ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥ ਅਰਥ: (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ। (ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ।੧। ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ।੨। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ। (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ।੩। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ। ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ) , ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ।੪।੧੨।੨੩। SORAT'H, FIFTH MEHL: |
Sing the Glorious Praises of the Perfect, Imperishable Lord, and the poison of sexual desire and anger shall be burnt away. You shall cross over the awesome, arduous ocean of fire, in the Saadh Sangat, the Company of the Holy. || 1 || The Perfect Guru has dispelled the darkness of doubt. Remember God with love and devotion; He is near at hand. || Pause || Drink in the sublime essence, the treasure of the Name of the Lord, Har, Har, and your mind and body shall remain satisfied. The Transcendent Lord is totally permeating and pervading everywhere; where would He come from, and where would He go? || 2 || One whose mind is filled with the Lord, is a person of meditation, penance, self-restraint and spiritual wisdom, and a knower of reality. The Gurmukh obtains the jewel of the Naam; his efforts come to perfect fruition. || 3 || All his struggles, sufferings and pains are dispelled, and the noose of death is cut away from him. Says Nanak, God has extended His Mercy, and so his mind and body blossom forth. || 4 || 12 || 23 || |
My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great
About Me
- GS Jhampur
- The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.
Sunday, December 3, 2023
Dec 04 2023 Hukamnama Sahib
The daily Hukamnama Sahib from Sri Darbar Sahib Amritsar including English and Punjabi translation audio ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਪਰ, ਹੇ ਭਾਈ! ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯। SORAT’H, FIFTH MEHL: The True Guru is the Giver of all peace and comfort — seek His Sanctuary. Beholding the Blessed Vision of His Darshan, bliss ensues, pain is dispelled, and one sings the Lord’s Praises. || 1 || Drink in the sublime essence of the Lord, O Siblings of Destiny. Chant the Naam, the Name of the Lord; worship the Naam in adoration, and enter the Sanctuary of the Perfect Guru. || Pause || Only one who has such pre-ordained destiny receives it; he alone becomes perfect, O Siblings of Destiny. Nanak’s prayer, O Dear God, is to remain lovingly absorbed in the Naam. || 2 || 25 || 89 ||
Friday, December 1, 2023
ਦੇਵਗੰਧਾਰੀ ਮਹਲਾ ੫ ॥ ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥
ਦੇਵਗੰਧਾਰੀ ਮਹਲਾ ੫ ॥ |
ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥ ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥ |
ਦੇਵਗੰਧਾਰੀ ਮਹਲਾ ੫ ॥ |
ਹੇ ਮੇਰੇ ਮਨ! ਜੇਹੜੇ ਮਨੁੱਖ ਪਰਮਾਤਮਾ ਨਾਲੋਂ ਸਦਾ ਟੁੱਟੇ ਰਹਿੰਦੇ ਹਨ, ਉਹਨਾਂ ਨਾਲੋਂ ਆਪਣੇ ਆਪ ਨੂੰ ਸਦਾ ਪਰੇ ਰੱਖ, ਪਰੇ ਰੱਖ । ਹੇ ਮਨ! ਸਾਕਤ ਝੂਠੇ ਮਨੁੱਖ ਦੀ ਪ੍ਰੀਤ ਨੂੰ ਭੀ ਝੂਠ ਹੀ ਸਮਝ, ਇਹ ਕਦੇ ਤੋੜ ਨਹੀਂ ਨਿਭਦੀ, ਇਹ ਜ਼ਰੂਰ ਟੁੱਟ ਜਾਂਦੀ ਹੈ । ਫਿਰ, ਸਾਕਤ ਦੀ ਸੰਗਤਿ ਵਿਚ ਰਿਹਾਂ ਵਿਕਾਰਾਂ ਤੋਂ ਕਦੇ ਖ਼ਲਾਸੀ ਨਹੀਂ ਹੋ ਸਕਦੀ ।੧।ਰਹਾਉ।ਹੇ ਮਨ! ਜਿਵੇਂ ਕੋਈ ਘਰ ਕੱਜਲ ਨਾਲ ਭਰ ਲਿਆ ਜਾਏ, ਉਸ ਵਿਚ ਜੇਹੜਾ ਭੀ ਮਨੁੱਖ ਵੜੇਗਾ ਉਹ ਕਾਲਖ ਨਾਲ ਭਰ ਜਾਏਗਾ (ਤਿਵੇਂ ਪਰਮਾਤਮਾ ਨਾਲੋਂ ਟੁੱਟੇ ਮਨੁੱਖ ਨਾਲ ਮੂੰਹ ਜੋੜਿਆਂ ਵਿਕਾਰਾਂ ਦੀ ਕਾਲਖ ਹੀ ਮਿਲੇਗੀ) । ਗੁਰੂ ਨੂੰ ਮਿਲ ਕੇ ਜਿਸ ਮਨੁੱਖ ਦੀ ਮੱਥੇ ਦੀ ਤਿ੍ਰਊੜੀ ਮਿਟ ਜਾਂਦੀ ਹੈ (ਜਿਸ ਦੇ ਅੰਦਰੋਂ ਵਿਕਾਰਾਂ ਦੀ ਖਿੱਚ ਦੂਰ ਹੋ ਜਾਂਦੀ ਹੈ) ਉਹ ਦੂਰ ਤੋਂ ਹੀ ਸਾਕਤ ਮਨੁੱਖ ਕੋਲੋਂ ਪਰੇ ਪਰੇ ਰਹਿੰਦਾ ਹੈ ।੧। ਹੇ ਕਿਰਪਾ ਦੇ ਘਰ ਪ੍ਰਭੂ! ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰੇ ਪਾਸੋਂ ਇਕ ਦਾਨ ਮੰਗਦਾ ਹਾਂ (ਮੇਹਰ ਕਰ) ਮੈਨੂੰ ਕਿਸੇ ਸਾਕਤ ਨਾਲ ਵਾਹ ਨਾਹ ਪਏ । ਹੇ ਦਾਸ ਨਾਨਕ! (ਆਖ - ਹੇ ਪ੍ਰਭੂ!) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾ ਲੈ, ਮੇਰਾ ਸਿਰ ਤੇਰੇ ਸੰਤ ਜਨਾਂ ਦੇ ਪੈਰਾਂ ਹੇਠ ਪਿਆ ਰਹੇ ।੨।੪।੩੭। |
DAYV-GANDHAAREE, FIFTH MEHL: |
Turn away, O my mind, turn away. Turn away from the faithless cynic. False is the love of the false one; break the ties, O my mind, and your ties shall be broken. Break your ties with the faithless cynic. || 1 || Pause || One who enters a house filled with soot is blackened. Run far away from such people! One who meets the Guru escapes from the bondage of the three dispositions. || 1 || I beg this blessing of You, O Merciful Lord, ocean of mercy - please, dont bring me face to face with the faithless cyincs. Make servant Nanak the slave of Your slave; let his head roll in the dust under the feet of the Holy. || 2 || 4 || 37 || |
ਸਲੋਕ ਮਃ ੩ ॥ ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥ ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥
ਸਲੋਕ ਮਃ ੩ ॥ ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥ ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥ ਹੁਕਮੁ ਭੀ ਤਿਨ੍ਹ੍ਹਾ ਮਨਾਇਸੀ ਜਿਨ੍ਹ੍ਹ ਕਉ ਨਦਰਿ ਕਰੇਇ ॥ ਹੁਕਮੁ ਮੰਨਿ ਸੁਖੁ ਪਾਇਆ ਪ੍ਰੇਮ ਸੁਹਾਗਣਿ ਹੋਇ ॥੧॥
ਮਃ ੩ ॥ ਰੈਣਿ ਸਬਾਈ ਜਲਿ ਮੁਈ ਕੰਤ ਨ ਲਾਇਓ ਭਾਉ ॥ ਨਾਨਕ ਸੁਖਿ ਵਸਨਿ ਸਹਾਗਣੀ ਜਿਨ੍ਹ੍ਹ ਪਿਆਰਾ ਪੁਰਖੁ ਹਰਿ ਰਾਉ ॥੨॥
ਪਉੜੀ ॥ ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥ ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥ ਗੁਰ ਸਬਦੀ ਹਰਿ ਮਨਿ ਵਸੈ ਹਰਿ ਸਹਜੇ ਜਾਤਾ ॥ ਅੰਦਰਹੁ ਤ੍ਰਿਸਨਾ ਅਗਨਿ ਬੁਝੀ ਹਰਿ ਅੰਮ੍ਰਿਤ ਸਰਿ ਨਾਤਾ ॥ ਵਡੀ ਵਡਿਆਈ ਵਡੇ ਕੀ ਗੁਰਮੁਖਿ ਬੋਲਾਤਾ ॥੬॥
ਸਲੋਕ ਮਃ ੩ ॥ |
ਸਭ (ਜੀਵ-ਇਸਤ੍ਰੀਆਂ) ਦਾ ਖਸਮ ਇਕ ਪਰਮਾਤਮਾ ਹੈ ਜੋ ਸਦਾ ਹੀ ਇਹਨਾਂ ਦੇ ਅੰਗ-ਸੰਗ ਰਹਿੰਦਾ ਹੈ, ਪਰ, ਹੇ ਨਾਨਕ! ਜੋ (ਜੀਵ-ਇਸਤ੍ਰੀ) ਉਸ ਦਾ ਹੁਕਮ ਨਹੀਂ ਮੰਨਦੀ (ਉਸ ਦੀ ਰਜ਼ਾ ਵਿਚ ਨਹੀਂ ਤੁਰਦੀ) ਉਸ ਨੂੰ ਉਹ ਖਸਮ ਹਿਰਦੇ-ਘਰ ਵਿਚ ਵੱਸਦਾ ਹੋਇਆ ਭੀ ਕਿਤੇ ਦੂਰ ਵੱਸਦਾ ਜਾਪਦਾ ਹੈ ।ਹੁਕਮ ਭੀ ਉਹਨਾਂ ਹੀ (ਜੀਵ-ਇਸਤ੍ਰੀਆਂ) ਤੋਂ ਮਨਾਂਦਾ ਹੈ ਜਿਨ੍ਹਾਂ ਉੱਤੇ ਮਿਹਰ ਦੀ ਨਜ਼ਰ ਕਰਦਾ ਹੈ; ਜਿਸ ਨੇ ਹੁਕਮ ਮੰਨ ਕੇ ਸੁਖ ਹਾਸਲ ਕੀਤਾ ਹੈ, ਉਹ ਪ੍ਰੇਮ ਵਾਲੀ ਚੰਗੇ ਭਾਗਾਂ ਵਾਲੀ ਹੋ ਜਾਂਦੀ ਹੈ ।੧। ਜਿਸ ਜੀਵ-ਇਸਤ੍ਰੀ ਨੇ ਕੰਤ ਪ੍ਰਭੂ ਨਾਲ ਪਿਆਰ ਨਾਹ ਕੀਤਾ, ਉਹ (ਜ਼ਿੰਦਗੀ ਰੂਪ) ਸਾਰੀ ਰਾਤ ਸੜ ਮੁਈ (ਉਸ ਦੀ ਸਾਰੀ ਉਮਰ ਦੁੱਖਾਂ ਵਿਚ ਲੰਘੀ) । ਪਰ, ਹੇ ਨਾਨਕ! ਜਿਨ੍ਹਾਂ ਦਾ ਪਿਆਰਾ ਅਕਾਲ ਪੁਰਖ (ਖਸਮ) ਹੈ ਉਹ ਭਾਗਾਂ ਵਾਲੀਆਂ ਸੁਖ ਨਾਲ ਸੌਂਦੀਆਂ ਹਨ (ਜ਼ਿੰਦਗੀ ਦੀ ਰਾਤ ਸੁਖ ਨਾਲ ਗੁਜ਼ਾਰਦੀਆਂ ਹਨ) ।੨। ਮੈਂ ਸਾਰਾ ਸੰਸਾਰ ਟੋਲ ਕੇ ਵੇਖ ਲਿਆ ਹੈ, ਇਕ ਪਰਮਾਤਮਾ ਹੀ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ; ਜੀਵਾਂ ਦੇ ਕਰਮਾਂ ਦੀ ਬਿਧ ਬਨਾਣ ਵਾਲਾ ਉਹ ਪ੍ਰਭੂ ਕਿਸੇ ਚਤੁਰਾਈ ਸਿਆਣਪ ਨਾਲ ਨਹੀਂ ਲੱਭਦਾ; ਸਿਰਫ਼ ਗੁਰੂ ਦੇ ਸ਼ਬਦ ਦੁਆਰਾ ਹਿਰਦੇ ਵਿਚ ਵੱਸਦਾ ਹੈ ਤੇ ਸੌਖਾ ਹੀ ਪਛਾਣਿਆ ਜਾ ਸਕਦਾ ਹੈ । ਜੋ ਮਨੁੱਖ ਪ੍ਰਭੂ ਦੇ ਨਾਮ-ਅੰਮ੍ਰਿਤ ਦੇ ਸਰੋਵਰ ਵਿਚ ਨ੍ਹਾਉਂਦਾ ਹੈ ਉਸ ਦੇ ਅੰਦਰੋਂ ਤਿ੍ਰਸਨਾ ਦੀ ਅੱਗ ਬੁਝ ਜਾਂਦੀ ਹੈ; ਇਹ ਉਸ ਵੱਡੇ ਦੀ ਵਡਿਆਈ ਹੈ ਕਿ (ਜੀਵ ਪਾਸੋਂ) ਗੁਰੂ ਦੀ ਰਾਹੀਂ ਆਪਣੀ ਸਿਫ਼ਤਿ-ਸਾਲਾਹ ਕਰਾਂਦਾ ਹੈ ।੬। |
SHALOK, THIRD MEHL: |
There is One Lord God of all; He remains ever present. O Nanak, if one does not obey the Hukam of the Lord s Command, then within one s own home, the Lord seems far away. They alone obey the Lord s Command, upon whom He casts His Glance of Grace. Obeying His Command, one obtains peace, and becomes the happy, loving soul bride. || 1 || THIRD MEHL: She who does not love her Husband Lord, burns and wastes away all through the night of her life. O Nanak, the soul-brides dwell in peace; they have the Lord, their King, as their Husband. || 2 || PAUREE: Roaming over the entire world, I have seen that the Lord is the only Giver. The Lord cannot be obtained by any device at all; He is the Architect of Karma. Through the Word of the Guru s Shabad, the Lord comes to dwell in the mind, and the Lord is easily revealed within. The fire of desire within is quenched, and one bathes in the Lord s Pool of Ambrosial Nectar. The great greatness of the great Lord God the Gurmukh speaks of this. || 6 || |
Wednesday, November 29, 2023
The daily Hukamnama Sahib from Sri Darbar Sahib Amritsar including English and Punjabi translation audio ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩। BAIRAAREE, FOURTH MEHL: The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||
Tuesday, November 28, 2023
The daily Hukamnama sahib from sri Darbar Sahib Amritsar including Punjabi and English translation audio ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫। DHANAASAREE, FOURTH MEHL: The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 || --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------
Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
Monday, November 27, 2023
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ |
| ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥ {ਪੰਨਾ 658} |
ਅਰਥ: (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ।੧।ਰਹਾਉ।
ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ।੧।
(ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ।੨।
ਅਸੀ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ। (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ-ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ।੩।੩।
RAAG SORAT’H, THE WORD OF DEVOTEE RAVI DAAS JEE: |
ONE UNIVERSAL CREATOR GOD. BY THE GRACE OF THE TRUE GURU: |
I obtained this precious human life as a reward for my past actions, but without discriminating wisdom, it is wasted in vain. Tell me, without devotional worship of the Lord, of what use are mansions and thrones like those of King Indra? || 1 || You have not considered the sublime essence of the Name of the Lord, our King; this sublime essence shall cause you to forget all other essences. || 1 || Pause || We do not know what we need to know, and we have become insane. We do not consider what we should consider; our days are passing away. Our passions are strong, and our discriminating intellect is weak; we have no access to the supreme objective. || 2 || We say one thing, and do something else; entangled in endless Maya, we do not understand anything. Says Ravi Daas, Your slave, O Lord, I am disillusioned and detached; please, spare me Your anger, and have mercy on myf soul. || 3 || 3 || |
Sunday, November 26, 2023
SHALOK, THIRD MEHL: | |
The filth of countless incarnations sticks to this mind; it has become pitch black. The oily rag cannot be cleaned by merely washing it, even if it is washed a hundred times. By Guru’s Grace, one remains dead while yet alive; his intellect is transformed, and he becomes detached from the world. O Nanak, no filth sticks to him, and he does not fall into the womb again. || 1 || THIRD MEHL: Kali Yuga is called the Dark Age, but the most sublime state is attained in this age. The Gurmukh obtains the fruit, the Kirtan of the Lord’s Praises; this is his destiny, ordained by the Lord. O Nanak, by Guru’s Grace, he worships the Lord night and day; he chants the Lord’s Name, and remains absorbed in the Lord’s devotional worship. || 2 || PAUREE: O Lord, unite me with the Saadh Sangat, the Company of the Holy, so that with my mouth, I may speak the sublime Word of the Guru’s Bani. I sing the Glorious Praises of the Lord, and constantly chant the Lord’s Name; through the Guru’s Teachings, I enjoy the Lord’s Love constantly. I take the medicine of meditation on the Lord’s Name, which has cured all diseases and multitudes of sufferings. Those who do not forget the Lord, while breathing or eating — know them to be the perfect servants of the Lord. Those Gurmukhs who worship the Lord in adoration end their subservience to the Messenger of Death, and to the world. || 22 || |
Saturday, November 25, 2023
ਸੂਹੀ ਮਹਲਾ ੫ ॥ ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥
ਸੂਹੀ ਮਹਲਾ ੫ ॥ |
ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥ ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥ ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥ ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥ ਜਨਮ ਜਨਮ ਕੇ ਭੈ ਮੋਹ ਨਿਵਾਰੇ ॥ ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥ |
ਸੂਹੀ ਮਹਲਾ ੫ ॥ |
ਹੇ ਭਾਈ! ਜਿਸ ਥਾਂ (ਪਰਮਾਤਮਾ ਦੇ) ਸੰਤ ਜਨ ਵੱਸਦੇ ਹੋਣ, ਉਹੀ ਹੈ (ਅਸਲ) ਬੈਕੁੰਠ ਦਾ ਸ਼ਹਰ । (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਪ੍ਰਭੂ ਦੇ ਸੋਹਣੇ ਚਰਨ ਹਿਰਦੇ ਵਿਚ ਆ ਵੱਸਦੇ ਹਨ ।੧। ਹੇ ਭਾਈ! (ਮੇਰੀ ਗੱਲ) ਸੁਣ, (ਆ,) ਮੈਂ (ਤੇਰੇ) ਮਨ ਨੂੰ (ਤੇਰੇ) ਤਨ ਨੂੰ ਆਤਮਕ ਆਨੰਦ ਵਿਖਾ ਦਿਆਂ । ਪ੍ਰਭੂ ਦਾ ਨਾਮ (ਮਾਨੋ) ਅਨੇਕਾਂ ਸੁਆਦਲੇ ਭੋਜਨ ਹੈ, (ਆ, ਸਾਧ ਸੰਗਤਿ ਵਿਚ) ਮੈਂ ਤੈਨੂੰ ਉਹ ਸੁਆਦਲੇ ਭੋਜ ਖਵਾਵਾਂ ।੧।ਰਹਾਉ।ਹੇ ਭਾਈ! (ਸਾਧ ਸੰਗਤਿ ਵਿਚ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ (ਭੋਜਨ) ਆਪਣੇ ਮਨ ਵਿਚ ਖਾਇਆ ਕਰ, ਇਸ ਭੋਜਨ ਦੇ ਹੈਰਾਨ ਕਰਨ ਵਾਲੇ ਸੁਆਦ ਹਨ, ਬਿਆਨ ਨਹੀਂ ਕੀਤੇ ਜਾ ਸਕਦੇ ।੨। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ (ਸਾਧ ਸੰਗਤਿ-ਬੈਕੁੰਠ ਵਿਚ ਆ ਕੇ) ਪਰਮਾਤਮਾ ਦਾ ਆਸਰਾ ਤੱਕ ਲਿਆ (ਉਹਨਾਂ ਦੇ ਅੰਦਰੋਂ) ਲੋਭ ਮੁੱਕ ਜਾਂਦਾ ਹੈ, ਤਿ੍ਰਸ਼ਨਾ ਦੀ ਅੱਗ ਬੁੱਝ ਕੇ ਖ਼ਤਮ ਹੋ ਜਾਂਦੀ ਹੈ ।੩। ਹੇ ਨਾਨਕ! (ਆਖ ਹੇ ਭਾਈ!) ਪ੍ਰਭੂ ਆਪਣੇ ਦਾਸਾਂ ਉਤੇ ਮੇਹਰ ਕਰਦਾ ਹੈ, ਅਤੇ, ਉਹਨਾਂ ਦੇ ਅਨੇਕਾਂ ਜਨਮਾਂ ਦੇ ਡਰ ਮੋਹ ਦੂਰ ਕਰ ਦੇਂਦਾ ਹੈ ।੪।੨੧। |
SOOHEE, FIFTH MEHL: |
The city of heaven is where the Saints dwell. They enshrine the Lotus Feet of God within their hearts. || 1 || Listen, O my mind and body, and let me show you the way to find peace, so that you may eat and enjoy the various delicacies of the Lord || 1 || Pause || Taste the Ambrosial Nectar of the Naam, the Name of the Lord, within your mind. Its taste is wondrous it cannot be described. || 2 || Your greed shall die, and your thirst shall be quenched. The humble beings seek the Sanctuary of the Supreme Lord God. || 3 || The Lord dispels the fears and attachments of countless incarnations. God has showered His Mercy and Grace upon slave Nanak. || 4 || 21 || 27 || |
ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ...