About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Monday, January 15, 2024

ਅੱਜ ਦਾ ਹੁਕਮਨਾਮਾ | ਸਾਹਿਬ | ਜਨਵਰੀ 16 | 2024 #today #srigurugranthsahibji #...

  ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥

ਅਰਥ: ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ, ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ। ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ। ਇਸ ਮਨੁੱਖਾ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ।੧।

ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ। ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮਤਿ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ੧।

ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪ੍ਰੋਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ। ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੇ ਮਰ ਜਾਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਗੰਦੇ ਗੀਤਾਂ (ਗਾਵਣ ਸੁਣਨ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਵਿਚ ਉਸ ਦੀ ਸੁਰਤਿ ਨਹੀਂ ਲੱਗਦੀ। ਨਾਹ ਉਹ ਪਰਮਾਤਮਾ ਦੇ ਪਿਆਰ ਵਿਚ ਰੰਗੀਜਦਾ ਹੈ, ਨਾਹ ਉਸ ਨੂੰ ਨਾਮ-ਰਸ ਵਿਚ ਖਿੱਚ ਪੈਂਦੀ ਹੈ। ਮਨਮੁਖ ਇਸੇ ਤਰ੍ਹਾਂ ਆਪਣੀ ਇੱਜ਼ਤ ਗਵਾ ਲੈਂਦਾ ਹੈ।੨।

ਸਾਧ ਸੰਗਤਿ ਵਿਚ ਜਾ ਕੇ ਮਨਮੁਖ ਆਤਮਕ ਅਡੋਲਤਾ ਦਾ ਆਨੰਦ ਕਦੇ ਨਹੀਂ ਮਾਣਦਾ, ਉਸ ਦੀ ਜੀਭ ਨੂੰ ਨਾਮ ਜਪਣ ਦਾ ਸੁਆਦ ਕਦੇ ਰਤਾ ਭੀ ਨਹੀਂ ਆਉਂਦਾ। ਮਨਮੁਖ ਆਪਣੇ ਮਨ ਨੂੰ ਤਨ ਨੂੰ ਧਨ ਨੂੰ ਹੀ ਆਪਣਾ ਸਮਝੀ ਬੈਠਦਾ ਹੈ, ਪਰਮਾਤਮਾ ਦੇ ਦਰ ਦੀ ਉਸ ਨੂੰ ਕੋਈ ਖ਼ਬਰ-ਸੂਝ ਨਹੀਂ ਪੈਂਦੀ। ਮਨਮੁਖ ਅੰਨ੍ਹਾ (ਜੀਵਨ ਸਫ਼ਰ ਵਿਚ) ਅੱਖਾਂ ਮੀਟ ਕੇ ਹੀ ਤੁਰਿਆ ਜਾਂਦਾ ਹੈ, ਹੇ ਭਾਈਪਰਮਾਤਮਾ ਦਾ ਘਰ ਪਰਮਾਤਮਾ ਦਾ ਦਰ ਉਸ ਨੂੰ ਕਦੇ ਦਿੱਸਦਾ ਹੀ ਨਹੀਂ। ਆਖ਼ਰ ਆਪਣੇ ਕੀਤੇ ਦਾ ਇਹ ਨਫ਼ਾ ਖੱਟਦਾ ਹੈ ਕਿ ਜਮਰਾਜ ਦੇ ਬੂਹੇ ਤੇ ਬੱਝਾ ਹੋਇਆ (ਚੋਟਾਂ ਖਾਂਦਾ ਹੈ, ਇਸ ਸਜ਼ਾ ਤੋਂ ਬਚਣ ਲਈ) ਉਸ ਨੂੰ ਕੋਈ ਸਹਾਰਾ ਨਹੀਂ ਲੱਭਦਾ।੩।

(ਪਰ ਅਸਾਂ ਜੀਵਾਂ ਦੇ ਕੀਹ ਵੱਸ?) ਜੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰੇ ਤਾਂ ਹੀ ਮੈਂ ਉਸ ਨੂੰ ਅੱਖਾਂ ਨਾਲ ਵੇਖ ਸਕਦਾ ਹਾਂ, ਉਸ ਦੇ ਗੁਣਾਂ ਦਾ ਬਿਆਨ ਨਹੀਂ ਕੀਤਾ ਜਾ ਸਕਦਾ। (ਉਸ ਦੀ ਮੇਹਰ ਹੋਵੇ ਤਾਂ ਹੀ) ਕੰਨਾਂ ਨਾਲ ਉਸ ਦੀ ਸਿਫ਼ਤਿ-ਸਾਲਾਹ ਸੁਣ ਸੁਣ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ ਸਿਫ਼ਤਿ-ਸਾਲਾਹ ਮੈਂ ਕਰ ਸਕਦਾ ਹਾਂ, ਤੇ ਅਟੱਲ ਆਤਮਕ ਜੀਵਨ ਦੇਣ ਵਾਲਾ ਉਸ ਦਾ ਨਾਮ ਹਿਰਦੇ ਵਿਚ ਵਸਾ ਸਕਦਾ ਹਾਂ।

ਹੇ ਨਾਨਕ! ਪ੍ਰਭੂ ਨਿਰਭਉ ਹੈ ਨਿਰ-ਆਕਾਰ ਹੈ ਨਿਰਵੈਰ ਹੈ ਉਸ ਦੀ ਜੋਤਿ ਸਾਰੇ ਜਗਤ ਵਿਚ ਪੂਰਨ ਤੌਰ ਤੇ ਵਿਆਪਕ ਹੈ, ਉਸ ਦੇ ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਟਿਕਿਆਂ ਹੀ ਆਦਰ ਮਿਲਦਾ ਹੈ, ਪਰ ਗੁਰੂ ਦੀ ਸ਼ਰਨ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ (ਤੇ ਭਟਕਣਾ ਦੂਰ ਹੋਣ ਤੋਂ ਬਿਨਾ ਨਾਮ ਵਿਚ ਜੁੜ ਨਹੀਂ ਸਕੀਦਾ੪।੩।

SORAT’H, FIRST MEHL, CHAU-TUKAS:

The son is dear to his mother and father; he is the wise son-in-law to his father-in-law. The father is dear to his son and daughter, and the brother is very dear to his brother. By the Order of the Lord’s Command, he leaves his house and goes outside, and in an instant, everything becomes alien to him. The self-willed manmukh does not remember the Name of the Lord, does not give in charity, and does not cleanse his consciousness; his body rolls in the dust. || 1 || The mind is comforted by the Comforter of the Naam. I fall at the Guru’s feet — I am a sacrifice to Him; He has given me to understand the true understanding. || Pause || The mind is impressed with the false love of the world; he quarrels with the Lord’s humble servant. Infatuated with Maya, night and day, he sees only the worldly path; he does not chant the Naam, and drinking poison, he dies. He is imbued and infatuated with vicious talk; the Word of the Shabad does not come into his consciousness. He is not imbued with the Lord’s Love, and he is not impressed by the taste of the Name; the self-willed manmukh loses his honor. || 2 || He does not enjoy celestial peace in the Company of the Holy, and there is not even a bit of sweetness on his tongue. He calls his mind, body and wealth his own; he has no knowledge of the Court of the Lord. Closing his eyes, he walks in darkness; he cannot see the home of his own being, O Siblings of Destiny. Tied up at Death’s door, he finds no place of rest; he receives the rewards of his own actions. || 3 || When the Lord casts His Glance of Grace, then I see Him with my own eyes; He is indescribable, and cannot be described. With my ears, I continually listen to the Word of the Shabad, and I praise Him; His Ambrosial Name abides within my heart. He is Fearless, Formless and absolutely without vengeance; I am absorbed in His Perfect Light. O Nanak, without the Guru, doubt is not dispelled; through the True Name, glorious greatness is obtained. || 4 || 3 ||

Sunday, January 14, 2024

ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ...

Jan 15,2024 Hukamnama Sahib

 The daily Hukamnama Sahib from Sri Darbar Sahib Amritsar including English and Punjabi translation audio ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਪਰ, ਹੇ ਭਾਈ! ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।  SORAT’H, FIFTH MEHL:  The True Guru is the Giver of all peace and comfort — seek His Sanctuary. Beholding the Blessed Vision of His Darshan, bliss ensues, pain is dispelled, and one sings the Lord’s Praises. || 1 || Drink in the sublime essence of the Lord, O Siblings of Destiny. Chant the Naam, the Name of the Lord; worship the Naam in adoration, and enter the Sanctuary of the Perfect Guru. || Pause || Only one who has such pre-ordained destiny receives it; he alone becomes perfect, O Siblings of Destiny. Nanak’s prayer, O Dear God, is to remain lovingly absorbed in the Naam. || 2 || 25 || 89 ||

Saturday, January 13, 2024

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥#toda...

ਧਨਾਸਰੀ ਮ੫॥ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ॥ਅਨਦ ਮੰਗਲ ਗੁਨ ਗਾਉ...

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥

ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।
(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।
(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।
(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।
ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।
DHANAASAREE, FIFTH MEHL:
The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||

Thursday, January 11, 2024

ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥  ਅਰਥ: ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧। ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨। ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩। ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬।  SORAT’H, FIFTH MEHL:  The Creator has brought utter peace to my home; the fever has left my family. The Perfect Guru has saved us. I sought the Sanctuary of the True Lord. || 1 || The Transcendent Lord Himself has become my Protector. Tranquility, intuitive peace and poise welled up in an instant, and my mind was comforted forever. || Pause || The Lord, Har, Har, gave me the medicine of His Name, which has cured all disease. He extended His Mercy to me, and resolved all these affairs. || 2 || God confirmed His loving nature; He did not take my merits or demerits into account. The Word of the Guru’s Shabad has become manifest, and through it, my honor was totally preserved. || 3 || I speak as You cause me to speak; O Lord and Master, You are the ocean of excellence. Nanak chants the Naam, the Name of the Lord, according to the Teachings of Truth. God preserves the honor of His slaves. || 4 || 6 || 56 || 

Wednesday, January 10, 2024

   ਵਡਹੰਸੁ ਮਹਲਾ ੫ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥ 

ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁ ਮਿਤ੍ਰੁ ਸੁਖਦਾਤਾ ॥ ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ ॥ ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ ਰਖਿ ਲੇਤਾ ॥੨॥

ਹਉ ਭਈ ਉਡੀਣੀ ਕੰਤ ਕਉ ਅੰਮਾਲੀ ਸੋ ਪਿਰੁ ਕਦਿ ਨੈਣੀ ਦੇਖਾ ॥ ਸਭਿ ਰਸ ਭੋਗਣ ਵਿਸਰੇ ਬਿਨੁ ਪਿਰ ਕਿਤੈ ਨ ਲੇਖਾ ॥ ਇਹੁ ਕਾਪੜੁ ਤਨਿ ਨ ਸੁਖਾਵਈ ਕਰਿ ਨ ਸਕਉ ਹਉ ਵੇਸਾ ॥ ਜਿਨੀ ਸਖੀ ਲਾਲੁ ਰਾਵਿਆ ਪਿਆਰਾ ਤਿਨ ਆਗੈ ਹਮ ਆਦੇਸਾ ॥੩॥

ਮੈ ਸਭਿ ਸੀਗਾਰ ਬਣਾਇਆ ਅੰਮਾਲੀ ਬਿਨੁ ਪਿਰ ਕਾਮਿ ਨ ਆਏ ॥ ਜਾ ਸਹਿ ਬਾਤ ਨ ਪੁਛੀਆ ਅੰਮਾਲੀ ਤਾ ਬਿਰਥਾ ਜੋਬਨੁ ਸਭੁ ਜਾਏ ॥ ਧਨੁ ਧਨੁ ਤੇ ਸੋਹਾਗਣੀ ਅੰਮਾਲੀ ਜਿਨ ਸਹੁ ਰਹਿਆ ਸਮਾਏ ॥ ਹਉ ਵਾਰਿਆ ਤਿਨ ਸੋਹਾਗਣੀ ਅੰਮਾਲੀ ਤਿਨ ਕੇ ਧੋਵਾ ਸਦ ਪਾਏ ॥੪॥

ਜਿਚਰੁ ਦੂਜਾ ਭਰਮੁ ਸਾ ਅੰਮਾਲੀ ਤਿਚਰੁ ਮੈ ਜਾਣਿਆ ਪ੍ਰਭੁ ਦੂਰੇ ॥ ਜਾ ਮਿਲਿਆ ਪੂਰਾ ਸਤਿਗੁਰੂ ਅੰਮਾਲੀ ਤਾ ਆਸਾ ਮਨਸਾ ਸਭ ਪੂਰੇ ॥ ਮੈ ਸਰਬ ਸੁਖਾ ਸੁਖ ਪਾਇਆ ਅੰਮਾਲੀ ਪਿਰੁ ਸਰਬ ਰਹਿਆ ਭਰਪੂਰੇ ॥ ਜਨ ਨਾਨਕ ਹਰਿ ਰੰਗੁ ਮਾਣਿਆ ਅੰਮਾਲੀ ਗੁਰ ਸਤਿਗੁਰ ਕੈ ਲਗਿ ਪੈਰੇ ॥੫॥੧॥੯॥

ਅਰਥ: ਹੇ ਪਿਆਰੇ! ਮੇਰੇ ਮਨ ਵਿਚ (ਗੁਰੂ ਨੂੰ) ਮਿਲਣ ਦੀ ਤਾਂਘ ਹੈ। ਮੈਂ ਕਿਸ ਤਰ੍ਹਾਂ ਪੂਰੇ ਗੁਰੂ ਨੂੰ ਲੱਭਾਂਹੇ ਸਹੇਲੀ! ਜੇ ਬਾਲਕ ਨੂੰ ਸੌ ਖੇਡਾਂ ਨਾਲ ਖਿਡਾਇਆ ਜਾਏ (ਪਰਚਾਇਆ ਜਾਏ) , ਤਾਂ ਭੀ ਉਹ ਦੁੱਧ ਤੋਂ ਬਿਨਾ ਨਹੀਂ ਰਹਿ ਸਕਦਾ। (ਤਿਵੇਂ ਹੀ) ਹੇ ਸਖੀ! ਜੇ ਮੈਨੂੰ ਸੌ ਭੋਜਨ ਭੀ ਦਿੱਤੇ ਜਾਣ, ਤਾਂ ਭੀ ਮੇਰੇ ਅੰਦਰ (ਵੱਸਦੀ ਪ੍ਰਭੂ-ਮਿਲਾਪ ਦੀ) ਭੁੱਖ ਲਹਿ ਨਹੀਂ ਸਕਦੀ। ਹੇ ਸਹੇਲੀ! ਮੇਰੇ ਮਨ ਵਿਚ ਮੇਰੇ ਹਿਰਦੇ ਵਿਚ, ਪਿਆਰੇ ਪ੍ਰਭੂ ਦਾ ਪ੍ਰੇਮ ਵੱਸ ਰਿਹਾ ਹੈ। (ਉਸ ਦੇ) ਦਰਸਨ ਤੋਂ ਬਿਨਾ ਮੇਰਾ ਮਨ ਸ਼ਾਂਤੀ ਨਹੀਂ ਹਾਸਲ ਕਰ ਸਕਦਾ।੧

ਹੇ ਮੇਰੇ ਸੱਜਣ! ਹੇ ਮੇਰੇ ਪਿਆਰੇ ਵੀਰ! ਮੇਰੀ ਬੇਨਤੀ) ਸੁਣ। ਮੈਨੂੰ ਆਤਮਕ ਆਨੰਦ ਦੇਣ ਵਾਲਾ ਮਿਤ੍ਰ-ਗੁਰੂ ਮਿਲਾ। ਉਹ (ਗੁਰੂ) ਮੇਰੀ ਜਿੰਦ ਦੀ ਸਾਰੀ ਪੀੜਾ ਜਾਣਦਾ ਹੈ, ਤੇ, ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦਾ ਹੈ। (ਹੇ ਵੀਰ!) ਮੈਂ ਉਸ (ਪਰਮਾਤਮਾ) ਤੋਂ ਬਿਨਾ ਰਤਾ ਭਰ ਸਮਾ ਭੀ ਨਹੀਂ ਰਹਿ ਸਕਦਾ (ਉਸ ਦੇ ਵਿਛੋੜੇ ਵਿਚ ਮੈਂ ਤੜਫਦਾ ਹਾਂ) ਜਿਵੇਂ ਪਪੀਹਾ ਵਰਖਾ ਦੀ ਬੂੰਦ ਦੀ ਖ਼ਾਤਰ ਵਿਲਕਦਾ ਹੈ।

ਹੇ ਪ੍ਰਭੂ! ਤੇਰੇ ਕੇਹੜੇ ਕੇਹੜੇ ਗੁਣ ਚੇਤੇ ਕਰ ਕੇ ਮੈਂ ਆਪਣੇ ਹਿਰਦੇ ਵਿਚ ਵਸਾਵਾਂਤੂੰ ਮੈਨੂੰ ਗੁਣ-ਹੀਣ ਨੂੰ (ਸਦਾ) ਬਚਾ ਲੈਂਦਾ ਹੈਂ।੨।

ਹੇ ਸਖੀ! ਮੈਂ ਪ੍ਰਭੂ-ਪਤੀ ਨੂੰ ਮਿਲਣ ਵਾਸਤੇ ਉਤਾਵਲੀ ਹੋ ਰਹੀ ਹਾਂ। ਮੈਂ ਕਦੋਂ ਉਸ ਪਤੀ ਨੂੰ ਆਪਣੀਆਂ ਅੱਖਾਂ ਨਾਲ ਵੇਖਾਂਗੀਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਮੈਨੂੰ ਸਾਰੇ ਪਦਾਰਥਾਂ ਦੇ ਭੋਗ ਭੁੱਲ ਚੁੱਕੇ ਹਨ, ਇਹ ਪਦਾਰਥ ਪ੍ਰਭੂ-ਪਤੀ ਤੋਂ ਬਿਨਾ ਮੇਰੇ ਕਿਸੇ ਕੰਮ ਨਹੀਂ। ਹੇ ਸਹੇਲੀ! ਮੈਨੂੰ ਤਾਂ ਆਪਣੇ ਸਰੀਰ ਉੱਤੇ ਇਹ ਕੱਪੜਾ ਭੀ ਨਹੀਂ ਸੁਖਾਂਦਾ, ਤਾਹੀਏਂ ਮੈਂ ਕੋਈ ਪਹਿਰਾਵਾ ਨਹੀਂ ਕਰ ਸਕਦੀ। ਜਿਨ੍ਹਾਂ ਸਹੇਲੀਆਂ ਨੇ ਪਿਆਰੇ ਲਾਲ ਨੂੰ ਪ੍ਰਸੰਨ ਕਰ ਲਿਆ ਹੈ, ਮੈਂ ਉਹਨਾਂ ਅੱਗੇ ਅਰਜ਼ੋਈ ਕਰਦੀ ਹਾਂ (ਕਿ ਮੈਨੂੰ ਭੀ ਉਸ ਦੇ ਚਰਨਾਂ ਵਿਚ ਜੋੜ ਦੇਣ੩।

ਹੇ ਸਹੇਲੀ! ਜੇ ਮੈਂ ਸਾਰੇ ਸਿੰਗਾਰ ਕਰ ਭੀ ਲਏ, ਤਾਂ ਭੀ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ (ਇਹ ਸਿੰਗਾਰ) ਕਿਸੇ ਕੰਮ ਨਹੀਂ ਆਉਂਦੇ। ਹੇ ਸਖੀ! ਜੇ ਪ੍ਰਭੂ-ਪਤੀ ਨੇ ਮੇਰੀ ਵਾਤ ਹੀ ਨਾਹ ਪੁੱਛੀ (ਮੇਰੇ ਵਲ ਧਿਆਨ ਹੀ ਨਾਹ ਕੀਤਾ) ਤਾਂ ਮੇਰੀ ਤਾਂ ਸਾਰੀ ਜਵਾਨੀ ਹੀ ਵਿਅਰਥ ਚਲੀ ਜਾਵੇਗੀ। ਹੇ ਸਖੀਉਹ ਸੁਹਾਗਣਾਂ ਬਹੁਤ ਭਾਗਾਂ ਵਾਲੀਆਂ ਹਨ ਜਿਨ੍ਹਾਂ ਦੇ ਹਿਰਦੇ ਵਿਚ ਖਸਮ-ਪ੍ਰਭੂ ਸਦਾ ਟਿਕਿਆ ਰਹਿੰਦਾ ਹੈ। ਹੇ ਸਹੇਲੀ! ਮੈਂ ਉਹਨਾਂ ਸੁਹਾਗਣਾਂ ਤੋਂ ਕੁਰਬਾਨ ਹਾਂ, ਮੈਂ ਸਦਾ ਉਹਨਾਂ ਦੇ ਪੈਰ ਧੋਂਦੀ ਹਾਂ (ਧੋਣ ਨੂੰ ਤਿਆਰ ਹਾਂ੪।

ਹੇ ਸਹੇਲੀ! ਜਿਤਨਾ ਚਿਰ ਮੈਨੂੰ ਕਿਸੇ ਹੋਰ (ਦੇ ਆਸਰੇ) ਦਾ ਭੁਲੇਖਾ ਸੀ, ਉਤਨਾ ਚਿਰ ਮੈਂ ਪ੍ਰਭੂ ਨੂੰ (ਆਪਣੇ ਤੋਂ) ਦੂਰ (-ਵੱਸਦਾ) ਜਾਣਦੀ ਰਹੀ। ਪਰ, ਹੇ ਸਹੇਲੀ! ਜਦੋਂ ਮੈਨੂੰ ਪੂਰਾ ਗੁਰੂ ਮਿਲ ਪਿਆਤਾਂ ਮੇਰੀ ਹਰੇਕ ਆਸ ਹਰੇਕ ਤਾਂਘ ਪੂਰੀ ਹੋ ਗਈ (ਕਿਉਂਕਿ) ਹੇ ਸਖੀ! ਮੈਂ ਸਾਰੇ ਸੁਖਾਂ ਤੋਂ ਸ੍ਰੇਸ਼ਟ (ਪ੍ਰਭੂ-ਮਿਲਾਪ ਦਾਸੁਖ ਪਾ ਲਿਆ, ਮੈਨੂੰ ਉਹ ਪ੍ਰਭੂ-ਪਤੀ ਸਭਨਾਂ ਵਿਚ ਵੱਸਦਾ ਦਿੱਸ ਪਿਆ। ਹੇ ਦਾਸ ਨਾਨਕ! ਆਖ-) ਹੇ ਸਹੇਲੀ! ਗੁਰੂ ਦੀ ਚਰਨੀਂ ਲੱਗ ਕੇ ਮੈਂ ਪਰਮਾਤਮਾ ਦੇ ਮਿਲਾਪ ਦਾ ਆਨੰਦ ਪ੍ਰਾਪਤ ਕਰ ਲਿਆ ਹੈ।੫।੧।੯।

Translation English 

WADAHANS, FIFTH MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:

Deep within my inner being, is the longing to meet my Beloved; how can I find the Perfect Guru? Even though a baby may play hundreds of games, he cannot survive without milk. The hunger deep within me is not satisfied, O my friend, even though I am served hundreds of dishes. My mind and body are filled with love for my Beloved; how can my mind be comforted, without the Blessed Vision of His Darshan? || 1 || Listen, O my dear friends and Siblings of Destiny — lead me to my True Friend, the Giver of peace. He knows all the troubles of my soul; every day, he tells me stories of the Lord. I cannot survive without Him, even for an instant. I cry out for Him, as the song-bird cries for water. Which of Your Excellent Virtues should I contemplate? You save even worthless beings like me. || 2 || I have become sad and depressed, longing for my Husband Lord, O my friend; when will I see my Husband with my eyes? I have forgotten how to enjoy all pleasures; without my Husband Lord, they are of no use at all. These clothes do not bring my body any pleasure; I cannot dress myself. I bow to those friends of mine, who have enjoyed their Beloved Husband Lord. || 3 || I have adorned myself with all sorts of decorations, O my friend, but without my Husband Lord, they are of no use at all. When my Husband does not care for me, O my friend, then my youth passes away, totally useless. Blessed, blessed are the happy soul-brides, O my friend, who are immersed in their Husband Lord. I am a sacrifice to those happy soul-brides, O my friend; I wash their feet forever. || 4 || As long as I suffered from duality and doubt, O my friend, I thought that God was far away. But when I met the Perfect True Guru, O my friend, then all my hopes and desires were fulfilled. I have obtained all pleasures and comforts, O my friend; my Husband Lord is all-pervading everywhere. Servant Nanak enjoys the Lord’s Love, O my friend; I fall at the feet of the Guru, the True Guru. || 5 || 1 || 9 ||

Tuesday, January 9, 2024

ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ...

ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥

ਅਰਥ: ਗੁਰੂ ਨੂੰ ਮਿਲਿਆਂ ਹੀ (ਮਨੁੱਖ ਦੇ ਮਨ ਦੀ) ਭੁੱਖ ਦੂਰ ਹੋ ਸਕਦੀ ਹੈ, ਭੇਖਾਂ ਨਾਲ ਤ੍ਰਿਸ਼ਨਾ ਨਹੀਂ ਜਾਂਦੀ; (ਭੇਖੀ ਸਾਧੂ ਤ੍ਰਿਸ਼ਨਾ ਦੇ) ਦੁੱਖ ਵਿਚ ਕਲਪਦਾ ਹੈ, ਘਰ ਘਰ ਭਟਕਦਾ ਫਿਰਦਾ ਹੈ, ਤੇ ਪਰਲੋਕ ਵਿਚ ਇਸ ਨਾਲੋਂ ਭੀ ਵਧੀਕ ਸਜ਼ਾ ਭੁਗਤਦਾ ਹੈ।

ਭੇਖੀ ਸਾਧੂ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀਜਿਸ ਸ਼ਾਂਤੀ ਦੀ ਬਰਕਤਿ ਨਾਲ ਉਹ ਜੋ ਕੁਝ ਉਸ ਨੂੰ ਕਿਸੇ ਪਾਸੋਂ ਮਿਲੇਲੈ ਕੇ ਖਾ ਲਏ (ਭਾਵ, ਤ੍ਰਿਪਤ ਹੋ ਜਾਏ) ; ਪਰ ਮਨ ਦੇ ਹਠ ਦੇ ਆਸਰੇ (ਭਿੱਖਿਆ) ਮੰਗਿਆਂ (ਦੋਹੀਂ ਧਿਰੀਂ) ਕਲੇਸ਼ ਪੈਦਾ ਕਰ ਕੇ ਹੀ ਭਿੱਖਿਆ ਲਈਦੀ ਹੈ। ਇਸ ਭੇਖ ਨਾਲੋਂ ਗ੍ਰਿਹਸਥ ਚੰਗਾ ਹੈ, ਕਿਉਂਕਿ ਇਥੋਂ ਮਨੁੱਖ ਆਪਣੀ ਆਸ ਪੂਰੀ ਕਰ ਸਕਦਾ ਹੈ।

ਜੋ ਮਨੁੱਖ ਗੁਰੂ ਦੇ ਸ਼ਬਦ ਵਿਚ ਰੱਤੇ ਜਾਂਦੇ ਹਨਉਹਨਾਂ ਨੂੰ ਉੱਚੀ ਸੂਝ ਪ੍ਰਾਪਤ ਹੁੰਦੀ ਹੈਪਰ, ਜੋ ਮਨੁੱਖ ਮਾਇਆ ਵਿਚ ਫਸੇ ਰਹਿੰਦੇ ਹਨ, ਉਹ ਭਟਕਦੇ ਹਨ। (ਇਸ ਬਾਰੇ ਕਿ ਕੋਈ ਚੰਗੇ ਰਾਹ ਪਿਆ ਹੈ ਤੇ ਕੋਈ ਮੰਦੇ ਪਾਸੇ) ਕੁਝ ਆਖਿਆ ਨਹੀਂ ਜਾ ਸਕਦਾ, (ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ) ਕਾਰ ਕਮਾਉਣੀ ਪੈਂਦੀ ਹੈ।

ਹੇ ਨਾਨਕ! ਜੋ ਜੀਵ ਉਸ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹੀ ਚੰਗੇ ਹਨ, ਕਿਉਂਕਿ, ਹੇ ਪ੍ਰਭੂ! ਤੂੰ ਉਹਨਾਂ ਦੀ ਇੱਜ਼ਤ ਥਾਂਇ ਪਾਉਂਦਾ ਹੈ (ਭਾਵ, ਲਾਜ ਰੱਖਦਾ ਹੈਂ੧।

ਮਃ ੩ ॥ ਸਤਿਗੁਰਿ ਸੇਵਿਐ ਸਦਾ ਸੁਖੁ ਜਨਮ ਮਰਣ ਦੁਖੁ ਜਾਇ ॥ ਚਿੰਤਾ ਮੂਲਿ ਨ ਹੋਵਈ ਅਚਿੰਤੁ ਵਸੈ ਮਨਿ ਆਇ ॥ ਅੰਤਰਿ ਤੀਰਥੁ ਗਿਆਨੁ ਹੈ ਸਤਿਗੁਰਿ ਦੀਆ ਬੁਝਾਇ ॥ ਮੈਲੁ ਗਈ ਮਨੁ ਨਿਰਮਲੁ ਹੋਆ ਅੰਮ੍ਰਿਤ ਸਰਿ ਤੀਰਥਿ ਨਾਇ ॥ ਸਜਣ ਮਿਲੇ ਸਜਣਾ ਸਚੈ ਸਬਦਿ ਸੁਭਾਇ ॥ ਘਰ ਹੀ ਪਰਚਾ ਪਾਇਆ ਜੋਤੀ ਜੋਤਿ ਮਿਲਾਇ ॥ ਪਾਖੰਡਿ ਜਮਕਾਲੁ ਨ ਛੋਡਈ ਲੈ ਜਾਸੀ ਪਤਿ ਗਵਾਇ ॥ ਨਾਨਕ ਨਾਮਿ ਰਤੇ ਸੇ ਉਬਰੇ ਸਚੇ ਸਿਉ ਲਿਵ ਲਾਇ ॥੨॥ 

ਅਰਥ: ਗੁਰੂ ਦੇ ਦੱਸੇ ਰਾਹ ਉੱਤੇ ਤੁਰਿਆਂ ਸਦਾ ਸੁਖ ਮਿਲਦਾ ਹੈ, ਸਾਰੀ ਉਮਰ ਦਾ ਦੁੱਖ ਦੂਰ ਹੋ ਜਾਂਦਾ ਹੈਉੱਕਾ ਹੀ ਚਿੰਤਾ ਨਹੀਂ ਰਹਿੰਦੀ (ਕਿਉਂਕਿ) ਚਿੰਤਾ ਤੋਂ ਰਹਿਤ ਪ੍ਰਭੂ ਮਨ ਵਿਚ ਆ ਵੱਸਦਾ ਹੈ। ਮਨੁੱਖ ਦੇ ਅੰਦਰ ਹੀ ਗਿਆਨ (-ਰੂਪਤੀਰਥ ਹੈ, (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਇਸ ਤੀਰਥ ਦੀ) ਸਮਝ ਬਖ਼ਸ਼ੀ ਹੈ ਉਹ ਮਨੁੱਖ ਨਾਮ-ਅੰਮ੍ਰਿਤ ਦੇ ਸਰੋਵਰ ਵਿਚ, ਅੰਮ੍ਰਿਤ ਦੇ ਤੀਰਥ ਤੇ ਨ੍ਹਾਉਂਦਾ ਹੈ, ਤੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ (ਮਨ ਦੀ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ। ਸਤਿਗੁਰੂ ਦੇ ਸੱਚੇ ਸ਼ਬਦ ਦੀ ਬਰਕਤਿ ਨਾਲ ਸੁਤੇ ਹੀ ਸਤਸੰਗੀ ਸਤਸੰਗੀਆਂ ਨੂੰ ਮਿਲਦੇ ਹਨ, (ਸਤਸੰਗ ਦੀ ਰਾਹੀਂ) ਪ੍ਰਭੂ ਵਿਚ ਬਿਰਤੀ ਜੋੜ ਕੇ, ਹਿਰਦੇ-ਰੂਪ ਘਰ ਵਿਚ ਉਹਨਾਂ ਨੂੰ (ਪ੍ਰਭੂ-ਸਿਮਰਨ ਰੂਪ) ਆਹਰ ਮਿਲ ਜਾਂਦਾ ਹੈ।

ਪਰ, ਪਖੰਡ ਕੀਤਿਆਂ ਮੌਤ ਦਾ ਸਹਮ ਨਹੀਂ ਛੱਡਦਾ, (ਪਖੰਡ ਦੀ) ਇੱਜ਼ਤ ਮਿਟਾ ਕੇ ਮੌਤ ਇਸ ਨੂੰ ਲੈ ਤੁਰਦੀ ਹੈ। ਹੇ ਨਾਨਕਜੋ ਮਨੁੱਖ ਨਾਮ ਵਿਚ ਰੰਗੇ ਹੋਏ ਹਨ ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ (ਇਸ ਸਹਮ ਤੋਂ) ਬਚ ਜਾਂਦੇ ਹਨ।੨।

ਪਉੜੀ ॥ ਤਿਤੁ ਜਾਇ ਬਹਹੁ ਸਤਸੰਗਤੀ ਜਿਥੈ ਹਰਿ ਕਾ ਹਰਿ ਨਾਮੁ ਬਿਲੋਈਐ ॥ ਸਹਜੇ ਹੀ ਹਰਿ ਨਾਮੁ ਲੇਹੁ ਹਰਿ ਤਤੁ ਨ ਖੋਈਐ ॥ ਨਿਤ ਜਪਿਅਹੁ ਹਰਿ ਹਰਿ ਦਿਨਸੁ ਰਾਤਿ ਹਰਿ ਦਰਗਹ ਢੋਈਐ ॥ ਸੋ ਪਾਏ ਪੂਰਾ ਸਤਗੁਰੂ ਜਿਸੁ ਧੁਰਿ ਮਸਤਕਿ ਲਿਲਾਟਿ ਲਿਖੋਈਐ ॥ ਤਿਸੁ ਗੁਰ ਕੰਉ ਸਭਿ ਨਮਸਕਾਰੁ ਕਰਹੁ ਜਿਨਿ ਹਰਿ ਕੀ ਹਰਿ ਗਾਲ ਗਲੋਈਐ ॥੪॥ 

ਅਰਥ: (ਹੇ ਭਾਈ!) ਉਸ ਸਤਸੰਗ ਵਿਚ ਜਾ ਕੇ ਬੈਠੋ, ਜਿਥੇ ਪ੍ਰਭੂ ਦੇ ਨਾਮ ਦੀ ਵਿਚਾਰ ਹੁੰਦੀ ਹੈ, (ਉਥੇ ਜਾ ਕੇ) ਮਨ ਟਿਕਾ ਕੇ ਹਰੀ ਦਾ ਨਾਮ ਜਪੋ, ਤਾਂ ਜੋ ਨਾਮ-ਤੱਤ ਖੁੱਸ ਨਾਹ ਜਾਏ। (ਸਤ ਸੰਗ ਵਿਚ) ਸਦਾ ਦਿਨ ਰਾਤ ਹਰੀ ਦਾ ਨਾਮ ਜਪੋ, ਇਹ ਨਾਮ-ਰੂਪ ਢੋਆ ਲੈ ਕੇ ਹੀ ਪ੍ਰਭੂ ਦੀ ਹਜ਼ੂਰੀ ਵਿਚ ਅੱਪੜੀਦਾ ਹੈ।

(ਪਰ, ਸਤਸੰਗ ਵਿਚ ਭੀਉਸੇ ਮਨੁੱਖ ਨੂੰ ਪੂਰਾ ਗੁਰੂ ਲੱਭਦਾ ਹੈ, ਜਿਸ ਦੇ ਮੱਥੇ ਉਤੇ ਧੁਰੋਂ (ਭਲੇ ਕਰਮਾਂ ਦੇ ਸੰਸਕਾਰਾਂ ਦਾ ਲੇਖ) ਲਿਖਿਆ ਹੋਇਆ ਹੈ।

(ਹੇ ਭਾਈ!) ਸਾਰੇ ਉਸ ਗੁਰੂ ਨੂੰ ਸਿਰ ਨਿਵਾਓ ਜੋ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦਾ ਹੈ।੪।

SHALOK, THIRD MEHL:

Meeting the True Guru, hunger departs; hunger does not depart by wearing the robes of a beggar. Afflicted with pain, he wanders from house to house, and in the world hereafter, he receives double punishment. Intuitive peace does not come to his inner being — he is not content to eat what comes his way. With his stubborn mind, he begs, and grabs, and annoys those who give. Instead of wearing these beggar’s robes, it is better to be a householder, and give to others. Those who are attuned to the Word of the Shabad, acquire understanding; the others wander, deluded by doubt. They act according to their past actions; it is useless to talk to them. O Nanak, those who are pleasing to God are good; He upholds their honor. || 1 || THIRD MEHL: Serving the True Guru, one finds a lasting peace; the pains of birth and death are removed. He is not troubled by anxiety; the carefree Lord comes to dwell in the mind. Deep within, is the sacred shrine of spiritual wisdom, revealed by the True Guru. Filth is removed, and the mind becomes pure, bathing in the sacred shrine, the pool of Ambrosial Nectar. The friend meets with the True Friend, the Lord, through the love of the Shabad. Within the home of his heart, he finds the Divine Self, and his light blends with the Light. The Messenger of Death does not leave the hypocrite; he is led away in dishonor. O Nanak, those who are attuned to the Naam are saved; they are in love with the True Lord. || 2 || PAUREE: Go, and sit in the Sat Sangat, the True Congregation, where the Name of the Lord is churned. In peace and poise, contemplate the Lord’s Name — don’t lose the essence of the Lord. Chant the Name of the Lord, Har, Har, constantly, day and night, and you shall be accepted in the Court of the Lord. He alone finds the Perfect True Guru, on whose forehead such pre-ordained destiny is written. Let everyone bow in worship to the Guru, who speaks the sermon of the Lord. || 4 ||

   ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...