About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Friday, September 13, 2024

Sep 14 | 2024 | Hukamnama Sahib | ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ...

 The daily Hukamnama Sahib from Sri Darbar Sahib Amritsar including translation in English and Punjabi audio 

ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ 


ਅਰਥ: ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ।


ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ 


ਅਰਥ: ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ਹੇ ਨਾਨਕ! ਆਖ-) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ।੧।


ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ 



ਅਰਥ: ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ।


ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ 



ਅਰਥ: ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ।


ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ 


ਅਰਥ: ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ।


ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ 


ਅਰਥ: ਵੱਡੇ ਭਾਗ ਨਾਲ ਸਤਿਗੁਰੂ ਦੀ ਕਿਰਪਾ ਰਾਹੀਂ ਭਉ ਉਪਜਦਾ ਹੈ ਤੇ ਮਨ ਵਿਚ ਆ ਕੇ ਵੱਸਦਾ ਹੈ; (ਹਰੀ ਦਾ) ਭਉ ਉਪਜਿਆਂ ਹੀ, ਤੇ ਹਉਮੈ ਸਤਿਗੁਰੂ ਦੇ ਸ਼ਬਦ ਨਾਲ ਸਾੜ ਕੇ ਹੀ ਮਨ ਵੱਸ ਵਿਚ ਆਉਂਦਾ ਹੈ।


ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥ 


ਅਰਥ: ਜੋ ਮਨੁੱਖ ਜੋਤੀ-ਪ੍ਰਭੂ ਵਿਚ ਆਪਣੀ ਬ੍ਰਿਤੀ ਮਿਲਾ ਕੇ ਸੱਚੇ ਵਿਚ ਰੰਗੇ ਗਏ ਹਨ, ਉਹ ਨਿਰਮਲ ਹੋ ਗਏ ਹਨ; (ਪਰ) ਹੇ ਨਾਨਕ! ਸਤਿਗੁਰੂ ਦੇ ਮਿਲਿਆਂ ਹੀ ਨਾਮ ਮਿਲਦਾ ਹੈ ਤੇ ਸੁਖ ਵਿਚ ਸਮਾਈ ਹੁੰਦੀ ਹੈ।੨।


ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥


ਅਰਥ: ਰਾਜਿਆਂ ਤੇ ਰਾਣਿਆਂ ਦੇ ਇਹ ਰੰਗ ਚਾਰ ਦਿਨਾਂ (ਭਾਵ, ਥੋੜੇ ਚਿਰ) ਲਈ ਸੋਭਨੀਕ ਹੁੰਦੇ ਹਨ; ਮਾਇਆ ਦਾ ਇਹ ਰੰਗ ਕਸੁੰਭੇ ਦਾ ਰੰਗ ਹੈ (ਭਾਵ, ਕਸੁੰਭੇ ਵਾਂਗ ਛਿਨ-ਭੰਗੁਰ ਹੈ) , ਛਿਨ ਮਾਤ੍ਰ ਵਿਚ ਲਹਿ ਜਾਏਗਾ, (ਸੰਸਾਰ ਤੋਂ) ਤੁਰਨ ਵੇਲੇ ਮਾਇਆ ਨਾਲ ਨਹੀਂ ਜਾਂਦੀ, (ਪਰ ਇਸ ਦੇ ਕਾਰਨ ਕੀਤੇ) ਪਾਪ ਆਪਣੇ ਸਿਰ ਤੇ ਲੈ ਜਾਈਦੇ ਹਨ।


ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥ 


ਅਰਥ: ਜਦੋਂ ਜਮ-ਕਾਲ ਨੇ ਫੜ ਕੇ ਅੱਗੇ ਲਾ ਲਿਆ, ਤਾਂ (ਜੀਵ) ਡਾਢਾ ਭੈ-ਭੀਤ ਹੁੰਦਾ ਹੈ; (ਮਨੁੱਖ-ਜਨਮ ਵਾਲਾ) ਉਹ ਸਮਾ ਫੇਰ ਮਿਲਦਾ ਨਹੀਂ, ਇਸ ਵਾਸਤੇ ਪਛੁਤਾਉਂਦਾ ਹੈ।੬।



SHALOK, THIRD MEHL:


Service to the True Guru is fruitful and rewarding, if one performs it with his mind focused on it. The fruits of the mind’s desires are obtained, and egotism departs from within. His bonds are broken, and he is liberated; he remains absorbed in the True Lord. It is so difficult to obtain the Naam in this world; it comes to dwell in the mind of the Gurmukh. O Nanak, I am a sacrifice to one who serves his True Guru. || 1 || THIRD MEHL: The mind of the self-willed manmukh is so very stubborn; it is stuck in the love of duality. He does not find peace, even in dreams; he passes his life in misery and suffering. The Pandits have grown weary of going door to door, reading and reciting their scriptures; the Siddhas have gone into their trances of Samaadhi. This mind cannot be controlled; they are tired of performing religious rituals. The impersonators -----------------------Brought to you by @ Gs jhampur -

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 


ਨਾਮ ਸਿਮਰਨ ਤੇ ਚਮਤਕਾਰ

https://youtu.be/2DAMcVLQNUY


ਨੁਸਖਾ ਫਟਕੜੀ ਵਾਲਾ#punjabi #fatkadi#health#viral-videos ਨੁਸਖਾ ਫਟਕੜੀ ਵਾਲਾ#punjabi #fatkadi#health#viralvideos

https://youtu.be/jcOw1pbpd-s


(ਸੱਚਖੰਡ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਅੰਦਰਲਾ ਮਨਮੋਹਣਾ ਦਿ੍ਸ਼)INSIDE KARTARPUR SAHIB AND HISTORY


(ਸੱਚਖੰਡ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਅੰਦਰਲਾ ਮਨਮੋਹਣਾ ਦਿ੍ਸ਼)INSIDE KARTARPUR SAHIB AND HISTORY

https://youtu.be/pb8fm4JWIFg


Kirtan Sohila Sahib ​⁠@gs jhampur


Kirtan Sohila Sahib @GSJhampur

https://youtu.be/RmP3PaUk5ck

Thursday, September 12, 2024

Sep 13 | 2024 | Hukamnama Sahib |

 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 


Wednesday, September 11, 2024

Sep 12 | 2024 | Hukamnama Sahib | ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ...


 ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥

ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।

ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।

ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।

ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।

ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥ 

ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫।

ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬।

ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭।

ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮।

ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।


SORAT’H, FIFTH MEHL, SECOND HOUSE, ASHTAPADEES:

ONE UNIVERSAL CREATOR GOD. BY THE GRACE OF THE TRUE GURU:

They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. || 1 || O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. || Pause || One may remain silent and use his hands as begging bowls, and wander naked in the forest. He may make pilgrimages to river banks and sacred shrines all over the world, but his sense of duality will not leave him. || 2 || His mind’s desires may lead him to go and dwell at sacred places of pilgrimage, and offer his head to be sawn off; but this will not cause the filth of his mind to depart, even though he may make thousands of efforts. || 3 || He may give gifts of all sorts — gold, women, horses and elephants. He may make offerings of corn, clothes and land in abundance, but this will not lead him to the Lord’s Door. || 4 || He may remain devoted to worship and adoration, bowing his forehead to the floor, practicing the six religious rituals. He indulges in egotism and pride, and falls into entanglements, but he does not meet the Lord by these devices. || 5 || He practices the eighty-four postures of Yoga, and acquires the supernatural powers of the Siddhas, but he gets tired of practicing these. He lives a long life, but is reincarnated again and again; he has not met with the Lord. || 6 || He may enjoy princely pleasures, and regal pomp and ceremony, and issue unchallenged commands. He may lie on beautiful beds, perfumed with sandalwood oil, but this will led him only to the gates of the most horrible hell. || 7 || Singing the Kirtan of the Lord’s Praises in the Saadh Sangat, the Company of the Holy, is the highest of all actions. Says Nanak, he alone obtains it, who is pre-destined to receive it. || 8 || Your slave is intoxicated with this Love of Yours. The Destroyer of the pains of the poor has become merciful to me, and this mind is imbued with the Praises of the Lord, Har, Har. || Second Pause || 1 || 3||


Tuesday, September 10, 2024

Sep 11 | 2024 | Hukamnama Sahib |


ਸੋਰਠਿ ਮਹਲਾ  ਘਰੁ  ਚਉਪਦੇ     ਸਤਿਗੁਰ ਪ੍ਰਸਾਦਿ  ਮਿਲਿ ਪੰਚਹੁ ਨਹੀ ਸਹਸਾ ਚੁਕਾਇਆ  ਸਿਕਦਾਰਹੁ ਨਹਪਤੀਆਇਆ  ਉਮਰਾਵਹੁ ਆਗੈ ਝੇਰਾ  ਮਿਲਿ ਰਾਜਨ ਰਾਮ ਨਿਬੇਰਾ ੧॥ ਅਬ ਢੂਢਨ ਕਤਹੁ  ਜਾਈ  ਗੋਬਿਦ ਭੇਟੇ ਗੁਰਗੋਸਾਈ  ਰਹਾਉ  ਆਇਆ ਪ੍ਰਭ ਦਰਬਾਰਾ  ਤਾ ਸਗਲੀ ਮਿਟੀ ਪੂਕਾਰਾ  ਲਬਧਿ ਆਪਣੀ ਪਾਈ  ਤਾ ਕਤ ਆਵੈ ਕਤਜਾਈ ੨॥ ਤਹ ਸਾਚ ਨਿਆਇ ਨਿਬੇਰਾ  ਊਹਾ ਸਮ ਠਾਕੁਰੁ ਸਮ ਚੇਰਾ  ਅੰਤਰਜਾਮੀ ਜਾਨੈ  ਬਿਨੁ ਬੋਲਤ ਆਪਿ ਪਛਾਨੈ ੩॥ ਸਰਬ ਥਾਨ ਕੋ ਰਾਜਾ  ਤਹ ਅਨਹਦ ਸਬਦ ਅਗਾਜਾ  ਤਿਸੁ ਪਹਿ ਕਿਆ ਚਤੁਰਾਈ  ਮਿਲੁ ਨਾਨਕ ਆਪੁ ਗਵਾਈ ੪॥੧॥੫੧॥

ਅਰਥਜਦੋਂ ਗੋਬਿੰਦ ਨੂੰਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈਕਿਸੇ ਹੋਰ ਥਾਂ (ਆਸਰਾਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ।

ਹੇ ਭਾਈਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂਬਣਦਾਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ੧।

ਹੇ ਭਾਈਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧਸਾਰੀਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈਤਦੋਂ ਵਿਕਾਰਾਂ ਦੇ ਢਹੇਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨।

ਹੇ ਭਾਈਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾਫ਼ੈਸਲਾ ਹੋ ਜਾਂਦਾਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀਜਾਣਦਾ ਹੈ, (ਉਸ ਦੇਬੋਲਣ ਤੋਂ ਬਿਨਾ ਉਹ ਪ੍ਰਭੂਆਪ (ਉਸ ਦੇ ਦਿਲ ਦੀ ਪੀੜਾ ਨੂੰਸਮਝ ਲੈਂਦਾ ਹੈ।੩।

ਹੇ ਭਾਈਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ (ਪਰਹੇ ਭਾਈਉਸ ਨੂੰਮਿਲਣ ਵਾਸਤੇਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕਆਖ-ਹੇ ਭਾਈਜੇ ਉਸ ਨੂੰ ਮਿਲਣਾ ਹੈਤਾਂਆਪਾ-ਭਾਵ ਗਵਾ ਕੇ (ਉਸ ਨੂੰਮਿਲ।੪।੧।੫੧।



SORAT’H, FIFTH MEHL, THIRD HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||

Monday, September 9, 2024

ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ ਤਿਨੑਾ ਠਾਕ ਨ ਪ...

ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ ਤਿਨੑਾ ਠਾਕ ਨ ਪ...

 

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ 

ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।

ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨।

ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩।

ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ। ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪।

ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫।

ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ।

ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ।੬।

ਹੇ ਭਾਈ! ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ। ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ।੭।

ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ।੮।੩।

SORAT’H, FIRST MEHL:

Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 ||

Sunday, September 8, 2024

Sep 09 | 2024 |Hukamnama Sahib |ਬਿਲਾਵਲੁ ਮਹਲਾ ੫ ॥ਬੰਧਨ ਕਾਟੈ ਸੋ ਪ੍ਰਭੂ ਜਾ ਕੈ...


ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥ ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥੨॥ ਪਰਮ ਜੋਤਿ ਪੂਰਨ ਪੁਰਖ ਸਭਿ ਜੀਅ ਤੁਮ੍ਹ੍ਹਾਰੇ ॥ ਜਿਉ ਤੂ ਰਾਖਹਿ ਤਿਉ ਰਹਾ ਪ੍ਰਭ ਅਗਮ ਅਪਾਰੇ ॥੩॥ ਕਰਣ ਕਾਰਣ ਸਮਰਥ ਪ੍ਰਭ ਦੇਹਿ ਅਪਨਾ ਨਾਉ ॥ ਨਾਨਕ ਤਰੀਐ ਸਾਧਸੰਗਿ ਹਰਿ ਹਰਿ ਗੁਣ ਗਾਉ ॥੪॥੨੭॥੫੭॥

ਹੇ ਮਾਇਆ ਦੇ ਪਤੀ ਪ੍ਰਭੂ! ਹੇ (ਸਾਰੇ ਗੁਣਾਂ ਨਾਲ) ਭਰਪੂਰ ਪ੍ਰਭੂ! ਹੇ ਦਇਆ ਦੇ ਸੋਮੇ ਪ੍ਰਭੂ! ਮੈਂ) ਤੇਰੀ ਸਰਨ ਆਇਆ (ਹਾਂ ਮੇਰੀ ਸੰਸਾਰ ਦੇ ਮੋਹ ਤੋਂ ਰੱਖਿਆ ਕਰ। (ਹੇ ਭਾਈ!) ਸ੍ਰਿਸ਼ਟੀ ਦਾ ਪਾਲਕ ਪ੍ਰਭੂ (ਜਿਸ ਮਨੁੱਖ ਦੀ) ਰੱਖਿਆ ਕਰਦਾ ਹੈ, ਉਹ ਮਨੁੱਖ ਸੰਸਾਰ ਦੇ ਮੋਹ ਤੋਂ ਬਚ ਜਾਂਦਾ ਹੈ।੧।ਰਹਾਉ।

ਹੇ ਭਾਈ! ਜਿਸ ਪ੍ਰਭੂ ਦੇ ਹੱਥਾਂ ਵਿਚ (ਹਰੇਕ) ਤਾਕਤ ਹੈ, ਉਹ ਪ੍ਰਭੂ (ਸਰਨ ਪਏ ਮਨੁੱਖ ਦੇ ਮਾਇਆ ਦੇ ਸਾਰੇਬੰਧਨ ਕੱਟ ਦੇਂਦਾ ਹੈ। (ਹੇ ਭਾਈ! ਪ੍ਰਭੂ ਦੀ ਸਰਨ ਪੈਣ ਤੋਂ ਬਿਨਾ) ਹੋਰ ਕੰਮਾਂ ਦੇ ਕਰਨ ਨਾਲ (ਇਹਨਾਂ ਬੰਧਨਾਂ ਤੋਂ ਖ਼ਲਾਸੀ ਨਹੀਂ ਮਿਲ ਸਕਦੀ (ਬੱਸ! ਹਰ ਵੇਲੇ ਇਹ ਅਰਦਾਸ ਕਰੋ-) ਹੇ ਹਰੀ! ਹੇ ਨਾਥ! ਸਾਡੀ ਰੱਖਿਆ ਕਰ।੧।

(ਹੇ ਭਾਈ! ਮੰਦ-ਭਾਗੀ ਜੀਵ) ਦੁਨੀਆ ਦੀਆਂ ਆਸਾਂ, ਵਹਿਮ, ਵਿਕਾਰ, ਮਾਇਆ ਦਾ ਮੋਹ-ਇਹਨਾਂ ਵਿਚ ਹੀ ਫਸਿਆ ਰਹਿੰਦਾ ਹੈ। ਜੇਹੜੀ ਮਾਇਆ, ਨਾਲ ਤੋੜ ਸਾਥ ਨਹੀਂ ਨਿਭਣਾ, ਉਹੀ ਇਸ ਦੇ ਮਨ ਵਿਚ ਟਿਕੀ ਰਹਿੰਦੀ ਹੈ, (ਕਦੇ ਭੀ ਇਹ) ਪਰਮਾਤਮਾ ਨਾਲ ਸਾਂਝ ਨਹੀਂ ਪਾਂਦਾ।੨।

ਹੇ ਸਭ ਤੋਂ ਉਚੇ ਚਾਨਣ ਦੇ ਸੋਮੇ! ਹੇ ਸਭ ਗੁਣਾਂ ਨਾਲ ਭਰਪੂਰ ਪ੍ਰਭੂ! ਹੇ ਸਰਬ-ਵਿਆਪਕ ਪ੍ਰਭੂ! ਅਸੀ) ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਾਂ। ਹੇ ਅਪਹੁੰਚ ਤੇ ਬੇਅੰਤ ਪ੍ਰਭੂ! ਜਿਵੇਂ ਤੂੰ ਹੀ ਮੈਨੂੰ ਰੱਖਦਾ ਹੈਂ, ਮੈਂ ਉਸੇ ਤਰ੍ਹਾਂ ਹੀ ਰਹਿ ਸਕਦਾ ਹਾਂ (ਮਾਇਆ ਦੇ ਬੰਧਨਾਂ ਤੋਂ ਤੂੰ ਹੀ ਮੈਨੂੰ ਬਚਾ ਸਕਦਾ ਹੈਂ੩।

ਹੇ ਨਾਨਕ! ਆਖ-) ਹੇ ਜਗਤ ਦੇ ਰਚਨਹਾਰ ਪ੍ਰਭੂ! ਹੇ ਸਭ ਕੁਝ ਕਰ ਸਕਣ ਵਾਲੇ ਪ੍ਰਭੂ! ਮੈਨੂੰ) ਆਪਣਾ ਨਾਮ ਬਖ਼ਸ਼। (ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰ, (ਇਸੇ ਤਰ੍ਹਾਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹੈਂ।੪।੨੭।੫੭।

BILAAVAL,  FIFTH MEHL:

God breaks the bonds which hold us; He holds all power in His hands. No other actions will bring release; save me, O my Lord and Master.  || 1 ||   I have entered Your Sanctuary, O Perfect Lord of Mercy. Those whom You preserve and protect, O Lord of the Universe, are saved from the trap of the world.  || 1 ||  Pause  ||   Hope, doubt, corruption and emotional attachment — in Jthese, he is engrossed. The false material world abides in his mind, and he does not understand the Supreme Lord God.  || 2 ||  O Perfect Lord of Supreme Light, all beings belong to You. As You keep us, we live, O infinite, inaccessible God.  || 3 ||   Cause of causes, All-powerful Lord God, please bless me with Your Name. Nanak is carried across in the Saadh Sangat, the Company of the Holy, singing the Glorious Praises of the Lord, Har, Har.  || 4 || 27 || 57 ||


Saturday, September 7, 2024

ਧਨਾਸਰੀ ਮਹਲਾ ੫॥ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ॥ #sriharmandersa...


ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ 

ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।

ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।

DHANAASAREE, FIFTH MEHL:

One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||

   ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...