ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਅਰਥ: ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ; ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ। ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਅਰਥ: ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ। ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ।੧। ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ ਅਰਥ: ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ। ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ) ਮੁਕਾਲਖ ਖੱਟਦਾ ਹੈ। ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ ਅਰਥ: ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ। ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵ, ਕੋਈ ਉਸ ਨੂੰ ਸੁਮੱਤ ਨਹੀਂ ਦੇ ਸਕਦਾ) , ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀ) ਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ। ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ {ਪੰਨਾ 653} ਅਰਥ: ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈ, ਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ। ਹੇ ਸੰਤ ਜਨੋਂ! ਪਿਆਰੇ ਮਾਲਕ ਪ੍ਰਭੂ ਦੀ ਵਡਿਆਈ ਵੇਖੋ, ਕਿ ਜਿਹੋ ਜਿਹੀ ਕੋਈ ਕਮਾਈ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ। ਇਹ ਸੱਚੀ ਵਿਚਾਰ ਸੱਚੀ ਦਰਗਾਹ ਵਿਚ ਹੁੰਦੀ ਹੈ, ਦਾਸ ਨਾਨਕ ਪਹਿਲਾਂ ਹੀ ਤੁਹਾਨੂੰ ਆਖ ਕੇ ਸੁਣਾ ਰਿਹਾ ਹੈ (ਤਾਂ ਜੁ ਭਲਾ ਬੀਜ ਬੀਜ ਕੇ ਭਲੇ ਫਲ ਦੀ ਆਸ ਹੋ ਸਕੇ) ।੨। ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥ ਅਰਥ: ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ, ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ) ; ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨ; ਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ। ਹੇ ਨਾਨਕ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ।੨੭। SHALOK, FOURTH MEHL: |
Within the Gurmukh is peace and tranquility; his mind and body are absorbed in the Naam, the Name of the Lord. He contemplates the Naam, he studies the Naam, and he remains lovingly absorbed in the Naam. He obtains the treasure of the Naam, and his anxiety is dispelled. Meeting with the Guru, the Naam wells up, and his thirst and hunger are completely relieved. O Nanak, imbued with the Naam, he gathers in the Naam. || 1 || FOURTH MEHL: One who is cursed by the True Guru, abandons his home, and wanders around aimlessly. He is jeered at, and his face is blackened in the world hereafter. He babbles incoherently, and foaming at the mouth, he dies. What can anyone do? Such is his destiny, according to his past deeds. Wherever he goes, he is a liar, and by telling lies, he not liked by anyone. O Siblings of Destiny, behold this, the glorious greatness of our Lord and Master, O Saints; as one behaves, so does he receive. This shall be God’s determination in His True Court; servant Nanak predicts and proclaims this. || 2 || PAUREE: The True Guru has established the village; the Guru has appointed its guards and protectors. My hopes are fulfilled, and my mind is imbued with the love of the Guru’s Feet. The Guru is infinitely merciful; He has erased all my sins. The Guru has showered me with His Mercy, and He has made me His own. Nanak is forever a sacrifice to the Guru, who has countless virtues. || 27 || |
My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great
About Me
- GS Jhampur
- The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.
Thursday, December 21, 2023
ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥
Wednesday, December 20, 2023
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩। SOOHEE, FIRST MEHL, SIXTH HOUSE: |
ONE UNIVERSAL CREATOR GOD. BY THE GRACE OF THE TRUE GURU: |
Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 || |
Tuesday, December 19, 2023
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ {
ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧।
ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ।
ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨।
(ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩।
ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।
ਨੋਟ: ਇਸ ਸ਼ਬਦ ਦੇ ਦੂਜੇ ਬੰਦ ਦੇ ਲਫ਼ਜ਼ 'ਬਾਦੁ' ਤੇ 'ਸਿਆਮ ਮੂਰਤਿ' ਤੋਂ ਇਉਂ ਪ੍ਰਤੀਤ ਹੁੰਦਾ ਹੈ ਕਿ ਕਬੀਰ ਜੀ ਕਿਸੇ ਕਾਜ਼ੀ ਤੇ ਪੰਡਿਤ ਦੀ ਬਹਿਸ ਨੂੰ ਨਾ-ਪਸੰਦ ਕਰਦੇ ਹੋਏ ਇਹ ਸ਼ਬਦ ਉਚਾਰ ਰਹੇ ਹਨ। ਬਹਿਸਾਂ ਵਿਚ ਆਮ ਤੌਰ ਤੇ ਇਕ-ਦੂਜੇ ਦੇ ਧਰਮ-ਪੁਸਤਕਾਂ ਉੱਤੇ ਚਿੱਕੜ ਸੁੱਟਣ ਦੇ ਜਤਨ ਕੀਤੇ ਜਾਂਦੇ ਹਨ, ਦੂਜੇ ਮਤ ਨੂੰ ਝੂਠਾ ਸਾਬਤ ਕਰਨ ਦੀ ਕੋਸ਼ਸ਼ ਕੀਤੀ ਜਾਂਦੀ ਹੈ। ਪਰ ਬਹਿਸ ਕਰਨ ਵਾਲੇ ਨੂੰ ਪੁੱਛੋ ਕਿ ਕਦੇ ਇਸ ਵਿਚੋਂ ਦਿਲ ਨੂੰ ਭੀ ਕੋਈ ਸ਼ਾਂਤੀ ਹਾਸਲ ਹੋਈ ਹੈ? ਕੋਈ ਆਖਦਾ ਹੈ ਰੱਬ ਸਤਵੇਂ ਅਸਮਾਨ ਤੇ ਹੈ, ਕੋਈ ਆਖਦਾ ਹੈ ਕ੍ਰਿਸ਼ਨ ਜੀ ਦੀ ਮੂਰਤੀ ਹੀ ਪਰਮਾਤਮਾ ਹੈ; ਪਰ ਇਹ ਭੇਤ ਬੰਦਗੀ ਕਰਨ ਵਾਲੇ ਨੂੰ ਸਮਝ ਵਿਚ ਆਉਂਦਾ ਹੈ ਕਿ ਪਰਮਾਤਮਾ ਖ਼ਲਕਤ ਵਿਚ ਵੱਸਦਾ ਹੈ, ਪਰਮਾਤਮਾ ਹਰ ਥਾਂ ਮੌਜੂਦ ਹੈ।੪।
ਸ਼ਬਦ ਦਾ ਭਾਵ: ਦੂਜਿਆਂ ਦੀਆਂ ਧਰਮ-ਪੁਸਤਕਾਂ ਉੱਤੇ ਚਿੱਕੜ ਸੁੱਟਿਆਂ ਮਨ ਵਿਚ ਸ਼ਾਂਤੀ ਨਹੀਂ ਹੋ ਸਕਦੀ। ਅੰਦਰ-ਵੱਸਦੇ ਰੱਬ ਦੀ ਬੰਦਗੀ ਕਰੋ, ਸਾਰੀ ਖ਼ਲਕਤ ਵਿਚ ਦਿੱਸ ਪਏਗਾ।
TILANG, THE WORD OF DEVOTEE KABEER JEE: |
ONE UNIVERSAL CREATOR GOD. BY THE GRACE OF THE TRUE GURU: |
The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 || 1 || |
Monday, December 18, 2023
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧। JAITSREE, FOURTH MEHL, FIRST HOUSE, CHAU-PADAS: |
ONE UNIVERSAL CREATOR GOD. BY THE GRACE OF THE TRUE GURU: |
The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 |
Sunday, December 17, 2023
ਬਿਲਾਵਲੁ ਮਹਲਾ ੫ ॥ |
ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥ ਪ੍ਰਭ ਸੇਤੀ ਰੰਗਿ ਰਾਤਿਆ ਤਾ ਤੇ ਗਰਭਿ ਨ ਗ੍ਰਸਨਾ ॥੧॥ ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ ॥ ਮਨ ਤਨ ਨਿਰਮਲ ਹੋਈ ਹੈ ਗੁਰ ਕਾ ਜਪੁ ਜਪਨਾ ॥੧॥ ਰਹਾਉ ॥ ਹਰਿ ਰਸੁ ਚਾਖਤ ਧ੍ਰਾਪਿਆ ਮਨਿ ਰਸੁ ਲੈ ਹਸਨਾ ॥ ਬੁਧਿ ਪ੍ਰਗਾਸ ਪ੍ਰਗਟ ਭਈ ਉਲਟਿ ਕਮਲੁ ਬਿਗਸਨਾ ॥੨॥ ਸੀਤਲ ਸਾਂਤਿ ਸੰਤੋਖੁ ਹੋਇ ਸਭ ਬੂਝੀ ਤ੍ਰਿਸਨਾ ॥ ਦਹ ਦਿਸ ਧਾਵਤ ਮਿਟਿ ਗਏ ਨਿਰਮਲ ਥਾਨਿ ਬਸਨਾ ॥੩॥ ਰਾਖਨਹਾਰੈ ਰਾਖਿਆ ਭਏ ਭ੍ਰਮ ਭਸਨਾ ॥ ਨਾਮੁ ਨਿਧਾਨ ਨਾਨਕ ਸੁਖੀ ਪੇਖਿ ਸਾਧ ਦਰਸਨਾ ॥੪॥੧੩॥੪੩॥ |
ਬਿਲਾਵਲੁ ਮਹਲਾ ੫ ॥ |
ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕੇ ਰਹਿਣ ਨਾਲ ਸਾਰੇ ਪਾਪ ਦੂਰ ਹੋ ਜਾਂਦੇ ਹਨ । (ਸਾਧ ਸੰਗਤਿ ਦੀ ਬਰਕਤਿ ਨਾਲ) ਪਰਮਾਤਮਾ ਨਾਲ (ਸਾਂਝ ਬਣਿਆਂ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਜਾਈਦਾ ਹੈ, ਜਿਸ ਕਰਕੇ ਜਨਮ ਮਰਨ ਦੇ ਗੇੜ ਵਿਚ ਨਹੀਂ ਫਸੀਦਾ ।੧। ਹੇ ਭਾਈ! ਪਰਮਾਤਮਾ ਦਾ ਨਾਮ ਜਪਿਆਂ (ਮਨੁੱਖ ਦੀ) ਜੀਭ ਪਵਿੱਤਰ ਹੋ ਜਾਂਦੀ ਹੈ । ਗੁਰੂ ਦਾ (ਦੱਸਿਆ ਹੋਇਆ ਹਰਿ-ਨਾਮ ਦਾ) ਜਾਪ ਜਪਿਆਂ ਮਨ ਪਵਿੱਤਰ ਹੋ ਜਾਂਦਾ ਹੈ, ਸਰੀਰ ਪਵਿੱਤਰ ਹੋ ਜਾਂਦਾ ਹੈ ।੧।ਰਹਾਉ। (ਹੇ ਭਾਈ! ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਨਾਮ ਦਾ ਰਸ ਚੱਖਿਆਂ (ਮਾਇਆ ਦੇ ਲਾਲਚ ਵਲੋਂ) ਰੱਜ ਜਾਈਦਾ ਹੈ, ਪਰਮਾਤਮਾ ਦਾ ਨਾਮ-ਰਸ ਮਨ ਵਿਚ ਵਸਾ ਕੇ ਸਦਾ ਖਿੜੇ ਰਹੀਦਾ ਹੈ । ਬੁੱਧੀ ਵਿਚ (ਸਹੀ ਜੀਵਨ ਦਾ) ਚਾਨਣ ਹੋ ਜਾਂਦਾ ਹੈ, ਬੁੱਧੀ ਉੱਜਲ ਹੋ ਜਾਂਦੀ ਹੈ । ਹਿਰਦਾ-ਕੌਲ (ਮਾਇਆ ਦੇ ਮੋਹ ਵਲੋਂ) ਪਰਤ ਕੇ ਸਦਾ ਖਿੜਿਆ ਰਹਿੰਦਾ ਹੈ ।੨। (ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਦਾ ਜਾਪ ਕੀਤਿਆਂ ਮਨੁੱਖ ਦਾ ਮਨ) ਠੰਢਾ-ਠਾਰ ਹੋ ਜਾਂਦਾ ਹੈ, (ਮਨ ਵਿਚ) ਸ਼ਾਂਤੀ ਤੇ ਸੰਤੋਖ ਪੈਦਾ ਹੋ ਜਾਂਦਾ ਹੈ, ਮਾਇਆ ਵਾਲੀ ਸਾਰੀ ਤਿ੍ਰਸ਼ਨਾ ਮੁੱਕ ਜਾਂਦੀ ਹੈ । (ਮਾਇਆ ਦੀ ਖ਼ਾਤਰ) ਦਸੀਂ ਪਾਸੀਂ (ਸਾਰੇ ਜਗਤ ਵਿਚ) ਦੌੜ-ਭੱਜ ਮਿਟ ਜਾਂਦੀ ਹੈ, (ਪ੍ਰਭੂ ਦੇ ਚਰਨਾਂ ਦੇ) ਪਵਿੱਤਰ ਥਾਂ ਵਿਚ ਨਿਵਾਸ ਹੋ ਜਾਂਦਾ ਹੈ ।੩। ਹੇ ਨਾਨਕ! ਰੱਖਿਆ ਕਰਨ ਦੇ ਸਮਰੱਥ ਪ੍ਰਭੂ ਨੇ ਜਿਸ ਮਨੁੱਖ ਦੀ (ਵਿਕਾਰਾਂ ਵਲੋਂ) ਰਾਖੀ ਕੀਤੀ, ਉਸ ਦੀਆਂ ਸਾਰੀਆਂ ਹੀ ਭਟਕਣਾਂ (ਸੜ ਕੇ) ਸੁਆਹ ਹੋ ਗਈਆਂ । ਗੁਰੂ ਦਾ ਦਰਸਨ ਕਰ ਕੇ ਉਸ ਮਨੁੱਖ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜੋ, ਮਾਨੋ, ਦੁਨੀਆ ਦੇ ਸਾਰੇ ਹੀ) ਖ਼ਜ਼ਾਨੇ (ਹੈ), (ਤੇ ਨਾਮ ਦੀ ਬਰਕਤਿ ਨਾਲ ਉਹ ਸਦਾ ਲਈ) ਸੁਖੀ ਹੋ ਗਿਆ ।੪।੧੩।੪੩। |
BILAAVAL, FIFTH MEHL: |
Dwelling in the Saadh Sangat, the Company of the Holy, all sinful residues are erased. One who is attuned to the Love of God, is not cast into the womb of reincarnation. || 1 || Chanting the Name of the Lord of the Universe, the tongue becomes holy. The mind and body become immaculate and pure, chanting the Chant of the Guru. || 1 || Pause || Tasting the subtle essence of the Lord, one is satisfied; receiving this essence, the mind becomes happy. The intellect is brightened and illuminated; turning away from the world, the heart-lotus blossoms forth. || 2 || He is cooled and soothed, peaceful and content; all his thirst is quenched. The minds wandering in the ten directions is stopped, and one dwells in the immaculate place. || 3 || The Savior Lord saves him, and his doubts are burnt to ashes. Nanak is blessed with the treasure of the Naam, the Name of the Lord. He finds peace, gazing upon the Blessed Vision of the Saints Darshan. || 4 || 13 || 43 |
Saturday, December 16, 2023
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨। ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯। RAAG DHANAASAREE, THIRD MEHL, FOURTH HOUSE: |
ONE UNIVERSAL CREATOR GOD. BY THE GRACE OF THE TRUE GURU: |
I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 || |
Friday, December 15, 2023
ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥ ਅਰਥ: ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ) । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ।੧। ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ।੧।ਰਹਾਉ। ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ। ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ।੨। ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ। ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ।੩। ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ। ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ। ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ।੪। DHANAASAREE, FIRST MEHL: |
The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there. || 1 || O Nanak, if there is silver in it, then everyone proclaims, “It is genuine, it is genuine.” || 1 || Pause || The Qazi tells lies and eats filth; the Brahmin kills and then takes cleansing baths. The Yogi is blind, and does not know the Way. The three of them devise their own destruction. || 2 || He alone is a Yogi, who understands the Way. By Guru’s Grace, he knows the One Lord. He alone is a Qazi, who turns away from the world, and who, by Guru’s Grace, remains dead while yet alive. He alone is a Brahmin, who contemplates God. He saves himself, and saves all his generations as well. || 3 || One who cleanses his own mind is wise. One who cleanses himself of impurity is a Muslim. One who reads and understands is acceptable. Upon his forehead is the Insignia of the Court of the Lord. || 4 || 5 || 7 || |
Thursday, December 14, 2023
ਆਸਾ ਬਾਣੀ ਭਗਤ ਧੰਨੇ ਜੀ ਕੀ |
ੴ ਸਤਿਗੁਰ ਪ੍ਰਸਾਦਿ ॥ |
ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥ ਲਾਲਚ ਬਿਖੁ ਕਾਮ ਲੁਬਧ ਰਾਤਾ ਮਨਿ ਬਿਸਰੇ ਪ੍ਰਭ ਹੀਰੇ ॥੧॥ ਰਹਾਉ ॥ ਬਿਖੁ ਫਲ ਮੀਠ ਲਗੇ ਮਨ ਬਉਰੇ ਚਾਰ ਬਿਚਾਰ ਨ ਜਾਨਿਆ ॥ ਗੁਨ ਤੇ ਪ੍ਰੀਤਿ ਬਢੀ ਅਨ ਭਾਂਤੀ ਜਨਮ ਮਰਨ ਫਿਰਿ ਤਾਨਿਆ ॥੧॥ ਜੁਗਤਿ ਜਾਨਿ ਨਹੀ ਰਿਦੈ ਨਿਵਾਸੀ ਜਲਤ ਜਾਲ ਜਮ ਫੰਧ ਪਰੇ ॥ ਬਿਖੁ ਫਲ ਸੰਚਿ ਭਰੇ ਮਨ ਐਸੇ ਪਰਮ ਪੁਰਖ ਪ੍ਰਭ ਮਨ ਬਿਸਰੇ ॥੨॥ ਗਿਆਨ ਪ੍ਰਵੇਸੁ ਗੁਰਹਿ ਧਨੁ ਦੀਆ ਧਿਆਨੁ ਮਾਨੁ ਮਨ ਏਕ ਮਏ ॥ ਪ੍ਰੇਮ ਭਗਤਿ ਮਾਨੀ ਸੁਖੁ ਜਾਨਿਆ ਤ੍ਰਿਪਤਿ ਅਘਾਨੇ ਮੁਕਤਿ ਭਏ ॥੩॥ ਜੋਤਿ ਸਮਾਇ ਸਮਾਨੀ ਜਾ ਕੈ ਅਛਲੀ ਪ੍ਰਭੁ ਪਹਿਚਾਨਿਆ ॥ ਧੰਨੈ ਧਨੁ ਪਾਇਆ ਧਰਣੀਧਰੁ ਮਿਲਿ ਜਨ ਸੰਤ ਸਮਾਨਿਆ ॥੪॥੧॥ |
ਆਸਾ ਬਾਣੀ ਭਗਤ ਧੰਨੇ ਜੀ ਕੀ |
ੴ ਸਤਿਗੁਰ ਪ੍ਰਸਾਦਿ ॥ |
(ਮਾਇਆ ਦੇ ਮੋਹ ਵਿਚ) ਭਟਕਦਿਆਂ ਕਈ ਜਨਮ ਗੁਜ਼ਰ ਜਾਂਦੇ ਹਨ, ਇਹ ਸਰੀਰ ਨਾਸ ਹੋ ਜਾਂਦਾ ਹੈ, ਮਨ ਭਟਕਦਾ ਰਹਿੰਦਾ ਹੈ ਤੇ ਧਨ ਭੀ ਟਿਕਿਆ ਨਹੀਂ ਰਹਿੰਦਾ । ਲੋਭੀ ਜੀਵ ਜ਼ਹਿਰ-ਰੂਪ ਪਦਾਰਥਾਂ ਦੇ ਲਾਲਚ ਵਿਚ, ਕਾਮ-ਵਾਸ਼ਨਾਂ ਵਿਚ, ਰੰਗਿਆ ਰਹਿੰਦਾ ਹੈ, ਇਸ ਦੇ ਮਨ ਵਿਚੋਂ ਅਮੋਲਕ ਪ੍ਰਭੂ ਵਿਸਰ ਜਾਂਦਾ ਹੈ ।੧।ਰਹਾਉ।ਹੇ ਕਮਲੇ ਮਨ! ਇਹ ਜ਼ਹਿਰ-ਰੂਪ ਫਲ ਤੈਨੂੰ ਮਿੱਠੇ ਲੱਗਦੇ ਹਨ, ਤੈਨੂੰ ਸੋਹਣੀ ਵਿਚਾਰ ਨਹੀਂ ਫੁਰਦੀ; ਗੁਣਾਂ ਵਲੋਂ ਹੱਟ ਕੇ ਹੋਰ ਹੋਰ ਕਿਸਮ ਦੀ ਪ੍ਰੀਤ ਤੇਰੇ ਅੰਦਰ ਵਧ ਰਹੀ ਹੈ, ਤੇ ਤੇਰਾ ਜਨਮ ਮਰਨ ਦਾ ਤਾਣਾ ਤਣਿਆ ਜਾ ਰਿਹਾ ਹੈ ।੧।ਹੇ ਮਨ! ਤੂੰ ਜੀਵਨ ਦੀ ਜੁਗਤ ਸਮਝ ਕੇ ਇਹ ਜੁਗਤਿ ਆਪਣੇ ਅੰਦਰ ਪੱਕੀ ਨਾਹ ਕੀਤੀ; ਤਿ੍ਰਸ਼ਨਾ ਵਿਚ ਸੜਦੇ ਤੈਨੂੰ ਜਮਾਂ ਦਾ ਜਾਲ, ਜਮਾਂ ਦੇ ਫਾਹੇ ਪੈ ਗਏ ਹਨ । ਹੇ ਮਨ! ਤੂੰ ਵਿਸ਼ੇ-ਰੂਪ ਜ਼ਹਿਰ ਦੇ ਫਲ ਹੀ ਇਕੱਠੇ ਕਰ ਕੇ ਸਾਂਭਦਾ ਰਿਹਾ, ਤੇ ਅਜਿਹਾ ਸਾਂਭਦਾ ਰਿਹਾ ਕਿ ਤੈਨੂੰ ਪਰਮ ਪੁਰਖ ਪ੍ਰਭੂ ਭੁੱਲ ਗਿਆ ।੨।ਜਿਸ ਮਨੁੱਖ ਨੂੰ ਗੁਰੂ ਨੇ ਗਿਆਨ ਦਾ ਪ੍ਰਵੇਸ਼-ਰੂਪ ਧਨ ਦਿੱਤਾ, ਉਸ ਦੀ ਸੁਰਤਿ ਪ੍ਰਭੂ ਵਿਚ ਜੁੜ ਗਈ, ਉਸ ਦੇ ਅੰਦਰ ਸ਼ਰਧਾ ਬਣ ਗਈ, ਉਸ ਦਾ ਮਨ ਪ੍ਰਭੂ ਨਾਲ ਇੱਕ-ਮਿੱਕ ਹੋ ਗਿਆ; ਉਸ ਨੂੰ ਪ੍ਰਭੂ ਦਾ ਪਿਆਰ, ਪ੍ਰਭੂ ਦੀ ਭਗਤੀ ਚੰਗੀ ਲੱਗੀ, ਉਸ ਦੀ ਸੁਖ ਨਾਲ ਸਾਂਝ ਬਣ ਗਈ, ਉਹ ਮਾਇਆ ਵਲੋਂ ਚੰਗੀ ਤਰ੍ਹਾਂ ਰੱਜ ਗਿਆ, ਤੇ ਬੰਧਨਾਂ ਤੋੰ ਮੁਕਤ ਹੋ ਗਿਆ ।੩।ਜਿਸ ਮਨੁੱਖ ਦੇ ਅੰਦਰ ਪ੍ਰਭੂ ਦੀ ਸਰਬ-ਵਿਆਪਕ ਜੋਤਿ ਟਿਕ ਗਈ, ਉਸ ਨੇ ਮਾਇਆ ਵਿਚ ਨਾਹ ਛਲੇ ਜਾਣ ਵਾਲੇ ਪ੍ਰਭੂ ਨੂੰ ਪਛਾਣ ਲਿਆ ।ਮੈਂ ਧੰਨੇ ਨੇ ਭੀ ਉਸ ਪ੍ਰਭੂ ਦਾ ਨਾਮ-ਰੂਪ ਧਨ ਲੱਭ ਲਿਆ ਹੈ ਜੋ ਸਾਰੀ ਧਰਤੀ ਦਾ ਆਸਰਾ ਹੈ; ਮੈਂ ਧੰਨਾ ਭੀ ਸੰਤ ਜਨਾਂ ਨੂੰ ਮਿਲ ਕੇ ਪ੍ਰਭੂ ਵਿਚ ਲੀਨ ਹੋ ਗਿਆ ਹਾਂ ।੪।੧। |
AASAA, THE WORD OF DEVOTEE DHANNA JEE: |
ONE UNIVERSAL CREATOR GOD. BY THE GRACE OF THE TRUE GURU: |
I wandered through countless incarnations, but mind, body and wealth never remain stable. Attached to, and stained by the poisons of sexual desire and greed, the mind has forgotten the jewel of the Lord. || 1 || Pause || The poisonous fruit seems sweet to the demented mind, which does not know the difference between good and evil. Turning away from virtue, his love for other things increases, and he weaves again the web of birth and death. || 1 || He does not know the way to the Lord, who dwells within his heart; burning in the trap, he is caught by the noose of death. Gathering the poisonous fruits, he fills his mind with them, and he forgets God, the Supreme Being, from his mind. || 2 || The Guru has given the wealth of spiritual wisdom; practicing meditation, the mind becomes one with Him. Embracing loving devotional worship for the Lord, I have come to know peace; satisfied and satiated, I have been liberated. || 3 || One who is filled with the Divine Light, recognizes the undeceivable Lord God. Dhanna has obtained the Lord, the Sustainer of the World, as his wealth; meeting the humble Saints, he merges in the Lord. || 4 || 1 || |
Wednesday, December 13, 2023
The daily Hukamnama Sahib and Sangrand Hukamnama Sahib from Sri Darbar Sahib Amritsar including translation in English and Punjabi audio ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥ ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ। (ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧। (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ। ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ। (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ।੨। (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ।੩। (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ। ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ। ਹੇ ਦਾਸ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ-) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੯। SORAT’H, FIRST MEHL: The treasure of the Name, for which you have come into the world — that Ambrosial Nectar is with the Guru. Renounce costumes, disguises and clever tricks; this fruit is not obtained by duplicity. || 1 || O my mind, remain steady, and do not wander away. By searching around on the outside, you shall only suffer great pain; the Ambrosial Nectar is found within the home of your own being. || Pause || Renounce corruption, and seek virtue; committing sins, you shall only come to regret and repent. You do not know the difference between good and evil; again and again, you sink into the mud. || 2 || Within you is the great filth of greed and falsehood; why do you bother to wash your body on the outside? Chant the Immaculate Naam, the Name of the Lord always, under Guru’s Instruction; only then will your innermost being be emancipated. || 3 || Let greed and slander be far away from you, and renounce falsehood; through the True Word of the Guru’s Shabad, you shall obtain the true fruit. As it pleases You, You preserve me, Dear Lord; servant Nanak sings the Praises of Your Shabad. || 4 || 9 ||
ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ...