About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Tuesday, October 17, 2023

  ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥

ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥ 

ਅਰਥ: ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ। ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ। ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ। ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ, (ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ। (ਦੁਖੀ ਜੀਵ ਦੀ ਆਪਣੀ) ਕੋਈ ਪੇਸ਼ ਨਹੀਂ ਜਾਂਦੀ, (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਲਿਖੇ ਲੇਖਾਂ ਦੀ ਬਿਧ ਆ ਬਣਦੀ ਹੈ। (ਹਾਂ!) ਜੇ ਚੰਗੇ ਭਾਗਾਂ ਨੂੰ ਪ੍ਰਭੂ (ਆਪ) ਆ ਮਿਲੇ, ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ।

(ਨਾਨਕ ਦੀ ਤਾਂ ਇਹੀ ਬੇਨਤੀ ਹੈ–) ਹੇ ਮਾਇਆ ਦੇ ਬੰਧਨਾਂ ਤੋਂ ਛੁਡਾਵਣ ਵਾਲੇ ਮੇਰੇ ਮਾਲਕ! ਨਾਨਕ ਨੂੰ (ਮਾਇਆ ਦੇ ਮੋਹ ਤੋਂ) ਬਚਾ ਲੈ।

ਕੱਤਕ (ਦੀ ਸੁਆਦਲੀ ਰੁੱਤ) ਵਿਚ ਜਿਨ੍ਹਾਂ ਨੂੰ ਸਾਧ ਸੰਗਤਿ ਮਿਲ ਜਾਏ, ਉਹਨਾਂ ਦੇ (ਵਿਛੋੜੇ ਵਾਲੇ) ਸਾਰੇ ਚਿੰਤਾ ਝੋਰੇ ਮੁੱਕ ਜਾਂਦੇ ਹਨ।9।

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:

In the month of Katak, do good deeds. Do not try to blame anyone else. Forgetting the Transcendent Lord, all sorts of illnesses are contracted. Those who turn their backs on the Lord shall be separated from Him and consigned to reincarnation, over and over again. In an instant, all of Maya’s sensual pleasures turn bitter. No one can then serve as your intermediary. Unto whom can we turn and cry? By one’s own actions, nothing can be done; destiny was pre-determined from the very beginning. By great good fortune, I meet my God, and then all pain of separation departs. Please protect Nanak, God; O my Lord and Master, please release me from bondage. In Katak, in the Company of the Holy, all anxiety vanishes. || 9 ||

Monday, October 16, 2023

 

ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ 

ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।

ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।

ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।

ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

RAAG DHANAASAREE, THIRD MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:

I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

Sunday, October 15, 2023

 

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ 

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 

ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।

ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Saturday, October 14, 2023

 

ਬਿਲਾਵਲ ਕੀ ਵਾਰ ਮਹਲਾ ੪    ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥
ਮਃ ੩ ॥ ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥ ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥ ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥ ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥
ਪਉੜੀ ॥ ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥ ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥ ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥ ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥ ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥

ਅਰਥ: ਹੇ ਭਾਈ! ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ

ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ। ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ) , ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ

ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ (ਉਸ ਦੇ ਅੰਦਰ, ਮਾਨੋ) ਦੀਵਾ ਰੌਸ਼ਨੀ ਕਰ ਦੇਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਮਿਟ ਜਾਂਦਾ ਹੈ। ਹੇ ਹਰੀ! ਤੇਰਾ) ਦਾਸ ਨਾਨਕ (ਅਜੇਹੇ ਗੁਰਮੁਖਿ ਮਨੁੱਖ ਨੂੰ) ਵੇਖ ਕੇ ਆਤਮਕ ਜੀਵਨ ਹਾਸਲ ਕਰਦਾ ਹੈ (ਤੇ, ਚਾਹੁੰਦਾ ਹੈ ਕਿ) ਭਾਵੇਂ ਇਕ ਪਲ-ਭਰ ਹੀ ਉਸ ਦਾ ਦਰਸ਼ਨ ਹੋਵੇ

ਹੇ ਭਾਈ! ਪੂਰਨ ਆਤਮਕ ਆਨੰਦ ਤਦੋਂ ਹੀ ਮਾਣਿਆ ਜਾ ਸਕਦਾ ਹੈ, ਜਦੋਂ ਪਰਮਾਤਮਾ ਦਾ ਨਾਮ (ਮਨੁੱਖ ਦੇ) ਮੂੰਹ ਵਿਚ ਟਿਕਦਾ ਹੈ। ਹੇ ਭਾਈ! ਰਾਗ ਤੇ ਨਾਦ (ਭੀ) ਗੁਰੂ ਦੇ ਸ਼ਬਦ ਦੀ ਰਾਹੀਂ ਤਦੋਂ ਹੀ ਸੋਹਣੇ ਲੱਗਦੇ ਹਨ ਜਦੋਂ (ਸ਼ਬਦ ਦੀ ਬਰਕਤ ਨਾਲ ਮਨੁੱਖ ਦੀਸੁਰਤਿ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਹੇ ਭਾਈ! ਸੰਸਾਰਕ) ਰਾਗ ਰੰਗ (ਦਾ ਰਸ) ਛੱਡ ਕੇ ਪਰਮਾਤਮਾ ਦੀ ਭਗਤੀ ਕਰਨੀ ਚਾਹੀਦੀ ਹੈ, ਤਦੋਂ ਹੀ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ। ਹੇ ਨਾਨਕ! ਆਖ-) ਜੇ ਗੁਰੂ ਦੇ ਸਨਮੁਖ ਹੋ ਕੇ ਪਰਮਾਤਮਾ ਦੀ ਯਾਦ ਮਨ ਵਿਚ ਟਿਕਾਈਏ, ਤਾਂ ਮਨ ਵਿਚ (ਟਿਕਿਆ ਹੋਇਆਅਹੰਕਾਰ ਦੂਰ ਹੋ ਜਾਂਦਾ ਹੈ

