My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great
About Me
- GS Jhampur
- The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.
Monday, September 23, 2024
Sunday, September 22, 2024
Sep 23 | 2024 | Hukamnama Sahib | ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨ...
ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥
ਅਰਥ: ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ। ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ!l ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧। ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰਰੱਖਿਆ ਹੋਇਆ ਹੈ। ਹੇ ਦਾਸ ਨਾਨਕ! ਆਖ-ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖਦੂਰ ਕਰ ਲਏ।੨।੫।੬੯। SORAT’H, FIFTH MEHL: |
I am a sacrifice to my Guru. He has totally preserved my honor. I have obtained the fruits of my mind’s desires. I meditate forever on my God. || 1 || O Saints, without Him, there is no other at all. He is God, the Cause of causes. || Pause || My God has given me His Blessing. He has made all creatures subject to me. Servant Nanak meditates on the Naam, the Name of the Lord, and all his sorrows depart. || 2 || 5 || 69 || |
Saturday, September 21, 2024
Sep 22 | 2024 | Hukamnama Sahib | ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂ...
ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥
(ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ।
ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧।
ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦।
BILAAVAL, FIFTH MEHL: |
The Perfect Guru has blessed me with celestial Samaadhi, bliss and peace. God is always my Helper and Companion; I contemplate His Ambrosial Virtues. || Pause || Triumphant cheers greet me all across the world, and all beings yearn for me. The True Guru and God are totally pleased with me; no obstacle blocks my way. || 1 || One who has the Merciful Lord God on his side — everyone becomes his slave. Forever and ever, O Nanak, glorious greatness rests with the Guru. || 2 || 12 || 30 |
Friday, September 20, 2024
BILAAVAL, FOURTH MEHL: |
Meditate on the cool water of the Name of the Lord, Har, Har. Perfume yourself with the fragrant scent of the Lord, the sandalwood tree. Joining the Society of the Saints, I have obtained the supreme status. I am just a castor-oil tree, made fragrant by their association. || 1 || Meditate on the Lord of the Universe, the Master of the world, the Lord of creation. Those humble beings who seek the Lord’s Sanctuary are saved, like Prahlaad; they are emancipated and merge with the Lord. || 1 || Pause || Of all plants, the sandalwood tree is the most sublime. Everything near the sandalwood tree becomes fragrant like sandalwood. The stubborn, false faithless cynics are dried up; their egotistical pride separates them far from the Lord. || 2 || Only the Creator Lord Himself knows the state and condition of everyone; the Lord Himself makes all the arrangements. One who meets the True Guru is transformed into gold. Whatever is pre-ordained, is not erased by erasing. || 3 || The treasure of jewels is found in the ocean of the Guru’s Teachings. The treasure of devotional worship is opened to me. Focused on the Guru’s Feet, faith wells up within me; chanting the Glorious Praises of the Lord, I hunger for more. || 4 || I am totally detached, continually, continuously meditating on the Lord; chanting the Glorious Praises of the Lord, I express my love for Him. Time and time again, each and every moment and instant, I express it. I cannot find the Lord’s limits; He is the farthest of the far. || 5 || The Shaastras, the Vedas and the Puraanas advise righteous actions, and the performance of the six religious rituals. The hypocritical, self-willed manmukhs are ruined by doubt; in the waves of greed, their boat is heavily loaded, and it sinks. || 6 || So chant the Naam, the Name of the Lord, and through the Naam, find emancipation. The Simritees and Shaastras recommend the Naam. Eradicating egotism, one becomes pure. The Gurmukh is inspired, and obtains the supreme status. || 7 || This world, with its colors and forms, is all Yours, O Lord; as You attach us, so do we do our deeds. O Nanak, we are the instruments upon which He plays; as He wills, so is the path we take. || 8 || 2 || 5 || ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥ ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥ ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥ ਅਰਥ: ਹੇ ਭਾਈ! ਜਗਤ ਦੇ ਨਾਥ, ਜਗਤ ਦੇ ਈਸ਼੍ਵਰ, ਧਰਤੀ ਦੇ ਖਸਮ ਪ੍ਰਭੂ ਦਾ ਨਾਮ ਜਪਿਆ ਕਰ। ਜਿਹੜੇ ਮਨੁੱਖ ਪ੍ਰਭੂ ਦੀ ਸਰਨ ਆ ਪੈਂਦੇ ਹਨ, ਉਹ ਮਨੁੱਖ (ਸੰਸਾਰ-ਸਮੁੰਦਰ ਵਿਚੋਂ) ਬਚ ਨਿਕਲਦੇ ਹਨ, ਜਿਵੇਂ ਪ੍ਰਹਿਲਾਦ (ਆਦਿਕ ਭਗਤਾਂ) ਨੂੰ (ਪਰਮਾਤਮਾ ਨੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਕੇ (ਆਪਣੇ ਚਰਨਾਂ ਵਿਚ) ਲੀਨ ਕਰ ਲਿਆ।੧।ਰਹਾਉ। ਹੇ ਭਾਈ! ਪ੍ਰਭੂ ਦਾ ਨਾਮ ਸਿਮਰਿਆ ਕਰੋ, ਇਹ ਨਾਮ ਠੰਢ ਪਾਣ ਵਾਲਾ ਜਲ ਹੈ, ਇਹ ਨਾਮ ਚੰਦਨ ਦੀ ਸੁਗੰਧੀ ਹੈ ਜਿਹੜੀ (ਸਾਰੀ ਬਨਸਪਤੀ ਨੂੰ) ਸੁਗੰਧਿਤ ਕਰ ਦੇਂਦੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲਈਦਾ ਹੈ। ਜਿਵੇਂ ਅਰਿੰਡ ਤੇ ਪਲਾਹ (ਆਦਿਕ ਨਿਕੰਮੇ ਰੁੱਖ ਚੰਦਨ ਦੀ ਸੰਗਤਿ ਨਾਲ) ਸੁਗੰਧਿਤ ਹੋ ਜਾਂਦੇ ਹਨ, (ਤਿਵੇਂ) ਮੇਰੇ ਵਰਗੇ ਜੀਵ (ਹਰਿ ਨਾਮ ਦੀ ਬਰਕਤਿ ਨਾਲ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ) ।੧। ਹੇ ਭਾਈ! ਸਾਰੀ ਬਨਸਪਤੀ ਵਿਚ ਚੰਦਨ ਸਭ ਤੋਂ ਸ੍ਰੇਸ਼ਟ (ਰੁੱਖ) ਹੈ, ਚੰਦਨ ਦੇ ਨੇੜੇ (ਉੱਗਾ ਹੋਇਆ) ਹਰੇਕ ਬੂਟਾ ਚੰਦਨ ਬਣ ਜਾਂਦਾ ਹੈ। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਾਇਆ-ਵੇੜ੍ਹੇ ਪ੍ਰਾਣੀ (ਉਹਨਾਂ ਰੁੱਖਾਂ ਵਰਗੇ ਹਨ ਜੋ ਧਰਤੀ ਵਿਚੋਂ ਖ਼ੁਰਾਕ ਮਿਲ ਸਕਣ ਤੇ ਭੀ) ਖਲੋਤੇ ਹੀ ਸੁੱਕ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਅਹੰਕਾਰ ਵੱਸਦਾ ਹੈ, (ਇਸ ਵਾਸਤੇ ਪਰਮਾਤਮਾ ਤੋਂ) ਵਿਛੁੱੜ ਕੇ ਉਹ ਕਿਤੇ ਦੂਰ ਪਏ ਰਹਿੰਦੇ ਹਨ।੨। ਹੇ ਭਾਈ! ਪਰਮਾਤਮਾ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ-ਇਹ ਗੱਲ ਉਹ ਆਪ ਹੀ ਜਾਣਦਾ ਹੈ। (ਜਗਤ ਦੀ) ਸਾਰੀ ਮਰਯਾਦਾ ਉਸ ਨੇ ਆਪ ਹੀ ਬਣਾਈ ਹੋਈ ਹੈ (ਉਸ ਮਰਯਾਦਾ ਅਨੁਸਾਰ) ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸੋਨਾ ਬਣ ਜਾਂਦਾ ਹੈ (ਸੁੱਚੇ ਜੀਵਨ ਵਲ ਬਣ ਜਾਂਦਾ ਹੈ। ਹੇ ਭਾਈ! ਧੁਰ ਦਰਗਾਹ ਤੋਂ (ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਜੀਵਾਂ ਦੇ ਮੱਥੇ ਉਤੇ ਜੋ ਲੇਖ) ਲਿਖਿਆ ਜਾਂਦਾ ਹੈ, ਉਹ ਲੇਖ (ਕਿਸੇ ਦੇ ਆਪਣੇ ਉੱਦਮ ਨਾਲ) ਮਿਟਾਇਆਂ ਮਿਟ ਨਹੀਂ ਸਕਦਾ (ਗੁਰੂ ਦੇ ਮਿਲਣ ਨਾਲ ਹੀ ਲੋਹੇ ਤੋਂ ਕੰਚਨ ਬਣਦਾ) ਹੈ।੩। ਹੇ ਭਾਈ! ਗੁਰੂ ਦੇ ਅੰਦਰ) ਭਗਤੀ ਦੇ ਸਮੁੰਦਰ (ਭਰੇ ਪਏ) ਹਨ, ਭਗਤੀ ਦੇ ਖ਼ਜ਼ਾਨੇ ਖੁਲ੍ਹੇ ਪਏ ਹਨ, ਗੁਰੂ ਦੀ ਮਤਿ ਉਤੇ ਤੁਰ ਕੇ ਹੀ ਮਨੁੱਖ (ਉੱਚੇ ਆਤਮਕ ਗੁਣ-) ਰਤਨ ਪ੍ਰਾਪਤ ਕਰ ਸਕਦਾ ਹੈ। (ਵੇਖੋ) ਗੁਰੂ ਦੀ ਚਰਨੀਂ ਲੱਗ ਕੇ (ਹੀ ਮੇਰੇ ਅੰਦਰ) ਇਕ ਪਰਮਾਤਮਾ ਵਾਸਤੇ ਪਿਆਰ ਪੈਦਾ ਹੋਇਆ ਹੈ (ਹੁਣ) ਪਰਮਾਤਮਾ ਦੇ ਗੁਣ ਗਾਂਦਿਆਂ ਮੇਰਾ ਮਨ ਰੱਜਦਾ ਨਹੀਂ ਹੈ।੪। ਹੇ ਭਾਈ! ਜਿਹੜਾ ਮਨੁੱਖ ਸਦਾ ਹੀ ਪਰਮਾਤਮਾ ਦਾ ਧਿਆਨ ਧਰਦਾ ਰਹਿੰਦਾ ਹੈ ਉਸਦੇ ਅੰਦਰ ਸਭ ਤੋਂ ਉੱਚੀ ਲਗਨ ਬਣ ਜਾਂਦੀ ਹੈ। ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ ਜਿਹੜਾ ਪਿਆਰ ਮੇਰੇ ਅੰਦਰ ਬਣਿਆ ਹੈ, ਮੈਂ (ਤੁਹਾਨੂੰ ਉਸ ਦਾ ਹਾਲ) ਦੱਸਿਆ ਹੈ। ਸੋ, ਹੇ ਭਾਈ! ਮੁੜ ਮੁੜ, ਹਰੇਕ ਖਿਨ, ਹਰੇਕ ਪਲ, ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ (ਪਰ, ਇਹ ਚੇਤੇ ਰੱਖੋ) ਪਰਮਾਤਮਾ ਪਰੇ ਤੋਂ ਪਰੇ ਹੈ, ਕੋਈ ਜੀਵ ਉਸ (ਦੀ ਹਸਤੀ) ਦਾ ਪਾਰਲਾ ਬੰਨ੍ਹਾ ਲੱਭ ਨਹੀਂ ਸਕਦਾ।੫। ਹੇ ਭਾਈ! ਵੇਦ ਸ਼ਾਸਤ੍ਰ ਪੁਰਾਣ (ਆਦਿਕ ਧਰਮ ਪੁਸਤਕ ਇਸੇ ਗੱਲ ਉੱਤੇ) ਜ਼ੋਰ ਦੇਂਦੇ ਹਨ (ਕਿ ਖਟ-ਕਰਮੀ) ਧਰਮ ਕਮਾਇਆ ਕਰੋ, ਉਹ ਇਹਨਾਂ ਛੇ ਧਾਰਮਿਕ ਕਰਮਾਂ ਬਾਰੇ ਹੀ ਪਕਿਆਈ ਕਰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਇਸੇ) ਪਾਖੰਡ ਵਿਚ ਭਟਕਣਾ ਵਿਚ (ਪੈ ਕੇ) ਖ਼ੁਆਰ ਹੁੰਦੇ ਹਨ, (ਉਹਨਾਂ ਦੀ ਜ਼ਿੰਦਗੀ ਦੀ) ਬੇੜੀ (ਆਪਣੇ ਹੀ ਪਾਖੰਡ ਦੇ) ਭਾਰ ਨਾਲ ਲੋਭ ਦੀ ਲਹਿਰ ਵਿਚ ਡੁੱਬ ਜਾਂਦੀ ਹੈ।੬। ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ, ਨਾਮ ਵਿਚ ਜੁੜ ਕੇ ਹੀ ਉੱਚੀ ਆਤਮਕ ਅਵਸਥਾ ਪ੍ਰਾਪਤ ਕਰੋਗੇ। (ਆਪਣੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਪੱਕਾ ਟਿਕਾਈ ਰੱਖੋ, (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਵਾਸਤੇ ਇਹ ਹਰਿ-ਨਾਮ ਹੀ) ਸਿਮ੍ਰਿਤੀਆਂ ਸ਼ਾਸਤ੍ਰਾਂ ਦਾ ਉਪਦੇਸ ਹੈ। (ਹਰਿ-ਨਾਮ ਦੀ ਰਾਹੀਂ ਜਦੋਂ ਮਨੁੱਖ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਮਨੁੱਖ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ। ਗੁਰੂ ਦੀ ਸਰਨ ਪੈ ਕੇ ਜਦੋਂ ਮਨੁੱਖ (ਪਰਮਾਤਮਾ ਦੇ ਨਾਮ ਵਿਚ) ਪਤੀਜਦਾ ਹੈ, ਤਦੋਂ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ।੭। ਹੇ ਨਾਨਕ! ਆਖ-ਹੇ ਪ੍ਰਭੂ!) ਇਹ ਸਾਰਾ ਜਗਤ ਤੇਰਾ ਹੀ ਰੂਪ ਹੈ ਤੇਰਾ ਹੀ ਰੰਗ ਹੈ। ਜਿਸ ਪਾਸੇ ਤੂੰ (ਜੀਵਾਂ ਨੂੰ) ਲਾਂਦਾ ਹੈਂ, ਉਹੀ ਕਰਮ ਜੀਵ ਕਰਦੇ ਹਨ। ਜੀਵ (ਤੇਰੇ ਵਾਜੇ ਹਨ) ਜਿਵੇਂ ਤੂੰ ਵਜਾਂਦਾ ਹੈਂ, ਤਿਵੇਂ ਵੱਜਦੇ ਹਨ। ਜਿਸ ਰਾਹ ਤੇ ਤੋਰਨਾ ਤੈਨੂੰ ਚੰਗਾ ਲੱਗਦਾ ਹੈ, ਉਸੇ ਰਾਹ ਤੇ ਜੀਵ ਤੁਰਦੇ ਹਨ।੮।੨। |
Thursday, September 19, 2024
ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅ...
ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥ ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥ ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥੧॥ ਅਨ ਤੇ ਟੂਟੀਐ ਰਿਖ ਤੇ ਛੂਟੀਐ ॥ ਮਨ ਹਰਿ ਰਸ ਘੂਟੀਐ ਸੰਗਿ ਸਾਧੂ ਉਲਟੀਐ ॥ ਅਨ ਨਾਹੀ ਨਾਹੀ ਰੇ ॥ ਨਾਨਕ ਪ੍ਰੀਤਿ ਚਰਨ ਚਰਨ ਹੇ ॥੨॥੨॥੧੨੯॥
ਬਿਲਾਵਲੁ ਮਹਲਾ ੫ ॥
ਹੇ ਭਾਈ! ਸੰਤਾਂ ਦੇ ਸਹਾਈ ਖਸਮ-ਪ੍ਰਭੂ ਦੇ ਚਰਨਾਂ ਵਿਚ ਸਦਾ ਜੁੜੇ ਰਹੋ। ਮੈਂ ਤਾਂ ਹੁਣ ਉਸੇ ਦੇ ਹੀ ਚਰਨ ਫੜ ਲਏ ਹਨ। ਖਸਮ-ਪ੍ਰਭੂ ਦਾ ਦਰਸਨ ਕਰਨ ਨਾਲ ਮੇਰੀ ਹਉਮੈ ਦੂਰ ਹੋ ਗਈ ਹੈ।੧।ਰਹਾਉ।
(ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਮੇਰੇ ਮਨ ਨੂੰ ਹੋਰ ਕੁਝ ਭੀ ਚੰਗਾ ਨਹੀਂ ਲੱਗਦਾ, (ਪ੍ਰਭੂ ਦੇ ਦਰਸਨ ਨੂੰ ਹੀ) ਤਾਂਘਦਾ ਰਹਿੰਦਾ ਹੈ। ਜਿਵੇਂ ਭੌਰਾ ਕੌਲ-ਫੁੱਲ ਦੀ ਧੂੜੀ ਵਿਚ ਲਪਟਿਆ ਰਹਿੰਦਾ ਹੈ, ਤਿਵੇਂ ਮੇਰਾ ਮਨ ਪ੍ਰਭੂ ਦੇ ਚਰਨਾਂ ਵਲ ਹੀ ਮੁੜ ਮੁੜ ਪਰਤਦਾ ਹੈ। ਮੇਰਾ ਮਨ ਹੋਰ (ਪਦਾਰਥਾਂ ਦੇ) ਸੁਆਦਾਂ ਨੂੰ ਨਹੀਂ ਲੋੜਦਾ, ਇਕ ਪਰਮਾਤਮਾ ਨੂੰ ਲੱਭਦਾ ਹੈ।੧।
(ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਹੋਰ (ਪਦਾਰਥਾਂ ਦੇ ਮੋਹ) ਤੋਂ ਸੰਬੰਧ ਤੋੜ ਲਈਦਾ ਹੈ, ਇੰਦ੍ਰੀਆਂ ਦੇ ਪਕੜ ਤੋਂ ਖ਼ਲਾਸੀ ਪਾ ਲਈਦੀ ਹੈ। ਹੇ ਮਨ! ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ-ਰਸ ਚੁੰਘੀਦਾ ਹੈ, ਤੇ (ਮਾਇਆ ਦੇ ਮੋਹ ਵਲੋਂ ਬ੍ਰਿਤੀ) ਪਰਤ ਜਾਂਦੀ ਹੈ। ਹੇ ਨਾਨਕ! ਆਖ-) ਹੇ ਭਾਈ! (ਦਰਸਨ ਦੀ ਬਰਕਤ ਨਾਲ) ਹੋਰ ਮੋਹ ਉੱਕਾ ਹੀ ਨਹੀਂ ਭਾਉਂਦਾ, ਹਰ ਵੇਲੇ ਪ੍ਰਭੂ ਦੇ ਚਰਨਾਂ ਨਾਲ ਹੀ ਪਿਆਰ ਬਣਿਆ ਰਹਿੰਦਾ ਹੈ।੨।੨।੧੨੯।
BILAAVAL, FIFTH MEHL:
My ego is gone; I have obtained the Blessed Vision of the Lord’s Darshan. I am absorbed in my Lord and Master, the help and support of the Saints. Now, I hold tight to His Feet. || 1 || Pause || My mind longs for Him, and does not love any other. I am totally absorbed, in love with His Lotus Feet, like the bumble bee attached to the honey of the lotus flower. I do not desire any other taste; I seek only the One Lord. || 1 || I have broken away from the others, and I have been released from the Messenger of Death. O mind, drink in the subtle essence of the Lord; join the Saadh Sangat, the Company of the Holy, and turn away from the world. There is no other, none other than the Lord. O Nanak, love the Feet, the Feet of the Lord. || 2 || 2 || 129 ||
Wednesday, September 18, 2024
Sep 19 | 2024 | Hukamnama Sahib | ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ...
ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥
ਅਰਥ: ਹੇ ਮੇਰੇ ਮਨ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ।ਰਹਾਉ।
(ਹੇ ਭਾਈ! ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ) । ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ।੧।
ਹੇ ਭਾਈ! ਇਸ ਸਰੀਰ ਵਿਚ ਕਾਮ ਕ੍ਰੋਧ ਲੋਭ ਮੋਹ ਅਹੰਕਾਰ ਪੰਜ ਚੋਰ ਵੱਸਦੇ ਹਨ, (ਇਹ ਮਨੁੱਖ ਦੇ ਅੰਦਰ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ) । ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨਿ੍ਹਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ।੨।
'ਮੈਂ ਵੱਡਾ ਹਾਂ', 'ਇਹ ਧਨ ਪਦਾਰਥ ਮੇਰਾ ਹੈ'-ਇਹ ਆਖ ਆਖ ਕੇ (ਮਾਇਆ-ਵੇੜ੍ਹੇ ਮਨੁੱਖ) ਖ਼ੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ, ਉਹ ਸਦਾ-ਥਿਰ ਰਹਿਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ।੩।
ਜਿਨ੍ਹਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ ਉਹਨਾਂ ਦਾ ਹੁਕਮ (ਦੁਨੀਆ ਦੇ) ਬਾਦਸ਼ਾਹਾਂ ਦੇ ਸਿਰ ਉਤੇ (ਭੀ) ਚੱਲਦਾ ਹੈ, ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦੇ ਨਾਮ ਦੀ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ ਹੈ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ।੪।੨।
SORAT’H, THIRD MEHL: |
The True Lord has blessed His devotees with the treasure of devotional worship, and the wealth of the Lord’s Name. The wealth of the Naam, shall never be exhausted; no one can estimate its worth. With the wealth of the Naam, their faces are radiant, and they attain the True Lord. || 1 || O my mind, through the Word of the Guru’s Shabad, the Lord is found. Without the Shabad, the world wanders around, and receives its punishment in the Court of the Lord. || Pause || Within this body dwell the five thieves: sexual desire, anger, greed, emotional attachment and egotism. They plunder the Nectar, but the self-willed manmukh does not realize it; no one hears his complaint. The world is blind, and its dealings are blind as well; without the Guru, there is only pitch darkness. || 2 || Indulging in egotism and possessiveness, they are ruined; when they depart, nothing goes along with them. But one who becomes Gurmukh meditates on the Naam, and ever contemplates the Lord’s Name. Through the True Word of Gurbani, he sings the Glorious Praises of the Lord; blessed with the Lord’s Glance of Grace, he is enraptured. || 3 || The spiritual wisdom of the True Guru is a steady light within the heart. The Lord’s decree is over the heads of even kings. Night and day, the Lord’s devotees worship Him; night and day, they gather in the true profit of the Lord’s Name. O Nanak, through the Lord’s Name, one is emancipated; attuned to the Shabad, he finds the Lord. || 4 || 2 || |
The daily Hukamnama sahib from Sri Darbar Sahib Amritsar including Punjabi and English translation audio ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥
ਅਰਥ: ਹੇ ਮੇਰੇ ਮਨ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ।ਰਹਾਉ।
(ਹੇ ਭਾਈ! ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ) । ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ।੧।
ਹੇ ਭਾਈ! ਇਸ ਸਰੀਰ ਵਿਚ ਕਾਮ ਕ੍ਰੋਧ ਲੋਭ ਮੋਹ ਅਹੰਕਾਰ ਪੰਜ ਚੋਰ ਵੱਸਦੇ ਹਨ, (ਇਹ ਮਨੁੱਖ ਦੇ ਅੰਦਰ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ) । ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨਿ੍ਹਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ।੨।
'ਮੈਂ ਵੱਡਾ ਹਾਂ', 'ਇਹ ਧਨ ਪਦਾਰਥ ਮੇਰਾ ਹੈ'-ਇਹ ਆਖ ਆਖ ਕੇ (ਮਾਇਆ-ਵੇੜ੍ਹੇ ਮਨੁੱਖ) ਖ਼ੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ, ਉਹ ਸਦਾ-ਥਿਰ ਰਹਿਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ।੩।
ਜਿਨ੍ਹਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ ਉਹਨਾਂ ਦਾ ਹੁਕਮ (ਦੁਨੀਆ ਦੇ) ਬਾਦਸ਼ਾਹਾਂ ਦੇ ਸਿਰ ਉਤੇ (ਭੀ) ਚੱਲਦਾ ਹੈ, ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦੇ ਨਾਮ ਦੀ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ ਹੈ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ।੪।੨।
SORAT’H, THIRD MEHL: |
The True Lord has blessed His devotees with the treasure of devotional worship, and the wealth of the Lord’s Name. The wealth of the Naam, shall never be exhausted; no one can estimate its worth. With the wealth of the Naam, their faces are radiant, and they attain the True Lord. || 1 || O my mind, through the Word of the Guru’s Shabad, the Lord is found. Without the Shabad, the world wanders around, and receives its punishment in the Court of the Lord. || Pause || Within this body dwell the five thieves: sexual desire, anger, greed, emotional attachment and egotism. They plunder the Nectar, but the self-willed manmukh does not realize it; no one hears his complaint. The world is blind, and its dealings are blind as well; without the Guru, there is only pitch darkness. || 2 || Indulging in egotism and possessiveness, they are ruined; when they depart, nothing goes along with them. But one who becomes Gurmukh meditates on the Naam, and ever contemplates the Lord’s Name. Through the True Word of Gurbani, he sings the Glorious Praises of the Lord; blessed with the Lord’s Glance of Grace, he is enraptured. || 3 || The spiritual wisdom of the True Guru is a steady light within the heart. The Lord’s decree is over the heads of even kings. Night and day, the Lord’s devotees worship Him; night and day, they gather in the true profit of the Lord’s Name. O Nanak, through the Lord’s Name, one is emancipated; attuned to the Shabad, he finds the Lord. || 4 || 2 || |
Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
Sep 18 | 2024 | Hukamnama Sahib | ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾ...
ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥
ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ।
(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧।
ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨।
ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ।੩।
ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ! ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ।੪।੫।੧੬।
SORAT’H, FIFTH MEHL: |
As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. || 1 || This is what befits the Lord’s servant. Beholding the Lord near at hand, he serves the True Guru, and he is satisfied through the Kirtan of the Lord’s Praises. || Pause || The addict is addicted to his drug, and the landlord is in love with his land. As the baby is attached to his milk, so the Saint is in love with God. || 2 || The scholar is absorbed in scholarship, and the eyes are happy to see. As the tongue savors the tastes, so does the humble servant of the Lord sing the Glorious Praises of the Lord. || 3 || As is the hunger, so is the fulfiller; He is the Lord and Master of all hearts. Nanak thirsts for the Blessed Vision of the Lord’s Darshan; he has met God, the Inner-knower, the Searcher of hearts. || 4 || 5 || 16 || |
ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ...