About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Sunday, March 31, 2024

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ...

 Welcome to Audio Gurbani. This is your host Gurjit Singh Jhampur fom whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ।

The daily Hukamnama sahib from Sri Darbar Sahib Amritsar including Punjabi and English translation audio

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ 

ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ।

ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।

ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨।

ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।

SORAT’H, NINTH MEHL:

In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives — all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 ||
Brought to you by @ Gs jhampur --
Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

ਧਨਾਸਰੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ...


ਧਨਾਸਰੀ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥

ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥ ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥ ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥ ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥ ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥ ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥ ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ॥ਸੰਸਾਰੁ ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥ ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰੀ ਅੰਜਨੋ ॥ ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥੨॥ ਆਪਿ ਲੀਏ ਲੜਿ ਲਾਇ ਕਿਰਪਾ ਧਾਰੀਆ ਜੀਉ॥ ਮੋਹਿ ਨਿਰਗੁਣੁ ਨੀਚੁ ਅਨਾਥੁ ਪ੍ਰਭ ਅਗਮ ਅਪਾਰੀਆ ਜੀਉ ॥ ਦਇਆਲ ਸਦਾ ਕ੍ਰਿਪਾਲ ਸੁਆਮੀ ਨੀਚ ਥਾਪਣਹਾਰਿਆ ॥ ਜੀਅ ਜੰਤ ਸਭਿ ਵਸਿ ਤੇਰੈ ਸਗਲ ਤੇਰੀ ਸਾਰਿਆ ॥ ਆਪਿ ਕਰਤਾ ਆਪਿ ਭੁਗਤਾ ਆਪਿ ਸਗਲ ਬੀਚਾਰੀਆ ॥ ਬਿਨਵੰਤ ਨਾਨਕ ਗੁਣ ਗਾਇ ਜੀਵਾ ਹਰਿ ਜਪੁ ਜਪਉ ਬਨਵਾਰੀਆ ॥੩॥ ਤੇਰਾ ਦਰਸੁ ਅਪਾਰੁ ਨਾਮੁ ਅਮੋਲਈ ਜੀਉ ॥ ਨਿਤਿ ਜਪਹਿ ਤੇਰੇ ਦਾਸ ਪੁਰਖ ਅਤੋਲਈ ਜੀਉ ॥ ਸੰਤ ਰਸਨ ਵੂਠਾ ਆਪਿ ਤੂਠਾ ਹਰਿ ਰਸਹਿ ਸੇਈ ਮਾਤਿਆ ॥ ਗੁਰ ਚਰਨ ਲਾਗੇ ਮਹਾ ਭਾਗੇ ਸਦਾ ਅਨਦਿਨੁ ਜਾਗਿਆ ॥ ਸਦ ਸਦਾ ਸਿੰਮ੍ਰਤਬੵ ਸੁਆਮੀ ਸਾਸਿ ਸਾਸਿ ਗੁਣ ਬੋਲਈ ॥ ਬਿਨਵੰਤਿ ਨਾਨਕ ਧੂਰਿ ਸਾਧੂ ਨਾਮੁ ਪ੍ਰਭੂ ਅਮੋਲਈ ॥੪॥੧॥


ਧਨਾਸਰੀ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਉਹ ਗੁਰੂ ਦੀਨਾਂ ਉੱਤੇ ਦਇਆ ਕਰਨ ਵਾਲਾ ਹੈ ਜਿਸ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਕੀਤੀ ਜਾ ਸਕਦੀ ਹੈ। ਗੁਰੂ ਦੀ ਸੰਗਤਿ ਵਿਚ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਸਿਮਰਿਆ ਜਾ ਸਕਦਾ ਹੈ। ਹੇ ਭਾਈ ! ਗੁਰੂ ਦੀ ਸੰਗਤਿ ਵਿਚ ਜਾਹ, ਉਥੇ ਇਕ ਪ੍ਰਭੂ ਦਾ ਸਿਮਰਨ ਕਰ, ਸਿਮਰਨ ਦੀ ਬਰਕਤਿ ਨਾਲ ਜਨਮ ਮਰਨ ਦਾ ਦੁੱਖ ਦੂਰ ਹੋ ਜਾਂਦਾ ਹੈ। ਜਿਸ ਮਨੁੱਖ ਦੇ ਮੱਥੇ ਉੱਤੇ ਧੁਰ ਦਰਗਾਹ ਤੋਂ ਸਿਮਰਨ ਕਰਨ ਵਾਸਤੇ ਬਖ਼ਸ਼ਸ਼ ਦਾ ਲੇਖ ਲਿਖਿਆ ਹੁੰਦਾ ਹੈ, ਉਹੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਗ੍ਰਹਣ ਕਰਦਾ ਹੈ, ਉਸ ਦੀ ਆਤਮਕ ਮੌਤ ਦੀ ਫਾਹੀ ਕੱਟੀ ਜਾਂਦੀ ਹੈ। ਹੇ ਭਾਈ! ਸਿਮਰਨ ਦੀ ਬਰਕਤਿ ਨਾਲ ਸਾਰੇ ਡਰ ਸਾਰੇ ਭਰਮ ਨਾਸ ਹੋ ਜਾਂਦੇ ਹਨ, ਮਨ ਵਿਚ ਬੱਝੀ ਹੋਈ ਗੰਢ ਖੁਲ੍ਹ ਜਾਂਦੀ ਹੈ, ਆਤਮਕ ਮੌਤ ਸਹੇੜਨ ਵਾਲੇ ਰਸਤੇ ਉਤੇ ਬਿਲਕੁਲ ਨਹੀਂ ਤੁਰੀਦਾ। ਨਾਨਕ ਬੇਨਤੀ ਕਰਦਾ ਹੈ- ਹੇ ਪ੍ਰਭੂ! ਮੇਹਰ ਕਰ ਕਿ ਅਸੀਨ ਜੀਵ ਸਦਾ ਤੇਰੀ ਸਿਫ਼ਤਿ ਸਾਲਾਹ ਕਰਦੇ ਰਹੀਏ।੧। ਹੇ ਪ੍ਰਭੂ!ਤੂੰ ਮਾਇਆ ਦੀ ਕਾਲਖ ਤੋਂ ਰਹਿਤ ਹੈਂ, ਤੇਰਾ ਨਾਮ ਹੀ ਨਿਆਸਰਿਆਂ ਦਾ ਆਸਰਾ ਹੈ। ਤੂੰ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਂ, ਤੂੰ ਸਭਨਾਂ ਦੇ ਦੁੱਖ ਨਾਸ ਕਰਨ ਵਾਲਾ ਹੈਂ। ਹੇ ਸਭ ਜੀਵਾਂ ਦੇ ਦੁੱਖ ਨਾਸ ਕਰਨ ਵਾਲੇ, ਸਭ ਦੇ ਪੈਦਾ ਕਰਨ ਵਾਲੇ, ਸਾਰੇ ਸੁੱਖਾਂ ਦੇ ਮਾਲਕ-ਪ੍ਰਭੂ! ਜੇਹੜਾ ਮਨੁੱਖ ਗੁਰੂ ਦੀ ਸਰਨ ਆਉਂਦਾ ਹੈ, ਉਸ ਨੂੰ ਤੂੰ ਇਸ ਬੜੇ ਔਖੇ ਸੰਸਾਰ-ਸਮੁੰਦਰ ਤੋਂ ਇਕ ਛਿਨ ਵਿਚ ਪਾਰ ਲੰਘਾ ਦੇਂਦਾ ਹੈਂ। ਹੇ ਪ੍ਰਭੂ! ਗੁਰੂ ਦਾ ਦਿੱਤਾ ਗਿਆਨ-ਸੁਰਮਾ ਜਿਸ ਮਨੁੱਖ ਦੀਆਂ ਅੱਖਾਂ ਵਿਚ ਪੈਂਦਾ ਹੈ, ਉਸ ਨੂੰ ਤੂੰ ਸਭ ਥਾਵਾਂ ਵਿਚ ਵਿਆਪਕ ਦਿੱਸਦਾ ਹੈਂ। ਨਾਨਕ ਬੇਨਤੀ ਕਰਦਾ ਹੈ- ਹੇ ਸਾਰੇ ਦੁੱਖਾਂ ਦੇ ਨਾਸ ਕਰਨ ਵਾਲੇ! ਮੇਹਰ ਕਰ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂ।੨। ਹੇ ਅਪਹੁੰਚ ਤੇ ਬੇਅੰਤ ਪ੍ਰਭੂ! ਜਿੰਨ੍ਹਾਂ ਉੱਤੇ ਤੂੰ ਮੇਹਰ ਦੀ ਨਿਗਾਹ ਕਰਦਾ ਹੈਂ, ਉਹਨਾਂ ਨੂੰ ਆਪਣੇ ਲੜ ਲਾ ਲੈਂਦਾ ਹੈਂ। ਮੈਂ ਗੁਣ-ਹੀਨ ਨੀਚ ਅਤੇ ਅਨਾਥ ਭੀ ਤੇਰੀ ਸਰਨ ਆਇਆ ਹਾਂ, ਮੇਰੇ ਉੱਤੇ ਭੀ ਮੇਹਰ ਕਰ। ਹੇ ਦਇਆ ਦੇ ਘਰ! ਹੇ ਕਿਰਪਾ ਦੇ ਘਰ ਮਾਲਕ! ਹੇ ਨੀਵਿਆਂ ਨੂੰ ਉੱਚੇ ਬਣਾਣ ਵਾਲੇ ਪ੍ਰਭੂ! ਸਾਰੇ ਜੀਵ ਤੇਰੇ ਵੱਸ ਵਿਚ ਹਨ, ਸਾਰੇ ਤੇਰੀ ਸੰਭਾਲ ਵਿਚ ਹਨ। ਤੂੰ ਆਪ ਸਾਰੇ ਪਦਾਰਥ ਭੋਗਣ ਵਾਲਾ ਹੈਂ, ਤੂੰ ਆਪ ਸਾਰੇ ਜੀਵਾਂ ਵਾਸਤੇ ਵਿਚਾਰਾਂ ਕਰਨ ਵਾਲਾ ਹੈਂ। ਨਾਨਕ ਤੇਰੇ ਦਰ ਤੇ ਬੇਨਤੀ ਕਰਦਾ ਹੈ ਹੇ ਪ੍ਰਭੂ! ਮੇਹਰ ਕਰ ਮੈਂ ਤੇਰੇ ਗੁਣ ਗਾ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹਾਂ, ਮੈਂ ਸਦਾ ਤੇਰੇ ਨਾਮ ਦਾ ਜਾਪ ਜਪਦਾ ਰਹਾਂ।੩। ਹੇ ਪ੍ਰਭੂ! ਤੂੰ ਬੇਅੰਤ ਹੈਂ। ਤੇਰਾ ਨਾਮ ਕਿਸੇ ਦੁਨੀਆਵੀਂ ਕੀਮਤ ਤੋਂ ਨਹੀਂ ਮਿਲ ਸਕਦਾ। ਹੇ ਨਾਹ ਤੋਲੇ ਜਾ ਸਕਣ ਵਾਲੇ ਸਰਬ-ਵਿਆਪਕ ਪ੍ਰਭੂ! ਤੇਰੇ ਦਾਸ ਸਦਾ ਤੇਰਾ ਨਾਮ ਜਪਦੇ ਰਹਿੰਦੇ ਹਨ। ਹੇ ਪ੍ਰਭੂ! ਸੰਤਾਂ ਉੱਤੇ ਤੂੰ ਆਪ ਪ੍ਰਸੰਨ ਹੁੰਦਾ ਹੈਂ, ਤੇ ਉਹਨਾਂ ਦੀ ਜੀਭ ਉਤੇ ਆ ਵੱਸਦਾ ਹੈਂ, ਉਹ ਤੇਰੇ ਨਾਮ ਦੇ ਰਸ ਵਿਚ ਮਸਤ ਰਹਿੰਦੇ ਹਨ। ਜੇਹੜੇ ਮਨੁੱਖ ਗੁਰੂ ਦੀ ਚਰਨੀਂ ਆ ਲੱਗਦੇ ਹਨ, ਉਹ ਵ੍ਹਡੇ ਭਾਗਾਂ ਵਾਲੇ ਹੋ ਜਾਂਦੇ ਹਨ, ਉਹ ਸਦਾ ਹਰ ਵੇਲੇ ਸਿਮਰਨ ਦੀ ਬਰਕਤਿ ਨਾਲ ਮਾਇਆ ਦੇ ਹੱਲਿਆਂ ਵਲੋਂ ਸੁਚੇਤ ਰਹਿੰਦੇ ਹਨ। ਨਾਨਕ ਬੇਨਤੀ ਕਰਦਾ ਹੈ ਹੇ ਸਿਮਰਨ-ਜੋਗ ਮਾਲਕ! ਹੇ ਪ੍ਰਭੂ! ਮੈਨੂੰ ਉਸ ਗੁਰੂ ਦੀ ਚਰਨ ਧੂੜ ਦੇਹ, ਜੇਹੜਾ ਤੇਰਾ ਅਮੋਲਕ ਨਾਮ ਸਦਾ ਜਪਦਾ ਹੈ, ਜੇਹੜੇ ਸਦਾ ਹੀ ਹਰੇਕ ਸਾਹ ਦੇ ਨਾਲ ਤੇਰੇ ਗੁਣ ਉਚਾਰਦਾ ਰਹਿੰਦਾ ਹੈ।੪।੧।

DHANAASAREE, FIFTH MEHL, CHHANT:
ONE UNIVERSAL CREATOR GOD. BY THE GRACE OF THE TRUE GURU:

The True Guru is merciful to the meek; in His Presence, the Lords Praises are sung. The Ambrosial Name of the Lord is chanted in the Saadh Sangat, the Company of the Holy. Vibrating, and worshipping the One Lord in the Company of the Holy, the pains of birth and death are removed. Those who have such karma pre-ordained, study and learn the Truth; the noose of Death is removed from their necks. Their fears and doubts are dispelled, the knot of death is untied, and they never have to walk on Deaths path. Prays Nanak, shower me with Your Mercy, Lord; let me sing Your Glorious Praises forever. || 1 || The Name of the One, Immaculate Lord is the Support of the unsupported. You are the Giver, the Great Giver, the Dispeller of all sorrow. O Destroyer of pain, Creator Lord, Master of peace and bliss, I have come seeking the Sanctuary of the Holy; please, help me to cross over the terrifying and difficult world-ocean in an instant. I saw the Lord pervading and permeating everywhere, when the healing ointment of the Gurus wisdom was applied to my eyes. Prays Nanak, remember Him forever in meditation, the Destroyer of all sorrow and fear. || 2 || He Himself has attached me to the hem of His robe; He has showered me with His Mercy. I am worthless, lowly and helpless; God is unfathomable and infinite. My Lord and Master is always merciful, kind and compassionate; He uplifts and establishes the lowly. All beings and creatures are under Your power; You take care of all. He Himself is the Creator, and He Himself is the Enjoyer; He Himself is the Contemplator of all. Prays Nanak, singing Your Glorious Praises, I live, chanting the Chant of the Lord, the Lord of the world-forest. || 3 || The Blessed Vision of Your Darshan is incomparable; Your Name is utterly priceless. You dwell on the tongues of the Saints, by Your own pleasure; they are intoxicated with Your sublime essence, O Lord. Those who are attached to Your feet are very blessed; night and day, they remain always awake and aware. Forever and ever, meditate in remembrance on the Lord and Master; with each and every breath, speak His Glorious Praises. Prays Nanak, let me become the dust of the feet of the Saints. Gods Name is invaluable. ||4||1 ||

Saturday, March 30, 2024

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ਏਹੜ ਤੇਹੜ ਛਡਿ ਤੂ ਗੁ...

 The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥  ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥  ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥  ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥  ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।  SHALOK, THIRD MEHL:  O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||

Thursday, March 28, 2024

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥#hukamnamasahi...

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।

ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।

ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।

ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।

DHANAASAREE, FIFTH MEHL:

I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||

Wednesday, March 27, 2024

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨ...


 

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ 

ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ 

ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧।

ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ।

ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩।
SHALOK

He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 


ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥#hukamnamasah...


ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥


ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ 

ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ) ! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ।੧।

ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥

ਅਰਥ: ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ)।੨।

ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥ 

ਅਰਥ: (ਹੇ ਪ੍ਰਭੂ!) ਤੇਰੇ ਭਗਤਾਂ ਦਾ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ, ਸਾਧ ਸੰਗਤਿ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, (ਸਾਧ ਸੰਗਤਿ ਵਿਚ ਰਹਿ ਕੇ) ਸਿਫ਼ਤਿ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ, ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ।

ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ।

(ਹੇ ਭਾਈ!) ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ, ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤਿ ਪ੍ਰਾਪਤ ਹੁੰਦੀ l9l

Salok  Fifth Mahalla 
My foot (in the mire of attachment) does not get lost in the (world-) river, because I have Thy love in my Hirda. O Husband (Lord)! I have placed my humble heart at your feet, O God! To swim across the world-ocean, Thou art Nanak's raft and boat.l1l
Our (real) friends are the same human beings whose evil wisdom is dispelled by sight, but, O servant Nanak! I have searched the whole world, some rare (such human beings are found).l2l
Pauree (O Lord!) Seeing Thy devotees, Thou Master comest abide in our mind, the filth of the mind is cut off when we enter the Sadh Sangat, , (All ages) fear is cut off, because all the jinn and ghosts are hidden by the Sant (the one whose Maya) bonds are untied (his perverted form).
This whole creation is the abode of the Lord, whose abode is the highest, which is inaccessible and infinite, the saints attach (our) love to that God.

(O brother!) Day and night one should meditate on the Lord with folded hands, when the Lord Himself is kind, the company of His devotees would be obtained.l9l


Monday, March 25, 2024

Today’s Hukamnama Sahib | March 26 2024


ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ || ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥

ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥

ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥

 ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ-ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ।੧।

ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ। ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ)।੨।


ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ। ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ੍ਰੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ।

ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ।੧।


This world (meaning, every living being) (this thing becomes 'mine', this thing becomes 'mine'-this) is so stuck in the unknown that it is not trying to live. Those who walk on the words of Satguru, they learn the way of life, those who attach their mind to the Lord's feet, understand, they live forever, (because) O Nanak! Faced with the Guru, Lord Lord of Mercy comes to dwell in the mind and Gurmukhs reach that state where the mind is not swayed by material things. 1.


Those people who are infatuated with Maya, who are infatuated with the love of Maya, never wake up (from this oblivion), they have anxiety and conflict in their minds, they have brought this burden of the world's lamps on their heads. has happened The habit of the people who follow their own mind is that they never think about the Gur Shabad. O Nanak! They have not been blessed with the name of God, they are lost in birth and life kills them and destroys them (ie, they are always suffering from the hands of death). 2.

stanza Take care of yourself, then there is no one else. The decision is to do whatever you want to do. Tadhu akasu na patalu hai na trai loi ॥ Then you are self-deprecating. Jiu tisu bhavai tivai kare tisu binu avaru na koi.1.


ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹ...

   ਵਡਹੰਸੁ ਮਹਲਾ ੫ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥ 

ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁ ਮਿਤ੍ਰੁ ਸੁਖਦਾਤਾ ॥ ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ ॥ ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ ਰਖਿ ਲੇਤਾ ॥੨॥

ਹਉ ਭਈ ਉਡੀਣੀ ਕੰਤ ਕਉ ਅੰਮਾਲੀ ਸੋ ਪਿਰੁ ਕਦਿ ਨੈਣੀ ਦੇਖਾ ॥ ਸਭਿ ਰਸ ਭੋਗਣ ਵਿਸਰੇ ਬਿਨੁ ਪਿਰ ਕਿਤੈ ਨ ਲੇਖਾ ॥ ਇਹੁ ਕਾਪੜੁ ਤਨਿ ਨ ਸੁਖਾਵਈ ਕਰਿ ਨ ਸਕਉ ਹਉ ਵੇਸਾ ॥ ਜਿਨੀ ਸਖੀ ਲਾਲੁ ਰਾਵਿਆ ਪਿਆਰਾ ਤਿਨ ਆਗੈ ਹਮ ਆਦੇਸਾ ॥੩॥

ਮੈ ਸਭਿ ਸੀਗਾਰ ਬਣਾਇਆ ਅੰਮਾਲੀ ਬਿਨੁ ਪਿਰ ਕਾਮਿ ਨ ਆਏ ॥ ਜਾ ਸਹਿ ਬਾਤ ਨ ਪੁਛੀਆ ਅੰਮਾਲੀ ਤਾ ਬਿਰਥਾ ਜੋਬਨੁ ਸਭੁ ਜਾਏ ॥ ਧਨੁ ਧਨੁ ਤੇ ਸੋਹਾਗਣੀ ਅੰਮਾਲੀ ਜਿਨ ਸਹੁ ਰਹਿਆ ਸਮਾਏ ॥ ਹਉ ਵਾਰਿਆ ਤਿਨ ਸੋਹਾਗਣੀ ਅੰਮਾਲੀ ਤਿਨ ਕੇ ਧੋਵਾ ਸਦ ਪਾਏ ॥੪॥

ਜਿਚਰੁ ਦੂਜਾ ਭਰਮੁ ਸਾ ਅੰਮਾਲੀ ਤਿਚਰੁ ਮੈ ਜਾਣਿਆ ਪ੍ਰਭੁ ਦੂਰੇ ॥ ਜਾ ਮਿਲਿਆ ਪੂਰਾ ਸਤਿਗੁਰੂ ਅੰਮਾਲੀ ਤਾ ਆਸਾ ਮਨਸਾ ਸਭ ਪੂਰੇ ॥ ਮੈ ਸਰਬ ਸੁਖਾ ਸੁਖ ਪਾਇਆ ਅੰਮਾਲੀ ਪਿਰੁ ਸਰਬ ਰਹਿਆ ਭਰਪੂਰੇ ॥ ਜਨ ਨਾਨਕ ਹਰਿ ਰੰਗੁ ਮਾਣਿਆ ਅੰਮਾਲੀ ਗੁਰ ਸਤਿਗੁਰ ਕੈ ਲਗਿ ਪੈਰੇ ॥੫॥੧॥੯॥

ਅਰਥ: ਹੇ ਪਿਆਰੇ! ਮੇਰੇ ਮਨ ਵਿਚ (ਗੁਰੂ ਨੂੰ) ਮਿਲਣ ਦੀ ਤਾਂਘ ਹੈ। ਮੈਂ ਕਿਸ ਤਰ੍ਹਾਂ ਪੂਰੇ ਗੁਰੂ ਨੂੰ ਲੱਭਾਂਹੇ ਸਹੇਲੀ! ਜੇ ਬਾਲਕ ਨੂੰ ਸੌ ਖੇਡਾਂ ਨਾਲ ਖਿਡਾਇਆ ਜਾਏ (ਪਰਚਾਇਆ ਜਾਏ) , ਤਾਂ ਭੀ ਉਹ ਦੁੱਧ ਤੋਂ ਬਿਨਾ ਨਹੀਂ ਰਹਿ ਸਕਦਾ। (ਤਿਵੇਂ ਹੀ) ਹੇ ਸਖੀ! ਜੇ ਮੈਨੂੰ ਸੌ ਭੋਜਨ ਭੀ ਦਿੱਤੇ ਜਾਣ, ਤਾਂ ਭੀ ਮੇਰੇ ਅੰਦਰ (ਵੱਸਦੀ ਪ੍ਰਭੂ-ਮਿਲਾਪ ਦੀ) ਭੁੱਖ ਲਹਿ ਨਹੀਂ ਸਕਦੀ। ਹੇ ਸਹੇਲੀ! ਮੇਰੇ ਮਨ ਵਿਚ ਮੇਰੇ ਹਿਰਦੇ ਵਿਚ, ਪਿਆਰੇ ਪ੍ਰਭੂ ਦਾ ਪ੍ਰੇਮ ਵੱਸ ਰਿਹਾ ਹੈ। (ਉਸ ਦੇ) ਦਰਸਨ ਤੋਂ ਬਿਨਾ ਮੇਰਾ ਮਨ ਸ਼ਾਂਤੀ ਨਹੀਂ ਹਾਸਲ ਕਰ ਸਕਦਾ।੧

ਹੇ ਮੇਰੇ ਸੱਜਣ! ਹੇ ਮੇਰੇ ਪਿਆਰੇ ਵੀਰ! ਮੇਰੀ ਬੇਨਤੀ) ਸੁਣ। ਮੈਨੂੰ ਆਤਮਕ ਆਨੰਦ ਦੇਣ ਵਾਲਾ ਮਿਤ੍ਰ-ਗੁਰੂ ਮਿਲਾ। ਉਹ (ਗੁਰੂ) ਮੇਰੀ ਜਿੰਦ ਦੀ ਸਾਰੀ ਪੀੜਾ ਜਾਣਦਾ ਹੈ, ਤੇ, ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦਾ ਹੈ। (ਹੇ ਵੀਰ!) ਮੈਂ ਉਸ (ਪਰਮਾਤਮਾ) ਤੋਂ ਬਿਨਾ ਰਤਾ ਭਰ ਸਮਾ ਭੀ ਨਹੀਂ ਰਹਿ ਸਕਦਾ (ਉਸ ਦੇ ਵਿਛੋੜੇ ਵਿਚ ਮੈਂ ਤੜਫਦਾ ਹਾਂ) ਜਿਵੇਂ ਪਪੀਹਾ ਵਰਖਾ ਦੀ ਬੂੰਦ ਦੀ ਖ਼ਾਤਰ ਵਿਲਕਦਾ ਹੈ।

ਹੇ ਪ੍ਰਭੂ! ਤੇਰੇ ਕੇਹੜੇ ਕੇਹੜੇ ਗੁਣ ਚੇਤੇ ਕਰ ਕੇ ਮੈਂ ਆਪਣੇ ਹਿਰਦੇ ਵਿਚ ਵਸਾਵਾਂਤੂੰ ਮੈਨੂੰ ਗੁਣ-ਹੀਣ ਨੂੰ (ਸਦਾ) ਬਚਾ ਲੈਂਦਾ ਹੈਂ।੨।

ਹੇ ਸਖੀ! ਮੈਂ ਪ੍ਰਭੂ-ਪਤੀ ਨੂੰ ਮਿਲਣ ਵਾਸਤੇ ਉਤਾਵਲੀ ਹੋ ਰਹੀ ਹਾਂ। ਮੈਂ ਕਦੋਂ ਉਸ ਪਤੀ ਨੂੰ ਆਪਣੀਆਂ ਅੱਖਾਂ ਨਾਲ ਵੇਖਾਂਗੀਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਮੈਨੂੰ ਸਾਰੇ ਪਦਾਰਥਾਂ ਦੇ ਭੋਗ ਭੁੱਲ ਚੁੱਕੇ ਹਨ, ਇਹ ਪਦਾਰਥ ਪ੍ਰਭੂ-ਪਤੀ ਤੋਂ ਬਿਨਾ ਮੇਰੇ ਕਿਸੇ ਕੰਮ ਨਹੀਂ। ਹੇ ਸਹੇਲੀ! ਮੈਨੂੰ ਤਾਂ ਆਪਣੇ ਸਰੀਰ ਉੱਤੇ ਇਹ ਕੱਪੜਾ ਭੀ ਨਹੀਂ ਸੁਖਾਂਦਾ, ਤਾਹੀਏਂ ਮੈਂ ਕੋਈ ਪਹਿਰਾਵਾ ਨਹੀਂ ਕਰ ਸਕਦੀ। ਜਿਨ੍ਹਾਂ ਸਹੇਲੀਆਂ ਨੇ ਪਿਆਰੇ ਲਾਲ ਨੂੰ ਪ੍ਰਸੰਨ ਕਰ ਲਿਆ ਹੈ, ਮੈਂ ਉਹਨਾਂ ਅੱਗੇ ਅਰਜ਼ੋਈ ਕਰਦੀ ਹਾਂ (ਕਿ ਮੈਨੂੰ ਭੀ ਉਸ ਦੇ ਚਰਨਾਂ ਵਿਚ ਜੋੜ ਦੇਣ੩।

ਹੇ ਸਹੇਲੀ! ਜੇ ਮੈਂ ਸਾਰੇ ਸਿੰਗਾਰ ਕਰ ਭੀ ਲਏ, ਤਾਂ ਭੀ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ (ਇਹ ਸਿੰਗਾਰ) ਕਿਸੇ ਕੰਮ ਨਹੀਂ ਆਉਂਦੇ। ਹੇ ਸਖੀ! ਜੇ ਪ੍ਰਭੂ-ਪਤੀ ਨੇ ਮੇਰੀ ਵਾਤ ਹੀ ਨਾਹ ਪੁੱਛੀ (ਮੇਰੇ ਵਲ ਧਿਆਨ ਹੀ ਨਾਹ ਕੀਤਾ) ਤਾਂ ਮੇਰੀ ਤਾਂ ਸਾਰੀ ਜਵਾਨੀ ਹੀ ਵਿਅਰਥ ਚਲੀ ਜਾਵੇਗੀ। ਹੇ ਸਖੀਉਹ ਸੁਹਾਗਣਾਂ ਬਹੁਤ ਭਾਗਾਂ ਵਾਲੀਆਂ ਹਨ ਜਿਨ੍ਹਾਂ ਦੇ ਹਿਰਦੇ ਵਿਚ ਖਸਮ-ਪ੍ਰਭੂ ਸਦਾ ਟਿਕਿਆ ਰਹਿੰਦਾ ਹੈ। ਹੇ ਸਹੇਲੀ! ਮੈਂ ਉਹਨਾਂ ਸੁਹਾਗਣਾਂ ਤੋਂ ਕੁਰਬਾਨ ਹਾਂ, ਮੈਂ ਸਦਾ ਉਹਨਾਂ ਦੇ ਪੈਰ ਧੋਂਦੀ ਹਾਂ (ਧੋਣ ਨੂੰ ਤਿਆਰ ਹਾਂ੪।

ਹੇ ਸਹੇਲੀ! ਜਿਤਨਾ ਚਿਰ ਮੈਨੂੰ ਕਿਸੇ ਹੋਰ (ਦੇ ਆਸਰੇ) ਦਾ ਭੁਲੇਖਾ ਸੀ, ਉਤਨਾ ਚਿਰ ਮੈਂ ਪ੍ਰਭੂ ਨੂੰ (ਆਪਣੇ ਤੋਂ) ਦੂਰ (-ਵੱਸਦਾ) ਜਾਣਦੀ ਰਹੀ। ਪਰ, ਹੇ ਸਹੇਲੀ! ਜਦੋਂ ਮੈਨੂੰ ਪੂਰਾ ਗੁਰੂ ਮਿਲ ਪਿਆਤਾਂ ਮੇਰੀ ਹਰੇਕ ਆਸ ਹਰੇਕ ਤਾਂਘ ਪੂਰੀ ਹੋ ਗਈ (ਕਿਉਂਕਿ) ਹੇ ਸਖੀ! ਮੈਂ ਸਾਰੇ ਸੁਖਾਂ ਤੋਂ ਸ੍ਰੇਸ਼ਟ (ਪ੍ਰਭੂ-ਮਿਲਾਪ ਦਾਸੁਖ ਪਾ ਲਿਆ, ਮੈਨੂੰ ਉਹ ਪ੍ਰਭੂ-ਪਤੀ ਸਭਨਾਂ ਵਿਚ ਵੱਸਦਾ ਦਿੱਸ ਪਿਆ। ਹੇ ਦਾਸ ਨਾਨਕ! ਆਖ-) ਹੇ ਸਹੇਲੀ! ਗੁਰੂ ਦੀ ਚਰਨੀਂ ਲੱਗ ਕੇ ਮੈਂ ਪਰਮਾਤਮਾ ਦੇ ਮਿਲਾਪ ਦਾ ਆਨੰਦ ਪ੍ਰਾਪਤ ਕਰ ਲਿਆ ਹੈ।੫।੧।੯।

Translation English 

WADAHANS, FIFTH MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:

Deep within my inner being, is the longing to meet my Beloved; how can I find the Perfect Guru? Even though a baby may play hundreds of games, he cannot survive without milk. The hunger deep within me is not satisfied, O my friend, even though I am served hundreds of dishes. My mind and body are filled with love for my Beloved; how can my mind be comforted, without the Blessed Vision of His Darshan? || 1 || Listen, O my dear friends and Siblings of Destiny — lead me to my True Friend, the Giver of peace. He knows all the troubles of my soul; every day, he tells me stories of the Lord. I cannot survive without Him, even for an instant. I cry out for Him, as the song-bird cries for water. Which of Your Excellent Virtues should I contemplate? You save even worthless beings like me. || 2 || I have become sad and depressed, longing for my Husband Lord, O my friend; when will I see my Husband with my eyes? I have forgotten how to enjoy all pleasures; without my Husband Lord, they are of no use at all. These clothes do not bring my body any pleasure; I cannot dress myself. I bow to those friends of mine, who have enjoyed their Beloved Husband Lord. || 3 || I have adorned myself with all sorts of decorations, O my friend, but without my Husband Lord, they are of no use at all. When my Husband does not care for me, O my friend, then my youth passes away, totally useless. Blessed, blessed are the happy soul-brides, O my friend, who are immersed in their Husband Lord. I am a sacrifice to those happy soul-brides, O my friend; I wash their feet forever. || 4 || As long as I suffered from duality and doubt, O my friend, I thought that God was far away. But when I met the Perfect True Guru, O my friend, then all my hopes and desires were fulfilled. I have obtained all pleasures and comforts, O my friend; my Husband Lord is all-pervading everywhere. Servant Nanak enjoys the Lord’s Love, O my friend; I fall at the feet of the Guru, the True Guru. || 5 || 1 || 9 ||



Saturday, March 23, 2024

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥#huka...


 ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ 

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।

ਹੇ ਹਰੀ! ਹੇ ਸੁਆਮੀਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।

ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।

ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।

ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

DHANAASAREE, FOURTH MEHL:

The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||

   ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...