 ਹੇ ਹਰੀ! ਤੂੰ ਆਪ ਹੀ (ਸਭ ਜੀਵਾਂ ਦਾ) ਮਾਲਕ ਹੈਂਸਾਰੇ ਜੀਵ ਤੂੰ ਹੀ ਪੈਦਾ ਕੀਤੇ ਹੋਏ ਹਨ, ਪਰ ਤੂੰ ਜੀਵਾਂ ਦੀ ਪਹੁੰਚ ਤੋਂ ਪਰੇ ਹੈਂ। (ਇਹ ਜੋ) ਸਾਰਾ ਜਗਤ (ਦਿੱਸ ਰਿਹਾ) ਹੈ (ਇਸ ਵਿਚ ਹਰ ਥਾਂ) ਤੂੰ ਆਪ ਹੀ ਆਪ ਵਿਆਪਕ ਹੈਂ! ਸਾਰੇ ਜੀਵਾਂ ਵਿਚ ਵਿਆਪਕ ਹੋ ਕੇ) ਸਮਾਧੀ ਭੀ ਤੂੰ ਆਪ ਹੀ ਲਾ ਰਿਹਾ ਹੈਂ, ਤੇ (ਆਪਣੇ) ਗੁਣ ਭੀ ਤੂੰ ਆਪ ਹੀ ਗਾ ਰਿਹਾ ਹੈਂ

ਹੇ ਸੰਤ ਜਨੋ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦਾ ਧਿਆਨ ਧਰਿਆ ਕਰੋ, ਉਹ ਪਰਮਾਤਮਾ ਹੀ ਅੰਤ ਵਿਚ ਬਚਾਂਦਾ ਹੈ। ਜਿਸ (ਭੀ) ਮਨੁੱਖ ਨੇ ਉਸ ਦੀ ਸੇਵਾ-ਭਗਤੀ ਕੀਤੀ, ਉਸ ਨੇ (ਹੀ) ਸੁਖ ਪ੍ਰਾਪਤ ਕੀਤਾ, (ਕਿਉਂਕਿ ਉਹ ਸਦਾ) ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ

VAAR OF BILAAVAL, FOURTH MEHL:
ONE UNIVERSAL CREATOR GOD. BY THE GRACE OF THE TRUE GURU:

SHALOK, FOURTH MEHL: I sing of the sublime Lord, the Lord God, in the melody of Raag Bilaaval. Hearing the Guru’s Teachings, I obey them; this is the pre-ordained destiny written upon my forehead. All day and night, I chant the Glorious Praises of the Lord, Har, Har, Har; within my heart, I am lovingly attuned to Him. My body and mind are totally rejuvenated, and the garden of my mind has blossomed forth in lush abundance. The darkness of ignorance has been dispelled, with the light of the lamp of the Guru’s wisdom. Servant Nanak lives by beholding the Lord. Let me behold Your face, for a moment, even an instant! || 1 || THIRD MEHL: Be happy and sing in Bilaaval, when the Naam, the Name of the Lord, is in your mouth. The melody and music, and the Word of the Shabad are beautiful, when one focuses his meditation on the celestial Lord. So leave behind the melody and music, and serve the Lord; then, you shall obtain honor in the Court of the Lord. O Nanak, as Gurmukh, contemplate God, and rid your mind of egotistical pride. || 2 || PAUREE: O Lord God, You Yourself are inaccessible; You formed everything. You Yourself are totally permeating and pervading the entire universe. You Yourself are absorbed in the state of deep meditation; You Yourself sing Your Glorious Praises. Meditate on the Lord, O devotees, day and night; He shall deliver you in the end. Those who serve the Lord, find peace; they are absorbed in the Name of the Lord. || 1 ||

Friday, October 13, 2023

 ਰਾਮਕਲੀ ਮਹਲਾ ੫ ॥ ਕੋਟਿ ਜਾਪ ਤਾਪ ਬਿਸ੍ਰਾਮ ॥ ਰਿਧਿ ਬੁਧਿ ਸਿਧਿ ਸੁਰ ਗਿਆਨ ॥ ਅਨਿਕ ਰੂਪ ਰੰਗ ਭੋਗ ਰਸੈ ॥ ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਕੀਮਤਿ ਕਹਣੁ ਨ ਜਾਈ ॥੧॥ ਰਹਾਉ ॥ ਸੂਰਬੀਰ ਧੀਰਜ ਮਤਿ ਪੂਰਾ ॥ ਸਹਜ ਸਮਾਧਿ ਧੁਨਿ ਗਹਿਰ ਗੰਭੀਰਾ ॥ ਸਦਾ ਮੁਕਤੁ ਤਾ ਕੇ ਪੂਰੇ ਕਾਮ ॥ ਜਾ ਕੈ ਰਿਦੈ ਵਸੈ ਹਰਿ ਨਾਮ ॥੨॥ ਸਗਲ ਸੂਖ ਆਨੰਦ ਅਰੋਗ ॥ ਸਮਦਰਸੀ ਪੂਰਨ ਨਿਰਜੋਗ ॥ ਆਇ ਨ ਜਾਇ ਡੋਲੈ ਕਤ ਨਾਹੀ ॥ ਜਾ ਕੈ ਨਾਮੁ ਬਸੈ ਮਨ ਮਾਹੀ ॥੩॥ ਦੀਨ ਦਇਆਲ ਗਪਾਲ ਗੋਵਿੰਦ ॥ ਗੁਰਮੁਖਿ ਜਪੀਐ ਉਤਰੈ ਚਿੰਦ ॥ ਨਾਨਕ ਕਉ ਗੁਰਿ ਦੀਆ ਨਾਮੁ ॥ ਸੰਤਨ ਕੀ ਟਹਲ ਸੰਤ ਕਾ ਕਾਮੁ ॥੪॥੧੫॥੨੬॥ 

ਅਰਥ: (ਹੇ ਭਾਈ!) ਪਰਮਾਤਮਾ ਦੇ ਨਾਮ ਦੀ ਮਹੱਤਤਾ ਦੱਸੀ ਨਹੀਂ ਜਾ ਸਕਦੀ, ਹਰਿ-ਨਾਮ ਦਾ ਮੁੱਲ ਪਾਇਆ ਨਹੀਂ ਜਾ ਸਕਦਾ।੧।ਰਹਾਉ।

(ਹੇ ਭਾਈ!) ਗੁਰੂ ਦੀ ਰਾਹੀਂ (ਜਿਸ ਮਨੁੱਖ ਦੇ) ਹਿਰਦੇ ਵਿਚ ਅੱਖ ਦੇ ਫੋਰ ਜਿਤਨੇ ਸਮੇ ਵਾਸਤੇ ਭੀ ਹਰਿ-ਨਾਮ ਵੱਸਦਾ ਹੈ, ਉਹ (ਮਾਨੋ) ਅਨੇਕਾਂ ਰੂਪਾਂ ਰੰਗਾਂ ਅਤੇ ਮਾਇਕ ਪਦਾਰਥਾਂ ਦਾ ਰਸ ਮਾਣਦਾ ਹੈ। ਉਸ ਮਨੁੱਖ ਦੀ ਦੇਵਤਿਆਂ ਵਾਲੀ ਸੂਝ-ਬੂਝ ਹੋ ਜਾਂਦੀ ਹੈ, ਉਸ ਦੀ ਬੁੱਧੀ (ਉੱਚੀ ਹੋ ਜਾਂਦੀ ਹੈ) ਉਹ ਰਿੱਧੀਆਂ ਸਿੱਧੀਆਂ (ਦਾ ਮਾਲਕ ਹੋ ਜਾਂਦਾ ਹੈ) ; ਕ੍ਰੋੜਾਂ ਜਪਾਂ ਤਪਾਂ (ਦਾ ਫਲ ਉਸ ਦੇ ਅੰਦਰਆ ਵੱਸਦਾ ਹੈ।੧।

(ਹੇ ਭਾਈ!) ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਉਹ (ਵਿਕਾਰਾਂ ਦੇ ਟਾਕਰੇ ਤੇ) ਸੂਰਮਾ ਹੈ ਬਹਾਦਰ ਹੈਪੂਰੀ ਅਕਲ ਅਤੇ ਧੀਰਜ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਵਿਚ ਉਸ ਦੀ ਡੂੰਘੀ ਲਗਨ ਬਣੀ ਰਹਿੰਦੀ ਹੈ, ਉਹ ਸਦਾ ਵਿਕਾਰਾਂ ਤੋਂ ਆਜ਼ਾਦ ਰਹਿੰਦਾ ਹੈਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ।੨।

(ਹੇ ਭਾਈ!) ਜਿਸ ਮਨੁੱਖ ਦੇ ਮਨ ਵਿਚ ਹਰਿ-ਨਾਮ ਆ ਵੱਸਦਾ ਹੈ, ਉਹ ਕਿਤੇ ਭਟਕਦਾ ਨਹੀਂ, ਕਿਤੇ ਡੋਲਦਾ ਨਹੀਂ, (ਮਾਇਆ ਦੇ ਪ੍ਰਭਾਵ ਤੋਂ ਉਹ) ਪੂਰੇ ਤੌਰ ਤੇ ਨਿਰਲੇਪ ਰਹਿੰਦਾ ਹੈ, ਸਭਨਾਂ ਵਿਚ ਇਕ ਪਰਮਾਤਮਾ ਦੀ ਜੋਤਿ ਵੇਖਦਾ ਹੈ, ਉਸ ਨੂੰ ਸਾਰੇ ਸੁਖ ਆਨੰਦ ਪ੍ਰਾਪਤ ਰਹਿੰਦੇ ਹਨ, ਉਹ (ਮਾਨਸਕ) ਰੋਗਾਂ ਤੋਂ ਬਚਿਆ ਰਹਿੰਦਾ ਹੈ।੩।

(ਹੇ ਭਾਈ!) ਗੁਰੂ ਦੀ ਸਰਨ ਪੈ ਕੇ ਦੀਨਾਂ ਉਤੇ ਦਇਆ ਕਰਨ ਵਾਲੇ ਗੋਪਾਲ ਗੋਵਿੰਦ ਦਾ ਨਾਮ ਜਪਣਾ ਚਾਹੀਦਾ ਹੈ, (ਜਿਹੜਾ ਮਨੁੱਖ ਜਪਦਾ ਹੈ, ਉਸ ਦਾ) ਚਿੰਤਾ-ਫ਼ਿਕਰ ਦੂਰ ਹੋ ਜਾਂਦਾ ਹੈ। (ਹੇ ਭਾਈ! ਮੈਨੂੰ) ਨਾਨਕ ਨੂੰ ਗੁਰੂ ਨੇ ਪ੍ਰਭੂ ਦਾ ਨਾਮ ਬਖ਼ਸ਼ਿਆ ਹੈ, ਸੰਤ ਜਨਾਂ ਦੀ ਟਹਿਲ (ਦੀ ਦਾਤਿ) ਦਿੱਤੀ ਹੈ। (ਹਰਿ-ਨਾਮ ਦਾ ਸਿਮਰਨ ਹੀਗੁਰੂ ਦਾ (ਦੱਸਿਆ) ਕੰਮ ਹੈ।੪।੧੫।੨੬।



Raamkalee, Fifth Mehla:

Millions of meditations and austerities rest in him,

along with wealth, wisdom, miraculous spiritual powers and angelic spiritual insight.

He enjoys the various shows and forms, pleasures and delicacies;

the Naam, the Name of the Lord, dwells within the heart of the Gurmukh. ||1||

Such is the glorious greatness of the Name of the Lord.

Its value cannot be described. ||1||Pause||

He alone is brave, patient and perfectly wise;


he is intuitively in Samaadhi, profound and unfathomable.

He is liberated forever and all his affairs are perfectly resolved;

the Lord's Name abides within his heart. ||2||

He is totally peaceful, blissful and healthy;

he looks upon all impartially, and is perfectly detached.

He does not come and go, and he never wavers;

the Naam abides in his mind. ||3||

God is Merciful to the meek; He is the Lord of the World, the Lord of the Universe.

The Gurmukh meditates on Him, and his worries are gone.

The Guru has blessed Nanak with the Naam;

he serves the Saints, and works for the Saints. ||4||15||26||


 ਬਿਲਾਵਲੁ ਮਹਲਾ ੫ ਛੰਤ    ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ 

ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ 

ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥

ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥

ਅਰਥ: ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ।

(ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ। (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ-) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ।

ਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇਲੜ ਨਾਲ ਲਾਈ ਰੱਖ।੧।

ਹੇ ਭਾਈ! ਪਰਮਾਤਮਾ ਦਾ ਨਾਮ ਕੀਮਤੀ ਰਤਨ ਹੈ, ਜਿਹੜਾ ਮਨੁੱਖ ਇਹ) ਹਰਿ-ਨਾਮ ਵਿਹਾਝਦਾ ਹੈ, (ਉਸ ਦੇ ਅੰਦਰ) ਧੀਰਜ ਪੈਦਾ ਹੋ ਜਾਂਦੀ ਹੈ। ਪਰ ਇਹ ਨਾਮ-ਰਤਨ (ਕੋਈ ਵਿਰਲਾ) ਖੋਜ ਕਰਨ ਵਾਲਾ ਮਨੁੱਖ ਭਾਲ ਕਰ ਕੇ ਸੰਤ ਜਨਾਂ ਪਾਸੋਂ ਹੀ ਹਾਸਲ ਕਰਦਾ ਹੈ। ਜਿਸ ਵਡ-ਭਾਗੀ ਮਨੁੱਖ ਨੂੰ ਪਿਆਰੇ ਸੰਤ ਜਨ ਮਿਲ ਪੈਂਦੇ ਹਨ, (ਉਹੀ) ਮਿਹਰ ਕਰ ਕੇ (ਉਸ ਨੂੰ) ਅਕੱਥ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦੇ ਹਨ।

ਹੇ ਭਾਈ! ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਸੁਰਤਿ ਜੋੜ ਕੇ, ਮਨ ਲਾ ਕੇ ਪ੍ਰਭੂ-ਚਰਨਾਂ ਨਾਲ ਪਿਆਰ ਪਾ ਕੇ (ਪਰਮਾਤਮਾ ਦਾ) ਨਾਮ ਸਿਮਰਿਆ ਕਰ। ਪ੍ਰਭੂ ਦੇ ਦਰ ਤੇ (ਦੋਵੇਂ) ਹੱਥ ਜੋੜ ਕੇ ਅਰਦਾਸ ਕਰਿਆ ਕਰ। (ਜਿਹੜਾ ਮਨੁੱਖ ਨਿੱਤ ਅਰਦਾਸ ਕਰਦਾ ਰਹਿੰਦਾ ਹੈ, ਉਸ ਨੂੰ ਮਨੁੱਖਾ ਜੀਵਨ ਦੀ) ਖੱਟੀ (ਵਜੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ ਦਾਤਿ) ਮਿਲਦੀ ਹੈ।

ਹੇ ਅਪਹੁੰਚ ਤੇ ਆਥਾਹ ਪ੍ਰਭੂ! ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ-ਮੈਂ ਤੇਰਾ ਦਾਸ ਹਾਂ, ਤੂੰ ਮੇਰਾ ਮਾਲਕ ਹੈਂ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਬਖ਼ਸ਼੨।

 (ਕੁੜੀ ਮੁੰਡੇ ਦੇ ਵਿਆਹ ਦਾ ਮੁਹੂਰਤ ਮਿਥਿਆ ਜਾਂਦਾ ਹੈ। ਲਾੜੇ ਦੇ ਨਾਲ ਜਾਂਞੀ ਆਉਂਦੇ ਹਨ, ਲੜਕੀ ਵਾਲਿਆਂ ਦੇ ਘਰ ਢੁਕਦੇ ਹਨ, ਲੜਕੀ ਦੇ ਸਨ-ਬੰਧੀਆਂ ਦੇ ਮਨ ਵਿਚ ਉਸ ਵੇਲੇ ਖ਼ੁਸ਼ੀ ਹੁੰਦੀ ਹੈ। ਜਾਂਞੀਆਂ ਨੂੰ ਉਹ ਕਈ ਸੁਆਦਲੇ ਭੋਜਨ ਖੁਆਂਦੇ ਹਨ। ਪਾਂਧਾ ਲਾਵਾਂ ਪੜ੍ਹ ਕੇ ਲੜਕੇ ਲੜਕੀ ਦਾ ਮੇਲ ਕਰ ਦੇਂਦਾ ਹੈ। (ਇਸੇ ਤਰ੍ਹਾਂ ਸਾਧ ਸੰਗਤਿ ਦੀ ਬਰਕਤ ਨਾਲ ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੇ ਮਿਲਾਪ ਦਾ) ਕਦੇ ਨਾਹ ਖੁੰਝਣ ਵਾਲਾ ਮੁਹੂਰਤ ਸੋਧਿਆ ਜਾਂਦਾ ਹੈ। (ਸਾਧ ਸੰਗਤਿ ਦੀ ਕਿਰਪਾ ਨਾਲ ਜੀਵ-ਇਸਤ੍ਰੀ ਦਾ) ਪੂਰਨ ਪਰਮਾਤਮਾ ਨਾਲ ਮਿਲਾਪ (ਵਿਆਹ) ਹੋ ਜਾਂਦਾ ਹੈ, (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਸਾਰੇ ਸੁਖ ਆ ਵੱਸਦੇ ਹਨ (ਪ੍ਰਭੂ-ਪਤੀ ਨਾਲੋਂ ਉਸਦਾ) ਵਿਛੋੜਾ ਮੁੱਕ ਜਾਂਦਾ ਹੈ।

ਸੰਤ ਜਨ ਮਿਲ ਕੇ (ਸਾਧ ਸੰਗਤਿ ਵਿਚ) ਆਉਂਦੇ ਹਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਇਹ ਸਤਸੰਗੀ) ਅਸਚਰਜ ਜਾਂਞੀ ਬਣ ਜਾਂਦੇ ਹਨ। (ਸੰਤ ਜਨ) ਮਿਲ ਕੇ (ਸਾਧ ਸੰਗਤਿ ਵਿਚ) ਇਕੱਠੇ ਹੁੰਦੇ ਹਨ, ਆਤਮਕ ਅਡੋਲਤਾ ਵਿਚ (ਟਿਕਦੇ ਹਨ, ਮਾਨੋ, ਲੜਕੀ ਵਾਲਿਆਂ ਦੇ ਘਰ) ਢੁਕਾਉ ਹੋ ਰਿਹਾ ਹੈ, (ਜਿਵੇਂ,) ਲੜਕੀ ਦੇ ਸਨਬੰਧੀਆਂ ਦੇ ਮਨ ਵਿਚ ਚਾਉ ਪੈਦਾ ਹੁੰਦਾ ਹੈ (ਤਿਵੇਂ, ਜਿੰਦ ਦੇ ਸਾਥੀਆਂ ਦੇ ਮਨ ਵਿਚ, ਸਾਰੇ ਗਿਆਨ-ਇੰਦ੍ਰਿਆਂ ਦੇ ਅੰਦਰ ਉਤਸ਼ਾਹ ਪੈਦਾ ਹੁੰਦਾ ਹੈ। (ਸਾਧ ਸੰਗਤਿ ਦੇ ਪਰਤਾਪ ਨਾਲ ਜੀਵ-ਇਸਤ੍ਰੀ ਦੀ) ਜਿੰਦ ਪ੍ਰਭੂ ਦੀ ਜੋਤਿ ਵਿਚ ਮਿਲ ਕੇ ਤਾਣੇ-ਪੇਟੇ ਵਾਂਗ ਇਕ-ਮਿਕ ਹੋ ਜਾਂਦੀ ਹੈ (ਜਿਵੇਂ ਜਾਂਞੀਆਂ ਮਾਂਞੀਆਂ ਨੂੰ) ਸਾਰੇ ਸੁਆਦਲੇ ਭੋਜਨ ਛਕਾਏ ਜਾਂਦੇ ਹਨ, (ਤਿਵੇਂ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਨਾਮ-ਭੋਜਨ ਪ੍ਰਾਪਤ ਹੁੰਦਾ ਹੈ।

ਨਾਨਕ ਬੇਨਤੀ ਕਰਦਾ ਹੈ-(ਇਹ ਸਾਰੀ ਗੁਰੂ ਦੀ ਹੀ ਮਿਹਰ ਹੈ) ਗੁਰੂ-ਸੰਤ ਨੇ (ਸਰਨ ਪਈ) ਸਾਰੀ ਲੁਕਾਈ ਨੂੰ ਸਾਰੇ ਜਗਤ ਦਾ ਮੂਲ ਸਭਨਾਂ ਤਾਕਤਾਂ ਦਾ ਮਾਲਕ ਪਰਮਾਤਮਾ ਮਿਲਾਇਆ ਹੈ।੩।

 (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਸ ਦੇ (ਹਿਰਦੇ-) ਘਰ ਵਿਚ ਪ੍ਰਭੂ-ਪਤੀ ਆ ਬੈਠਦਾ ਹੈ, ਉਸ ਦਾ (ਸਰੀਰ-) ਭਵਨ ਸੋਹਣਾ ਹੋ ਜਾਂਦਾ ਹੈਉਸ ਦੀ (ਹਿਰਦਾ-) ਧਰਤੀ ਭਾਗਾਂ ਵਾਲੀ ਬਣ ਜਾਂਦੀ ਹੈ। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਹ ਆਤਮਕ ਅਡੋਲਤਾ ਵਿਚ (ਟਿਕ ਕੇ ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੀ ਹੈ, ਉਸ ਦੀਆਂ ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ। ਸਾਧ ਸੰਗਤਿ ਦੀ ਚਰਨ-ਧੂੜ ਦੇ ਪਰਤਾਪ ਨਾਲ (ਉਸ ਦੇ ਅੰਦਰੋਂ) ਮਮਤਾ ਵਧਾਣ ਵਾਲੀ ਆਸ ਖ਼ਤਮ ਹੋ ਜਾਂਦੀ ਹੈ, ਉਸ ਨੂੰ ਚਿਰਾਂ ਦੇ ਵਿਛੁੜੇ ਹੋਏ ਪ੍ਰਭੂ-ਕੰਤ ਜੀ ਮਿਲ ਪੈਂਦੇ ਹਨ।

ਨਾਨਕ ਬੇਨਤੀ ਕਰਦਾ ਹੈ-(ਗੁਰੂ ਦੀ ਚਰਨੀਂ ਲੱਗੀ ਹੋਈ ਜੀਵ-ਇਸਤ੍ਰੀ ਦੇ ਅੰਦਰ) ਹਰ ਵੇਲੇ ਆਤਮਕ ਆਨੰਦ ਦੇ ਵਾਜੇ ਵੱਜਦੇ ਰਹਿੰਦੇ ਹਨ (ਜਿਸ ਦਾ ਸਦਕਾ ਉਹ ਆਪਣੇ) ਮਨ ਦੀ ਹਉਮੈ ਵਾਲੀ ਮਤਿ ਤਿਆਗ ਦੇਂਦੀ ਹੈ ਸਾਧ ਸੰਗਤਿ ਵਿਚ ਰਹਿ ਕੇ ਉਸ ਦੀ ਸੁਰਤਿ ਮਾਲਕ-ਪ੍ਰਭੂ ਵਿਚ ਲੱਗੀ ਰਹਿੰਦੀ ਹੈ, ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦੀ ਸਰਨ ਪਈ ਰਹਿੰਦੀ ਹੈ।੪।੧।

BILAAVAL, FIFTH MEHL, CHHANT:
ONE UNIVERSAL CREATOR GOD. BY THE GRACE OF THE TRUE GURU: 

The time of rejoicing has come; I sing of my Lord God. I have heard of my Imperishable Husband Lord, and happiness fills my mind. My mind is in love with Him; when shall I realize my great good fortune, and meet with my Perfect Husband? If only I could meet the Lord of the Universe, and be automatically absorbed into Him; tell me how, O my companions! Day and night, I stand and serve my God; how can I attain Him? Prays Nanak, have mercy on me, and attach me to the hem of Your robe, O Lord. || 1 || Joy has come! I have purchased the jewel of the Lord. Searching, the seeker has found the Lord with the Saints. I have met the Beloved Saints, and they have blessed me with their kindness; I contemplate the Unspoken Speech of the Lord. With my consciousness centered, and my mind one-pointed, I meditate on my Lord and Master, with love and affection. With my palms pressed together, I pray unto God, to bless me with the profit of the Lord’s Praise. Prays Nanak, I am Your slave. My God is inaccessible and unfathomable. || 2 || The date for my wedding is set, and cannot be changed; my union with the Lord is perfect. I am totally at peace, and my separation from Him has ended. The Saints meet and come together, and meditate on God; they form a wondrous wedding party. Gathering together, they arrive with poise and grace, and love fills the minds of the bride’s family. Her light blends with His Light, through and through, and everyone enjoys the Nectar of the Lord’s Name. Prays Nanak, the Saints have totally united me with God, the All-powerful Cause of causes. || 3 || Beautiful is my home, and beauteous is the earth. God has entered the home of my heart; I touch the Guru’s feet. Grasping the Guru’s feet, I awake in peace and poise. All my desires are fulfilled. My hopes are fulfilled, through the dust of the feet of the Saints. After such a long separation, I have met my Husband Lord. Night and day, the sounds of ecstasy resound and resonate; I have forsaken my stubborn-minded intellect. Prays Nanak, I seek the Sanctuary of my Lord and Master; in the Society 

Wednesday, October 11, 2023

 ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥ 



ਬਿਲਾਵਲੁ ਮਹਲਾ ੫ ॥

(ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ । (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ) । ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾ ਸੁਣਦਾ ਹੈ ।੧।ਰਹਾਉ। ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ (ਇਹ ਹਨ ਜੀਵਾਂ ਦੀਆਂ ਕਰਤੂਤਾਂ) । ਪਰਮਾਤਮਾ (ਦਾ ਨਾਮ) ਕੌੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (ਇਹ ਹੈ ਨਿੱਤ ਦਾ ਸੁਭਾਉ ਜੀਵਾਂ ਦਾ । ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ) ।੧। ਹੇ ਭਾਈ! ਜੀਵ (ਸਦਾ) ਮੋਹ ਦੇ ਅੰਨ੍ਹੇ (ਹਨੇਰੇ) ਖੂਹ ਵਿਚ ਪਏ ਰਹਿੰਦੇ ਹਨ, (ਜੀਵਾਂ ਨੂੰ ਸਦਾ) ਭਟਕਣਾ ਲੱਗੀ ਰਹਿੰਦੀ ਹੈ, ਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ) । ਹੇ ਨਾਨਕ! ਆਖ ਜਿਸ ਮਨੁੱਖ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ (ਤੇ, ਗੁਰੂ ਉਸ ਦੀ) ਬਾਂਹ ਫੜ ਕੇ (ਉਸ ਨੂੰ ਹਨੇਰੇ ਖੂਹ ਵਿਚੋਂ) ਕੱਢ ਲੈਂਦਾ ਹੈ ।੨।੧੦।੯੬।

BILAAVAL, FIFTH MEHL:

Why do you wander in delusion like this? You act, and incite others to act, and then deny it. The Lord is always with you; He sees and hears everything. || 1 || Pause || You purchase glass, and discard gold; you are in love with your enemy, while you renounce your true friend. That which exists, seems bitter; that which does not exist, seems sweet to you. Engrossed in corruption, you are burning away. || 1 || The mortal has fallen into the deep, dark pit, and is entangled in the darkness of doubt, and the bondage of emotional attachment. Says Nanak, when God becomes merciful, one meets with the Guru, who takes him by the arm, and lifts him out. || 2 || 10 || 96 ||

Tuesday, October 10, 2023

 

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:
RAAG GOND, CHAU-PADAS, FOURTH MEHL, FIRST HOUSE:
Oh my mind! Hope for (the help of) the Lord of the world. Whoever hopes for someone else besides God, that hope is not successful, that hope goes in vain. 1. Stay.

Hey brother! If you trust only in God in your mind, then you will get many desired fruits, (because) God knows everything that is used in the mind (of those beings), and God does not know anything. He does not let his hard work go to waste. So, oh my mind! Always have hope of that Master-God, who is present in all beings. 1.
Oh my mind! What this whole family is showing is (the root of) Maya's attachment. Don't waste your life hoping for this family. There is nothing in the hands of those concerned. What can these ideas do? Their efforts cannot be successful. So, oh my mind! Hope only in your beloved Lord, He can pass you through, can also save your family (from every calamity). 2.
Hey brother! If you (apart from the Lord) hope for other illusions etc., do not think that illusion will be of any use to you. Maya wali aasa (apart from Lord) is another love, it is all false love, it will perish in a moment. Oh my mind! Have hope only in the beloved Lord who is eternal, that Lord will make all your hard work successful. 3.
But, O my Lord! With your inspiration, the living being hopes, the mind becomes full of joy. Every living being hopes as you inspire. O my lord! No creature can control anything - my Guru has given me this insight. O Lord! You yourself know the (held) hope of (your) slave Nanak (that longing is that) by seeing the Lord (Nanak's mind) be satisfied with the blessing of the vision (from Maya's hopes). 4.1.

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥

ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨ੍ਹ੍ਹ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨ੍ਹ੍ਹ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥

ਅਰਥ: ਹੇ ਮੇਰੇ ਮਨ! ਜਗਤ ਦੇ ਮਾਲਕ ਧਰਤੀ ਦੇ ਸਾਈਂ ਦੀ (ਸਹਾਇਤਾ ਦੀ) ਆਸ ਰੱਖਿਆ ਕਰ। ਪਰਮਾਤਮਾ ਤੋਂ ਬਿਨਾ ਜੇਹੜੀ ਭੀ ਕਿਸੇ ਹੋਰ ਦੀ ਆਸ ਕਰੀਦੀ ਹੈ, ਉਹ ਆਸ ਸਫਲ ਨਹੀਂ ਹੁੰਦੀ, ਉਹ ਆਸ ਵਿਅਰਥ ਜਾਂਦੀ ਹੈ।੧।ਰਹਾਉ।

ਹੇ ਭਾਈ! ਜੇ ਤੂੰ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਸਿਰਫ਼ ਪਰਮਾਤਮਾ ਉਤੇ ਭਰੋਸਾ ਰੱਖੇਂ, ਤਾਂ ਤੂੰ ਅਨੇਕਾਂ ਹੀ ਮਨ-ਮੰਗੇ ਫਲ ਹਾਸਲ ਕਰ ਲਏਂਗਾ, (ਕਿਉਂਕਿ) ਪਰਮਾਤਮਾ ਉਹ ਸਭ ਕੁਝ ਜਾਣਦਾ ਹੈ ਜੋ (ਅਸਾਂ ਜੀਵਾਂ ਦੇ) ਮਨ ਵਿਚ ਵਰਤਦਾ ਹੈ, ਅਤੇ, ਪਰਮਾਤਮਾ ਕਿਸੇ ਦੀ ਕੀਤੀ ਹੋਈ ਮੇਹਨਤ ਰਤਾ ਭਰ ਭੀ ਅਜਾਈਂ ਨਹੀਂ ਜਾਣ ਦੇਂਦਾ। ਸੋ, ਹੇ ਮੇਰੇ ਮਨ! ਉਸ ਮਾਲਕ-ਪਰਮਾਤਮਾ ਦੀ ਸਦਾ ਆਸ ਰੱਖ, ਜੇਹੜਾ ਸਭ ਜੀਵਾਂ ਵਿਚ ਮੌਜੂਦ ਹੈ।੧।

ਹੇ ਮੇਰੇ ਮਨ! ਜੋ ਇਹ ਸਾਰਾ ਪਰਵਾਰ ਦਿੱਸ ਰਿਹਾ ਹੈ, ਇਹ ਮਾਇਆ ਦੇ ਮੋਹ (ਦਾ ਮੂਲ) ਹੈ। ਇਸ ਪਰਵਾਰ ਦੀ ਆਸ ਰੱਖ ਕੇ ਕਿਤੇ ਆਪਣਾ ਜੀਵਨ ਵਿਅਰਥ ਨਾਹ ਗਵਾ ਲਈਂ। ਇਹਨਾਂ ਸੰਬੰਧੀਆਂ ਦੇ ਹੱਥ ਵਿਚ ਕੁਝ ਨਹੀਂ। ਇਹ ਵਿਚਾਰੇ ਕੀਹ ਕਰ ਸਕਦੇ ਹਨਇਹਨਾਂ ਦਾ ਲਾਇਆ ਹੋਇਆ ਜ਼ੋਰ ਸਫਲ ਨਹੀਂ ਹੋ ਸਕਦਾ। ਸੋ, ਹੇ ਮੇਰੇ ਮਨ! ਆਪਣੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖਉਹੀ ਤੈਨੂੰ ਪਾਰ ਲੰਘਾ ਸਕਦਾ ਹੈ, ਤੇਰੇ ਪਰਵਾਰ ਨੂੰ ਭੀ (ਹਰੇਕ ਬਿਪਤਾ ਤੋਂ) ਛੁਡਾ ਸਕਦਾ ਹੈ।੨।

ਹੇ ਭਾਈ! ਜੇ ਤੂੰ (ਪ੍ਰਭੂ ਨੂੰ ਛੱਡ ਕੇ) ਹੋਰ ਮਾਇਆ ਆਦਿਕ ਦੀ ਆਸ ਬਣਾਏਂਗਾ, ਕਿਤੇ ਇਹ ਨਾਹ ਸਮਝ ਲਈਂ ਕਿ ਮਾਇਆ ਤੇਰੇ ਕਿਸੇ ਕੰਮ ਆਵੇਗੀ। ਮਾਇਆ ਵਾਲੀ ਆਸ (ਪ੍ਰਭੂ ਤੋਂ ਬਿਨਾ) ਦੂਜਾ ਪਿਆਰ ਹੈ, ਇਹ ਸਾਰਾ ਝੂਠਾ ਪਿਆਰ ਹੈ, ਇਹ ਤਾਂ ਇਕ ਖਿਨ ਵਿਚ ਨਾਸ ਹੋ ਜਾਇਗਾ। ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹ ਪ੍ਰਭੂ ਤੇਰੀ ਕੀਤੀ ਹੋਈ ਸਾਰੀ ਮੇਹਨਤ ਸਫਲ ਕਰੇਗਾ।੩।

ਪਰ, ਹੇ ਮੇਰੇ ਮਾਲਕ-ਪ੍ਰਭੂ! ਤੇਰੀ ਹੀ ਪ੍ਰੇਰਨਾ ਨਾਲ ਜੀਵ ਆਸਾਂ ਧਾਰਦਾ ਹੈ, ਮਨ ਦੇ ਫੁਰਨੇ ਬਣਾਂਦਾ ਹੈ। ਹਰੇਕ ਜੀਵ ਉਹੋ ਜਿਹੀ ਹੀ ਆਸ ਧਾਰਦਾ ਹੈ ਜਿਹੋ ਜਿਹੀ ਤੂੰ ਪ੍ਰੇਰਨਾ ਕਰਦਾ ਹੈਂ। ਹੇ ਮੇਰੇ ਮਾਲਕ! ਕਿਸੇ ਭੀ ਜੀਵ ਦੇ ਕੁਝ ਵੱਸ ਨਹੀਂ-ਮੈਨੂੰ ਤਾਂ ਮੇਰੇ ਗੁਰੂ ਨੇ ਇਹ ਸੂਝ ਬਖ਼ਸ਼ੀ ਹੈ। ਹੇ ਪ੍ਰਭੂ! (ਆਪਣੇ) ਦਾਸ ਨਾਨਕ ਦੀ (ਧਾਰੀ ਹੋਈ) ਆਸ ਤੂੰ ਆਪ ਹੀ ਜਾਣਦਾ ਹੈਂ (ਉਹ ਤਾਂਘ ਇਹ ਹੈ ਕਿ) ਪ੍ਰਭੂ ਦਾ ਦਰਸ਼ਨ ਕਰ ਕੇ (ਨਾਨਕ ਦਾ ਮਨ) ਦਰਸ਼ਨ ਦੀ ਬਰਕਤ ਨਾਲ (ਮਾਇਆ ਦੀਆਂ ਆਸਾਂ ਵੱਲੋਂ) ਰੱਜਿਆ ਰਹੇ।੪।੧।

Monday, October 9, 2023

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ   ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥

ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥

ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥

 ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ-ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ।੧।

ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ। ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ)।੨।


ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ। ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ੍ਰੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ।

ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ।੧।


This world (meaning, every living being) (this thing becomes 'mine', this thing becomes 'mine'-this) is so stuck in the unknown that it is not trying to live. Those who walk on the words of Satguru, they learn the way of life, those who attach their mind to the Lord's feet, understand, they live forever, (because) O Nanak! Faced with the Guru, Lord Lord of Mercy comes to dwell in the mind and Gurmukhs reach that state where the mind is not swayed by material things. 1.


Those people who are infatuated with Maya, who are infatuated with the love of Maya, never wake up (from this oblivion), they have anxiety and conflict in their minds, they have brought this burden of the world's lamps on their heads. has happened The habit of the people who follow their own mind is that they never think about the Gur Shabad. O Nanak! They have not been blessed with the name of God, they are lost in birth and life kills them and destroys them (ie, they are always suffering from the hands of death). 2.

stanza Take care of yourself, then there is no one else. The decision is to do whatever you want to do. Tadhu akasu na patalu hai na trai loi ॥ Then you are self-deprecating. Jiu tisu bhavai tivai kare tisu binu avaru na koi.1.


   ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...