ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇਹਨ।੧। ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ(ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬। SHALOK, FOURTH MEHL: |
He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 || |
My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great
About Me
- GS Jhampur
- The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.
Tuesday, September 17, 2024
Sep 17 | 2024 |#hukamnamasahib| ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤ...
Sunday, September 15, 2024
ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲ...
ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥
ਅਰਥ: ਹੇ ਮਾਂ! (ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ ਉਛਾਲਾ ਆ ਰਿਹਾ ਹੈ (ਮਨ ਤੜਫਦਾ ਹੈ ਕਿ) ਕਿਸੇ ਨਾ ਕਿਸੇ ਤਰ੍ਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ। ਮੇਰੇ ਮਨ ਵਿਚ ਮੇਰੇ ਤਨ ਵਿਚ ਪ੍ਰਭੂ ਦੇ ਦਰਸਨ ਦੀ ਬੜੀ ਪਿਆਸ ਲੱਗੀ ਹੋਈ ਹੈ (ਚਿੱਤ ਲੋਚਦਾ ਹੈ ਕਿ) ਕੋਈ (ਉਸ ਪਤੀ ਨੂੰ) ਲਿਆ ਕੇ ਮੇਲ ਕਰਾ ਦੇਵੇ। (ਇਹ ਸੁਣ ਕੇ ਕਿ) ਸੰਤ ਜਨ ਪ੍ਰੇਮ ਵਧਾਣ ਵਿਚ ਸਹੈਤਾ ਕਰਿਆ ਕਰਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗੀ ਹਾਂ। (ਹੇ ਮਾਂ!) ਪ੍ਰਭੂ ਤੋਂ ਬਿਨਾ ਸੁਖ ਆਨੰਦ ਨਹੀਂ ਮਿਲ ਸਕਦਾ (ਕਿਉਂਕਿ ਸੁਖ-ਆਨੰਦ ਦੀ) ਹੋਰ ਕੋਈ ਥਾਂ ਹੀ ਨਹੀਂ।
ਜਿਨ੍ਹਾਂ (ਵਡ-ਭਾਗੀਆਂ) ਨੇ ਪ੍ਰਭੂ-ਪਿਆਰ ਦਾ ਸੁਆਦ (ਇਕ ਵਾਰੀ) ਚੱਖ ਲਿਆ ਹੈ (ਉਹਨਾਂ ਨੂੰ ਮਾਇਆ ਦੇ ਸੁਆਦ ਭੁੱਲ ਜਾਂਦੇ ਹਨ, ਮਾਇਆ ਵੱਲੋਂ) ਉਹ ਰੱਜ ਜਾਂਦੇ ਹਨ, ਆਪਾ-ਭਾਵ ਛੱਡ ਕੇ ਉਹ ਸਦਾ ਅਰਦਾਸਾਂ ਕਰਦੇ ਰਹਿੰਦੇ ਹਨ– ਹੇ ਪ੍ਰਭੂ! ਸਾਨੂੰ ਆਪਣੇ ਲੜ ਲਾਈ ਰੱਖ।
ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਖਸਮ ਨੇ ਆਪਣੇ ਨਾਲ ਮਿਲਾ ਲਿਆ ਹੈ, ਉਹ (ਉਸ ਮਿਲਾਪ ਵਿਚੋਂ) ਵਿੱਛੁੜ ਕੇ ਹੋਰ ਕਿਸੇ ਥਾਂ ਨਹੀਂ ਜਾਂਦੀ, (ਕਿਉਂਕਿ) ਹੇ ਨਾਨਕ (ਉਸ ਨੂੰ ਨਿਸਚਾ ਆ ਜਾਂਦਾ ਹੈ ਕਿ ਸਦੀਵੀ ਸੁਖ ਵਾਸਤੇ) ਪ੍ਰਭੂ ਦੀ ਸਰਨ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ। ਉਹ ਸਦਾ ਪ੍ਰਭੂ ਦੀ ਸਰਨ ਪਈ ਰਹਿੰਦੀ ਹੈ।
ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ ਉਹ ਜੀਵ-ਇਸਤ੍ਰੀਆਂ ਸੁਖ ਵਿਚ ਵੱਸਦੀਆਂ ਹਨ, ਜਿਨ੍ਹਾਂ ਉੱਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ।8।
BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU: |
In the month of Assu, my love for the Lord overwhelms me. How can I go and meet the Lord? My mind and body are so thirsty for the Blessed Vision of His Darshan. Won’t someone please come and lead me to him, O my mother. The Saints are the helpers of the Lord’s lovers; I fall and touch their feet. Without God, how can I find peace? There is nowhere else to go. Those who have tasted the sublime essence of His Love, remain satisfied and fulfilled. They renounce their selfishness and conceit, and they pray, “God, please attach me to the hem of Your robe.” Those whom the Husband Lord has united with Himself, shall not be separated from Him again. Without God, there is no other at all. Nanak has entered the Sanctuary of the Lord. In Assu, the Lord, the Sovereign King, has granted His Mercy, and they dwell in peace. || 8 || |
Brought to you by @ Gs jhampur --
Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
Sep 16 | 2024 | Hukamnama Sahib | ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦ...
ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧। ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾਰਹਿੰਦਾ ਹੈ।੨। (ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩। ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬। SORAT’H, FIFTH MEHL: |
Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his, weighed down by the chains of egotism. || 2 || Behind closed doors, hidden by many screensown. || 1 || O foolish mind, God, your Lord and Master is watching over you. Whatever you do, He knows; nothing can remain concealed from Him. || Pause || You are intoxicated with the tastes of the tongue, with greed and pride; countless sins spring from these. You wandered in pain through countless incarnations, the man takes his pleasure with another man’s wife. When Chitr and Gupt, the celestial accountants of the conscious and subconscious, call for your account, who will screen you then? || 3 || O Perfect Lord, Merciful to the meek, Destroyer of pain, without You, I have no shelter at all. Please, lift me up out of the world-ocean; O God, I have come to Your Sanctuary. || 4 || 15 || 26 || |
Brought to you by @ Gs jhampur --
Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
Saturday, September 14, 2024
Sep 15 | 2024 | Hukamnama Sahib | ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤ...
ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਿਰਹਿ ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥
ਹੇ ਮੋਹਨ-ਪ੍ਰਭੂ! ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ੍ਰੀ ਭਾਵੇਂ ਜੀਕਰ) ਹਾਰ, ਕੱਜਲ, ਕਪੜੇ, ਗਹਿਣੇ ਪਾਂਦੀ ਹੈ, (ਪਰ ਵਿਛੋੜੇ ਦੇ ਕਾਰਨ) ਹਾਹੁਕੇ ਵਿਚ (ਉਸ ਨੂੰ) ਨੀਂਦ ਨਹੀਂ ਆਉਂਦੀ, (ਪਤੀ ਦੀ ਉਡੀਕ ਵਿਚ ਉਹ) ਹਰ ਵੇਲੇ ਉਦਾਸ ਉਦਾਸ ਰਹਿੰਦੀ ਹੈ, (ਤੇ ਸਹੇਲੀ ਪਾਸੋਂ ਪੁੱਛਦੀ ਹੈ-) ਹੇ ਭੈਣ! ਮੇਰਾ ਪਤੀ) ਕਦੋਂ ਘਰ ਆਵੇਗਾ (ਇਸੇ ਤਰ੍ਹਾਂ, ਹੇ ਮੋਹਨ! ਤੈਥੋਂ ਵਿਛੁੜ ਕੇ ਮੈਨੂੰ ਸ਼ਾਂਤੀ ਨਹੀਂ ਆਉਂਦੀ) ।੧।ਰਹਾਉ।
ਹੇ ਮੋਹਨ ਪ੍ਰਭੂ! ਮੈਂ ਗੁਰਮੁਖ ਸੁਹਾਗਣ ਦੀ ਸਰਨ ਪੈਂਦੀ ਹਾਂ, ਉਸ ਦੇ ਚਰਨਾਂ ਉਤੇ (ਆਪਣਾ) ਸਿਰ ਧਰ ਕੇ (ਪੁੱਛਦੀ ਹਾਂ-) ਹੇ ਭੈਣ! ਮੈਨੂੰ ਸੋਹਣਾ ਲਾਲ ਮਿਲਾ ਦੇ (ਦੱਸ, ਉਹ) ਕਦੋਂ ਮੇਰੇ ਹਿਰਦੇ-ਘਰ ਵਿਚ ਆਵੇਗਾ।੧।
(ਸੁਹਾਗਣ ਆਖਦੀ ਹੈ-) ਹੇ ਸਹੇਲੀਏ! ਸੁਣ, ਮੈਂ ਤੈਨੂੰ ਮੋਹਨ-ਪ੍ਰਭੂ ਦੇ ਮਿਲਣ ਦੀ ਗੱਲ ਸੁਣਾਂਦੀ ਹਾਂ। ਤੂੰ (ਆਪਣੇ ਅੰਦਰੋਂ) ਸਾਰਾ ਅਹੰਕਾਰ ਦੂਰ ਕਰ ਦੇ। ਤਦੋਂ ਤੂੰ ਆਪਣੇ ਹਿਰਦੇ-ਘਰ ਵਿਚ ਹੀ ਉਸ ਸੋਹਣੇ ਲਾਲ ਨੂੰ ਲੱਭ ਲਏਂਗੀ। (ਹਿਰਦੇ-ਘਰ ਵਿਚ ਉਸ ਦਾ ਦਰਸਨ ਕਰ ਕੇ) ਫਿਰ ਤੂੰ ਖ਼ੁਸ਼ੀ ਆਨੰਦ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰੀਂ, ਅਤੇ ਉਸ ਪ੍ਰਭੂ ਦਾ ਸਿਮਰਨ ਕਰਿਆ ਕਰੀਂ ਜੋ ਨਿਰਾ ਆਨੰਦ ਹੀ ਆਨੰਦ-ਰੂਪ ਹੈ।
ਹੇ ਭੈਣ! ਨਾਨਕ (ਭੀ ਉਸ ਗੁਰੂ ਦੇ) ਦਰ ਤੇ ਆ ਗਿਆ ਹੈ, (ਗੁਰੂ ਦੇ ਦਰ ਤੇ ਆ ਕੇ) ਮੈਂ (ਨਾਨਕ ਨੇ ਹਿਰਦੇ-ਘਰ ਵਿਚ ਹੀ) ਸੋਹਣਾ ਲਾਲ ਲੱਭ ਲਿਆ ਹੈ।੨।
ਹੇ ਭੈਣ! ਹੁਣ) ਮੋਹਨ ਪ੍ਰਭੂ ਮੈਨੂੰ ਦਰਸਨ ਦੇ ਰਿਹਾ ਹੈ, ਹੁਣ (ਮਾਇਆ ਦੇ ਮੋਹ ਵਲੋਂ ਪੈਦਾ ਹੋਈ) ਉਪਰਾਮਤਾ ਮੈਨੂੰ ਮਿੱਠੀ ਲੱਗ ਰਹੀ ਹੈ, ਮੇਰੀ ਸਾਰੀ ਮਾਇਆ ਦੀ ਤ੍ਰਿਸ਼ਨਾ ਮਿਟ ਗਈ ਹੈ। ਹੁਣ ਮੈਂ ਆਤਮਕ ਅਡੋਲਤਾ ਵਿਚ ਟਿਕ ਗਈ ਹਾਂ। ਪ੍ਰਭੂ-ਪਤੀ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਮੈਨੂੰ ਪਿਆਰੀਆਂ ਲੱਗ ਰਹੀਆਂ ਹਨ। ਹੇ ਭੈਣ! ਹੁਣ ਮੈਂ ਸੋਹਣਾ ਲਾਲ ਮੋਹਣ ਲੱਭ ਲਿਆ ਹੈ।ਰਹਾਉ ਦੂਜਾ।੧।੧੨੮।
O Mohan-Prabhu! Just as a woman separated from her husband wears necklaces, kajal, clothes, jewels, (but because of separation) she does not get sleep, (waiting for her husband) she is always sad and sad, ( And the friend asks -) O sister! When will my husband) come home (Likewise, O Mohan! I am not at peace after parting from you). 1. Stay.
O Mohan Prabhu! I bow down to Gurmukh Suhagan, resting (my) head on his feet (asking-) O sister! Give me the beautiful Lal Mila (tell me) when he will come to my heart-house. 1.
(Suhagan says-) Hey friend! Listen, I am listening to you about meeting Mohan-Prabhu. Remove all ego (from within yourself). Then you will find that beautiful red in your heart-house. (By seeing Him in the heart-house) Then you should sing the Hari-guna that creates happiness and joy, and meditate on that Lord who is only joy in the form of joy.
Hey sister! Nanak has come to (that Guru's) court, (having come to the Guru's court) I (Nanak in the heart-house itself) have found the beautiful red. 2.
Hey sister! Now) Mohan Prabhu is giving me darshan, now (born from the attachment of maya) I feel sweet, all my desire for maya is gone. Now I have rested in spiritual stability. The words of praise of the Lord are dear to me. Hey sister! Now I have found the beautiful red mohan. Stay second. 1.128.
Brought to you by @ Gs jhampur --
Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥
ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਿਰਹਿ ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥
ਹੇ ਮੋਹਨ-ਪ੍ਰਭੂ! ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ੍ਰੀ ਭਾਵੇਂ ਜੀਕਰ) ਹਾਰ, ਕੱਜਲ, ਕਪੜੇ, ਗਹਿਣੇ ਪਾਂਦੀ ਹੈ, (ਪਰ ਵਿਛੋੜੇ ਦੇ ਕਾਰਨ) ਹਾਹੁਕੇ ਵਿਚ (ਉਸ ਨੂੰ) ਨੀਂਦ ਨਹੀਂ ਆਉਂਦੀ, (ਪਤੀ ਦੀ ਉਡੀਕ ਵਿਚ ਉਹ) ਹਰ ਵੇਲੇ ਉਦਾਸ ਉਦਾਸ ਰਹਿੰਦੀ ਹੈ, (ਤੇ ਸਹੇਲੀ ਪਾਸੋਂ ਪੁੱਛਦੀ ਹੈ-) ਹੇ ਭੈਣ! ਮੇਰਾ ਪਤੀ) ਕਦੋਂ ਘਰ ਆਵੇਗਾ (ਇਸੇ ਤਰ੍ਹਾਂ, ਹੇ ਮੋਹਨ! ਤੈਥੋਂ ਵਿਛੁੜ ਕੇ ਮੈਨੂੰ ਸ਼ਾਂਤੀ ਨਹੀਂ ਆਉਂਦੀ) ।੧।ਰਹਾਉ।
ਹੇ ਮੋਹਨ ਪ੍ਰਭੂ! ਮੈਂ ਗੁਰਮੁਖ ਸੁਹਾਗਣ ਦੀ ਸਰਨ ਪੈਂਦੀ ਹਾਂ, ਉਸ ਦੇ ਚਰਨਾਂ ਉਤੇ (ਆਪਣਾ) ਸਿਰ ਧਰ ਕੇ (ਪੁੱਛਦੀ ਹਾਂ-) ਹੇ ਭੈਣ! ਮੈਨੂੰ ਸੋਹਣਾ ਲਾਲ ਮਿਲਾ ਦੇ (ਦੱਸ, ਉਹ) ਕਦੋਂ ਮੇਰੇ ਹਿਰਦੇ-ਘਰ ਵਿਚ ਆਵੇਗਾ।੧।
(ਸੁਹਾਗਣ ਆਖਦੀ ਹੈ-) ਹੇ ਸਹੇਲੀਏ! ਸੁਣ, ਮੈਂ ਤੈਨੂੰ ਮੋਹਨ-ਪ੍ਰਭੂ ਦੇ ਮਿਲਣ ਦੀ ਗੱਲ ਸੁਣਾਂਦੀ ਹਾਂ। ਤੂੰ (ਆਪਣੇ ਅੰਦਰੋਂ) ਸਾਰਾ ਅਹੰਕਾਰ ਦੂਰ ਕਰ ਦੇ। ਤਦੋਂ ਤੂੰ ਆਪਣੇ ਹਿਰਦੇ-ਘਰ ਵਿਚ ਹੀ ਉਸ ਸੋਹਣੇ ਲਾਲ ਨੂੰ ਲੱਭ ਲਏਂਗੀ। (ਹਿਰਦੇ-ਘਰ ਵਿਚ ਉਸ ਦਾ ਦਰਸਨ ਕਰ ਕੇ) ਫਿਰ ਤੂੰ ਖ਼ੁਸ਼ੀ ਆਨੰਦ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰੀਂ, ਅਤੇ ਉਸ ਪ੍ਰਭੂ ਦਾ ਸਿਮਰਨ ਕਰਿਆ ਕਰੀਂ ਜੋ ਨਿਰਾ ਆਨੰਦ ਹੀ ਆਨੰਦ-ਰੂਪ ਹੈ।
ਹੇ ਭੈਣ! ਨਾਨਕ (ਭੀ ਉਸ ਗੁਰੂ ਦੇ) ਦਰ ਤੇ ਆ ਗਿਆ ਹੈ, (ਗੁਰੂ ਦੇ ਦਰ ਤੇ ਆ ਕੇ) ਮੈਂ (ਨਾਨਕ ਨੇ ਹਿਰਦੇ-ਘਰ ਵਿਚ ਹੀ) ਸੋਹਣਾ ਲਾਲ ਲੱਭ ਲਿਆ ਹੈ।੨।
ਹੇ ਭੈਣ! ਹੁਣ) ਮੋਹਨ ਪ੍ਰਭੂ ਮੈਨੂੰ ਦਰਸਨ ਦੇ ਰਿਹਾ ਹੈ, ਹੁਣ (ਮਾਇਆ ਦੇ ਮੋਹ ਵਲੋਂ ਪੈਦਾ ਹੋਈ) ਉਪਰਾਮਤਾ ਮੈਨੂੰ ਮਿੱਠੀ ਲੱਗ ਰਹੀ ਹੈ, ਮੇਰੀ ਸਾਰੀ ਮਾਇਆ ਦੀ ਤ੍ਰਿਸ਼ਨਾ ਮਿਟ ਗਈ ਹੈ। ਹੁਣ ਮੈਂ ਆਤਮਕ ਅਡੋਲਤਾ ਵਿਚ ਟਿਕ ਗਈ ਹਾਂ। ਪ੍ਰਭੂ-ਪਤੀ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਮੈਨੂੰ ਪਿਆਰੀਆਂ ਲੱਗ ਰਹੀਆਂ ਹਨ। ਹੇ ਭੈਣ! ਹੁਣ ਮੈਂ ਸੋਹਣਾ ਲਾਲ ਮੋਹਣ ਲੱਭ ਲਿਆ ਹੈ।ਰਹਾਉ ਦੂਜਾ।੧।੧੨੮।
O Mohan-Prabhu! Just as a woman separated from her husband wears necklaces, kajal, clothes, jewels, (but because of separation) she does not get sleep, (waiting for her husband) she is always sad and sad, ( And the friend asks -) O sister! When will my husband) come home (Likewise, O Mohan! I am not at peace after parting from you). 1. Stay.
O Mohan Prabhu! I bow down to Gurmukh Suhagan, resting (my) head on his feet (asking-) O sister! Give me the beautiful Lal Mila (tell me) when he will come to my heart-house. 1.
(Suhagan says-) Hey friend! Listen, I am listening to you about meeting Mohan-Prabhu. Remove all ego (from within yourself). Then you will find that beautiful red in your heart-house. (By seeing Him in the heart-house) Then you should sing the Hari-guna that creates happiness and joy, and meditate on that Lord who is only joy in the form of joy.
Hey sister! Nanak has come to (that Guru's) court, (having come to the Guru's court) I (Nanak in the heart-house itself) have found the beautiful red. 2.
Hey sister! Now) Mohan Prabhu is giving me darshan, now (born from the attachment of maya) I feel sweet, all my desire for maya is gone. Now I have rested in spiritual stability. The words of praise of the Lord are dear to me. Hey sister! Now I have found the beautiful red mohan. Stay second. 1.128.
ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ...