About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Thursday, December 28, 2023

ਸਲੋਕੁ ਮਹਲਾ ੨ ॥ ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥


 ਸਲੋਕੁ ਮਹਲਾ ੨ ॥ ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥ 

ਅਰਥ:  ਜੋ ਕੋਈ ਨੌਕਰ ਆਪਣੇ ਮਾਲਕ ਦੀ ਨੌਕਰੀ ਭੀ ਕਰੇ, ਤੇ ਨਾਲ ਨਾਲ ਆਪਣੇ ਮਾਲਕ ਅੱਗੇ ਆਕੜ ਦੀਆਂ ਗੱਲਾਂ ਭੀ ਕਰੀ ਜਾਏ ਅਤੇ ਇਹੋ ਜਿਹੀਆਂ ਬਾਹਰਲੀਆਂ ਗੱਲਾਂ ਮਾਲਕ ਦੇ ਸਾਮ੍ਹਣੇ ਕਰੇ, ਤਾਂ ਉਹ ਨੌਕਰ ਮਾਲਕ ਦੀ ਖ਼ੁਸ਼ੀ ਹਾਸਲ ਨਹੀਂ ਕਰ ਸਕਦਾ। 

ਮਨੁੱਖ ਆਪਣਾ ਆਪ ਮਿਟਾ ਕੇ (ਮਾਲਕ ਦੀ) ਸੇਵਾ ਕਰੇ ਤਾਂ ਹੀ ਉਸ ਨੂੰ (ਮਾਲਕ ਦੇ ਦਰ ਤੋਂ) ਕੁਝ ਆਦਰ ਮਿਲਦਾ ਹੈ, ਤਾਂ ਹੀ, ਹੇ ਨਾਨਕ! ਉਹ ਮਨੁੱਖ ਆਪਣੇ ਉਸ ਮਾਲਕ ਨੂੰ ਮਿਲ ਪੈਂਦਾ ਹੈ ਜਿਸ ਦੀ ਸੇਵਾ ਵਿਚ ਲੱਗਾ ਹੋਇਆ ਹੈ। (ਆਪਣਾ ਆਪ ਗੁਆ ਕੇ ਸੇਵਾ ਵਿਚ) ਲੱਗਾ ਹੋਇਆ ਮਨੁੱਖ ਹੀ (ਮਾਲਕ ਦੇ ਦਰ ਤੇ) ਕਬੂਲ ਹੁੰਦਾ ਹੈ।1। 

ਮਹਲਾ ੨ ॥ ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥ ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥ {

ਅਰਥ:  ਜੋ ਕੁਝ ਮਨੁੱਖ ਦੇ ਦਿਲ ਵਿਚ ਹੁੰਦਾ ਹੈ, ਉਹੀ ਪਰਗਟ ਹਂੁੰਦਾ ਹੈ, (ਭਾਵ, ਜਿਹੋ ਜਿਹੀ ਮਨੁੱਖ ਦੀ ਨੀਯਤ ਹੁੰਦੀ ਹੈ, ਤਿਹੋ ਜਿਹਾ ਉਸ ਨੂੰ ਫਲ ਲੱਗਦਾ ਹੈ) , (ਜੇ ਅੰਦਰ ਨੀਯਤ ਕੁਝ ਹੋਰ ਹੋਵੇ, ਤਾਂ ਉਸ ਦੇ ਉਲਟ) ਮੂੰਹੋਂ ਆਖ ਦੇਣਾ ਵਿਅਰਥ ਹੈ। ਇਹ ਕੇਡੀ ਅਚਰਜ ਗੱਲ ਹੈ ਕਿ ਮਨੁੱਖ ਬੀਜਦਾ ਤਾਂ ਜ਼ਹਿਰ ਹੈ (ਭਾਵ, ਨੀਯਤ ਤਾਂ ਵਿਕਾਰਾਂ ਵਲ ਹੈ) (ਪਰ ਉਸ ਦੇ ਫਲ ਵਜੋਂ) ਮੰਗਦਾ ਅੰਮ੍ਰਿਤ ਹੈ।2। 

ਮਹਲਾ ੨ ॥ ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥ ਜੇਹਾ ਜਾਣੈ ਤੇਹੋ ਵਰਤੈ ਵੇਖਹੁ ਕੋ ਨਿਰਜਾਸਿ ॥ ਵਸਤੂ ਅੰਦਰਿ ਵਸਤੁ ਸਮਾਵੈ ਦੂਜੀ ਹੋਵੈ ਪਾਸਿ ॥ ਸਾਹਿਬ ਸੇਤੀ ਹੁਕਮੁ ਨ ਚਲੈ ਕਹੀ ਬਣੈ ਅਰਦਾਸਿ ॥ ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥੩॥ 

ਅਰਥ:  ਕੋਈ ਭੀ ਮਨੁੱਖ ਪਰਖ ਕੇ ਵੇਖ ਲਏ, ਕਿਸੇ ਅੰਞਾਣ ਨਾਲ ਲਾਈ ਹੋਈ ਮਿੱਤਰਤਾ ਕਦੇ ਸਿਰੇ ਨਹੀਂ ਚੜ੍ਹਦੀ, ਕਿਉਂਕਿ ਉਸ ਅੰਞਾਣ ਦਾ ਰਵੱਈਆ ਉਹੋ ਜਿਹਾ ਹੀ ਰਹਿੰਦਾ ਹੈ ਜਿਹੋ ਜਹੀ ਉਸ ਦੀ ਸਮਝ ਹੁੰਦੀ ਹੈ; (ਇਸੇ ਤਰ੍ਹਾਂ ਇਸ ਮੂਰਖ ਮਨ ਦੇ ਆਖੇ ਲੱਗਿਆਂ ਕਦੇ ਲਾਭ ਨਹੀਂ ਹੁੰਦਾ, ਇਹ ਮਨ ਆਪਣੀ ਸਮਝ ਅਨੁਸਾਰ ਵਿਕਾਰਾਂ ਵਲ ਹੀ ਲਈ ਫਿਰਦਾ ਹੈ) । 

ਕਿਸੇ ਇਕ ਚੀਜ਼ ਵਿਚ ਕੋਈ ਹੋਰ ਚੀਜ਼ ਤਾਂ ਹੀ ਪੈ ਸਕਦੀ ਹੈ, ਜੇ ਉਸ ਵਿਚੋਂ ਪਹਿਲੀ ਪਈ ਹੋਈ ਚੀਜ਼ ਕੱਢ ਲਈ ਜਾਏ; (ਇਸੇ ਤਰ੍ਹਾਂ ਇਸ ਮਨ ਨੂੰ ਪ੍ਰਭੂ ਵਲ ਜੋੜਨ ਲਈ ਇਹ ਜ਼ਰੂਰੀ ਹੈ ਕਿ ਇਸ ਦਾ ਪਹਿਲਾ ਸੁਭਾਉ ਤਬਦੀਲ ਕੀਤਾ ਜਾਏ) । 

ਖਸਮ ਨਾਲ ਹੁਕਮ ਕੀਤਾ ਹੋਇਆ ਕਾਮਯਾਬ ਨਹੀਂ ਹੋ ਸਕਦਾ, ਉਸ ਦੇ ਅੱਗੇ ਤਾਂ ਨਿਮ੍ਰਤਾ ਹੀ ਫਬਦੀ ਹੈ। 

ਹੇ ਨਾਨਕ! ਧੋਖੇ ਦਾ ਕੰਮ ਕੀਤਿਆਂ ਧੋਖਾ ਹੀ ਹੁੰਦਾ ਹੈ, (ਭਾਵ, ਜਿਤਨਾ ਚਿਰ ਮਨੁੱਖ ਦੁਨੀਆ ਦੇ ਧੰਦਿਆਂ ਵਿਚ ਲੱਗਾ ਰਹਿੰਦਾ ਹੈ, ਉਤਨਾ ਚਿਰ ਚਿੰਤਾ ਵਿਚ ਹੀ ਫਸਿਆ ਰਹਿੰਦਾ ਹੈ, ਮਨ) ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤਿਆਂ ਹੀ ਖਿੜਾਉ ਵਿਚ ਆਉਂਦਾ ਹੈ।3। 

ਮਹਲਾ ੨ ॥ ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ ॥ ਪਾਣੀ ਅੰਦਰਿ ਲੀਕ ਜਿਉ ਤਿਸ ਦਾ ਥਾਉ ਨ ਥੇਹੁ ॥੪॥

ਮਹਲਾ ੨ ॥ ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ ॥ ਜੇ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥੫॥ 

ਅਰਥ:  ਜੇ ਕੋਈ ਅੰਞਾਣ ਹੋਵੇ ਤੇ ਉਹ ਕੋਈ ਕੰਮ ਕਰੇ, ਉਹ ਕੰਮ ਨੂੰ ਸਿਰੇ ਨਹੀਂ ਚਾੜ੍ਹ ਸਕਦਾ; ਜੇ ਭਲਾ ਉਹ ਕਦੇ ਕੋਈ ਮਾੜਾ-ਮੋਟਾ ਇਕ ਕੰਮ ਕਰ ਭੀ ਲਵੇ, ਤਾਂ ਭੀ ਦੂਜੇ ਕੰਮ ਨੂੰ ਵਿਗਾੜ ਦਏਗਾ।5। 

ਪਉੜੀ ॥ ਚਾਕਰੁ ਲਗੈ ਚਾਕਰੀ ਜੇ ਚਲੈ ਖਸਮੈ ਭਾਇ ॥ ਹੁਰਮਤਿ ਤਿਸ ਨੋ ਅਗਲੀ ਓਹੁ ਵਜਹੁ ਭਿ ਦੂਣਾ ਖਾਇ ॥ ਖਸਮੈ ਕਰੇ ਬਰਾਬਰੀ ਫਿਰਿ ਗੈਰਤਿ ਅੰਦਰਿ ਪਾਇ ॥ ਵਜਹੁ ਗਵਾਏ ਅਗਲਾ ਮੁਹੇ ਮੁਹਿ ਪਾਣਾ ਖਾਇ ॥ ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥ ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ ਅਰਦਾਸਿ ॥੨੨॥

ਅਰਥ:  ਜੋ ਨੌਕਰ ਆਪਣੇ ਮਾਲਕ ਦੀ ਮਰਜ਼ੀ ਅਨੁਸਾਰ ਤੁਰੇ (ਤਾਂ ਹੀ ਸਮਝੋ, ਕਿ) ਉਹ ਮਾਲਕ ਦੀ ਨੌਕਰੀ ਕਰ ਰਿਹਾ ਹੈ, ਉਸ ਨੂੰ ਇਕ ਤਾਂ ਬੜੀ ਇੱਜ਼ਤ ਮਿਲਦੀ ਹੈ, ਦੂਜੇ ਤਨਖ਼ਾਹ ਭੀ ਮਾਲਕ ਪਾਸੋਂ ਦੂਣੀ ਲੈਂਦਾ ਹੈ। 

