ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥ ਅਰਥ: ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ) । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ।੧। ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ।੧।ਰਹਾਉ। ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ। ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ।੨। ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ। ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ।੩। ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ। ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ। ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ।੪। DHANAASAREE, FIRST MEHL: |
The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there. || 1 || O Nanak, if there is silver in it, then everyone proclaims, “It is genuine, it is genuine.” || 1 || Pause || The Qazi tells lies and eats filth; the Brahmin kills and then takes cleansing baths. The Yogi is blind, and does not know the Way. The three of them devise their own destruction. || 2 || He alone is a Yogi, who understands the Way. By Guru’s Grace, he knows the One Lord. He alone is a Qazi, who turns away from the world, and who, by Guru’s Grace, remains dead while yet alive. He alone is a Brahmin, who contemplates God. He saves himself, and saves all his generations as well. || 3 || One who cleanses his own mind is wise. One who cleanses himself of impurity is a Muslim. One who reads and understands is acceptable. Upon his forehead is the Insignia of the Court of the Lord. || 4 || 5 || 7 || |
My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great
About Me
- GS Jhampur
- The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.
Friday, December 15, 2023
Thursday, December 14, 2023
ਆਸਾ ਬਾਣੀ ਭਗਤ ਧੰਨੇ ਜੀ ਕੀ |
ੴ ਸਤਿਗੁਰ ਪ੍ਰਸਾਦਿ ॥ |
ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥ ਲਾਲਚ ਬਿਖੁ ਕਾਮ ਲੁਬਧ ਰਾਤਾ ਮਨਿ ਬਿਸਰੇ ਪ੍ਰਭ ਹੀਰੇ ॥੧॥ ਰਹਾਉ ॥ ਬਿਖੁ ਫਲ ਮੀਠ ਲਗੇ ਮਨ ਬਉਰੇ ਚਾਰ ਬਿਚਾਰ ਨ ਜਾਨਿਆ ॥ ਗੁਨ ਤੇ ਪ੍ਰੀਤਿ ਬਢੀ ਅਨ ਭਾਂਤੀ ਜਨਮ ਮਰਨ ਫਿਰਿ ਤਾਨਿਆ ॥੧॥ ਜੁਗਤਿ ਜਾਨਿ ਨਹੀ ਰਿਦੈ ਨਿਵਾਸੀ ਜਲਤ ਜਾਲ ਜਮ ਫੰਧ ਪਰੇ ॥ ਬਿਖੁ ਫਲ ਸੰਚਿ ਭਰੇ ਮਨ ਐਸੇ ਪਰਮ ਪੁਰਖ ਪ੍ਰਭ ਮਨ ਬਿਸਰੇ ॥੨॥ ਗਿਆਨ ਪ੍ਰਵੇਸੁ ਗੁਰਹਿ ਧਨੁ ਦੀਆ ਧਿਆਨੁ ਮਾਨੁ ਮਨ ਏਕ ਮਏ ॥ ਪ੍ਰੇਮ ਭਗਤਿ ਮਾਨੀ ਸੁਖੁ ਜਾਨਿਆ ਤ੍ਰਿਪਤਿ ਅਘਾਨੇ ਮੁਕਤਿ ਭਏ ॥੩॥ ਜੋਤਿ ਸਮਾਇ ਸਮਾਨੀ ਜਾ ਕੈ ਅਛਲੀ ਪ੍ਰਭੁ ਪਹਿਚਾਨਿਆ ॥ ਧੰਨੈ ਧਨੁ ਪਾਇਆ ਧਰਣੀਧਰੁ ਮਿਲਿ ਜਨ ਸੰਤ ਸਮਾਨਿਆ ॥੪॥੧॥ |
ਆਸਾ ਬਾਣੀ ਭਗਤ ਧੰਨੇ ਜੀ ਕੀ |
ੴ ਸਤਿਗੁਰ ਪ੍ਰਸਾਦਿ ॥ |
