About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Sunday, December 24, 2023

ਬਿਲਾਵਲੁ ਮਹਲਾ ੩ ॥ ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥


ਬਿਲਾਵਲੁ ਮਹਲਾ ੩ ॥ ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥ ਸਤਿਗੁਰਿ ਭੇਟਿਐ ਸੋਝੀ ਪਾਇ ॥ ਪਰਪੰਚੁ ਚੂਕੈ ਸਚਿ ਸਮਾਇ ॥੧॥ ਜਾ ਕੈ ਮਸਤਕਿ ਲਿਖਿਆ ਲੇਖੁ ॥ ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥ ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥ ਕੋਇ ਨ ਮੇਟੈ ਤੇਰੈ ਲੇਖੈ ॥ ਸਿਧ ਸਾਧਿਕ ਜੇ ਕੋ ਕਹੈ ਕਹਾਏ ॥ ਭਰਮੇ ਭੂਲਾ ਆਵੈ ਜਾਏ ॥ ਸਤਿਗੁਰੁ ਸੇਵੈ ਸੋ ਜਨੁ ਬੂਝੈ ॥ ਹਉਮੈ ਮਾਰੇ ਤਾ ਦਰੁ ਸੂਝੈ ॥੨॥
 
ਏਕਸੁ ਤੇ ਸਭੁ ਦੂਜਾ ਹੂਆ ॥ ਏਕੋ ਵਰਤੈ ਅਵਰੁ ਨ ਬੀਆ ॥ ਦੂਜੇ ਤੇ ਜੇ ਏਕੋ ਜਾਣੈ ॥ ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥ ਸਤਿਗੁਰੁ ਭੇਟੇ ਤਾ ਏਕੋ ਪਾਏ ॥ ਵਿਚਹੁ ਦੂਜਾ ਠਾਕਿ ਰਹਾਏ ॥੩॥{ਜਿਸ ਦਾ ਸਾਹਿਬੁ ਡਾਢਾ ਹੋਇ ॥ ਤਿਸ ਨੋ ਮਾਰਿ ਨ ਸਾਕੈ ਕੋਇ ॥ ਸਾਹਿਬ ਕੀ ਸੇਵਕੁ ਰਹੈ ਸਰਣਾਈ ॥ ਆਪੇ ਬਖਸੇ ਦੇ ਵਡਿਆਈ ॥ ਤਿਸ ਤੇ ਊਪਰਿ ਨਾਹੀ ਕੋਇ ॥ ਕਉਣੁ ਡਰੈ ਡਰੁ ਕਿਸ ਕਾ ਹੋਇ ॥੪॥ ਗੁਰਮਤੀ ਸਾਂਤਿ ਵਸੈ ਸਰੀਰ ॥ ਸਬਦੁ ਚੀਨ੍ਹ੍ਹਿ ਫਿਰਿ ਲਗੈ ਨ ਪੀਰ ॥ ਆਵੈ ਨ ਜਾਇ ਨਾ ਦੁਖੁ ਪਾਏ ॥ ਨਾਮੇ ਰਾਤੇ ਸਹਜਿ ਸਮਾਏ ॥ ਨਾਨਕ ਗੁਰਮੁਖਿ ਵੇਖੈ ਹਦੂਰਿ ॥ ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥੫॥ ਇਕਿ ਸੇਵਕ ਇਕਿ ਭਰਮਿ ਭੁਲਾਏ ॥ ਆਪੇ ਕਰੇ ਹਰਿ ਆਪਿ ਕਰਾਏ ॥ ਏਕੋ ਵਰਤੈ ਅਵਰੁ ਨ ਕੋਇ ॥ ਮਨਿ ਰੋਸੁ ਕੀਜੈ ਜੇ ਦੂਜਾ ਹੋਇ ॥ ਸਤਿਗੁਰੁ ਸੇਵੇ ਕਰਣੀ ਸਾਰੀ ॥ ਦਰਿ ਸਾਚੈ ਸਾਚੇ ਵੀਚਾਰੀ ॥੬॥ ਥਿਤੀ ਵਾਰ ਸਭਿ ਸਬਦਿ ਸੁਹਾਏ ॥ ਸਤਿਗੁਰੁ ਸੇਵੇ ਤਾ ਫਲੁ ਪਾਏ ॥ ਥਿਤੀ ਵਾਰ ਸਭਿ ਆਵਹਿ ਜਾਹਿ ॥ ਗੁਰ ਸਬਦੁ ਨਿਹਚਲੁ ਸਦਾ ਸਚਿ ਸਮਾਹਿ ॥ ਥਿਤੀ ਵਾਰ ਤਾ ਜਾ ਸਚਿ ਰਾਤੇ ॥ ਬਿਨੁ ਨਾਵੈ ਸਭਿ ਭਰਮਹਿ ਕਾਚੇ ॥੭॥ ਮਨਮੁਖ ਮਰਹਿ ਮਰਿ ਬਿਗਤੀ ਜਾਹਿ ॥ ਏਕੁ ਨ ਚੇਤਹਿ ਦੂਜੈ ਲੋਭਾਹਿ ॥ ਅਚੇਤ ਪਿੰਡੀ ਅਗਿਆਨ ਅੰਧਾਰੁ ॥ ਬਿਨੁ ਸਬਦੈ ਕਿਉ ਪਾਏ ਪਾਰੁ ॥ ਆਪਿ ਉਪਾਏ ਉਪਾਵਣਹਾਰੁ ॥ ਆਪੇ ਕੀਤੋਨੁ ਗੁਰ ਵੀਚਾਰੁ ॥੮॥ ਬਹੁਤੇ ਭੇਖ ਕਰਹਿ ਭੇਖਧਾਰੀ ॥ ਭਵਿ ਭਵਿ ਭਰਮਹਿ ਕਾਚੀ ਸਾਰੀ ॥ ਐਥੈ ਸੁਖੁ ਨ ਆਗੈ ਹੋਇ ॥ ਮਨਮੁਖ ਮੁਏ ਅਪਣਾ ਜਨਮੁ ਖੋਇ ॥ ਸਤਿਗੁਰੁ ਸੇਵੇ ਭਰਮੁ ਚੁਕਾਏ ॥ ਘਰ ਹੀ ਅੰਦਰਿ ਸਚੁ ਮਹਲੁ ਪਾਏ ॥੯॥ ਆਪੇ ਪੂਰਾ ਕਰੇ ਸੁ ਹੋਇ ॥ ਏਹਿ ਥਿਤੀ ਵਾਰ ਦੂਜਾ ਦੋਇ ॥ ਸਤਿਗੁਰ ਬਾਝਹੁ ਅੰਧੁ ਗੁਬਾਰੁ ॥ ਥਿਤੀ ਵਾਰ ਸੇਵਹਿ ਮੁਗਧ ਗਵਾਰ ॥ ਨਾਨਕ ਗੁਰਮੁਖਿ ਬੂਝੈ ਸੋਝੀ ਪਾਇ ॥ ਇਕਤੁ ਨਾਮਿ ਸਦਾ ਰਹਿਆ ਸਮਾਇ ॥੧੦॥੨॥ 
ਬਿਲਾਵਲੁ ਮਹਲਾ ੩ ॥

ਹੇ ਭਾਈ! ਸਾਰੇ ਜਗਤ ਦਾ ਮੂਲ ਅਕਾਲ ਪੁਰਖ ਆਪ ਹੀ ਜਗਤ ਨੂੰ ਪੈਦਾ ਕਰਦਾ ਹੈ, (ਕੀਤੇ ਕਰਮਾਂ ਅਨੁਸਾਰ) ਜੀਵਾਂ ਨੂੰ (ਉਸ ਨੇ) ਮਾਇਆ ਦੇ ਮੋਹ ਵਿਚ ਜੋੜਿਆ ਹੋਇਆ ਹੈ । (ਜੀਵ ਪਰਮਾਤਮਾ ਨੂੰ ਭੁਲਾ ਕੇ) ਹੋਰ ਪਿਆਰ ਵਿਚ ਦਿੱਸਦੇ ਜਗਤ ਦੇ ਮੋਹ ਵਿਚ ਫਸੇ ਰਹਿੰਦੇ ਹਨ, (ਇਹੋ ਜਿਹੇ) ਭਾਗਹੀਨ ਜੀਵ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਆਤਮਕ ਮੌਤ ਸਹੇੜੀ ਰੱਖਦੇ ਹਨ ।ਜੇ (ਕਿਸੇ ਭਾਗਾਂ ਵਾਲੇ ਨੂੰ) ਗੁਰੂ ਮਿਲ ਪਏ, ਤਾਂ ਉਹ (ਆਤਮਕ ਜੀਵਨ ਦੀ) ਸਮਝ ਹਾਸਲ ਕਰ ਲੈਂਦਾ ਹੈ, (ਉਸ ਦੇ ਅੰਦਰੋਂ) ਜਗਤ ਦਾ ਮੋਹ ਮੁੱਕ ਜਾਂਦਾ ਹੈ, (ਉਹ ਮਨੁੱਖ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦਾ ਹੈ ।੧।ਹੇ ਭਾਈ! ਜਿਸ ਮਨੁੱਖ ਦੇ ਮੱਥੇ ਉੱਤੇ (ਮਨੁੱਖ ਦੇ ਕੀਤੇ ਕਰਮਾਂ ਅਨੁਸਾਰ ਪਰਮਾਤਮਾ ਵਲੋਂ) ਲੇਖ ਲਿਖਿਆ ਹੁੰਦਾ ਹੈ, ਉਸ (ਮਨੁੱਖ) ਦੇ ਮਨ ਵਿਚ ਇਕ ਪਰਮਾਤਮਾ (ਹੀ) ਟਿਕਿਆ ਰਹਿੰਦਾ ਹੈ ।੧।ਰਹਾਉ।ਹੇ ਭਾਈ! ਜਗਤ ਪੈਦਾ ਕਰ ਕੇ (ਪਰਮਾਤਮਾ) ਆਪ ਹੀ ਹਰੇਕ ਦੀ ਸੰਭਾਲ ਕਰਦਾ ਹੈ । (ਹੇ ਪ੍ਰਭੂ! ਜੀਵ ਦੇ ਕੀਤੇ ਕਰਮਾਂ ਅਨੁਸਾਰ ਉਸ ਦੇ ਮੱਥੇ ਉੱਤੇ ਜਿਹੜਾ ਲੇਖ ਤੂੰ ਲਿਖਦਾ ਹੈਂ) ਤੇਰੇ (ਉਸ ਲਿਖੇ) ਲੇਖ ਨੂੰ ਕੋਈ ਜੀਵ (ਆਪਣੇ ਉੱਦਮ ਨਾਲ) ਮਿਟਾ ਨਹੀਂ ਸਕਦਾ ।ਹੇ ਭਾਈ! (ਆਪਣੀ ਹਉਮੈ ਦੇ ਆਸਰੇ) ਜੇ ਕੋਈ ਮਨੁੱਖ (ਆਪਣੇ ਆਪ ਨੂੰ) ਸਿੱਧ ਆਖਦਾ ਅਖਵਾਂਦਾ ਹੈ, ਸਾਧਿਕ ਆਖਦਾ ਅਖਵਾਂਦਾ ਹੈ, ਉਹ ਮਨੁੱਖ (ਹਉਮੈ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ।ਹੇ ਭਾਈ! ਜਿਹੜਾ ਮਨੁੱਖ (ਆਪਣੀ ਹਉਮੈ ਦੀ ਟੇਕ ਛੱਡ ਕੇ) ਗੁਰੂ ਦੀ ਸਰਨ ਪੈਂਦਾ ਹੈ, ਉਹ ਮਨੁੱਖ (ਜੀਵਨ ਦਾ ਸਹੀ ਰਸਤਾ ਸਮਝ ਪੈਂਦਾ ਹੈ । ਜਦੋਂ ਮਨੁੱਖ (ਆਪਣੇ ਅੰਦਰੋਂ) ਹਉਮੈ ਮੁਕਾਂਦਾ ਹੈ, ਤਦੋਂ (ਉਸ ਨੂੰ ਪਰਮਾਤਮਾ ਦਾ) ਦਰ ਦਿੱਸ ਪੈਂਦਾ ਹੈ ।੨।ਹੇ ਭਾਈ! (ਪਰਮਾਤਮਾ ਤੋਂ) ਵੱਖਰਾ ਦਿੱਸਦਾ ਇਹ ਸਾਰਾ ਜਗਤ ਇਕ ਪਰਮਾਤਮਾ ਤੋਂ ਹੀ ਬਣਿਆ ਹੈ । (ਸਾਰੇ ਜਗਤ ਵਿਚ) ਇਕ ਪ੍ਰਭੂ ਹੀ ਮੌਜੂਦ ਹੈ, (ਉਸ ਤੋਂ ਬਿਨਾ) ਕੋਈ ਹੋਰ ਦੂਜਾ ਨਹੀਂ ਹੈ ।ਜੇ (ਮਨੁੱਖ) ਇਸ ਵੱਖਰੇ ਦਿੱਸ ਰਹੇ ਜਗਤ (ਦੇ ਮੋਹ) ਤੋਂ (ਉੱਚਾ ਹੋ ਕੇ) ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖੇ, ਤਾਂ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਰਾਹਦਾਰੀ ਸਮੇਤ (ਬਿਨਾ ਰੋਕ-ਟੋਕ) ਪ੍ਰਭੂ ਦੇ ਦਰ ਤੇ (ਪਹੁੰਚ ਜਾਂਦਾ ਹੈ) ।ਜੇ (ਮਨੁੱਖ ਨੂੰ) ਗੁਰੂ ਮਿਲ ਪਏ, ਤਾਂ ਉਹ ਉਸ ਪਰਮਾਤਮਾ ਦਾ ਮਿਲਾਪ ਪ੍ਰਾਪਤ ਕਰ ਲੈਂਦਾ ਹੈ, ਅਤੇ (ਆਪਣੇ) ਅੰਦਰੋਂ ਵੱਖਰੇ ਦਿੱਸ ਰਹੇ ਜਗਤ ਦਾ ਮੋਹ ਰੋਕ ਰੱਖਦਾ ਹੈ ।੩।ਹੇ ਭਾਈ! (ਮਾਇਆ ਦੇ ਕਾਮਾਦਿਕ ਸੂਰਮੇ ਹਨ ਤਾਂ ਬੜੇ ਬਲੀ, ਪਰ) ਜਿਸ ਮਨੁੱਖ ਦੇ ਸਿਰ ਉੱਤੇ ਰਾਖਾ ਸਭ ਤੋਂ ਬਲੀ ਮਾਲਕ-ਪ੍ਰਭੂ ਆਪ ਹੋਵੇ, ਉਸ ਨੂੰ ਕੋਈ (ਕਾਮਾਦਿਕ ਵੈਰੀ) ਢਾਹ ਨਹੀਂ ਸਕਦਾ । (ਕਿਉਂਕਿ) ਸੇਵਕ (ਆਪਣੇ) ਮਾਲਕ-ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ, ਉਹ ਆਪ ਹੀ (ਉਸ ਉਤੇ) ਬਖ਼ਸ਼ਸ਼ ਕਰਦਾ ਹੈ, (ਤੇ, ਉਸ ਨੂੰ) ਇੱਜ਼ਤ ਦੇਂਦਾ ਹੈ ।ਹੇ ਭਾਈ! ਉਸ (ਪਰਮਾਤਮਾ) ਨਾਲੋਂ ਵੱਡਾ ਹੋਰ ਕੋਈ ਨਹੀਂ ਹੈ (ਸੇਵਕ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ, ਇਸ ਵਾਸਤੇ) ਕਿਸੇ ਤੋਂ ਨਹੀਂ ਡਰਦਾ, ਉਸ ਨੂੰ ਕਿਸੇ (ਕਾਮਾਦਿਕ ਵੈਰੀ) ਦਾ ਡਰ-ਦਬਾਉ ਨਹੀਂ ਹੁੰਦਾ ।੪।ਹੇ ਭਾਈ! ਗੁਰੂ ਦੀ ਮਤਿ ਉੱਤੇ ਤੁਰ ਕੇ (ਵਡਭਾਗੀ ਮਨੁੱਖ ਦੇ) ਹਿਰਦੇ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਗੁਰੂ ਦੇ ਸ਼ਬਦ ਨਾਲ ਡੂੰਘੀ ਸਾਂਝ ਪਾ ਕੇ ਉਸ ਨੂੰ (ਕਾਮਾਦਿਕ ਵੈਰੀ ਤੋਂ ਕੋਈ) ਕਲੇਸ਼ ਨਹੀਂ ਪੋਹ ਸਕਦਾ । ਉਹ ਮਨੁੱਖ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਉਹ (ਇਸ ਗੇੜ ਦਾ) ਦੁੱਖ ਨਹੀਂ ਸਹਾਰਦਾ । ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਰੰਗੇ ਹੋਏ ਮਨੁੱਖ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ ।ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਪਰਮਾਤਮਾ ਨੂੰ ਆਪਣੇ) ਅੰਗ-ਸੰਗ ਵੱਸਦਾ ਵੇਖਦਾ ਹੈ (ਅਤੇ ਆਖਦਾ ਹੈ ਕਿ) ਮੇਰਾ ਪਰਮਾਤਮਾ ਸਦਾ ਹਰ ਥਾਂ ਮੌਜੂਦ ਹੈ ।੫।ਹੇ ਭਾਈ! (ਸਭ ਜੀਵਾਂ ਵਿਚ ਵਿਆਪਕ ਹੋ ਕੇ) ਪਰਮਾਤਮਾ ਆਪ ਹੀ (ਸਭ ਕੁਝ) ਕਰਦਾ ਹੈ, ਆਪ ਹੀ (ਜੀਵਾਂ ਪਾਸੋਂ) ਕਰਾਂਦਾ ਹੈ, ਕਈ (ਜੀਵਾਂ ਨੂੰ ਉਸ ਨੇ ਆਪਣੇ) ਸੇਵਕ ਬਣਾਇਆ ਹੋਇਆ ਹੈ, ਅਤੇ ਕਈ ਜੀਵਾਂ ਨੂੰ ਭਟਕਣਾ (ਪਾ ਕੇ) ਕੁਰਾਹੇ ਪਾਇਆ ਹੋਇਆ ਹੈ । (ਹਰ ਥਾਂ) ਪਰਮਾਤਮਾ ਆਪ ਹੀ ਮੌਜੂਦ ਹੈ, (ਉਸ ਤੋਂ ਬਿਨਾ) ਹੋਰ ਕੋਈ ਨਹੀਂ ਹੈ । (ਕਿਸੇ ਨੂੰ ਗੁਰਮੁਖ ਅਤੇ ਕਿਸੇ ਨੂੰ ਮਨਮੁਖ ਵੇਖ ਕੇ) ਮਨ ਵਿਚ ਗਿਲਾ ਤਾਂ ਹੀ ਕੀਤਾ ਜਾਏ ਜੇ (ਪਰਮਾਤਮਾ ਤੋਂ ਬਿਨਾ ਕਿਤੇ) ਕੋਈ ਹੋਰ ਹੋਵੇ ।ਹੇ ਭਾਈ! ਜਿਹੜੇ ਮਨੁੱਖ ਗੁਰੂ ਦੀ ਸਰਨ ਪਏ ਰਹਿੰਦੇ ਹਨ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼ਰੂ ਹੁੰਦੇ ਹਨ, ਵਿਚਾਰਵਾਨ (ਮੰਨੇ ਜਾਂਦੇ) ਹਨ (ਗੁਰੂ ਦੀ ਸਰਨ ਪਏ ਰਹਿਣਾ ਹੀ) ਸਭ ਤੋਂ ਸ੍ਰੇਸ਼ਟ ਕਰਤੱਬ ਹੈ ।੬।ਹੇ ਭਾਈ! (ਲੋਕ ਖ਼ਾਸ ਖ਼ਾਸ ਥਿੱਤਾਂ ਤੇ ਵਾਰਾਂ ਨੂੰ ਪਵਿੱਤਰ ਮੰਨ ਕੇ ਖ਼ਾਸ ਖ਼ਾਸ ਧਾਰਮਿਕ ਕਰਮ ਕਰਦੇ ਹਨ ਅਤੇ ਖ਼ਾਸ ਖ਼ਾਸ ਫਲ ਮਿਲਣ ਦੀ ਆਸ ਰੱਖਦੇ ਹਨ, ਪਰ) ਸਾਰੀਆਂ ਥਿੱਤਾਂ ਸਾਰੇ ਵਾਰ (ਤਦੋਂ ਹੀ) ਸੋਹਣੇ ਹਨ (ਜੇ ਮਨੁੱਖ ਗੁਰੂ ਦੇ) ਸ਼ਬਦ ਵਿਚ (ਜੁੜੇ ਰਹਿਣ) । (ਮਨੁੱਖ) ਗੁਰੂ ਦੀ ਸਰਨ ਪਏ, ਤਦੋਂ ਹੀ (ਮਨੁੱਖਾ ਜੀਵਨ ਦਾ ਸ੍ਰੇਸ਼ਟ) ਫਲ ਹਾਸਲ ਕਰਦਾ ਹੈ । ਇਹ ਥਿੱਤਾਂ ਇਹ ਵਾਰ ਸਾਰੇ ਆਉਂਦੇ ਹਨ ਅਤੇ ਲੰਘ ਜਾਂਦੇ ਹਨ । ਗੁਰੂ ਦਾ ਸ਼ਬਦ (ਹੀ) ਅਟੱਲ ਰਹਿਣ ਵਾਲਾ ਹੈ (ਸ਼ਬਦ ਦੀ ਬਰਕਤ ਨਾਲ ਮਨੁੱਖ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਸਦਾ ਲੀਨ ਰਹਿ ਸਕਦੇ ਹਨ, (ਇਹ) ਥਿੱਤਾਂ ਤੇ ਵਾਰ ਤਦੋਂ ਹੀ (ਮਨੁੱਖਾਂ ਲਈ ਭਲੇ ਹੁੰਦੇ ਹਨ) ਜਦੋਂ ਮਨੁੱਖ ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ । ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਖੁੰਝੇ ਹੋਏ ਸਾਰੇ ਜੀਵ ਕਮਜ਼ੋਰ ਆਤਮਕ ਜੀਵਨ ਵਾਲੇ (ਹੋਣ ਕਰ ਕੇ) ਭਟਕਦੇ ਰਹਿੰਦੇ ਹਨ ।੭।ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਆਤਮਕ ਮੌਤ ਸਹੇੜ ਲੈਂਦੇ ਹਨ, ਆਤਮਕ ਮੌਤੇ ਮਰ ਕੇ (ਜਗਤ ਤੋਂ) ਮੰਦੀ ਆਤਮਕ ਹਾਲਤ ਵਿਚ ਹੀ ਜਾਂਦੇ ਹਨ (ਕਿਉਂਕਿ) ਉਹ (ਕਦੇ) ਪਰਮਾਤਮਾ ਦਾ ਸਿਮਰਨ ਨਹੀਂ ਕਰਦੇ; ਅਤੇ ਮਾਇਆ ਦੇ ਮੋਹ ਵਿਚ ਹੀ ਫਸੇ ਰਹਿੰਦੇ ਹਨ ।ਹੇ ਭਾਈ! ਮੂਰਖ ਮਤਿ ਵਾਲਾ ਮਨੁੱਖ, ਆਤਮਕ ਜੀਵਨ ਵਲੋਂ ਬੇ-ਸਮਝ ਮਨੁੱਖ, ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ (ਵਿਕਾਰਾਂ-ਭਰੇ ਸੰਸਾਰ-ਸਮੁੰਦਰ ਦਾ) ਪਾਰਲਾ ਬੰਨਾ ਨਹੀਂ ਲੱਭ ਸਕਦਾ (ਉਹ ਸਦਾ ਵਿਕਾਰਾਂ ਵਿਚ ਹੀ ਡੁੱਬਾ ਰਹਿੰਦਾ ਹੈ) । (ਪਰ ਜੀਵ ਦੇ ਵੱਸ ਦੀ ਗੱਲ ਨਹੀਂ), (ਜੀਵਾਂ ਨੂੰ) ਪੈਦਾ ਕਰਨ ਦੀ ਸਮਰਥਾ ਵਾਲੇ ਪਰਮਾਤਮਾ ਨੇ ਆਪ (ਹੀ ਜੀਵਾਂ ਨੂੰ) ਪੈਦਾ ਕੀਤਾ ਹੈ, (ਉਸ ਨੇ) ਆਪ ਹੀ (ਸਹੀ ਜੀਵਨ ਬਾਰੇ) ਗੁਰੂ ਦਾ (ਦੱਸਿਆ) ਵਿਚਾਰ ਬਣਾਇਆ ਹੋਇਆ ਹੈ (ਗੁਰੂ ਦੇ ਰਸਤੇ ਉੱਤੇ ਉਹ ਆਪ ਹੀ ਜੀਵਾਂ ਨੂੰ ਤੋਰਦਾ ਹੈ) ।੮।ਹੇ ਭਾਈ! ਨਿਰੇ ਧਾਰਮਿਕ ਪਹਿਰਾਵੇ ਦਾ ਆਸਰਾ ਲੈਣ ਵਾਲੇ ਮਨੁੱਖ ਅਨੇਕਾਂ ਭੇਖ ਕਰਦੇ ਰਹਿੰਦੇ ਹਨ, (ਤੀਰਥ ਆਦਿਕ ਕਈ ਥਾਈਂ) ਭੌਂ ਭੋਂ ਕੇ ਭਟਕਦੇ ਰਹਿੰਦੇ ਹਨ, (ਅਜਿਹੇ ਮਨੁੱਖ) ਕੱਚੀਆਂ ਨਰਦਾਂ (ਵਾਂਗ ਵਿਕਾਰਾਂ ਤੋਂ ਮਾਰ ਖਾਂਦੇ ਹੀ ਰਹਿੰਦੇ ਹਨ) ਉਹਨਾਂ ਨੂੰ ਆਤਮਕ ਆਨੰਦ ਨਾਹ ਇਸ ਲੋਕ ਵਿਚ ਮਿਲਦਾ ਹੈ ਨਾਹ ਪਰਲੋਕ ਵਿਚ ਮਿਲਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ (ਅਜਿਹੇ ਮਨੁੱਖ) ਆਪਣਾ ਮਨੁੱਖ ਜਨਮ ਅਜਾਈਂ ਗਵਾ ਕੇ ਆਤਮਕ ਮੌਤੇ ਮਰੇ ਰਹਿੰਦੇ ਹਨ ।ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ (ਆਪਣੇ ਅੰਦਰੋਂ) ਭਟਕਣਾ ਮੁਕਾ ਲੈਂਦਾ ਹੈ, ਉਹ ਆਪਣੇ ਹਿਰਦੇ-ਘਰ ਵਿਚ ਹੀ ਸਦਾ-ਥਿਰ ਪ੍ਰਭੂ ਦਾ ਟਿਕਾਣਾ ਲੱਭ ਲੈਂਦਾ ਹੈ (ਉਸ ਨੂੰ ਥਿੱਤਾਂ ਆਦਿਕ ਦਾ ਆਸਰਾ ਲੈ ਕੇ ਤੀਰਥ ਆਦਿਕਾਂ ਤੇ ਭਟਕਣ ਦੀ ਲੋੜ ਨਹੀਂ ਪੈਂਦੀ) ।੯।ਹੇ ਭਾਈ! ਪੂਰਨ ਪ੍ਰਭੂ ਆਪ ਹੀ (ਜੋ ਕੁਝ) ਕਰਦਾ ਹੈ ਉਹ ਹੁੰਦਾ ਹੈ (ਖ਼ਾਸ ਖ਼ਾਸ ਥਿੱਤਾਂ ਨੂੰ ਚੰਗੀਆਂ ਜਾਣ ਕੇ ਭਟਕਦੇ ਨਾਹ ਫਿਰੋ, ਸਗੋਂ) ਇਹ ਥਿੱਤਾਂ ਇਹ ਵਾਰ ਮਨਾਣੇ ਤਾਂ ਮਾਇਆ ਦਾ ਮੋਹ ਪੈਦਾ ਕਰਨ ਦਾ ਕਾਰਣ ਬਣਦੇ ਹਨ, ਮੇਰ-ਤੇਰ ਪੈਦਾ ਕਰਦੇ ਹਨ ।ਗੁਰੂ ਦੀ ਸਰਨ ਆਉਣ ਤੋਂ ਬਿਨਾ ਮਨੁੱਖ (ਆਤਮਕ ਜੀਵਨ ਵਲੋਂ) ਪੂਰੇ ਤੌਰ ਤੇ ਅੰਨ੍ਹਾ ਹੋਇਆ ਰਹਿੰਦਾ ਹੈ, (ਗੁਰੂ ਦਾ ਆਸਰਾ-ਪਰਨਾ ਛੱਡ ਕੇ) ਮੂਰਖ ਮਨੁੱਖ ਹੀ ਥਿੱਤਾਂ ਤੇ ਵਾਰ ਮਨਾਂਦੇ ਫਿਰਦੇ ਹਨ ।ਹੇ ਨਾਨਕ! ਗੁਰੂ ਦੀ ਸਰਨ ਪੈ ਕੇ (ਜਿਹੜਾ ਮਨੁੱਖ) ਸਮਝਦਾ ਹੈ, ਉਸ ਨੂੰ (ਆਤਮਕ ਜੀਵਨ ਦੀ) ਸੂਝ ਆ ਜਾਂਦੀ ਹੈ, ਉਹ ਮਨੁੱਖ ਸਦਾ ਸਿਰਫ਼ ਪਰਮਾਤਮਾ ਦੇ ਨਾਮ ਵਿਚ ਹੀ ਲੀਨ ਰਹਿੰਦਾ ਹੈ ।੧੦।੨।

BILAAVAL, THIRD MEHL:

The Primal Lord Himself formed the Universe. The beings and creatures are engrossed in emotional attachment to Maya. In the love of duality, they are attached to the illusory material world. The unfortunate ones die, and continue to come and go. Meeting with the True Guru, understanding is obtained. Then, the illusion of the material world is shattered, and one merges in Truth. || 1 || One who has such pre-ordained destiny inscribed upon his forehead the One God abides within his mind. || 1 || Pause || He created the Universe, and He Himself beholds all. No one can erase Your record, Lord. If someone calls himself a Siddha or a seeker, he is deluded by doubt, and will continue coming and going. That humble being alone understands, who serves the True Guru. Conquering his ego, he finds the Lords Door. || 2 || From the One Lord, all others were formed. The One Lord is pervading everywhere; there is no other at all. Renouncing duality, one comes to know the One Lord. Through the Word of the Gurus Shabad, one knows the Lords Door, and His Banner. Meeting the True Guru, one finds the One Lord. Duality is subdued within. || 3 || One who belongs to the All-powerful Lord and Master no one can destroy him. The Lords servant remains under His protection; The Lord Himself forgives him, and blesses him with glorious greatness. There is none higher than Him. Why should he be afraid? What should he ever fear? || 4 || Through the Gurus Teachings, peace and tranquility abide within the body. Remember the Word of the Shabad, and you shall never suffer pain. You shall not have to come or go, or suffer in sorrow. Imbued with the Naam, the Name of the Lord, you shall merge in celestial peace. O Nanak, the Gurmukh beholds Him ever-present, close at hand. My God is always fully pervading everywhere. || 5 || Some are selfless servants, while others wander, deluded by doubt. The Lord Himself does, and causes everything to be done. The One Lord is all-pervading; there is no other at all. The mortal might complain, if there were any other. Serve the True Guru; this is the most excellent action. In the Court of the True Lord, you shall be judged true. || 6 || All the lunar days, and the days of the week are beautiful, when one contemplates the Shabad. If one serves the True Guru, he obtains the fruits of his rewards. The omens and days all come and go. But the Word of the Gurus Shabad is eternal and unchanging. Through it, one merges in the True Lord. The days are auspicious, when one is imbued with Truth. Without the Name, all the false ones wander deluded. || 7 || The self-willed manmukhs die, and dead, they fall into the most evil state. They do not remember the One Lord; they are deluded by duality. The human body is unconscious, ignorant and blind. Without the Word of the Shabad, how can anyone cross over? The Creator Himself creates. He Himself contemplates the Gurus Word. || 8 || The religious fanatics wear all sorts of religious robes. They roll around and wander around, like the false dice on the board. They find no peace, here or hereafter. The self-willed manmukhs waste away their lives, and die. Serving the True Guru, doubt is driven away. Deep within the home of the heart, one finds the Mansion of the True Lords Presence. || 9 || Whatever the Perfect Lord does, that alone happens. Concern with these omens and days leads only to duality. Without the True Guru, there is only pitch darkness. Only idiots and fools worry about these omens and days. O Nanak, the Gurmukh obtains understanding and realization; he remains forever merged in the Name of the One Lord. || 10 || 2 ||




Saturday, December 23, 2023

ਰਾਮਕਲੀ ਮਹਲਾ ੫ ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥

  

ਰਾਮਕਲੀ ਮਹਲਾ ੫ ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥ ਊਨੇ ਕਾਜ ਨ ਹੋਵਤ ਪੂਰੇ ॥ ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥ ਕਰੈ ਬਿਕਾਰ ਜੀਅਰੇ ਕੈ ਤਾਈ ॥ ਗਾਫਲ ਸੰਗਿ ਨ ਤਸੂਆ ਜਾਈ ॥੨॥ ਧਰਤ ਧੋਹ ਅਨਿਕ ਛਲ ਜਾਨੈ ॥ ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥ ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥ ਮਿਥਿਆ ਲੋਭੁ ਨ ਉਤਰੈ ਸੂਲੁ ॥੩॥ ਪਾਰਬ੍ਰਹਮ ਜਬ ਭਏ ਦਇਆਲ ॥ ਇਹੁ ਮਨੁ ਹੋਆ ਸਾਧ ਰਵਾਲ ॥ ਹਸਤ ਕਮਲ ਲੜਿ ਲੀਨੋ ਲਾਇ ॥ ਨਾਨਕ ਸਾਚੈ ਸਾਚਿ ਸਮਾਇ ॥੪॥੪੧॥੫੨॥

ਅਰਥ: ਹੇ (ਮੇਰੇਮਨ! ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਪਿਆ ਰਹੁ। ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ, ਇਹੀ ਤੇਰੇ ਨਾਲ ਅਸਲ ਮਦਦਗਾਰ ਹੈ। ਪਰ ਇਹ ਸਦਾ ਕਾਇਮ ਰਹਿਣ ਵਾਲਾ ਨਾਮ-ਧਨ ਤੂੰ ਗੁਰੂ ਦੀ ਸਰਨ ਪੈ ਕੇ ਲੱਭ ਸਕੇਂਗਾ।੧।ਰਹਾਉ।

(ਹੇ ਭਾਈ! ਇਸ ਸਰੀਰ ਦੀ ਖ਼ਾਤਰ) ਤੂੰ ਮਾਇਆ ਦੇ ਮੋਹ ਵਿਚ ਦੀ ਠੱਗੀ ਵਿਚ ਫਸਿਆ ਰਹਿੰਦਾ ਹੈਂ, ਨਾਹ ਉਹ ਸਰੀਰ ਤੇਰਾ ਹੈ, ਤੇਨਾਹ ਹੀ (ਉਸ ਸਰੀਰ ਵਿਚ ਵੱਸਦਾ) ਮਨ ਤੇਰਾ ਹੈ। (ਵੇਖ!) ਜਿਵੇਂ ਭੇਡ ਦਾ ਬੱਚਾ ਭੇਡ ਨਾਲ ਕਲੋਲ ਕਰਦਾ ਹੈ (ਉਸ ਵਿਚਾਰੇ ਉਤੇ) ਅਚਨਚੇਤ (ਮੌਤ ਦਾਜਾਲ ਆ ਪੈਂਦਾ ਹੈ, (ਉਸ ਉਤੇ) ਮੌਤ ਅਪਣਾ ਚੱਕਰ ਚਲਾ ਦੇਂਦੀ ਹੈ (ਇਹੀ ਹਾਲ ਹਰੇਕ ਜੀਵ ਦਾ ਹੁੰਦਾ ਹੈ੧।

ਜੀਵ ਦੇ ਇਹ ਕਦੇ ਨਾਹ ਮੁੱਕ ਸਕਣ ਵਾਲੇ ਕੰਮ ਕਦੇ ਸਿਰੇ ਨਹੀਂ ਚੜ੍ਹਦੇਕਾਮ-ਵਾਸਨਾ ਵਿਚਕ੍ਰੋਧ ਵਿਚ, ਮਾਇਆ ਦੇ ਨਸ਼ੇ ਵਿਚ ਜੀਵ ਸਦਾ ਹੀ ਗਿਲੇ-ਗੁਜ਼ਾਰੀਆਂ ਕਰਦਾ ਰਹਿੰਦਾ ਹੈ। ਆਪਣੀ ਇਸ ਜਿੰਦ (ਨੂੰ ਸੁਖ ਦੇਣਦੀ ਖ਼ਾਤਰ ਜੀਵ ਵਿਕਾਰ ਕਰਦਾ ਰਹਿੰਦਾ ਹੈ, ਪਰ (ਰੱਬ ਦੀ ਯਾਦ ਵਲੋਂ) ਅਵੇਸਲੇ ਹੋ ਚੁਕੇ ਜੀਵ ਦੇ ਨਾਲ (ਦੁਨੀਆ ਦੇ ਪਦਾਰਥਾਂ ਵਿਚੋਂ) ਰਤਾ ਭੀ ਨਹੀਂ ਜਾਂਦਾ।੨।

ਮੂਰਖ ਜੀਵ ਅਨੇਕਾਂ ਠੱਗੀਆਂ ਕਰਦਾ ਹੈ, ਅਨੇਕਾਂ ਫ਼ਰੇਬ ਕਰਨੇ ਜਾਣਦਾ ਹੈ। ਕੌਡੀ ਕੌਡੀ ਕਮਾਣ ਦੀ ਖ਼ਾਤਰ ਆਪਣੇ ਸਿਰ ਉਤੇ (ਦਗ਼ੇ-ਫ਼ਰੇਬ ਦੇ ਕਾਰਨ ਬਦਨਾਮੀ ਦੀ) ਸੁਆਹ ਪਾਂਦਾ ਫਿਰਦਾ ਹੈ। ਜਿਸ (ਪ੍ਰਭੂ) ਨੇ (ਇਸ ਨੂੰ ਇਹ ਸਭ ਕੁਝ) ਦਿੱਤਾ ਹੈ ਉਸ ਨੂੰ ਇਹ ਬਿਲਕੁਲ ਯਾਦ ਨਹੀਂ ਕਰਦਾ। (ਇਸ ਦੇ ਅੰਦਰ) ਨਾਸਵੰਤ ਪਦਾਰਥਾਂ ਦਾ ਲੋਭ ਟਿਕਿਆ ਰਹਿੰਦਾ ਹੈ (ਇਹਨਾਂ ਦੀ) ਚੋਭ (ਇਸ ਦੇ ਅੰਦਰੋਂ) ਕਦੇ ਨਹੀਂ ਦੂਰ ਹੁੰਦੀ।੩।

ਹੇ ਨਾਨਕ! ਪਰਮਾਤਮਾ ਜਦੋਂ ਕਿਸੇ ਜੀਵ ਉਤੇ ਦਇਆਵਾਨ ਹੁੰਦਾ ਹੈ, ਉਸ ਜੀਵ ਦਾ ਇਹ ਮਨ ਗੁਰੂ ਦੇ ਚਰਨਾਂ ਦੀ ਧੂੜ ਬਣਦਾ ਹੈ। ਗੁਰੂ ਉਸ ਨੂੰ ਆਪਣੇ ਸੋਹਣੇ ਹੱਥਾਂ ਨਾਲ ਆਪਣੇ ਪੱਲੇ ਲਾ ਲੈਂਦਾ ਹੈ, ਤੇ, (ਉਹ ਭਾਗਾਂ ਵਾਲਾ) ਸਦਾ ਹੀ ਸਦਾ-ਥਿਰ ਪ੍ਰਭੂ ਵਿਚ ਲੀਨ ਹੋਇਆ ਰਹਿੰਦਾ ਹੈ।੪।੪੧।੫੨।

RAAMKALEE, FIFTH MEHL:

Neither your body nor your mind belong to you. Attached to Maya, you are entangled in fraud. You play like a baby lamb. But suddenly, Death will catch you in its noose. || 1 || Seek the Sanctuary of the Lord’s lotus feet, O my mind. Chant the Name of the Lord, which will be your help and support. As Gurmukh, you shall obtain the true wealth. || 1 || Pause || Your unfinished worldly affairs will never be resolved. You shall always regret your sexual desire, anger and pride. You act in corruption in order to survive, but not even an iota will go along with you, you ignorant fool! || 2 || You practice deception, and you know many tricks; for the sake of mere shells, you throw dust upon your head. You never even think of the One who gave you life. The pain of false greed never leaves you. || 3 || When the Supreme Lord God becomes merciful, this mind becomes the dust of the feet of the Holy. With His lotus hands, He has attached us to the hem of His robe. Nanak merges in the Truest of the True. || 4 || 41 || 52 |


Friday, December 22, 2023



ਰਾਮਕਲੀ ਮਹਲਾ ੫ ॥ 
ਮਹਿਮਾ ਨ ਜਾਨਹਿ ਬੇਦ ॥ ਬ੍ਰਹਮੇ ਨਹੀ ਜਾਨਹਿ ਭੇਦ ॥ ਅਵਤਾਰ ਨ ਜਾਨਹਿ ਅੰਤੁ ॥ ਪਰਮੇਸਰੁ ਪਾਰਬ੍ਰਹਮ ਬੇਅੰਤੁ ॥੧॥ ਅਪਨੀ ਗਤਿ ਆਪਿ ਜਾਨੈ ॥ ਸੁਣਿ ਸੁਣਿ ਅਵਰ ਵਖਾਨੈ ॥੧॥ ਰਹਾਉ ॥ਸੰਕਰਾ ਨਹੀ ਜਾਨਹਿ ਭੇਵ ॥ ਖੋਜਤ ਹਾਰੇ ਦੇਵ ॥ ਦੇਵੀਆ ਨਹੀ ਜਾਨੈ ਮਰਮ ॥ ਸਭ ਊਪਰਿ ਅਲਖ ਪਾਰਬ੍ਰਹਮ ॥੨॥ ਅਪਨੈ ਰੰਗਿ ਕਰਤਾ ਕੇਲ ॥ ਆਪਿ ਬਿਛੋਰੈ ਆਪੇ ਮੇਲ ॥ ਇਕਿ ਭਰਮੇ ਇਕਿ ਭਗਤੀ ਲਾਏ ॥ ਅਪਣਾ ਕੀਆ ਆਪਿ ਜਣਾਏ ॥੩॥ ਸੰਤਨ ਕੀ ਸੁਣਿ ਸਾਚੀ ਸਾਖੀ ॥ ਸੋ ਬੋਲਹਿ ਜੋ ਪੇਖਹਿ ਆਖੀ ॥ ਨਹੀ ਲੇਪੁ ਤਿਸੁ ਪੁੰਨਿ ਨ ਪਾਪਿ ॥ ਨਾਨਕ ਕਾ ਪ੍ਰਭੁ ਆਪੇ ਆਪਿ ॥੪॥੨੫॥੩੬॥ 

ਅਰਥ: (ਹੇ ਭਾਈ!) ਪਰਮਾਤਮਾ ਕਿਹੋ ਜਿਹਾ ਹੈ-ਇਹ ਗੱਲ ਉਹ ਆਪ ਹੀ ਜਾਣਦਾ ਹੈ। (ਜੀਵ) ਹੋਰਨਾਂ ਪਾਸੋਂ ਸੁਣ ਸੁਣ ਕੇ ਹੀ (ਪਰਮਾਤਮਾ ਬਾਰੇ) ਜ਼ਿਕਰ ਕਰਦਾ ਰਹਿੰਦਾ ਹੈ।੧।ਰਹਾਉ।

(ਹੇ ਭਾਈ! ਪ੍ਰਭੂ ਕੇਡਾ ਵੱਡਾ ਹੈ-ਇਹ ਗੱਲ (ਚਾਰੇ) ਵੇਦ (ਭੀ) ਨਹੀਂ ਜਾਣਦੇ। ਅਨੇਕਾਂ ਬ੍ਰਹਮਾ ਭੀ (ਉਸ ਦੇ) ਦਿਲ ਦੀ ਗੱਲ ਨਹੀਂ ਜਾਣਦੇ। ਸਾਰੇ ਅਵਤਾਰ ਭੀ ਉਸ (ਪਰਮਾਤਮਾ ਦੇ ਗੁਣਾਂ) ਦਾ ਅੰਤ ਨਹੀਂ ਜਾਣਦੇ। ਹੇ ਭਾਈ! ਪਾਰਬ੍ਰਹਮ ਪਰਮੇਸਰ ਬੇਅੰਤ ਹੈ।੧।

(ਹੇ ਭਾਈ!) ਅਨੇਕਾਂ ਸ਼ਿਵ ਜੀ ਪਰਮਾਤਮਾ ਦੇ ਦਿਲ ਦੀ ਗੱਲ ਨਹੀਂ ਜਾਣਦੇ, ਅਨੇਕਾਂ ਦੇਵਤੇ ਉਸ ਦੀ ਖੋਜ ਕਰਦੇ ਕਰਦੇ ਥੱਕ ਗਏ। ਦੇਵੀਆਂ ਵਿਚੋਂ ਭੀ ਕੋਈ ਉਸ ਪ੍ਰਭੂ ਦਾ ਭੇਦ ਨਹੀਂ ਜਾਣਦੀ। ਹੇ ਭਾਈ! ਪਰਮਾਤਮਾ ਸਭਨਾਂ ਤੋਂ ਵੱਡਾ ਹੈ, ਉਸ ਦੇ ਸਹੀ ਸਰੂਪ ਦਾ ਬਿਆਨ ਨਹੀਂ ਕੀਤਾ ਜਾ ਸਕਦਾ।੨।

(ਹੇ ਭਾਈ!) ਪਰਮਾਤਮਾ ਆਪਣੀ ਮੌਜ ਵਿਚ (ਜਗਤ ਦੇ ਸਾਰੇ) ਕੌਤਕ ਕਰ ਰਿਹਾ ਹੈ, ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ ਚਰਨਾਂ ਤੋਂ) ਵਿਛੋੜਦਾ ਹੈ, ਆਪ ਹੀ ਮਿਲਾਂਦਾ ਹੈ। ਅਨੇਕਾਂ ਜੀਵਾਂ ਨੂੰ ਉਸ ਨੇ ਭਟਕਣਾ ਵਿਚ ਪਾਇਆ ਹੋਇਆ ਹੈ, ਤੇ ਅਨੇਕਾਂ ਜੀਵਾਂ ਨੂੰ ਆਪਣੀ ਭਗਤੀ ਵਿਚ ਜੋੜਿਆ ਹੋਇਆ ਹੈ। (ਇਹ ਜਗਤ ਉਸ ਦਾ) ਆਪਣਾ ਹੀ ਪੈਦਾ ਕੀਤਾ ਹੋਇਆ ਹੈ, (ਇਸ ਨੂੰ ਉਹ) ਆਪ ਹੀ ਸੂਝ ਬਖ਼ਸ਼ਦਾ ਹੈ।੩।

(ਹੇ ਭਾਈ!) ਸੰਤ-ਜਨਾਂ ਬਾਰੇ ਇਹ ਸੱਚੀ ਗੱਲ ਸੁਣ। ਸੰਤ ਜਨ ਉਹ ਕੁਝ ਆਖਦੇ ਹਨ ਜੋ ਉਹ ਆਪਣੀਆਂ ਅੱਖਾਂ ਨਾਲ ਵੇਖਦੇ ਹਨ। (ਸੰਤ ਜਨ ਆਖਦੇ ਹਨ ਕਿ) ਉਸ ਪਰਮਾਤਮਾ ਉਤੇ ਨਾਹ ਕਿਸੇ ਪੁੰਨ ਨੇ ਨਾਹ ਕਿਸੇ ਪਾਪ ਨੇ (ਕਦੇ ਆਪਣਾ) ਪ੍ਰਭਾਵ ਪਾਇਆ ਹੈ। ਹੇ ਭਾਈਨਾਨਕ ਦਾ ਪਰਮਾਤਮਾ (ਆਪਣੇ ਵਰਗਾ) ਆਪ ਹੀ ਆਪ ਹੈ।੪।੨੫।੩੬।

RAAMKALEE, FIFTH MEHL:

The Vedas do not know His greatness. Brahma does not know His mystery. Incarnated beings do not know His limit. The Transcendent Lord, the Supreme Lord God, is infinite. || 1 || Only He Himself knows His own state. Others speak of Him only by hearsay. || 1 || Pause || Shiva does not know His mystery. The gods gave grown weary of searching for Him. The goddesses do not know His mystery. Above all is the unseen, Supreme Lord God. || 2 || The Creator Lord plays His own plays. He Himself separates, and He Himself unites. Some wander around, while others are linked to His devotional worship. By His actions, He makes Himself known. || 3 || Listen to the true story of the Saints. They speak only of what they see with their eyes. He is not involved with virtue or vice. Nanaks God is Himself all-in-all. || 4 || 25 || 36 ||

Thursday, December 21, 2023

ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥





ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥

ਅਰਥ: ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ।

ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥

ਅਰਥ: ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ। ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ।੧।

ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥

ਅਰਥ: ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ। ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈਮੁਕਾਲਖ ਖੱਟਦਾ ਹੈ।

ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥

ਅਰਥ: ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ। ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵਕੋਈ ਉਸ ਨੂੰ ਸੁਮੱਤ ਨਹੀਂ ਦੇ ਸਕਦਾ) , ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ।

ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ {ਪੰਨਾ 653}

ਅਰਥ: ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ। ਹੇ ਸੰਤ ਜਨੋਂ! ਪਿਆਰੇ ਮਾਲਕ ਪ੍ਰਭੂ ਦੀ ਵਡਿਆਈ ਵੇਖੋ, ਕਿ ਜਿਹੋ ਜਿਹੀ ਕੋਈ ਕਮਾਈ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ। ਇਹ ਸੱਚੀ ਵਿਚਾਰ ਸੱਚੀ ਦਰਗਾਹ ਵਿਚ ਹੁੰਦੀ ਹੈ, ਦਾਸ ਨਾਨਕ ਪਹਿਲਾਂ ਹੀ ਤੁਹਾਨੂੰ ਆਖ ਕੇ ਸੁਣਾ ਰਿਹਾ ਹੈ (ਤਾਂ ਜੁ ਭਲਾ ਬੀਜ ਬੀਜ ਕੇ ਭਲੇ ਫਲ ਦੀ ਆਸ ਹੋ ਸਕੇ੨।

ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥

ਅਰਥ: ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ, ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ) ; ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ। ਹੇ ਨਾਨਕ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ।੨੭।

SHALOK, FOURTH MEHL:

Within the Gurmukh is peace and tranquility; his mind and body are absorbed in the Naam, the Name of the Lord. He contemplates the Naam, he studies the Naam, and he remains lovingly absorbed in the Naam. He obtains the treasure of the Naam, and his anxiety is dispelled. Meeting with the Guru, the Naam wells up, and his thirst and hunger are completely relieved. O Nanak, imbued with the Naam, he gathers in the Naam. || 1 || FOURTH MEHL: One who is cursed by the True Guru, abandons his home, and wanders around aimlessly. He is jeered at, and his face is blackened in the world hereafter. He babbles incoherently, and foaming at the mouth, he dies. What can anyone do? Such is his destiny, according to his past deeds. Wherever he goes, he is a liar, and by telling lies, he not liked by anyone. O Siblings of Destiny, behold this, the glorious greatness of our Lord and Master, O Saints; as one behaves, so does he receive. This shall be God’s determination in His True Court; servant Nanak predicts and proclaims this. || 2 || PAUREE: The True Guru has established the village; the Guru has appointed its guards and protectors. My hopes are fulfilled, and my mind is imbued with the love of the Guru’s Feet. The Guru is infinitely merciful; He has erased all my sins. The Guru has showered me with His Mercy, and He has made me His own. Nanak is forever a sacrifice to the Guru, who has countless virtues. || 27 ||

Wednesday, December 20, 2023

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥


 


ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 

ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖਦੂਰ ਨਹੀਂ ਹੁੰਦੀ।੧।

ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ੧।ਰਹਾਉ।

ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।

ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।

(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।

ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?੫।

ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।

SOOHEE, FIRST MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

Tuesday, December 19, 2023

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥


  ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ {

ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ੧।

ਹੇ ਭਾਈ! ਆਪਣੇ ਹੀਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ।

ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨।

(ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩।

ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।

ਨੋਟ: ਇਸ ਸ਼ਬਦ ਦੇ ਦੂਜੇ ਬੰਦ ਦੇ ਲਫ਼ਜ਼ 'ਬਾਦੁਤੇ 'ਸਿਆਮ ਮੂਰਤਿਤੋਂ ਇਉਂ ਪ੍ਰਤੀਤ ਹੁੰਦਾ ਹੈ ਕਿ ਕਬੀਰ ਜੀ ਕਿਸੇ ਕਾਜ਼ੀ ਤੇ ਪੰਡਿਤ ਦੀ ਬਹਿਸ ਨੂੰ ਨਾ-ਪਸੰਦ ਕਰਦੇ ਹੋਏ ਇਹ ਸ਼ਬਦ ਉਚਾਰ ਰਹੇ ਹਨ। ਬਹਿਸਾਂ ਵਿਚ ਆਮ ਤੌਰ ਤੇ ਇਕ-ਦੂਜੇ ਦੇ ਧਰਮ-ਪੁਸਤਕਾਂ ਉੱਤੇ ਚਿੱਕੜ ਸੁੱਟਣ ਦੇ ਜਤਨ ਕੀਤੇ ਜਾਂਦੇ ਹਨ, ਦੂਜੇ ਮਤ ਨੂੰ ਝੂਠਾ ਸਾਬਤ ਕਰਨ ਦੀ ਕੋਸ਼ਸ਼ ਕੀਤੀ ਜਾਂਦੀ ਹੈ। ਪਰ ਬਹਿਸ ਕਰਨ ਵਾਲੇ ਨੂੰ ਪੁੱਛੋ ਕਿ ਕਦੇ ਇਸ ਵਿਚੋਂ ਦਿਲ ਨੂੰ ਭੀ ਕੋਈ ਸ਼ਾਂਤੀ ਹਾਸਲ ਹੋਈ ਹੈਕੋਈ ਆਖਦਾ ਹੈ ਰੱਬ ਸਤਵੇਂ ਅਸਮਾਨ ਤੇ ਹੈ, ਕੋਈ ਆਖਦਾ ਹੈ ਕ੍ਰਿਸ਼ਨ ਜੀ ਦੀ ਮੂਰਤੀ ਹੀ ਪਰਮਾਤਮਾ ਹੈਪਰ ਇਹ ਭੇਤ ਬੰਦਗੀ ਕਰਨ ਵਾਲੇ ਨੂੰ ਸਮਝ ਵਿਚ ਆਉਂਦਾ ਹੈ ਕਿ ਪਰਮਾਤਮਾ ਖ਼ਲਕਤ ਵਿਚ ਵੱਸਦਾ ਹੈ, ਪਰਮਾਤਮਾ ਹਰ ਥਾਂ ਮੌਜੂਦ ਹੈ।੪।

ਸ਼ਬਦ ਦਾ ਭਾਵ: ਦੂਜਿਆਂ ਦੀਆਂ ਧਰਮ-ਪੁਸਤਕਾਂ ਉੱਤੇ ਚਿੱਕੜ ਸੁੱਟਿਆਂ ਮਨ ਵਿਚ ਸ਼ਾਂਤੀ ਨਹੀਂ ਹੋ ਸਕਦੀ। ਅੰਦਰ-ਵੱਸਦੇ ਰੱਬ ਦੀ ਬੰਦਗੀ ਕਰੋ, ਸਾਰੀ ਖ਼ਲਕਤ ਵਿਚ ਦਿੱਸ ਪਏਗਾ।


TILANG, THE WORD OF DEVOTEE KABEER JEE:
ONE UNIVERSAL CREATOR GOD. BY THE GRACE OF THE TRUE GURU:

The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 || 1 ||

Monday, December 18, 2023


  

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 

Sunday, December 17, 2023

 


ਬਿਲਾਵਲੁ ਮਹਲਾ ੫ ॥

ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥ ਪ੍ਰਭ ਸੇਤੀ ਰੰਗਿ ਰਾਤਿਆ ਤਾ ਤੇ ਗਰਭਿ ਨ ਗ੍ਰਸਨਾ ॥੧॥ ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ ॥ ਮਨ ਤਨ ਨਿਰਮਲ ਹੋਈ ਹੈ ਗੁਰ ਕਾ ਜਪੁ ਜਪਨਾ ॥੧॥ ਰਹਾਉ ॥ ਹਰਿ ਰਸੁ ਚਾਖਤ ਧ੍ਰਾਪਿਆ ਮਨਿ ਰਸੁ ਲੈ ਹਸਨਾ ॥ ਬੁਧਿ ਪ੍ਰਗਾਸ ਪ੍ਰਗਟ ਭਈ ਉਲਟਿ ਕਮਲੁ ਬਿਗਸਨਾ ॥੨॥ ਸੀਤਲ ਸਾਂਤਿ ਸੰਤੋਖੁ ਹੋਇ ਸਭ ਬੂਝੀ ਤ੍ਰਿਸਨਾ ॥ ਦਹ ਦਿਸ ਧਾਵਤ ਮਿਟਿ ਗਏ ਨਿਰਮਲ ਥਾਨਿ ਬਸਨਾ ॥੩॥ ਰਾਖਨਹਾਰੈ ਰਾਖਿਆ ਭਏ ਭ੍ਰਮ ਭਸਨਾ ॥ ਨਾਮੁ ਨਿਧਾਨ ਨਾਨਕ ਸੁਖੀ ਪੇਖਿ ਸਾਧ ਦਰਸਨਾ ॥੪॥੧੩॥੪੩॥


ਬਿਲਾਵਲੁ ਮਹਲਾ ੫ ॥

ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕੇ ਰਹਿਣ ਨਾਲ ਸਾਰੇ ਪਾਪ ਦੂਰ ਹੋ ਜਾਂਦੇ ਹਨ । (ਸਾਧ ਸੰਗਤਿ ਦੀ ਬਰਕਤਿ ਨਾਲ) ਪਰਮਾਤਮਾ ਨਾਲ (ਸਾਂਝ ਬਣਿਆਂ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਜਾਈਦਾ ਹੈ, ਜਿਸ ਕਰਕੇ ਜਨਮ ਮਰਨ ਦੇ ਗੇੜ ਵਿਚ ਨਹੀਂ ਫਸੀਦਾ ।੧। ਹੇ ਭਾਈ! ਪਰਮਾਤਮਾ ਦਾ ਨਾਮ ਜਪਿਆਂ (ਮਨੁੱਖ ਦੀ) ਜੀਭ ਪਵਿੱਤਰ ਹੋ ਜਾਂਦੀ ਹੈ । ਗੁਰੂ ਦਾ (ਦੱਸਿਆ ਹੋਇਆ ਹਰਿ-ਨਾਮ ਦਾ) ਜਾਪ ਜਪਿਆਂ ਮਨ ਪਵਿੱਤਰ ਹੋ ਜਾਂਦਾ ਹੈ, ਸਰੀਰ ਪਵਿੱਤਰ ਹੋ ਜਾਂਦਾ ਹੈ ।੧।ਰਹਾਉ। (ਹੇ ਭਾਈ! ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਨਾਮ ਦਾ ਰਸ ਚੱਖਿਆਂ (ਮਾਇਆ ਦੇ ਲਾਲਚ ਵਲੋਂ) ਰੱਜ ਜਾਈਦਾ ਹੈ, ਪਰਮਾਤਮਾ ਦਾ ਨਾਮ-ਰਸ ਮਨ ਵਿਚ ਵਸਾ ਕੇ ਸਦਾ ਖਿੜੇ ਰਹੀਦਾ ਹੈ । ਬੁੱਧੀ ਵਿਚ (ਸਹੀ ਜੀਵਨ ਦਾ) ਚਾਨਣ ਹੋ ਜਾਂਦਾ ਹੈ, ਬੁੱਧੀ ਉੱਜਲ ਹੋ ਜਾਂਦੀ ਹੈ । ਹਿਰਦਾ-ਕੌਲ (ਮਾਇਆ ਦੇ ਮੋਹ ਵਲੋਂ) ਪਰਤ ਕੇ ਸਦਾ ਖਿੜਿਆ ਰਹਿੰਦਾ ਹੈ ।੨। (ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਦਾ ਜਾਪ ਕੀਤਿਆਂ ਮਨੁੱਖ ਦਾ ਮਨ) ਠੰਢਾ-ਠਾਰ ਹੋ ਜਾਂਦਾ ਹੈ, (ਮਨ ਵਿਚ) ਸ਼ਾਂਤੀ ਤੇ ਸੰਤੋਖ ਪੈਦਾ ਹੋ ਜਾਂਦਾ ਹੈ, ਮਾਇਆ ਵਾਲੀ ਸਾਰੀ ਤਿ੍ਰਸ਼ਨਾ ਮੁੱਕ ਜਾਂਦੀ ਹੈ । (ਮਾਇਆ ਦੀ ਖ਼ਾਤਰ) ਦਸੀਂ ਪਾਸੀਂ (ਸਾਰੇ ਜਗਤ ਵਿਚ) ਦੌੜ-ਭੱਜ ਮਿਟ ਜਾਂਦੀ ਹੈ, (ਪ੍ਰਭੂ ਦੇ ਚਰਨਾਂ ਦੇ) ਪਵਿੱਤਰ ਥਾਂ ਵਿਚ ਨਿਵਾਸ ਹੋ ਜਾਂਦਾ ਹੈ ।੩। ਹੇ ਨਾਨਕ! ਰੱਖਿਆ ਕਰਨ ਦੇ ਸਮਰੱਥ ਪ੍ਰਭੂ ਨੇ ਜਿਸ ਮਨੁੱਖ ਦੀ (ਵਿਕਾਰਾਂ ਵਲੋਂ) ਰਾਖੀ ਕੀਤੀ, ਉਸ ਦੀਆਂ ਸਾਰੀਆਂ ਹੀ ਭਟਕਣਾਂ (ਸੜ ਕੇ) ਸੁਆਹ ਹੋ ਗਈਆਂ । ਗੁਰੂ ਦਾ ਦਰਸਨ ਕਰ ਕੇ ਉਸ ਮਨੁੱਖ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜੋ, ਮਾਨੋ, ਦੁਨੀਆ ਦੇ ਸਾਰੇ ਹੀ) ਖ਼ਜ਼ਾਨੇ (ਹੈ), (ਤੇ ਨਾਮ ਦੀ ਬਰਕਤਿ ਨਾਲ ਉਹ ਸਦਾ ਲਈ) ਸੁਖੀ ਹੋ ਗਿਆ ।੪।੧੩।੪੩।

BILAAVAL, FIFTH MEHL:

Dwelling in the Saadh Sangat, the Company of the Holy, all sinful residues are erased. One who is attuned to the Love of God, is not cast into the womb of reincarnation. || 1 || Chanting the Name of the Lord of the Universe, the tongue becomes holy. The mind and body become immaculate and pure, chanting the Chant of the Guru. || 1 || Pause || Tasting the subtle essence of the Lord, one is satisfied; receiving this essence, the mind becomes happy. The intellect is brightened and illuminated; turning away from the world, the heart-lotus blossoms forth. || 2 || He is cooled and soothed, peaceful and content; all his thirst is quenched. The minds wandering in the ten directions is stopped, and one dwells in the immaculate place. || 3 || The Savior Lord saves him, and his doubts are burnt to ashes. Nanak is blessed with the treasure of the Naam, the Name of the Lord. He finds peace, gazing upon the Blessed Vision of the Saints Darshan. || 4 || 13 || 43

Saturday, December 16, 2023

 

ਰਾਗੁ


ਧਨਾਸਿਰੀ ਮਹਲਾ ੩ ਘਰੁ ੪ 
   ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ 

ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।

ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।

ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।

ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

RAAG DHANAASAREE, THIRD MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:

I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

   ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...