ਪਰ ਜੇ ਸੇਵਕ ਆਪਣੇ ਮਾਲਕ ਦੀ ਬਰਾਬਰੀ ਕਰਦਾ ਹੈ (ਭਾਵ, ਮਾਲਕ ਨਾਲ ਸਾਵਾਂ ਹੋਣ ਦਾ ਜਤਨ ਕਰਦਾ ਹੈ) , ਉਹ ਮਨ ਵਿਚ ਸ਼ਰਮਿੰਦਗੀ ਹੀ ਉਠਾਂਦਾ ਹੈ, ਆਪਣੀ ਪਹਿਲੀ ਤਨਖ਼ਾਹ ਭੀ ਗਵਾ ਬੈਠਦਾ ਹੈ ਤੇ ਸਦਾ ਮੂੰਹ ਤੇ ਜੁੱਤੀਆਂ ਖਾਂਦਾ ਹੈ। 

ਹੇ ਨਾਨਕ! ਜਿਸ ਮਾਲਕ ਦਾ ਦਿੱਤਾ ਖਾਈਏ, ਉਸ ਦੀ ਸਦਾ ਵਡਿਆਈ ਕਰਨੀ ਚਾਹੀਦੀ ਹੈ; ਮਾਲਕ ਉੱਤੇ ਹੁਕਮ ਨਹੀਂ ਕੀਤਾ ਜਾ ਸਕਦਾ, ਉਸ ਦੇ ਅੱਗੇ ਅਰਜ਼ ਕਰਨੀ ਹੀ ਫਬਦੀ ਹੈ।12।

Shalom Second Mahal

This l passage is of Guru Angad Dev ji It offers profound wisdom about humility, service, and true attachment. Here are some thoughts I have based on the provided safety guidelines:

Humility and service: The central theme of the first few verses is the importance of humility in performing service. True honor comes not from boasting or self-importance, but from serving with a willing heart and a humble spirit. This resonates with many philosophies and religions, emphasizing the value of putting others first and finding fulfillment in selfless actions.

Inner thoughts and actions: The passage also highlights the connection between our inner thoughts and outward actions. What we sow within ourselves eventually manifests in the world around us. This reminds us to cultivate positive thoughts and intentions, as they guide our behavior and shape our relationships.

Detachment and devotion: The later verses touch upon the concept of detachment. True attachment, according to the passage, lies not in clinging to possessions or relationships, but in merging with the divine source. This requires letting go of ego and surrendering to a higher power, a concept found in various spiritual traditions.

Prayer and gratitude: Finally, the passage concludes with a reminder of the importance of prayer and gratitude. Recognizing the source of our blessings and approaching life with humility and reverence brings peace and fulfillment.

Overall, this passage offers a timeless message about living a meaningful life. It emphasizes the importance of serving others, cultivating inner purity, and aligning ourselves with something greater than ourselves. These are valuable lessons that resonate across cultures and religions, and can guide us towards a more fulfilling and harmonious existence.

I hope this response is helpful and adheres to the provided safety guidelines. Please let me know if you have any other questions or requests.


  

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।

ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।

ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।

ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।

ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ।

ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂਬਚ ਜਾਂਦੇ ਹਨ।੭।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।

SORAT’H, THIRD MEHL FIRST HOUSE, TI-TUKAS:
ONE UNIVERSAL CREATOR GOD. BY THE GRACE OF THE TRUE GURU:

You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt. || 1 || O Dear Lord, this is Your Glory. You preserve the honor of Your devotees, O Lord Master; Your devotees seek Your Sanctuary. || Pause || The Messenger of Death cannot touch Your devotees; death cannot even approach them. The Name of the Lord alone abides in their minds; through the Naam, the Name of the Lord, they find liberation. Wealth and all the spiritual powers of the Siddhis fall at the feet of the Lord’s devotees; they obtain peace and poise from the Guru. || 2 || The self-willed manmukhs have no faith; they are filled with greed and self-interest. They are not Gurmukh — they do not understand the Word of the Shabad in their hearts; they do not love the Naam, the Name of the Lord. Their masks of falsehood and hypocrisy shall fall off; the self-willed manmukhs speak with insipid words. || 3 || You are pervading through Your devotees, O Dear God; through Your devotees, You are known.All the people are enticed by Maya; they are Yours, Lord — You alone are the Architect of Destiny. Overcoming my egotism and quieting the desires within my mind, I have come to realize the Word of the Guru’s Shabad. || 4 || God automatically does the work of those who love the Name of the Lord. By Guru’s Grace, he ever dwells in their minds, and He resolves all their affairs. Whoever challenges them is destroyed; they have the Lord God as their Savior. || 5 || Without serving the True Guru, no one finds the Lord; the self-willed manmukhs die crying out in pain. They come and go, and find no place of rest; in pain and suffering, they perish. But one who becomes Gurmukh drinks in the Ambrosial Nectar, and is easily absorbed in the True Name. || 6 || Without serving the True Guru, one cannot escape reincarnation, even by performing numerous rituals. Those who read the Vedas, and argue and debate without the Lord, lose their honor. True is the True Guru, and True is the Word of His Bani; in the Guru’s Sanctuary, one is saved. || 7 || Those whose minds are filled with the Lord are judged as true in the Court of the Lord; they are hailed as true in the True Court. Their praises echo throughout the ages, and no one can erase them. Nanak is forever a sacrifice to those who enshrine the Lord within their hearts. || 8 || 1 ||

Tuesday, December 26, 2023

ਰਾਗੁ ਸੂਹੀ ਮਹਲਾ ੧ ਕੁਚਜੀ ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ੍ਹ੍ਹ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥ ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥ ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥


 ਰਾਗੁ ਸੂਹੀ ਮਹਲਾ ੧ ਕੁਚਜੀ    ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ੍ਹ੍ਹ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥ ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥ ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥

ਅਰਥ: (ਹੇ ਸਹੇਲੀਏ!) ਮੈਂ ਸਹੀ ਜੀਵਨ ਦਾ ਚੱਜ ਨਹੀਂ ਸਿੱਖਿਆ, ਮੇਰੇ ਅੰਦਰ ਇਤਨੇ ਐਬ ਹਨ ਕਿ ਅੰਦਰ ਸਮਾ ਹੀ ਨਹੀਂ ਸਕਦੇ (ਇਸ ਹਾਲਤ ਵਿਚ) ਮੈਂ ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਲਈ ਕਿਵੇਂ ਜਾ ਸਕਦੀ ਹਾਂ? (ਉਸ ਦੇ ਦਰ ਤੇ ਤਾਂ) ਇਕ ਦੂਜੀ ਤੋਂ ਵਧੀਆ ਤੋਂ ਵਧੀਆ ਹਨ, ਮੇਰਾ ਤਾਂ ਉਥੇ ਕੋਈ ਨਾਮ ਭੀ ਨਹੀਂ ਜਾਣਦਾ

ਜਿਨ੍ਹਾਂ ਸਹੇਲੀਆਂ ਨੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰ ਲਿਆ ਹੈ ਉਹ, ਮਾਨੋ, (ਚੁਮਾਸੇ ਵਿਚ) ਅੰਬਾਂ ਦੀਆਂ (ਠੰਢੀਆਂ) ਛਾਵਾਂ ਵਿਚ ਬੈਠੀਆਂ ਹੋਈਆਂ ਹਨ। ਮੇਰੇ ਅੰਦਰ ਤਾਂ ਉਹ ਗੁਣ ਹੀ ਨਹੀਂ ਹਨ (ਜਿਨ੍ਹਾਂ ਉਤੇ ਪ੍ਰਭੂ-ਪਤੀ ਰੀਝਦਾ ਹੈ) ਮੈਂ (ਆਪਣੀ ਇਸ ਅਭਾਗਤਾ ਦਾ) ਦੋਸ ਹੋਰ ਕਿਸ ਨੂੰ ਦੇ ਸਕਦੀ ਹਾਂ?

ਹੇ ਪ੍ਰਭੂ-ਪਤੀ! ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਮੈਂ ਤੇਰੇ ਕੇਹੜੇ ਕੇਹੜੇ ਗੁਣ ਵਿਸਥਾਰ ਨਾਲ ਦੱਸਾਂਤੇ ਮੈਂ ਤੇਰਾ ਕੇਹੜਾ ਕੇਹੜਾ ਨਾਮ ਲਵਾਂ? (ਤੇਰੇ ਅਨੇਕਾਂ ਗੁਣਾਂ ਨੂੰ ਵੇਖ ਕੇ ਤੇਰੇ ਅਨੇਕਾਂ ਹੀ ਨਾਮ ਜੀਵ ਲੈ ਰਹੇ ਹਨ। ਤੇਰੇ ਬਖ਼ਸ਼ੇ ਹੋਏ ਕਿਸੇ ਇੱਕ ਸੁੰਦਰ ਪਦਾਰਥ ਦੀ ਰਾਹੀਂ ਭੀ (ਤੇਰੀਆਂ ਦਾਤਾਂ ਦੇ ਲੇਖੇ ਤਕਨਹੀਂ ਪਹੁੰਚ ਸਕਦੀ (ਬਸ!) ਮੈਂ ਤੈਥੋਂ ਕੁਰਬਾਨ ਹੀ ਕੁਰਬਾਨ ਜਾਂਦੀ ਹਾਂ

(ਹੇ ਸਹੇਲੀਏ! ਵੇਖ ਮੇਰੀ ਅਭਾਗਤਾ!) ਸੋਨਾ, ਚਾਂਦੀ, ਮੋਤੀ ਤੇ ਹੀਰਾ ਆਦਿਕ ਸੋਹਣੇ ਕੀਮਤੀ ਪਦਾਰਥ-ਇਹ ਚੀਜ਼ਾਂ ਪ੍ਰਭੂ-ਪਤੀ ਨੇ ਮੈਨੂੰ ਦਿੱਤੀਆਂ, ਮੈਂ (ਉਸ ਨੂੰ ਭੁਲਾ ਕੇ ਉਸ ਦੀਆਂ ਦਿੱਤੀਆਂ) ਇਹਨਾਂ ਚੀਜ਼ਾਂ ਨਾਲ ਪਿਆਰ ਪਾ ਲਿਆ। ਮਿੱਟੀ ਪੱਥਰ ਆਦਿਕ ਦੇ ਬਣਾਏ ਹੋਏ ਸੋਹਣੇ ਘਰ-ਇਹੀ ਮੈਂ ਆਪਣੀ ਰਾਸ-ਪੂੰਜੀ ਬਣਾ ਲਏ। ਮੈਂ ਇਹਨਾਂ ਸੋਹਣੇ ਪਦਾਰਥਾਂ ਵਿਚ ਹੀ (ਫਸ ਕੇ) ਗ਼ਲਤੀ ਖਾ ਗਈ, (ਇਹ ਪਦਾਰਥ ਦੇਣ ਵਾਲੇ) ਉਸ ਖਸਮ-ਪ੍ਰਭੂ ਦੇ ਪਾਸ ਮੈਂ ਨਾਹ ਬੈਠੀ

ਮਾਇਆ ਦੇ ਮੋਹ ਵਿਚ ਫਸ ਕੇ ਜਿਸ ਜੀਵ-ਇਸਤ੍ਰੀ ਦੇ ਸ਼ੁਭ ਗੁਣ ਉਸ ਤੋਂ ਦੂਰ ਪਰੇ ਚਲੇ ਜਾਣ, ਤੇ ਉਸ ਦੇ ਅੰਦਰ ਨਿਰੇ ਪਖੰਡ ਹੀ ਇਕੱਠੇ ਹੋ ਜਾਣ, ਉਹ ਜਦੋਂ ਇਸ ਹਾਲ ਵਿਚ ਪਰਲੋਕ ਜਾਵੇ ਤਾਂ ਜਾ ਕੇ ਪਰਲੋਕ ਵਿਚ (ਪ੍ਰਭੂ ਦੀ ਹਜ਼ੂਰੀ ਵਿਚ) ਕੀਹ ਮੂੰਹ ਵਿਖਾਵੇਗੀ?

ਹੇ ਪ੍ਰਭੂ! ਮਾਇਆ ਦੇ ਮੋਹ ਦੀ ਨੀਂਦ ਵਿਚ ਗ਼ਾਫ਼ਿਲ ਪਏ ਰਿਹਾਂ ਮੈਨੂੰ ਬੁਢੇਪਾ ਆ ਗਿਆ ਹੈ, ਜੀਵਨ ਦੇ ਸਹੀ ਰਸਤੇ ਤੋਂ ਮੈਂ ਖੁੰਝੀ ਹੋਈ ਹਾਂ। ਹੇ ਪਤੀ! ਮੈਂ ਤੇਰੇ ਨਾਲੋਂ ਵਿਛੁੜੀ ਹੋਈ ਹਾਂ, ਮੈਂ ਨਿਰੇ ਦੁੱਖ ਹੀ ਦੁੱਖ ਸਹੇੜੇ ਹੋਏ ਹਨ

ਹੇ ਪ੍ਰਭੂ! ਤੂੰ ਬੇਅੰਤ ਗੁਣਾਂ ਵਾਲਾ ਹੈਂ, ਮੇਰੇ ਅੰਦਰ ਸਾਰੇ ਔਗੁਣ ਹੀ ਔਗੁਣ ਹਨ, ਫਿਰ ਭੀ ਨਾਨਕ ਦੀ ਬੇਨਤੀ (ਤੇਰੇ ਹੀ ਦਰ ਤੇ) ਹੈ ਕਿ ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ ਤਾਂ ਸਦਾ ਹੀ ਤੇਰੇ ਨਾਮ-ਰੰਗ ਵਿਚ ਰੰਗੀਆਂ ਹੋਈਆਂ ਹਨ, ਮੈਨੂੰ ਅਭਾਗਣ ਨੂੰ ਭੀ ਕੋਈ ਇਕ ਰਾਤ ਬਖ਼ਸ਼ (ਮੇਰੇ ਉਤੇ ਭੀ ਕਦੇ ਮੇਹਰ ਦੀ ਨਿਗਾਹ ਕਰ


RAAG SOOHEE, FIRST MEHL, KUCHAJEE ~ THE UNGRACEFUL BRIDE:
ONE UNIVERSAL CREATOR GOD. BY THE GRACE OF THE TRUE GURU:

I am ungraceful and ill-mannered, full of endless faults. How can I go to enjoy my Husband Lord? Each of His soul-brides is better than the rest — who even knows my name? Those brides who enjoy their Husband Lord are very blessed, resting in the shade of the mango tree. I do not have their virtue — who can I blame for this? Which of Your Virtues, O Lord, should I speak of? Which of Your Names should I chant? I cannot even reach one of Your Virtues. I am forever a sacrifice to You. Gold, silver, pearls and rubies are pleasing. My Husband Lord has blessed me with these things, and I have focused my thoughts on them. Palaces of brick and mud are built and decorated with stones; I have been fooled by these decorations, and I do not sit near my Husband Lord. The cranes shriek overhead in the sky, and the herons have come to rest. The bride has gone to her father-in-law’s house; in the world hereafter, what face will she show? She kept sleeping as the day dawned; she forgot all about her journey. She separated herself from her Husband Lord, and now she suffers in pain. Virtue is in You, O Lord; I am totally without virtue. This is Nanak’s only prayer: You give all Your nights to the virtuous soul-brides. I know I am unworthy, but isn’t there a night for me as well? || 1 ||

Monday, December 25, 2023

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥

  ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥

ਅਰਥ: ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ।੧।ਰਹਾਉ।

ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ। ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ। ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ। (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਉਹਨਾਂ ਦੀ ਸੋਭਾ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ। (ਉਹ ਵਡ-ਭਾਗੀ ਮਨੁੱਖ ਸਦਾ) ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਦਾ ਨਾਮ ਉਚਾਰਦੇ ਹਨ, ਪਰਮਾਤਮਾ ਦੇ ਨਾਮ ਵਿਚ ਹੀ ਉਹਨਾਂ ਦਾ ਮਨ ਰੰਗਿਆ ਰਹਿੰਦਾ ਹੈ। ਹੇ ਪ੍ਰਭੂ! ਤੇਰਾ ਇਹ) ਸੇਵਕ (ਤੇਰੇ ਉਹਨਾਂ) ਸੇਵਕਾਂ ਦੀ ਸੇਵਾ (ਦੀ ਦਾਤਿ ਤੇਰੇ ਪਾਸੋਂ) ਮੰਗਦਾ ਹੈ, (ਤੇਰੀ) ਪੂਰਨ ਬਖ਼ਸ਼ਸ਼ ਨਾਲ (ਹੀ) ਮੈਂ (ਉਹਨਾਂ ਦੀਸੇਵਾ ਦੀ ਕਾਰ ਕਰ ਸਕਦਾ ਹਾਂ। ਹੇ ਮਾਲਕ-ਪ੍ਰਭੂ! ਤੇਰੇ ਸੇਵਕ) ਨਾਨਕ ਦੀ (ਤੇਰੇ ਦਰ ਤੇਅਰਦਾਸ ਹੈ, (-ਮੇਹਰ ਕਰ) ਮੈਂ ਤੇਰੇ ਸੇਵਕਾਂ ਦਾ ਦਰਸਨ ਕਰ ਸਕਾਂ।੨।

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਬਹਿਣ-ਖਲੋਣ ਸਦਾ ਗੁਰਮੁਖਾਂ ਦੀ ਸੰਗਤਿ ਵਿਚ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ। (ਗੁਰਮੁਖਾਂ ਦੀ ਸੰਗਤਿ ਵਿਚ ਹੀ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਪਵਿੱਤਰ ਨਾਮ ਸਿਮਰਿਆ ਜਾ ਸਕਦਾ ਹੈ, ਅਤੇ ਮਨ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ (ਗਿਆਨ) ਪੈਦਾ ਹੁੰਦਾ ਹੈ। ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਹੀ) ਸਾਰੀ ਉਮਰ ਦਾ ਦੁੱਖ ਕੱਟਿਆ ਜਾ ਸਕਦਾ ਹੈ, ਅਤੇ ਜਮਰਾਜ ਦੀ ਧੌਂਸ ਭੀ ਮੁੱਕ ਜਾਂਦੀ ਹੈ। ਪਰ, ਹੇ ਨਾਨਕ! ਗੁਰਮੁਖਾਂ ਦਾ) ਦਰਸਨ ਉਹਨਾਂ ਮਨੁੱਖਾਂ ਨੂੰ ਹੀ ਨਸੀਬ ਹੁੰਦਾ ਹੈ ਜੋ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ।੩।

ਹੇ ਸਭ ਤੋਂ ਉੱਚੇ, ਅਪਾਰ ਅਤੇ ਬੇਅੰਤ ਮਾਲਕ-ਪ੍ਰਭੂ! ਕੋਈ ਭੀ ਮਨੁੱਖ ਤੇਰੇ (ਸਾਰੇ) ਗੁਣ ਨਹੀਂ ਜਾਣ ਸਕਦਾ। ਜੇਹੜੇ ਮਨੁੱਖ (ਤੇਰੇ ਗੁਣ) ਗਾਂਦੇ ਹਨ, ਉਹ ਵਿਕਾਰਾਂ ਤੋਂ ਬਚ ਨਿਕਲਦੇ ਹਨ। ਜੇਹੜੇ ਮਨੁੱਖ (ਤੇਰੀਆਂ ਸਿਫ਼ਤਾਂ) ਸੁਣਦੇ ਹਨ, ਉਹਨਾਂ ਦੇ ਅਨੇਕਾਂ ਪਾਪ ਨਾਸ ਹੋ ਜਾਂਦੇ ਹਨ।

ਹੇ ਭਾਈ! ਪਰਮਾਤਮਾ ਪਸ਼ੂ-ਸੁਭਾਵ ਬੰਦਿਆਂ ਨੂੰ, ਅਤੇ ਮਹਾ ਮੂਰਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਦੇਂਦਾ ਹੈ, ਬੜੇ ਬੜੇ ਕਠੋਰ-ਚਿੱਤ ਮਨੁੱਖਾਂ ਨੂੰ ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ!) ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਅਤੇ ਸਦਾ ਹੀ ਤੈਥੋਂ ਸਦਕੇ ਹੁੰਦੇ ਹਨ।੪।੧।੪।

RAAG BILAAVAL, FIFTH MEHL, SECOND HOUSE, TO BE SUNG TO THE TUNE OF YAAN-REE-AY:
ONE UNIVERSAL CREATOR GOD. BY THE GRACE OF THE TRUE GURU:

You are the Support of my mind, O my Beloved, You are the Support of my mind. All other clever tricks are useless, O Beloved; You alone are my Protector. || 1 || Pause || One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. || 1 || I live by hearing, hearing of those who know their God. They contemplate the Lord’s Name, they chant the Lord’s Name, and their minds are imbued with the Lord’s Name. I am Your servant; I beg to serve Your humble servants. By the karma of perfect destiny, I do this. This is Nanak’s prayer: O my Lord and Master, may I obtain the Blessed Vision of Your humble servants. || 2 || They are said to be very fortunate, O Beloved, who who dwell in the Society of the Saints. They contemplate the Immaculate, Ambrosial Naam, and their minds are illuminated. The pains of birth and death are eradicated, O Beloved, and the fear of the Messenger of Death is ended. They alone obtain the Blessed Vision of this Darshan, O Nanak, who are pleasing to their God. || 3 || O my lofty, incomparable and infinite Lord and Master, who can know Your Glorious Virtues? Those who sing them are saved, and those who listen to them are saved; all their sins are erased. You save the beasts, demons and fools, and even stones are carried across. Slave Nanak seeks Your Sanctuary; he is forever and ever a sacrifice to You. || 4 || 1 || 4 ||1


Sunday, December 24, 2023

ਬਿਲਾਵਲੁ ਮਹਲਾ ੩ ॥ ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥


ਬਿਲਾਵਲੁ ਮਹਲਾ ੩ ॥ ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥ ਸਤਿਗੁਰਿ ਭੇਟਿਐ ਸੋਝੀ ਪਾਇ ॥ ਪਰਪੰਚੁ ਚੂਕੈ ਸਚਿ ਸਮਾਇ ॥੧॥ ਜਾ ਕੈ ਮਸਤਕਿ ਲਿਖਿਆ ਲੇਖੁ ॥ ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥ ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥ ਕੋਇ ਨ ਮੇਟੈ ਤੇਰੈ ਲੇਖੈ ॥ ਸਿਧ ਸਾਧਿਕ ਜੇ ਕੋ ਕਹੈ ਕਹਾਏ ॥ ਭਰਮੇ ਭੂਲਾ ਆਵੈ ਜਾਏ ॥ ਸਤਿਗੁਰੁ ਸੇਵੈ ਸੋ ਜਨੁ ਬੂਝੈ ॥ ਹਉਮੈ ਮਾਰੇ ਤਾ ਦਰੁ ਸੂਝੈ ॥੨॥
 
ਏਕਸੁ ਤੇ ਸਭੁ ਦੂਜਾ ਹੂਆ ॥ ਏਕੋ ਵਰਤੈ ਅਵਰੁ ਨ ਬੀਆ ॥ ਦੂਜੇ ਤੇ ਜੇ ਏਕੋ ਜਾਣੈ ॥ ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥ ਸਤਿਗੁਰੁ ਭੇਟੇ ਤਾ ਏਕੋ ਪਾਏ ॥ ਵਿਚਹੁ ਦੂਜਾ ਠਾਕਿ ਰਹਾਏ ॥੩॥{ਜਿਸ ਦਾ ਸਾਹਿਬੁ ਡਾਢਾ ਹੋਇ ॥ ਤਿਸ ਨੋ ਮਾਰਿ ਨ ਸਾਕੈ ਕੋਇ ॥ ਸਾਹਿਬ ਕੀ ਸੇਵਕੁ ਰਹੈ ਸਰਣਾਈ ॥ ਆਪੇ ਬਖਸੇ ਦੇ ਵਡਿਆਈ ॥ ਤਿਸ ਤੇ ਊਪਰਿ ਨਾਹੀ ਕੋਇ ॥ ਕਉਣੁ ਡਰੈ ਡਰੁ ਕਿਸ ਕਾ ਹੋਇ ॥੪॥ ਗੁਰਮਤੀ ਸਾਂਤਿ ਵਸੈ ਸਰੀਰ ॥ ਸਬਦੁ ਚੀਨ੍ਹ੍ਹਿ ਫਿਰਿ ਲਗੈ ਨ ਪੀਰ ॥ ਆਵੈ ਨ ਜਾਇ ਨਾ ਦੁਖੁ ਪਾਏ ॥ ਨਾਮੇ ਰਾਤੇ ਸਹਜਿ ਸਮਾਏ ॥ ਨਾਨਕ ਗੁਰਮੁਖਿ ਵੇਖੈ ਹਦੂਰਿ ॥ ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥੫॥ ਇਕਿ ਸੇਵਕ ਇਕਿ ਭਰਮਿ ਭੁਲਾਏ ॥ ਆਪੇ ਕਰੇ ਹਰਿ ਆਪਿ ਕਰਾਏ ॥ ਏਕੋ ਵਰਤੈ ਅਵਰੁ ਨ ਕੋਇ ॥ ਮਨਿ ਰੋਸੁ ਕੀਜੈ ਜੇ ਦੂਜਾ ਹੋਇ ॥ ਸਤਿਗੁਰੁ ਸੇਵੇ ਕਰਣੀ ਸਾਰੀ ॥ ਦਰਿ ਸਾਚੈ ਸਾਚੇ ਵੀਚਾਰੀ ॥੬॥ ਥਿਤੀ ਵਾਰ ਸਭਿ ਸਬਦਿ ਸੁਹਾਏ ॥ ਸਤਿਗੁਰੁ ਸੇਵੇ ਤਾ ਫਲੁ ਪਾਏ ॥ ਥਿਤੀ ਵਾਰ ਸਭਿ ਆਵਹਿ ਜਾਹਿ ॥ ਗੁਰ ਸਬਦੁ ਨਿਹਚਲੁ ਸਦਾ ਸਚਿ ਸਮਾਹਿ ॥ ਥਿਤੀ ਵਾਰ ਤਾ ਜਾ ਸਚਿ ਰਾਤੇ ॥ ਬਿਨੁ ਨਾਵੈ ਸਭਿ ਭਰਮਹਿ ਕਾਚੇ ॥੭॥ ਮਨਮੁਖ ਮਰਹਿ ਮਰਿ ਬਿਗਤੀ ਜਾਹਿ ॥ ਏਕੁ ਨ ਚੇਤਹਿ ਦੂਜੈ ਲੋਭਾਹਿ ॥ ਅਚੇਤ ਪਿੰਡੀ ਅਗਿਆਨ ਅੰਧਾਰੁ ॥ ਬਿਨੁ ਸਬਦੈ ਕਿਉ ਪਾਏ ਪਾਰੁ ॥ ਆਪਿ ਉਪਾਏ ਉਪਾਵਣਹਾਰੁ ॥ ਆਪੇ ਕੀਤੋਨੁ ਗੁਰ ਵੀਚਾਰੁ ॥੮॥ ਬਹੁਤੇ ਭੇਖ ਕਰਹਿ ਭੇਖਧਾਰੀ ॥ ਭਵਿ ਭਵਿ ਭਰਮਹਿ ਕਾਚੀ ਸਾਰੀ ॥ ਐਥੈ ਸੁਖੁ ਨ ਆਗੈ ਹੋਇ ॥ ਮਨਮੁਖ ਮੁਏ ਅਪਣਾ ਜਨਮੁ ਖੋਇ ॥ ਸਤਿਗੁਰੁ ਸੇਵੇ ਭਰਮੁ ਚੁਕਾਏ ॥ ਘਰ ਹੀ ਅੰਦਰਿ ਸਚੁ ਮਹਲੁ ਪਾਏ ॥੯॥ ਆਪੇ ਪੂਰਾ ਕਰੇ ਸੁ ਹੋਇ ॥ ਏਹਿ ਥਿਤੀ ਵਾਰ ਦੂਜਾ ਦੋਇ ॥ ਸਤਿਗੁਰ ਬਾਝਹੁ ਅੰਧੁ ਗੁਬਾਰੁ ॥ ਥਿਤੀ ਵਾਰ ਸੇਵਹਿ ਮੁਗਧ ਗਵਾਰ ॥ ਨਾਨਕ ਗੁਰਮੁਖਿ ਬੂਝੈ ਸੋਝੀ ਪਾਇ ॥ ਇਕਤੁ ਨਾਮਿ ਸਦਾ ਰਹਿਆ ਸਮਾਇ ॥੧੦॥੨॥ 
ਬਿਲਾਵਲੁ ਮਹਲਾ ੩ ॥

ਹੇ ਭਾਈ! ਸਾਰੇ ਜਗਤ ਦਾ ਮੂਲ ਅਕਾਲ ਪੁਰਖ ਆਪ ਹੀ ਜਗਤ ਨੂੰ ਪੈਦਾ ਕਰਦਾ ਹੈ, (ਕੀਤੇ ਕਰਮਾਂ ਅਨੁਸਾਰ) ਜੀਵਾਂ ਨੂੰ (ਉਸ ਨੇ) ਮਾਇਆ ਦੇ ਮੋਹ ਵਿਚ ਜੋੜਿਆ ਹੋਇਆ ਹੈ । (ਜੀਵ ਪਰਮਾਤਮਾ ਨੂੰ ਭੁਲਾ ਕੇ) ਹੋਰ ਪਿਆਰ ਵਿਚ ਦਿੱਸਦੇ ਜਗਤ ਦੇ ਮੋਹ ਵਿਚ ਫਸੇ ਰਹਿੰਦੇ ਹਨ, (ਇਹੋ ਜਿਹੇ) ਭਾਗਹੀਨ ਜੀਵ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਆਤਮਕ ਮੌਤ ਸਹੇੜੀ ਰੱਖਦੇ ਹਨ ।ਜੇ (ਕਿਸੇ ਭਾਗਾਂ ਵਾਲੇ ਨੂੰ) ਗੁਰੂ ਮਿਲ ਪਏ, ਤਾਂ ਉਹ (ਆਤਮਕ ਜੀਵਨ ਦੀ) ਸਮਝ ਹਾਸਲ ਕਰ ਲੈਂਦਾ ਹੈ, (ਉਸ ਦੇ ਅੰਦਰੋਂ) ਜਗਤ ਦਾ ਮੋਹ ਮੁੱਕ ਜਾਂਦਾ ਹੈ, (ਉਹ ਮਨੁੱਖ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦਾ ਹੈ ।੧।ਹੇ ਭਾਈ! ਜਿਸ ਮਨੁੱਖ ਦੇ ਮੱਥੇ ਉੱਤੇ (ਮਨੁੱਖ ਦੇ ਕੀਤੇ ਕਰਮਾਂ ਅਨੁਸਾਰ ਪਰਮਾਤਮਾ ਵਲੋਂ) ਲੇਖ ਲਿਖਿਆ ਹੁੰਦਾ ਹੈ, ਉਸ (ਮਨੁੱਖ) ਦੇ ਮਨ ਵਿਚ ਇਕ ਪਰਮਾਤਮਾ (ਹੀ) ਟਿਕਿਆ ਰਹਿੰਦਾ ਹੈ ।੧।ਰਹਾਉ।ਹੇ ਭਾਈ! ਜਗਤ ਪੈਦਾ ਕਰ ਕੇ (ਪਰਮਾਤਮਾ) ਆਪ ਹੀ ਹਰੇਕ ਦੀ ਸੰਭਾਲ ਕਰਦਾ ਹੈ । (ਹੇ ਪ੍ਰਭੂ! ਜੀਵ ਦੇ ਕੀਤੇ ਕਰਮਾਂ ਅਨੁਸਾਰ ਉਸ ਦੇ ਮੱਥੇ ਉੱਤੇ ਜਿਹੜਾ ਲੇਖ ਤੂੰ ਲਿਖਦਾ ਹੈਂ) ਤੇਰੇ (ਉਸ ਲਿਖੇ) ਲੇਖ ਨੂੰ ਕੋਈ ਜੀਵ (ਆਪਣੇ ਉੱਦਮ ਨਾਲ) ਮਿਟਾ ਨਹੀਂ ਸਕਦਾ ।ਹੇ ਭਾਈ! (ਆਪਣੀ ਹਉਮੈ ਦੇ ਆਸਰੇ) ਜੇ ਕੋਈ ਮਨੁੱਖ (ਆਪਣੇ ਆਪ ਨੂੰ) ਸਿੱਧ ਆਖਦਾ ਅਖਵਾਂਦਾ ਹੈ, ਸਾਧਿਕ ਆਖਦਾ ਅਖਵਾਂਦਾ ਹੈ, ਉਹ ਮਨੁੱਖ (ਹਉਮੈ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ।ਹੇ ਭਾਈ! ਜਿਹੜਾ ਮਨੁੱਖ (ਆਪਣੀ ਹਉਮੈ ਦੀ ਟੇਕ ਛੱਡ ਕੇ) ਗੁਰੂ ਦੀ ਸਰਨ ਪੈਂਦਾ ਹੈ, ਉਹ ਮਨੁੱਖ (ਜੀਵਨ ਦਾ ਸਹੀ ਰਸਤਾ ਸਮਝ ਪੈਂਦਾ ਹੈ । ਜਦੋਂ ਮਨੁੱਖ (ਆਪਣੇ ਅੰਦਰੋਂ) ਹਉਮੈ ਮੁਕਾਂਦਾ ਹੈ, ਤਦੋਂ (ਉਸ ਨੂੰ ਪਰਮਾਤਮਾ ਦਾ) ਦਰ ਦਿੱਸ ਪੈਂਦਾ ਹੈ ।੨।ਹੇ ਭਾਈ! (ਪਰਮਾਤਮਾ ਤੋਂ) ਵੱਖਰਾ ਦਿੱਸਦਾ ਇਹ ਸਾਰਾ ਜਗਤ ਇਕ ਪਰਮਾਤਮਾ ਤੋਂ ਹੀ ਬਣਿਆ ਹੈ । (ਸਾਰੇ ਜਗਤ ਵਿਚ) ਇਕ ਪ੍ਰਭੂ ਹੀ ਮੌਜੂਦ ਹੈ, (ਉਸ ਤੋਂ ਬਿਨਾ) ਕੋਈ ਹੋਰ ਦੂਜਾ ਨਹੀਂ ਹੈ ।ਜੇ (ਮਨੁੱਖ) ਇਸ ਵੱਖਰੇ ਦਿੱਸ ਰਹੇ ਜਗਤ (ਦੇ ਮੋਹ) ਤੋਂ (ਉੱਚਾ ਹੋ ਕੇ) ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖੇ, ਤਾਂ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਰਾਹਦਾਰੀ ਸਮੇਤ (ਬਿਨਾ ਰੋਕ-ਟੋਕ) ਪ੍ਰਭੂ ਦੇ ਦਰ ਤੇ (ਪਹੁੰਚ ਜਾਂਦਾ ਹੈ) ।ਜੇ (ਮਨੁੱਖ ਨੂੰ) ਗੁਰੂ ਮਿਲ ਪਏ, ਤਾਂ ਉਹ ਉਸ ਪਰਮਾਤਮਾ ਦਾ ਮਿਲਾਪ ਪ੍ਰਾਪਤ ਕਰ ਲੈਂਦਾ ਹੈ, ਅਤੇ (ਆਪਣੇ) ਅੰਦਰੋਂ ਵੱਖਰੇ ਦਿੱਸ ਰਹੇ ਜਗਤ ਦਾ ਮੋਹ ਰੋਕ ਰੱਖਦਾ ਹੈ ।੩।ਹੇ ਭਾਈ! (ਮਾਇਆ ਦੇ ਕਾਮਾਦਿਕ ਸੂਰਮੇ ਹਨ ਤਾਂ ਬੜੇ ਬਲੀ, ਪਰ) ਜਿਸ ਮਨੁੱਖ ਦੇ ਸਿਰ ਉੱਤੇ ਰਾਖਾ ਸਭ ਤੋਂ ਬਲੀ ਮਾਲਕ-ਪ੍ਰਭੂ ਆਪ ਹੋਵੇ, ਉਸ ਨੂੰ ਕੋਈ (ਕਾਮਾਦਿਕ ਵੈਰੀ) ਢਾਹ ਨਹੀਂ ਸਕਦਾ । (ਕਿਉਂਕਿ) ਸੇਵਕ (ਆਪਣੇ) ਮਾਲਕ-ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ, ਉਹ ਆਪ ਹੀ (ਉਸ ਉਤੇ) ਬਖ਼ਸ਼ਸ਼ ਕਰਦਾ ਹੈ, (ਤੇ, ਉਸ ਨੂੰ) ਇੱਜ਼ਤ ਦੇਂਦਾ ਹੈ ।ਹੇ ਭਾਈ! ਉਸ (ਪਰਮਾਤਮਾ) ਨਾਲੋਂ ਵੱਡਾ ਹੋਰ ਕੋਈ ਨਹੀਂ ਹੈ (ਸੇਵਕ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ, ਇਸ ਵਾਸਤੇ) ਕਿਸੇ ਤੋਂ ਨਹੀਂ ਡਰਦਾ, ਉਸ ਨੂੰ ਕਿਸੇ (ਕਾਮਾਦਿਕ ਵੈਰੀ) ਦਾ ਡਰ-ਦਬਾਉ ਨਹੀਂ ਹੁੰਦਾ ।੪।ਹੇ ਭਾਈ! ਗੁਰੂ ਦੀ ਮਤਿ ਉੱਤੇ ਤੁਰ ਕੇ (ਵਡਭਾਗੀ ਮਨੁੱਖ ਦੇ) ਹਿਰਦੇ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਗੁਰੂ ਦੇ ਸ਼ਬਦ ਨਾਲ ਡੂੰਘੀ ਸਾਂਝ ਪਾ ਕੇ ਉਸ ਨੂੰ (ਕਾਮਾਦਿਕ ਵੈਰੀ ਤੋਂ ਕੋਈ) ਕਲੇਸ਼ ਨਹੀਂ ਪੋਹ ਸਕਦਾ । ਉਹ ਮਨੁੱਖ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਉਹ (ਇਸ ਗੇੜ ਦਾ) ਦੁੱਖ ਨਹੀਂ ਸਹਾਰਦਾ । ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਰੰਗੇ ਹੋਏ ਮਨੁੱਖ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ ।ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਪਰਮਾਤਮਾ ਨੂੰ ਆਪਣੇ) ਅੰਗ-ਸੰਗ ਵੱਸਦਾ ਵੇਖਦਾ ਹੈ (ਅਤੇ ਆਖਦਾ ਹੈ ਕਿ) ਮੇਰਾ ਪਰਮਾਤਮਾ ਸਦਾ ਹਰ ਥਾਂ ਮੌਜੂਦ ਹੈ ।੫।ਹੇ ਭਾਈ! (ਸਭ ਜੀਵਾਂ ਵਿਚ ਵਿਆਪਕ ਹੋ ਕੇ) ਪਰਮਾਤਮਾ ਆਪ ਹੀ (ਸਭ ਕੁਝ) ਕਰਦਾ ਹੈ, ਆਪ ਹੀ (ਜੀਵਾਂ ਪਾਸੋਂ) ਕਰਾਂਦਾ ਹੈ, ਕਈ (ਜੀਵਾਂ ਨੂੰ ਉਸ ਨੇ ਆਪਣੇ) ਸੇਵਕ ਬਣਾਇਆ ਹੋਇਆ ਹੈ, ਅਤੇ ਕਈ ਜੀਵਾਂ ਨੂੰ ਭਟਕਣਾ (ਪਾ ਕੇ) ਕੁਰਾਹੇ ਪਾਇਆ ਹੋਇਆ ਹੈ । (ਹਰ ਥਾਂ) ਪਰਮਾਤਮਾ ਆਪ ਹੀ ਮੌਜੂਦ ਹੈ, (ਉਸ ਤੋਂ ਬਿਨਾ) ਹੋਰ ਕੋਈ ਨਹੀਂ ਹੈ । (ਕਿਸੇ ਨੂੰ ਗੁਰਮੁਖ ਅਤੇ ਕਿਸੇ ਨੂੰ ਮਨਮੁਖ ਵੇਖ ਕੇ) ਮਨ ਵਿਚ ਗਿਲਾ ਤਾਂ ਹੀ ਕੀਤਾ ਜਾਏ ਜੇ (ਪਰਮਾਤਮਾ ਤੋਂ ਬਿਨਾ ਕਿਤੇ) ਕੋਈ ਹੋਰ ਹੋਵੇ ।ਹੇ ਭਾਈ! ਜਿਹੜੇ ਮਨੁੱਖ ਗੁਰੂ ਦੀ ਸਰਨ ਪਏ ਰਹਿੰਦੇ ਹਨ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼ਰੂ ਹੁੰਦੇ ਹਨ, ਵਿਚਾਰਵਾਨ (ਮੰਨੇ ਜਾਂਦੇ) ਹਨ (ਗੁਰੂ ਦੀ ਸਰਨ ਪਏ ਰਹਿਣਾ ਹੀ) ਸਭ ਤੋਂ ਸ੍ਰੇਸ਼ਟ ਕਰਤੱਬ ਹੈ ।੬।ਹੇ ਭਾਈ! (ਲੋਕ ਖ਼ਾਸ ਖ਼ਾਸ ਥਿੱਤਾਂ ਤੇ ਵਾਰਾਂ ਨੂੰ ਪਵਿੱਤਰ ਮੰਨ ਕੇ ਖ਼ਾਸ ਖ਼ਾਸ ਧਾਰਮਿਕ ਕਰਮ ਕਰਦੇ ਹਨ ਅਤੇ ਖ਼ਾਸ ਖ਼ਾਸ ਫਲ ਮਿਲਣ ਦੀ ਆਸ ਰੱਖਦੇ ਹਨ, ਪਰ) ਸਾਰੀਆਂ ਥਿੱਤਾਂ ਸਾਰੇ ਵਾਰ (ਤਦੋਂ ਹੀ) ਸੋਹਣੇ ਹਨ (ਜੇ ਮਨੁੱਖ ਗੁਰੂ ਦੇ) ਸ਼ਬਦ ਵਿਚ (ਜੁੜੇ ਰਹਿਣ) । (ਮਨੁੱਖ) ਗੁਰੂ ਦੀ ਸਰਨ ਪਏ, ਤਦੋਂ ਹੀ (ਮਨੁੱਖਾ ਜੀਵਨ ਦਾ ਸ੍ਰੇਸ਼ਟ) ਫਲ ਹਾਸਲ ਕਰਦਾ ਹੈ । ਇਹ ਥਿੱਤਾਂ ਇਹ ਵਾਰ ਸਾਰੇ ਆਉਂਦੇ ਹਨ ਅਤੇ ਲੰਘ ਜਾਂਦੇ ਹਨ । ਗੁਰੂ ਦਾ ਸ਼ਬਦ (ਹੀ) ਅਟੱਲ ਰਹਿਣ ਵਾਲਾ ਹੈ (ਸ਼ਬਦ ਦੀ ਬਰਕਤ ਨਾਲ ਮਨੁੱਖ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਸਦਾ ਲੀਨ ਰਹਿ ਸਕਦੇ ਹਨ, (ਇਹ) ਥਿੱਤਾਂ ਤੇ ਵਾਰ ਤਦੋਂ ਹੀ (ਮਨੁੱਖਾਂ ਲਈ ਭਲੇ ਹੁੰਦੇ ਹਨ) ਜਦੋਂ ਮਨੁੱਖ ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ । ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਖੁੰਝੇ ਹੋਏ ਸਾਰੇ ਜੀਵ ਕਮਜ਼ੋਰ ਆਤਮਕ ਜੀਵਨ ਵਾਲੇ (ਹੋਣ ਕਰ ਕੇ) ਭਟਕਦੇ ਰਹਿੰਦੇ ਹਨ ।੭।ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਆਤਮਕ ਮੌਤ ਸਹੇੜ ਲੈਂਦੇ ਹਨ, ਆਤਮਕ ਮੌਤੇ ਮਰ ਕੇ (ਜਗਤ ਤੋਂ) ਮੰਦੀ ਆਤਮਕ ਹਾਲਤ ਵਿਚ ਹੀ ਜਾਂਦੇ ਹਨ (ਕਿਉਂਕਿ) ਉਹ (ਕਦੇ) ਪਰਮਾਤਮਾ ਦਾ ਸਿਮਰਨ ਨਹੀਂ ਕਰਦੇ; ਅਤੇ ਮਾਇਆ ਦੇ ਮੋਹ ਵਿਚ ਹੀ ਫਸੇ ਰਹਿੰਦੇ ਹਨ ।ਹੇ ਭਾਈ! ਮੂਰਖ ਮਤਿ ਵਾਲਾ ਮਨੁੱਖ, ਆਤਮਕ ਜੀਵਨ ਵਲੋਂ ਬੇ-ਸਮਝ ਮਨੁੱਖ, ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ (ਵਿਕਾਰਾਂ-ਭਰੇ ਸੰਸਾਰ-ਸਮੁੰਦਰ ਦਾ) ਪਾਰਲਾ ਬੰਨਾ ਨਹੀਂ ਲੱਭ ਸਕਦਾ (ਉਹ ਸਦਾ ਵਿਕਾਰਾਂ ਵਿਚ ਹੀ ਡੁੱਬਾ ਰਹਿੰਦਾ ਹੈ) । (ਪਰ ਜੀਵ ਦੇ ਵੱਸ ਦੀ ਗੱਲ ਨਹੀਂ), (ਜੀਵਾਂ ਨੂੰ) ਪੈਦਾ ਕਰਨ ਦੀ ਸਮਰਥਾ ਵਾਲੇ ਪਰਮਾਤਮਾ ਨੇ ਆਪ (ਹੀ ਜੀਵਾਂ ਨੂੰ) ਪੈਦਾ ਕੀਤਾ ਹੈ, (ਉਸ ਨੇ) ਆਪ ਹੀ (ਸਹੀ ਜੀਵਨ ਬਾਰੇ) ਗੁਰੂ ਦਾ (ਦੱਸਿਆ) ਵਿਚਾਰ ਬਣਾਇਆ ਹੋਇਆ ਹੈ (ਗੁਰੂ ਦੇ ਰਸਤੇ ਉੱਤੇ ਉਹ ਆਪ ਹੀ ਜੀਵਾਂ ਨੂੰ ਤੋਰਦਾ ਹੈ) ।੮।ਹੇ ਭਾਈ! ਨਿਰੇ ਧਾਰਮਿਕ ਪਹਿਰਾਵੇ ਦਾ ਆਸਰਾ ਲੈਣ ਵਾਲੇ ਮਨੁੱਖ ਅਨੇਕਾਂ ਭੇਖ ਕਰਦੇ ਰਹਿੰਦੇ ਹਨ, (ਤੀਰਥ ਆਦਿਕ ਕਈ ਥਾਈਂ) ਭੌਂ ਭੋਂ ਕੇ ਭਟਕਦੇ ਰਹਿੰਦੇ ਹਨ, (ਅਜਿਹੇ ਮਨੁੱਖ) ਕੱਚੀਆਂ ਨਰਦਾਂ (ਵਾਂਗ ਵਿਕਾਰਾਂ ਤੋਂ ਮਾਰ ਖਾਂਦੇ ਹੀ ਰਹਿੰਦੇ ਹਨ) ਉਹਨਾਂ ਨੂੰ ਆਤਮਕ ਆਨੰਦ ਨਾਹ ਇਸ ਲੋਕ ਵਿਚ ਮਿਲਦਾ ਹੈ ਨਾਹ ਪਰਲੋਕ ਵਿਚ ਮਿਲਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ (ਅਜਿਹੇ ਮਨੁੱਖ) ਆਪਣਾ ਮਨੁੱਖ ਜਨਮ ਅਜਾਈਂ ਗਵਾ ਕੇ ਆਤਮਕ ਮੌਤੇ ਮਰੇ ਰਹਿੰਦੇ ਹਨ ।ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ (ਆਪਣੇ ਅੰਦਰੋਂ) ਭਟਕਣਾ ਮੁਕਾ ਲੈਂਦਾ ਹੈ, ਉਹ ਆਪਣੇ ਹਿਰਦੇ-ਘਰ ਵਿਚ ਹੀ ਸਦਾ-ਥਿਰ ਪ੍ਰਭੂ ਦਾ ਟਿਕਾਣਾ ਲੱਭ ਲੈਂਦਾ ਹੈ (ਉਸ ਨੂੰ ਥਿੱਤਾਂ ਆਦਿਕ ਦਾ ਆਸਰਾ ਲੈ ਕੇ ਤੀਰਥ ਆਦਿਕਾਂ ਤੇ ਭਟਕਣ ਦੀ ਲੋੜ ਨਹੀਂ ਪੈਂਦੀ) ।੯।ਹੇ ਭਾਈ! ਪੂਰਨ ਪ੍ਰਭੂ ਆਪ ਹੀ (ਜੋ ਕੁਝ) ਕਰਦਾ ਹੈ ਉਹ ਹੁੰਦਾ ਹੈ (ਖ਼ਾਸ ਖ਼ਾਸ ਥਿੱਤਾਂ ਨੂੰ ਚੰਗੀਆਂ ਜਾਣ ਕੇ ਭਟਕਦੇ ਨਾਹ ਫਿਰੋ, ਸਗੋਂ) ਇਹ ਥਿੱਤਾਂ ਇਹ ਵਾਰ ਮਨਾਣੇ ਤਾਂ ਮਾਇਆ ਦਾ ਮੋਹ ਪੈਦਾ ਕਰਨ ਦਾ ਕਾਰਣ ਬਣਦੇ ਹਨ, ਮੇਰ-ਤੇਰ ਪੈਦਾ ਕਰਦੇ ਹਨ ।ਗੁਰੂ ਦੀ ਸਰਨ ਆਉਣ ਤੋਂ ਬਿਨਾ ਮਨੁੱਖ (ਆਤਮਕ ਜੀਵਨ ਵਲੋਂ) ਪੂਰੇ ਤੌਰ ਤੇ ਅੰਨ੍ਹਾ ਹੋਇਆ ਰਹਿੰਦਾ ਹੈ, (ਗੁਰੂ ਦਾ ਆਸਰਾ-ਪਰਨਾ ਛੱਡ ਕੇ) ਮੂਰਖ ਮਨੁੱਖ ਹੀ ਥਿੱਤਾਂ ਤੇ ਵਾਰ ਮਨਾਂਦੇ ਫਿਰਦੇ ਹਨ ।ਹੇ ਨਾਨਕ! ਗੁਰੂ ਦੀ ਸਰਨ ਪੈ ਕੇ (ਜਿਹੜਾ ਮਨੁੱਖ) ਸਮਝਦਾ ਹੈ, ਉਸ ਨੂੰ (ਆਤਮਕ ਜੀਵਨ ਦੀ) ਸੂਝ ਆ ਜਾਂਦੀ ਹੈ, ਉਹ ਮਨੁੱਖ ਸਦਾ ਸਿਰਫ਼ ਪਰਮਾਤਮਾ ਦੇ ਨਾਮ ਵਿਚ ਹੀ ਲੀਨ ਰਹਿੰਦਾ ਹੈ ।੧੦।੨।

BILAAVAL, THIRD MEHL:

The Primal Lord Himself formed the Universe. The beings and creatures are engrossed in emotional attachment to Maya. In the love of duality, they are attached to the illusory material world. The unfortunate ones die, and continue to come and go. Meeting with the True Guru, understanding is obtained. Then, the illusion of the material world is shattered, and one merges in Truth. || 1 || One who has such pre-ordained destiny inscribed upon his forehead the One God abides within his mind. || 1 || Pause || He created the Universe, and He Himself beholds all. No one can erase Your record, Lord. If someone calls himself a Siddha or a seeker, he is deluded by doubt, and will continue coming and going. That humble being alone understands, who serves the True Guru. Conquering his ego, he finds the Lords Door. || 2 || From the One Lord, all others were formed. The One Lord is pervading everywhere; there is no other at all. Renouncing duality, one comes to know the One Lord. Through the Word of the Gurus Shabad, one knows the Lords Door, and His Banner. Meeting the True Guru, one finds the One Lord. Duality is subdued within. || 3 || One who belongs to the All-powerful Lord and Master no one can destroy him. The Lords servant remains under His protection; The Lord Himself forgives him, and blesses him with glorious greatness. There is none higher than Him. Why should he be afraid? What should he ever fear? || 4 || Through the Gurus Teachings, peace and tranquility abide within the body. Remember the Word of the Shabad, and you shall never suffer pain. You shall not have to come or go, or suffer in sorrow. Imbued with the Naam, the Name of the Lord, you shall merge in celestial peace. O Nanak, the Gurmukh beholds Him ever-present, close at hand. My God is always fully pervading everywhere. || 5 || Some are selfless servants, while others wander, deluded by doubt. The Lord Himself does, and causes everything to be done. The One Lord is all-pervading; there is no other at all. The mortal might complain, if there were any other. Serve the True Guru; this is the most excellent action. In the Court of the True Lord, you shall be judged true. || 6 || All the lunar days, and the days of the week are beautiful, when one contemplates the Shabad. If one serves the True Guru, he obtains the fruits of his rewards. The omens and days all come and go. But the Word of the Gurus Shabad is eternal and unchanging. Through it, one merges in the True Lord. The days are auspicious, when one is imbued with Truth. Without the Name, all the false ones wander deluded. || 7 || The self-willed manmukhs die, and dead, they fall into the most evil state. They do not remember the One Lord; they are deluded by duality. The human body is unconscious, ignorant and blind. Without the Word of the Shabad, how can anyone cross over? The Creator Himself creates. He Himself contemplates the Gurus Word. || 8 || The religious fanatics wear all sorts of religious robes. They roll around and wander around, like the false dice on the board. They find no peace, here or hereafter. The self-willed manmukhs waste away their lives, and die. Serving the True Guru, doubt is driven away. Deep within the home of the heart, one finds the Mansion of the True Lords Presence. || 9 || Whatever the Perfect Lord does, that alone happens. Concern with these omens and days leads only to duality. Without the True Guru, there is only pitch darkness. Only idiots and fools worry about these omens and days. O Nanak, the Gurmukh obtains understanding and realization; he remains forever merged in the Name of the One Lord. || 10 || 2 ||




Saturday, December 23, 2023

ਰਾਮਕਲੀ ਮਹਲਾ ੫ ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥

  

ਰਾਮਕਲੀ ਮਹਲਾ ੫ ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥ ਊਨੇ ਕਾਜ ਨ ਹੋਵਤ ਪੂਰੇ ॥ ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥ ਕਰੈ ਬਿਕਾਰ ਜੀਅਰੇ ਕੈ ਤਾਈ ॥ ਗਾਫਲ ਸੰਗਿ ਨ ਤਸੂਆ ਜਾਈ ॥੨॥ ਧਰਤ ਧੋਹ ਅਨਿਕ ਛਲ ਜਾਨੈ ॥ ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥ ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥ ਮਿਥਿਆ ਲੋਭੁ ਨ ਉਤਰੈ ਸੂਲੁ ॥੩॥ ਪਾਰਬ੍ਰਹਮ ਜਬ ਭਏ ਦਇਆਲ ॥ ਇਹੁ ਮਨੁ ਹੋਆ ਸਾਧ ਰਵਾਲ ॥ ਹਸਤ ਕਮਲ ਲੜਿ ਲੀਨੋ ਲਾਇ ॥ ਨਾਨਕ ਸਾਚੈ ਸਾਚਿ ਸਮਾਇ ॥੪॥੪੧॥੫੨॥

ਅਰਥ: ਹੇ (ਮੇਰੇਮਨ! ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਪਿਆ ਰਹੁ। ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ, ਇਹੀ ਤੇਰੇ ਨਾਲ ਅਸਲ ਮਦਦਗਾਰ ਹੈ। ਪਰ ਇਹ ਸਦਾ ਕਾਇਮ ਰਹਿਣ ਵਾਲਾ ਨਾਮ-ਧਨ ਤੂੰ ਗੁਰੂ ਦੀ ਸਰਨ ਪੈ ਕੇ ਲੱਭ ਸਕੇਂਗਾ।੧।ਰਹਾਉ।

(ਹੇ ਭਾਈ! ਇਸ ਸਰੀਰ ਦੀ ਖ਼ਾਤਰ) ਤੂੰ ਮਾਇਆ ਦੇ ਮੋਹ ਵਿਚ ਦੀ ਠੱਗੀ ਵਿਚ ਫਸਿਆ ਰਹਿੰਦਾ ਹੈਂ, ਨਾਹ ਉਹ ਸਰੀਰ ਤੇਰਾ ਹੈ, ਤੇਨਾਹ ਹੀ (ਉਸ ਸਰੀਰ ਵਿਚ ਵੱਸਦਾ) ਮਨ ਤੇਰਾ ਹੈ। (ਵੇਖ!) ਜਿਵੇਂ ਭੇਡ ਦਾ ਬੱਚਾ ਭੇਡ ਨਾਲ ਕਲੋਲ ਕਰਦਾ ਹੈ (ਉਸ ਵਿਚਾਰੇ ਉਤੇ) ਅਚਨਚੇਤ (ਮੌਤ ਦਾਜਾਲ ਆ ਪੈਂਦਾ ਹੈ, (ਉਸ ਉਤੇ) ਮੌਤ ਅਪਣਾ ਚੱਕਰ ਚਲਾ ਦੇਂਦੀ ਹੈ (ਇਹੀ ਹਾਲ ਹਰੇਕ ਜੀਵ ਦਾ ਹੁੰਦਾ ਹੈ੧।

ਜੀਵ ਦੇ ਇਹ ਕਦੇ ਨਾਹ ਮੁੱਕ ਸਕਣ ਵਾਲੇ ਕੰਮ ਕਦੇ ਸਿਰੇ ਨਹੀਂ ਚੜ੍ਹਦੇਕਾਮ-ਵਾਸਨਾ ਵਿਚਕ੍ਰੋਧ ਵਿਚ, ਮਾਇਆ ਦੇ ਨਸ਼ੇ ਵਿਚ ਜੀਵ ਸਦਾ ਹੀ ਗਿਲੇ-ਗੁਜ਼ਾਰੀਆਂ ਕਰਦਾ ਰਹਿੰਦਾ ਹੈ। ਆਪਣੀ ਇਸ ਜਿੰਦ (ਨੂੰ ਸੁਖ ਦੇਣਦੀ ਖ਼ਾਤਰ ਜੀਵ ਵਿਕਾਰ ਕਰਦਾ ਰਹਿੰਦਾ ਹੈ, ਪਰ (ਰੱਬ ਦੀ ਯਾਦ ਵਲੋਂ) ਅਵੇਸਲੇ ਹੋ ਚੁਕੇ ਜੀਵ ਦੇ ਨਾਲ (ਦੁਨੀਆ ਦੇ ਪਦਾਰਥਾਂ ਵਿਚੋਂ) ਰਤਾ ਭੀ ਨਹੀਂ ਜਾਂਦਾ।੨।

ਮੂਰਖ ਜੀਵ ਅਨੇਕਾਂ ਠੱਗੀਆਂ ਕਰਦਾ ਹੈ, ਅਨੇਕਾਂ ਫ਼ਰੇਬ ਕਰਨੇ ਜਾਣਦਾ ਹੈ। ਕੌਡੀ ਕੌਡੀ ਕਮਾਣ ਦੀ ਖ਼ਾਤਰ ਆਪਣੇ ਸਿਰ ਉਤੇ (ਦਗ਼ੇ-ਫ਼ਰੇਬ ਦੇ ਕਾਰਨ ਬਦਨਾਮੀ ਦੀ) ਸੁਆਹ ਪਾਂਦਾ ਫਿਰਦਾ ਹੈ। ਜਿਸ (ਪ੍ਰਭੂ) ਨੇ (ਇਸ ਨੂੰ ਇਹ ਸਭ ਕੁਝ) ਦਿੱਤਾ ਹੈ ਉਸ ਨੂੰ ਇਹ ਬਿਲਕੁਲ ਯਾਦ ਨਹੀਂ ਕਰਦਾ। (ਇਸ ਦੇ ਅੰਦਰ) ਨਾਸਵੰਤ ਪਦਾਰਥਾਂ ਦਾ ਲੋਭ ਟਿਕਿਆ ਰਹਿੰਦਾ ਹੈ (ਇਹਨਾਂ ਦੀ) ਚੋਭ (ਇਸ ਦੇ ਅੰਦਰੋਂ) ਕਦੇ ਨਹੀਂ ਦੂਰ ਹੁੰਦੀ।੩।

ਹੇ ਨਾਨਕ! ਪਰਮਾਤਮਾ ਜਦੋਂ ਕਿਸੇ ਜੀਵ ਉਤੇ ਦਇਆਵਾਨ ਹੁੰਦਾ ਹੈ, ਉਸ ਜੀਵ ਦਾ ਇਹ ਮਨ ਗੁਰੂ ਦੇ ਚਰਨਾਂ ਦੀ ਧੂੜ ਬਣਦਾ ਹੈ। ਗੁਰੂ ਉਸ ਨੂੰ ਆਪਣੇ ਸੋਹਣੇ ਹੱਥਾਂ ਨਾਲ ਆਪਣੇ ਪੱਲੇ ਲਾ ਲੈਂਦਾ ਹੈ, ਤੇ, (ਉਹ ਭਾਗਾਂ ਵਾਲਾ) ਸਦਾ ਹੀ ਸਦਾ-ਥਿਰ ਪ੍ਰਭੂ ਵਿਚ ਲੀਨ ਹੋਇਆ ਰਹਿੰਦਾ ਹੈ।੪।੪੧।੫੨।

RAAMKALEE, FIFTH MEHL:

Neither your body nor your mind belong to you. Attached to Maya, you are entangled in fraud. You play like a baby lamb. But suddenly, Death will catch you in its noose. || 1 || Seek the Sanctuary of the Lord’s lotus feet, O my mind. Chant the Name of the Lord, which will be your help and support. As Gurmukh, you shall obtain the true wealth. || 1 || Pause || Your unfinished worldly affairs will never be resolved. You shall always regret your sexual desire, anger and pride. You act in corruption in order to survive, but not even an iota will go along with you, you ignorant fool! || 2 || You practice deception, and you know many tricks; for the sake of mere shells, you throw dust upon your head. You never even think of the One who gave you life. The pain of false greed never leaves you. || 3 || When the Supreme Lord God becomes merciful, this mind becomes the dust of the feet of the Holy. With His lotus hands, He has attached us to the hem of His robe. Nanak merges in the Truest of the True. || 4 || 41 || 52 |


Friday, December 22, 2023



ਰਾਮਕਲੀ ਮਹਲਾ ੫ ॥ 
ਮਹਿਮਾ ਨ ਜਾਨਹਿ ਬੇਦ ॥ ਬ੍ਰਹਮੇ ਨਹੀ ਜਾਨਹਿ ਭੇਦ ॥ ਅਵਤਾਰ ਨ ਜਾਨਹਿ ਅੰਤੁ ॥ ਪਰਮੇਸਰੁ ਪਾਰਬ੍ਰਹਮ ਬੇਅੰਤੁ ॥੧॥ ਅਪਨੀ ਗਤਿ ਆਪਿ ਜਾਨੈ ॥ ਸੁਣਿ ਸੁਣਿ ਅਵਰ ਵਖਾਨੈ ॥੧॥ ਰਹਾਉ ॥ਸੰਕਰਾ ਨਹੀ ਜਾਨਹਿ ਭੇਵ ॥ ਖੋਜਤ ਹਾਰੇ ਦੇਵ ॥ ਦੇਵੀਆ ਨਹੀ ਜਾਨੈ ਮਰਮ ॥ ਸਭ ਊਪਰਿ ਅਲਖ ਪਾਰਬ੍ਰਹਮ ॥੨॥ ਅਪਨੈ ਰੰਗਿ ਕਰਤਾ ਕੇਲ ॥ ਆਪਿ ਬਿਛੋਰੈ ਆਪੇ ਮੇਲ ॥ ਇਕਿ ਭਰਮੇ ਇਕਿ ਭਗਤੀ ਲਾਏ ॥ ਅਪਣਾ ਕੀਆ ਆਪਿ ਜਣਾਏ ॥੩॥ ਸੰਤਨ ਕੀ ਸੁਣਿ ਸਾਚੀ ਸਾਖੀ ॥ ਸੋ ਬੋਲਹਿ ਜੋ ਪੇਖਹਿ ਆਖੀ ॥ ਨਹੀ ਲੇਪੁ ਤਿਸੁ ਪੁੰਨਿ ਨ ਪਾਪਿ ॥ ਨਾਨਕ ਕਾ ਪ੍ਰਭੁ ਆਪੇ ਆਪਿ ॥੪॥੨੫॥੩੬॥ 

ਅਰਥ: (ਹੇ ਭਾਈ!) ਪਰਮਾਤਮਾ ਕਿਹੋ ਜਿਹਾ ਹੈ-ਇਹ ਗੱਲ ਉਹ ਆਪ ਹੀ ਜਾਣਦਾ ਹੈ। (ਜੀਵ) ਹੋਰਨਾਂ ਪਾਸੋਂ ਸੁਣ ਸੁਣ ਕੇ ਹੀ (ਪਰਮਾਤਮਾ ਬਾਰੇ) ਜ਼ਿਕਰ ਕਰਦਾ ਰਹਿੰਦਾ ਹੈ।੧।ਰਹਾਉ।

(ਹੇ ਭਾਈ! ਪ੍ਰਭੂ ਕੇਡਾ ਵੱਡਾ ਹੈ-ਇਹ ਗੱਲ (ਚਾਰੇ) ਵੇਦ (ਭੀ) ਨਹੀਂ ਜਾਣਦੇ। ਅਨੇਕਾਂ ਬ੍ਰਹਮਾ ਭੀ (ਉਸ ਦੇ) ਦਿਲ ਦੀ ਗੱਲ ਨਹੀਂ ਜਾਣਦੇ। ਸਾਰੇ ਅਵਤਾਰ ਭੀ ਉਸ (ਪਰਮਾਤਮਾ ਦੇ ਗੁਣਾਂ) ਦਾ ਅੰਤ ਨਹੀਂ ਜਾਣਦੇ। ਹੇ ਭਾਈ! ਪਾਰਬ੍ਰਹਮ ਪਰਮੇਸਰ ਬੇਅੰਤ ਹੈ।੧।

(ਹੇ ਭਾਈ!) ਅਨੇਕਾਂ ਸ਼ਿਵ ਜੀ ਪਰਮਾਤਮਾ ਦੇ ਦਿਲ ਦੀ ਗੱਲ ਨਹੀਂ ਜਾਣਦੇ, ਅਨੇਕਾਂ ਦੇਵਤੇ ਉਸ ਦੀ ਖੋਜ ਕਰਦੇ ਕਰਦੇ ਥੱਕ ਗਏ। ਦੇਵੀਆਂ ਵਿਚੋਂ ਭੀ ਕੋਈ ਉਸ ਪ੍ਰਭੂ ਦਾ ਭੇਦ ਨਹੀਂ ਜਾਣਦੀ। ਹੇ ਭਾਈ! ਪਰਮਾਤਮਾ ਸਭਨਾਂ ਤੋਂ ਵੱਡਾ ਹੈ, ਉਸ ਦੇ ਸਹੀ ਸਰੂਪ ਦਾ ਬਿਆਨ ਨਹੀਂ ਕੀਤਾ ਜਾ ਸਕਦਾ।੨।

(ਹੇ ਭਾਈ!) ਪਰਮਾਤਮਾ ਆਪਣੀ ਮੌਜ ਵਿਚ (ਜਗਤ ਦੇ ਸਾਰੇ) ਕੌਤਕ ਕਰ ਰਿਹਾ ਹੈ, ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ ਚਰਨਾਂ ਤੋਂ) ਵਿਛੋੜਦਾ ਹੈ, ਆਪ ਹੀ ਮਿਲਾਂਦਾ ਹੈ। ਅਨੇਕਾਂ ਜੀਵਾਂ ਨੂੰ ਉਸ ਨੇ ਭਟਕਣਾ ਵਿਚ ਪਾਇਆ ਹੋਇਆ ਹੈ, ਤੇ ਅਨੇਕਾਂ ਜੀਵਾਂ ਨੂੰ ਆਪਣੀ ਭਗਤੀ ਵਿਚ ਜੋੜਿਆ ਹੋਇਆ ਹੈ। (ਇਹ ਜਗਤ ਉਸ ਦਾ) ਆਪਣਾ ਹੀ ਪੈਦਾ ਕੀਤਾ ਹੋਇਆ ਹੈ, (ਇਸ ਨੂੰ ਉਹ) ਆਪ ਹੀ ਸੂਝ ਬਖ਼ਸ਼ਦਾ ਹੈ।੩।

(ਹੇ ਭਾਈ!) ਸੰਤ-ਜਨਾਂ ਬਾਰੇ ਇਹ ਸੱਚੀ ਗੱਲ ਸੁਣ। ਸੰਤ ਜਨ ਉਹ ਕੁਝ ਆਖਦੇ ਹਨ ਜੋ ਉਹ ਆਪਣੀਆਂ ਅੱਖਾਂ ਨਾਲ ਵੇਖਦੇ ਹਨ। (ਸੰਤ ਜਨ ਆਖਦੇ ਹਨ ਕਿ) ਉਸ ਪਰਮਾਤਮਾ ਉਤੇ ਨਾਹ ਕਿਸੇ ਪੁੰਨ ਨੇ ਨਾਹ ਕਿਸੇ ਪਾਪ ਨੇ (ਕਦੇ ਆਪਣਾ) ਪ੍ਰਭਾਵ ਪਾਇਆ ਹੈ। ਹੇ ਭਾਈਨਾਨਕ ਦਾ ਪਰਮਾਤਮਾ (ਆਪਣੇ ਵਰਗਾ) ਆਪ ਹੀ ਆਪ ਹੈ।੪।੨੫।੩੬।

RAAMKALEE, FIFTH MEHL:

The Vedas do not know His greatness. Brahma does not know His mystery. Incarnated beings do not know His limit. The Transcendent Lord, the Supreme Lord God, is infinite. || 1 || Only He Himself knows His own state. Others speak of Him only by hearsay. || 1 || Pause || Shiva does not know His mystery. The gods gave grown weary of searching for Him. The goddesses do not know His mystery. Above all is the unseen, Supreme Lord God. || 2 || The Creator Lord plays His own plays. He Himself separates, and He Himself unites. Some wander around, while others are linked to His devotional worship. By His actions, He makes Himself known. || 3 || Listen to the true story of the Saints. They speak only of what they see with their eyes. He is not involved with virtue or vice. Nanaks God is Himself all-in-all. || 4 || 25 || 36 ||

Thursday, December 21, 2023

ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥





ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥

ਅਰਥ: ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ।

ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥

ਅਰਥ: ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ। ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ।੧।

ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥

ਅਰਥ: ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ। ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈਮੁਕਾਲਖ ਖੱਟਦਾ ਹੈ।

ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥

ਅਰਥ: ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ। ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵਕੋਈ ਉਸ ਨੂੰ ਸੁਮੱਤ ਨਹੀਂ ਦੇ ਸਕਦਾ) , ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ।

ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ {ਪੰਨਾ 653}

ਅਰਥ: ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ। ਹੇ ਸੰਤ ਜਨੋਂ! ਪਿਆਰੇ ਮਾਲਕ ਪ੍ਰਭੂ ਦੀ ਵਡਿਆਈ ਵੇਖੋ, ਕਿ ਜਿਹੋ ਜਿਹੀ ਕੋਈ ਕਮਾਈ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ। ਇਹ ਸੱਚੀ ਵਿਚਾਰ ਸੱਚੀ ਦਰਗਾਹ ਵਿਚ ਹੁੰਦੀ ਹੈ, ਦਾਸ ਨਾਨਕ ਪਹਿਲਾਂ ਹੀ ਤੁਹਾਨੂੰ ਆਖ ਕੇ ਸੁਣਾ ਰਿਹਾ ਹੈ (ਤਾਂ ਜੁ ਭਲਾ ਬੀਜ ਬੀਜ ਕੇ ਭਲੇ ਫਲ ਦੀ ਆਸ ਹੋ ਸਕੇ੨।

ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥

ਅਰਥ: ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ, ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ) ; ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ। ਹੇ ਨਾਨਕ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ।੨੭।

SHALOK, FOURTH MEHL:

Within the Gurmukh is peace and tranquility; his mind and body are absorbed in the Naam, the Name of the Lord. He contemplates the Naam, he studies the Naam, and he remains lovingly absorbed in the Naam. He obtains the treasure of the Naam, and his anxiety is dispelled. Meeting with the Guru, the Naam wells up, and his thirst and hunger are completely relieved. O Nanak, imbued with the Naam, he gathers in the Naam. || 1 || FOURTH MEHL: One who is cursed by the True Guru, abandons his home, and wanders around aimlessly. He is jeered at, and his face is blackened in the world hereafter. He babbles incoherently, and foaming at the mouth, he dies. What can anyone do? Such is his destiny, according to his past deeds. Wherever he goes, he is a liar, and by telling lies, he not liked by anyone. O Siblings of Destiny, behold this, the glorious greatness of our Lord and Master, O Saints; as one behaves, so does he receive. This shall be God’s determination in His True Court; servant Nanak predicts and proclaims this. || 2 || PAUREE: The True Guru has established the village; the Guru has appointed its guards and protectors. My hopes are fulfilled, and my mind is imbued with the love of the Guru’s Feet. The Guru is infinitely merciful; He has erased all my sins. The Guru has showered me with His Mercy, and He has made me His own. Nanak is forever a sacrifice to the Guru, who has countless virtues. || 27 ||

Wednesday, December 20, 2023

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥


 


ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 

ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖਦੂਰ ਨਹੀਂ ਹੁੰਦੀ।੧।

ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ੧।ਰਹਾਉ।

ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।

ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।

(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।

ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?੫।

ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।

SOOHEE, FIRST MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

   ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...