(ਮਾਇਆ ਦੇ ਮੋਹ ਵਿਚ) ਭਟਕਦਿਆਂ ਕਈ ਜਨਮ ਗੁਜ਼ਰ ਜਾਂਦੇ ਹਨ, ਇਹ ਸਰੀਰ ਨਾਸ ਹੋ ਜਾਂਦਾ ਹੈ, ਮਨ ਭਟਕਦਾ ਰਹਿੰਦਾ ਹੈ ਤੇ ਧਨ ਭੀ ਟਿਕਿਆ ਨਹੀਂ ਰਹਿੰਦਾ । ਲੋਭੀ ਜੀਵ ਜ਼ਹਿਰ-ਰੂਪ ਪਦਾਰਥਾਂ ਦੇ ਲਾਲਚ ਵਿਚ, ਕਾਮ-ਵਾਸ਼ਨਾਂ ਵਿਚ, ਰੰਗਿਆ ਰਹਿੰਦਾ ਹੈ, ਇਸ ਦੇ ਮਨ ਵਿਚੋਂ ਅਮੋਲਕ ਪ੍ਰਭੂ ਵਿਸਰ ਜਾਂਦਾ ਹੈ ।੧।ਰਹਾਉ।ਹੇ ਕਮਲੇ ਮਨ! ਇਹ ਜ਼ਹਿਰ-ਰੂਪ ਫਲ ਤੈਨੂੰ ਮਿੱਠੇ ਲੱਗਦੇ ਹਨ, ਤੈਨੂੰ ਸੋਹਣੀ ਵਿਚਾਰ ਨਹੀਂ ਫੁਰਦੀ; ਗੁਣਾਂ ਵਲੋਂ ਹੱਟ ਕੇ ਹੋਰ ਹੋਰ ਕਿਸਮ ਦੀ ਪ੍ਰੀਤ ਤੇਰੇ ਅੰਦਰ ਵਧ ਰਹੀ ਹੈ, ਤੇ ਤੇਰਾ ਜਨਮ ਮਰਨ ਦਾ ਤਾਣਾ ਤਣਿਆ ਜਾ ਰਿਹਾ ਹੈ ।੧।ਹੇ ਮਨ! ਤੂੰ ਜੀਵਨ ਦੀ ਜੁਗਤ ਸਮਝ ਕੇ ਇਹ ਜੁਗਤਿ ਆਪਣੇ ਅੰਦਰ ਪੱਕੀ ਨਾਹ ਕੀਤੀ; ਤਿ੍ਰਸ਼ਨਾ ਵਿਚ ਸੜਦੇ ਤੈਨੂੰ ਜਮਾਂ ਦਾ ਜਾਲ, ਜਮਾਂ ਦੇ ਫਾਹੇ ਪੈ ਗਏ ਹਨ । ਹੇ ਮਨ! ਤੂੰ ਵਿਸ਼ੇ-ਰੂਪ ਜ਼ਹਿਰ ਦੇ ਫਲ ਹੀ ਇਕੱਠੇ ਕਰ ਕੇ ਸਾਂਭਦਾ ਰਿਹਾ, ਤੇ ਅਜਿਹਾ ਸਾਂਭਦਾ ਰਿਹਾ ਕਿ ਤੈਨੂੰ ਪਰਮ ਪੁਰਖ ਪ੍ਰਭੂ ਭੁੱਲ ਗਿਆ ।੨।ਜਿਸ ਮਨੁੱਖ ਨੂੰ ਗੁਰੂ ਨੇ ਗਿਆਨ ਦਾ ਪ੍ਰਵੇਸ਼-ਰੂਪ ਧਨ ਦਿੱਤਾ, ਉਸ ਦੀ ਸੁਰਤਿ ਪ੍ਰਭੂ ਵਿਚ ਜੁੜ ਗਈ, ਉਸ ਦੇ ਅੰਦਰ ਸ਼ਰਧਾ ਬਣ ਗਈ, ਉਸ ਦਾ ਮਨ ਪ੍ਰਭੂ ਨਾਲ ਇੱਕ-ਮਿੱਕ ਹੋ ਗਿਆ; ਉਸ ਨੂੰ ਪ੍ਰਭੂ ਦਾ ਪਿਆਰ, ਪ੍ਰਭੂ ਦੀ ਭਗਤੀ ਚੰਗੀ ਲੱਗੀ, ਉਸ ਦੀ ਸੁਖ ਨਾਲ ਸਾਂਝ ਬਣ ਗਈ, ਉਹ ਮਾਇਆ ਵਲੋਂ ਚੰਗੀ ਤਰ੍ਹਾਂ ਰੱਜ ਗਿਆ, ਤੇ ਬੰਧਨਾਂ ਤੋੰ ਮੁਕਤ ਹੋ ਗਿਆ ।੩।ਜਿਸ ਮਨੁੱਖ ਦੇ ਅੰਦਰ ਪ੍ਰਭੂ ਦੀ ਸਰਬ-ਵਿਆਪਕ ਜੋਤਿ ਟਿਕ ਗਈ, ਉਸ ਨੇ ਮਾਇਆ ਵਿਚ ਨਾਹ ਛਲੇ ਜਾਣ ਵਾਲੇ ਪ੍ਰਭੂ ਨੂੰ ਪਛਾਣ ਲਿਆ ।ਮੈਂ ਧੰਨੇ ਨੇ ਭੀ ਉਸ ਪ੍ਰਭੂ ਦਾ ਨਾਮ-ਰੂਪ ਧਨ ਲੱਭ ਲਿਆ ਹੈ ਜੋ ਸਾਰੀ ਧਰਤੀ ਦਾ ਆਸਰਾ ਹੈ; ਮੈਂ ਧੰਨਾ ਭੀ ਸੰਤ ਜਨਾਂ ਨੂੰ ਮਿਲ ਕੇ ਪ੍ਰਭੂ ਵਿਚ ਲੀਨ ਹੋ ਗਿਆ ਹਾਂ ।੪।੧। |
AASAA, THE WORD OF DEVOTEE DHANNA JEE: |
ONE UNIVERSAL CREATOR GOD. BY THE GRACE OF THE TRUE GURU: |
I wandered through countless incarnations, but mind, body and wealth never remain stable. Attached to, and stained by the poisons of sexual desire and greed, the mind has forgotten the jewel of the Lord. || 1 || Pause || The poisonous fruit seems sweet to the demented mind, which does not know the difference between good and evil. Turning away from virtue, his love for other things increases, and he weaves again the web of birth and death. || 1 || He does not know the way to the Lord, who dwells within his heart; burning in the trap, he is caught by the noose of death. Gathering the poisonous fruits, he fills his mind with them, and he forgets God, the Supreme Being, from his mind. || 2 || The Guru has given the wealth of spiritual wisdom; practicing meditation, the mind becomes one with Him. Embracing loving devotional worship for the Lord, I have come to know peace; satisfied and satiated, I have been liberated. || 3 || One who is filled with the Divine Light, recognizes the undeceivable Lord God. Dhanna has obtained the Lord, the Sustainer of the World, as his wealth; meeting the humble Saints, he merges in the Lord. || 4 || 1 || |
Wednesday, December 13, 2023
The daily Hukamnama Sahib and Sangrand Hukamnama Sahib from Sri Darbar Sahib Amritsar including translation in English and Punjabi audio ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥ ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ। (ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧। (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ। ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ। (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ।੨। (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ।੩। (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ। ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ। ਹੇ ਦਾਸ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ-) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੯। SORAT’H, FIRST MEHL: The treasure of the Name, for which you have come into the world — that Ambrosial Nectar is with the Guru. Renounce costumes, disguises and clever tricks; this fruit is not obtained by duplicity. || 1 || O my mind, remain steady, and do not wander away. By searching around on the outside, you shall only suffer great pain; the Ambrosial Nectar is found within the home of your own being. || Pause || Renounce corruption, and seek virtue; committing sins, you shall only come to regret and repent. You do not know the difference between good and evil; again and again, you sink into the mud. || 2 || Within you is the great filth of greed and falsehood; why do you bother to wash your body on the outside? Chant the Immaculate Naam, the Name of the Lord always, under Guru’s Instruction; only then will your innermost being be emancipated. || 3 || Let greed and slander be far away from you, and renounce falsehood; through the True Word of the Guru’s Shabad, you shall obtain the true fruit. As it pleases You, You preserve me, Dear Lord; servant Nanak sings the Praises of Your Shabad. || 4 || 9 ||
Tuesday, December 12, 2023
ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥
ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ।
ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧।
ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।
ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩।
ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪।
ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫।
ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬।
ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭।
ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮।
ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯।
ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦।
ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ।੧੧।
ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨਾਂ ਦਾ ਮੈਨੂੰ ਦਰਸਨ ਬਖ਼ਸ਼। ਮੈਂ ਉਹਨਾਂ ਦੇ ਚਰਨ ਧੋਂਦਾ ਰਹਾਂ, ਤੇ, ਉਹਨਾਂ ਦੀ ਚਰਨ-ਧੂੜ ਘੋਲ ਘੋਲ ਕੇ ਪੀਂਦਾ ਰਹਾਂ।੧੨।
ਹੇ ਭਾਈ! ਜੇਹੜੀਆਂ ਜੀਵ-ਇਸਤ੍ਰੀਆਂ ਪਾਨ ਸੁਪਾਰੀ ਆਦਿਕ ਖਾਂਦੀਆਂ ਰਹਿੰਦੀਆਂ ਹਨ, ਮੂੰਹ ਵਿਚ ਪਾਨ ਚਬਾਂਦੀਆਂ ਰਹਿੰਦੀਆਂ ਹਨ (ਭਾਵ, ਸਦਾ ਪਦਾਰਥਾਂ ਦੇ ਭੋਗਾਂ ਵਿਚ ਮਸਤ ਹਨ) , ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਕਦੇ ਭੀ ਨਾਹ ਸਿਮਰਿਆ, ਉਹਨਾਂ ਨੂੰ ਮੌਤ (ਦੇ ਗੇੜ) ਨੇ ਫੜ ਕੇ (ਸਦਾ ਲਈ) ਅੱਗੇ ਲਾ ਲਿਆ (ਉਹ ਚੌਰਾਸੀ ਦੇ ਗੇੜ ਵਿਚ ਪੈ ਗਈਆਂ) ।੧੩।
ਹੇ ਭਾਈ! ਜਿਨ੍ਹਾਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦਾ ਨਾਮ ਸਿਮਰਿਆ, ਉਹਨਾਂ ਗੁਰੂ ਦੇ ਪਿਆਰੇ ਗੁਰਸਿੱਖਾਂ ਦੇ ਨੇੜੇ ਮੌਤ (ਦਾ ਡਰ) ਨਹੀਂ ਆਉਂਦਾ।੧੪।
ਹੇ ਭਾਈ! ਪਰਮਾਤਮਾ ਦਾ ਨਾਮ ਖ਼ਜ਼ਾਨਾ ਹੈ, ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਨਾਮ ਨਾਲ) ਸਾਂਝ ਪਾਂਦਾ ਹੈ। ਹੇ ਨਾਨਕ! ਆਖ-) ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪੈਂਦਾ ਹੈ, ਉਹ (ਹਰੇਕ ਮਨੁੱਖ) ਹਰਿ-ਨਾਮ ਦੇ ਪ੍ਰੇਮ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ।੧੫।
ਹੇ ਭਾਈ! ਗੁਰੂ ਨੂੰ (ਹੀ ਨਾਮ ਦੀ ਦਾਤਿ) ਦੇਣ ਵਾਲਾ ਆਖਣਾ ਚਾਹੀਦਾ ਹੈ। ਗੁਰੂ ਤੱ੍ਰੁਠ ਕੇ (ਨਾਮ ਦੇਣ ਦੀ) ਕਿਰਪਾ ਕਰਦਾ ਹੈ। ਮੈਂ (ਤਾਂ) ਸਦਾ ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ, ਜਿਸ ਨੇ (ਮੈਨੂੰ) ਪਰਮਾਤਮਾ ਦਾ ਨਾਮ ਦਿੱਤਾ ਹੈ।੧੬।
ਹੇ ਭਾਈ! ਉਹ ਗੁਰੂ ਸਲਾਹੁਣ-ਜੋਗ ਹੈ, ਉਸ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਜੇਹੜਾ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦੇਂਦਾ ਹੈ। ਮੈਂ (ਤਾਂ) ਗੁਰੂ ਨੂੰ ਵੇਖ ਵੇਖ ਕੇ ਗੁਰੂ ਦਾ (ਸੋਹਣਾ) ਸਰੀਰ ਵੇਖ ਕੇ ਖਿੜ ਰਿਹਾ ਹਾਂ।੧੭।
ਹੇ ਭਾਈ! ਗੁਰੂ ਦੀ ਜੀਭ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦੀ ਹੈ, ਹਰਿ-ਨਾਮ (ਉਚਾਰਨ ਦੇ ਕਾਰਨ ਸੋਹਣੀ ਲੱਗਦੀ ਹੈ। ਜਿਨ੍ਹਾਂ ਭੀ ਸਿੱਖਾਂ ਨੇ (ਗੁਰੂ ਦਾ ਉਪਦੇਸ਼) ਸੁਣ ਕੇ ਗੁਰੂ ਉੱਤੇ ਯਕੀਨ ਲਿਆਂਦਾ ਹੈ, ਉਹਨਾਂ ਦੀ (ਮਾਇਆ ਦੀ) ਸਾਰੀ ਭੁੱਖ ਦੂਰ ਹੋ ਗਈ ਹੈ।੧੮।
ਹੇ ਭਾਈ! ਹਰਿ-ਨਾਮ ਸਿਮਰਨ ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਕਿਹਾ ਜਾਂਦਾ ਹੈ। ਹੇ ਭਾਈ! ਦੱਸ, ਕਿਸ ਤਰੀਕੇ ਨਾਲ (ਇਸ ਰਸਤੇ ਉੱਤੇ) ਤੁਰ ਸਕੀਦਾ ਹੈ? ਹੇ ਪ੍ਰਭੂ! ਤੇਰਾ ਨਾਮ ਹੀ (ਰਸਤੇ ਦਾ) ਖ਼ਰਚ ਹੈ, ਇਹ ਖ਼ਰਚ ਪੱਲੇ ਬੰਨ੍ਹ ਕੇ (ਇਸ ਰਸਤੇ ਉੱਤੇ) ਤੁਰਨਾ ਚਾਹੀਦਾ ਹੈ।੧੯।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਹੈ ਉਹ ਵੱਡੇ ਸਿਆਣੇ ਸ਼ਾਹ ਬਣ ਗਏ ਹਨ। ਮੈਂ ਸਦਾ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੇ ਬਚਨ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚ) ਲੀਨ ਹੋ ਸਕੀਦਾ ਹੈ।੨੦।
ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ ਤੂੰ ਮੇਰਾ ਸਾਹਿਬ ਹੈਂ, ਤੂੰ ਹੀ ਮੇਰਾ ਪਾਤਿਸ਼ਾਹ ਹੈਂ। ਜੇ ਤੈਨੂੰ ਪਸੰਦ ਆਵੇ, ਤਾਂ ਹੀ ਤੇਰੀ ਭਗਤੀ ਕੀਤੀ ਜਾ ਸਕਦੀ ਹੈ। ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ।੨੧।
ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਆਪ ਹੀ (ਨਿਰਗੁਣ ਸਰੂਪ ਵਿਚ) ਇਕੋ ਇਕ ਹਸਤੀ ਹੈ, ਤੇ, ਆਪ ਹੀ (ਸਰਗੁਣ ਸਰੂਪ ਵਿਚ) ਅਨੇਕਾਂ ਰੂਪਾਂ ਵਾਲਾ ਹੈ। ਜੇਹੜੀ ਗੱਲ ਉਸ ਨੂੰ ਚੰਗੀ ਲੱਗਦੀ ਹੈ, ਉਹੀ ਗੱਲ ਜੀਵਾਂ ਦੇ ਭਲੇ ਵਾਸਤੇ ਹੁੰਦੀ ਹੈ।੨੨।੨।
TILANG, FOURTH MEHL: |
The Guru, my friend, has told me the stories and the sermon of the Lord. I am a sacrifice to my Guru; to the Guru, I am a sacrifice. || 1 || Come, join with me, O Sikh of the Guru, come and join with me. You are my Guru’s Beloved. || Pause || The Glorious Praises of the Lord are pleasing to the Lord; I have obtained them from the Guru. I am a sacrifice, a sacrifice to those who surrender to, and obey the Guru’s Will. || 2 || I am dedicated and devoted to those who gaze upon the Beloved True Guru. I am forever a sacrifice to those who perform service for the Guru. || 3 || Your Name, O Lord, Har, Har, is the Destroyer of sorrow. Serving the Guru, it is obtained, and as Gurmukh, one is emancipated. || 4 || Those humble beings who meditate on the Lord’s Name, are celebrated and acclaimed. Nanak is a sacrifice to them, forever and ever a devoted sacrifice. || 5 || O Lord, that alone is Praise to You, whihch is pleasing to Your Will, O Lord God. Those Gurmukhs, who serve their Beloved Lord, obtain Him as their reward. || 6 || Those who cherish love for the Lord, their souls are always with God. Chanting and meditating on their Beloved, they live in, and gather in, the Lord’s Name. || 7 || I am a sacrifice to those Gurmukhs who serve their Beloved Lord. They themselves are saved, along with their families, and through them, all the world is saved. || 8 || My Beloved Guru serves the Lord. Blessed is the Guru, Blessed is the Guru. The Guru has shown me the Lord’s Path; the Guru has done the greatest good deed. || 9 || Those Sikhs of the Guru, who serve the Guru, are the most blessed beings. Servant Nanak is a sacrifice to them; He is forever and ever a sacrifice. || 10 || The Lord Himself is pleased with the Gurmukhs, the fellowship of the companions. In the Lord’s Court, they are given robes of honor, and the Lord Himself hugs them close in His embrace. || 11 || Please bless me with the Blessed Vision of the Darshan of those Gurmukhs, who meditate on the Naam, the Name of the Lord. I wash their feet, and drink in the dust of their feet, dissolved in the wash water. || 12 || Those who eat betel nuts and betel leaf and apply lipstick, but do not contemplate the Lord, Har, Har — the Messenger of Death will seize them and take them away. || 13 || The Messenger of Death does not even approach those who contemplate the Name of the Lord, Har, Har, and keep Him enshrined in their hearts. The Guru’s Sikhs are the Guru’s Beloveds. || 14 || The Name of the Lord is a treasure, known only to the few Gurmukhs. O Nanak, those who meet with the True Guru, enjoy peace and pleasure. || 15 || The True Guru is called the Giver; in His Mercy, He grants His Grace. I am forever a sacrifice to the Guru, who has blessed me with the Lord’s Name. || 16 || Blessed, very blessed is the Guru, who brings the Lord’s message. I gaze upon the Guru, the Guru, the True Guru embodied, and I blossom forth in bliss. || 17 || The Guru’s tongue recites Words of Ambrosial Nectar; He is adorned with the Lord’s Name. Those Sikhs who hear and obey the Guru — all their desires depart. || 18 || Some speak of the Lord’s Path; tell me, how can I walk on it? O Lord, Har, Har, Your Name is my supplies; I will take it with me and set out. || 19 || Those Gurmukhs who worship and adore the Lord, are wealthy and very wise. I am forever a sacrifice to the True Guru; I am absorbed in the Words of the Guru’s Teachings. || 20 || You are the Master, my Lord and Master; You are my Ruler and King. If it is pleasing to Your Will, then I worship and serve You; You are the treasure of virtue. || 21 || The Lord Himself is absolute; He is The One and Only; but He Himself is also manifested in many forms. Whatever pleases Him, O Nanak, that alone is good. || 22 || 2 || |
Monday, December 11, 2023
ਗੂਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥
ਗੂਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥
ਅਰਥ: (ਹੇ ਭਾਈ! ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ। (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ) ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ।੧।ਰਹਾਉ।
ਠੱਗੀ ਨਾਲ ਇਕ ਇਕ ਕੌਡੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ। ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ। ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ।੧।
ਹੇ ਨਾਨਕ! ਆਖ-) ਹੇ ਗੋਬਿੰਦ! ਹੇ ਦਇਆਲ! ਹੇ ਕ੍ਰਿਪਾਲ! ਹੇ ਸੁਖਾਂ ਦੇ ਸਮੁੰਦਰ! ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਹੇ ਮੇਰੇ ਮਾਲਕ! ਮੇਰੇ ਉਤੇ ਮੇਹਰ ਕਰ, ਮੇਰੇ ਕੀਤੇ ਕਰਮਾਂ ਵਲ ਧਿਆਨ ਨਾਹ ਕਰੀਂ।੨।੧੬।੨੫।
Meaning: (O brother! Maya-Mohya Jiva) never attaches his mind to God (the feet of God). Running (for the sake of Maya), (its) life passes away, the treasure of all virtues does not chant the name of God. 1. Stay. He continues to accumulate wealth by cheating one by one, using many methods to run around for the sake of wealth. Due to forgetting the name of God, many sorrows befall him. The strong illusion that captivates the mind eats away at its spiritual life. 1.
O Nanak! Say-) O Gobind! O mercy! O Kripal! O sea of happiness! Oh Hari! I have come to you. O my lord! Have mercy on me, do not focus on my deeds. 2.16.25.
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈn ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨। (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ।੪।ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ। (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ। ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ। ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ। ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ।੫।੧। FOURTH MEHL, FIRST HOUSE: |
ONE UNIVERSAL CREATOR GOD. BY THE GRACE OF THE TRUE GURU: |
When the Dear Lord grants His Grace, one meditates on the Naam, the Name of the Lord. Meeting the True Guru, through loving faith and devotion, one intuitively sings the Glorious Praises of the Lord. Singing His Glorious Praises continually, night and day, one blossoms forth, when it is pleasing to the True Lord. Egotism, self-conceit and Maya are forsaken, and he is intuitively absorbed into the Naam. The Creator Himself acts; when He gives, then we receive. When the Dear Lord grants His Grace, we meditate on the Naam. || 1 || Deep within, I feel true love for the Perfect True Guru. I serve Him day and night; I never forget Him. I never forget Him; I remember Him night and day. When I chant the Naam, then I live. With my ears, I hear about Him, and my mind is satisfied. As Gurmukh, I drink in the Ambrosial Nectar. If He bestows His Glance of Grace, then I shall meet the True Guru; my discriminating intellect would contemplate Him, night and day. Deep within, I feel true love for the Perfect True Guru. || 2 || By great good fortune, one joins the Sat Sangat, the True Congregation; then, one comes to savor the subtle essence of the Lord. Night and day, he remains lovingly focused on the Lord; he merges in celestial peace. Merging in celestial peace, he becomes pleasing to the Lord’s Mind; he remains forever unattached and untouched. He receives honor in this world and the next, lovingly focused on the Lord’s Name. He is liberated from both pleasure and pain; he is pleased by whatever God does. By great good fortune, one joins the Sat Sangat, the True Congregation, and then, one comes to savor the subtle essence of the Lord. || 3 || In the love of duality, there is pain and suffering; the Messenger of Death eyes the self-willed manmukhs. They cry and howl, day and night, caught by the pain of Maya. Caught by the pain of Maya, provoked by his ego, he passes his life crying out, “Mine, mine!”. He does not remember God, the Giver, and in the end, he departs regretting and repenting. Without the Name, nothing shall go along with him; not his children, spouse or the enticements of Maya. In the love of duality, there is pain and suffering; the Messenger of Death eyes the self-willed manmukhs. || 4 || Granting His Grace, the Lord has merged me with Himself; I have found the Mansion of the Lord’s Presence. I remain standing with my palms pressed together; I have become pleasing to God’s Mind. When one is pleasing to God’s Mind, then he merges in the Hukam of the Lord’s Command; surrendering to His Hukam, he finds peace. Night and day, he chants the Lord’s Name, day and night; intuitively, naturally, he meditates on the Naam, the Name of the Lord. Through the Naam, the glorious greatness of the Naam is obtained; the Naam is pleasing to Nanak’s mind. Granting His Grace, the Lord has merged me with Himself; I have found the Mansion of the Lord’s Presence. || 5 || 1 || |
Sunday, December 10, 2023
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨। (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ।੪।ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ। (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ। ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ। ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ। ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ।੫।੧। FOURTH MEHL, FIRST HOUSE: |
ONE UNIVERSAL CREATOR GOD. BY THE GRACE OF THE TRUE GURU: |
When the Dear Lord grants His Grace, one meditates on the Naam, the Name of the Lord. Meeting the True Guru, through loving faith and devotion, one intuitively sings the Glorious Praises of the Lord. Singing His Glorious Praises continually, night and day, one blossoms forth, when it is pleasing to the True Lord. Egotism, self-conceit and Maya are forsaken, and he is intuitively absorbed into the Naam. The Creator Himself acts; when He gives, then we receive. When the Dear Lord grants His Grace, we meditate on the Naam. || 1 || Deep within, I feel true love for the Perfect True Guru. I serve Him day and night; I never forget Him. I never forget Him; I remember Him night and day. When I chant the Naam, then I live. With my ears, I hear about Him, and my mind is satisfied. As Gurmukh, I drink in the Ambrosial Nectar. If He bestows His Glance of Grace, then I shall meet the True Guru; my discriminating intellect would contemplate Him, night and day. Deep within, I feel true love for the Perfect True Guru. || 2 || By great good fortune, one joins the Sat Sangat, the True Congregation; then, one comes to savor the subtle essence of the Lord. Night and day, he remains lovingly focused on the Lord; he merges in celestial peace. Merging in celestial peace, he becomes pleasing to the Lord’s Mind; he remains forever unattached and untouched. He receives honor in this world and the next, lovingly focused on the Lord’s Name. He is liberated from both pleasure and pain; he is pleased by whatever God does. By great good fortune, one joins the Sat Sangat, the True Congregation, and then, one comes to savor the subtle essence of the Lord. || 3 || In the love of duality, there is pain and suffering; the Messenger of Death eyes the self-willed manmukhs. They cry and howl, day and night, caught by the pain of Maya. Caught by the pain of Maya, provoked by his ego, he passes his life crying out, “Mine, mine!”. He does not remember God, the Giver, and in the end, he departs regretting and repenting. Without the Name, nothing shall go along with him; not his children, spouse or the enticements of Maya. In the love of duality, there is pain and suffering; the Messenger of Death eyes the self-willed manmukhs. || 4 || Granting His Grace, the Lord has merged me with Himself; I have found the Mansion of the Lord’s Presence. I remain standing with my palms pressed together; I have become pleasing to God’s Mind. When one is pleasing to God’s Mind, then he merges in the Hukam of the Lord’s Command; surrendering to His Hukam, he finds peace. Night and day, he chants the Lord’s Name, day and night; intuitively, naturally, he meditates on the Naam, the Name of the Lord. Through the Naam, the glorious greatness of the Naam is obtained; the Naam is pleasing to Nanak’s mind. Granting His Grace, the Lord has merged me with Himself; I have found the Mansion of the Lord’s Presence. || 5 || 1 || |
Friday, December 8, 2023
RAAG DHANAASAREE, THE WORD OF DEVOTEE KABEER JEE: |
ONE UNIVERSAL CREATOR GOD. BY THE GRACE OF THE TRUE GURU: |
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥
ਅਰਥ: ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ।
ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧।
ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨।
(ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ?।੩।
(ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ-ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ।੪।੫।
ਸ਼ਬਦ ਦਾ ਭਾਵ: ਪਰਮਾਤਮਾ ਦਾ ਨਾਮ ਸਿਮਰੋ-ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ। ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ।
RAAG DHANAASAREE, THE WORD OF DEVOTEE KABEER JEE: |
ONE UNIVERSAL CREATOR GOD. BY THE GRACE OF THE TRUE GURU: |
Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. || 1 || Pause || Your spouse, children, body, house and possessions — you think these will give you peace. But none of these shall be yours, when the time of death comes. || 1 || Ajaamal, the elephant, and the prostitute committed many sins, but still, they crossed over the world-ocean, by chanting the Lord’s Name. || 2 || You have wandered in reincarnation, as pigs and dogs — did you feel no shame? Forsaking the Ambrosial Name of the Lord, why do you eat poison? || 3 || Abandon your doubts about do’s and dont’s, and take to the Lord’s Name. By Guru’s Grace, O servant Kabeer, love the Lord. || 4 || 5 || |
Thursday, December 7, 2023
ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥
ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਅਰਥ: ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ; ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ। ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਅਰਥ: ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ। ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ।੧। ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ ਅਰਥ: ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ। ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ) ਮੁਕਾਲਖ ਖੱਟਦਾ ਹੈ। ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ ਅਰਥ: ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ। ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵ, ਕੋਈ ਉਸ ਨੂੰ ਸੁਮੱਤ ਨਹੀਂ ਦੇ ਸਕਦਾ) , ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀ) ਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ। ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ {ਪੰਨਾ 653} ਅਰਥ: ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈ, ਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ। ਹੇ ਸੰਤ ਜਨੋਂ! ਪਿਆਰੇ ਮਾਲਕ ਪ੍ਰਭੂ ਦੀ ਵਡਿਆਈ ਵੇਖੋ, ਕਿ ਜਿਹੋ ਜਿਹੀ ਕੋਈ ਕਮਾਈ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ। ਇਹ ਸੱਚੀ ਵਿਚਾਰ ਸੱਚੀ ਦਰਗਾਹ ਵਿਚ ਹੁੰਦੀ ਹੈ, ਦਾਸ ਨਾਨਕ ਪਹਿਲਾਂ ਹੀ ਤੁਹਾਨੂੰ ਆਖ ਕੇ ਸੁਣਾ ਰਿਹਾ ਹੈ (ਤਾਂ ਜੁ ਭਲਾ ਬੀਜ ਬੀਜ ਕੇ ਭਲੇ ਫਲ ਦੀ ਆਸ ਹੋ ਸਕੇ) ।੨। ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥ ਅਰਥ: ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ, ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ) ; ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨ; ਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ। ਹੇ ਨਾਨਕ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ।੨੭। SHALOK, FOURTH MEHL: |
Within the Gurmukh is peace and tranquility; his mind and body are absorbed in the Naam, the Name of the Lord. He contemplates the Naam, he studies the Naam, and he remains lovingly absorbed in the Naam. He obtains the treasure of the Naam, and his anxiety is dispelled. Meeting with the Guru, the Naam wells up, and his thirst and hunger are completely relieved. O Nanak, imbued with the Naam, he gathers in the Naam. || 1 || FOURTH MEHL: One who is cursed by the True Guru, abandons his home, and wanders around aimlessly. He is jeered at, and his face is blackened in the world hereafter. He babbles incoherently, and foaming at the mouth, he dies. What can anyone do? Such is his destiny, according to his past deeds. Wherever he goes, he is a liar, and by telling lies, he not liked by anyone. O Siblings of Destiny, behold this, the glorious greatness of our Lord and Master, O Saints; as one behaves, so does he receive. This shall be God’s determination in His True Court; servant Nanak predicts and proclaims this. || 2 || PAUREE: The True Guru has established the village; the Guru has appointed its guards and protectors. My hopes are fulfilled, and my mind is imbued with the love of the Guru’s Feet. The Guru is infinitely merciful; He has erased all my sins. The Guru has showered me with His Mercy, and He has made me His own. Nanak is forever a sacrifice to the Guru, who has countless virtues. || 27 || |
ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ...