My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great
About Me
- GS Jhampur
- The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.
Monday, November 11, 2024
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥
ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।
ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।
ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।
ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।
ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥
ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫।
ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬।
ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭।
ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮।
ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।
SORAT’H, FIFTH MEHL, SECOND HOUSE, ASHTAPADEES: |
ONE UNIVERSAL CREATOR GOD. BY THE GRACE OF THE TRUE GURU: |
They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. || 1 || O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. || Pause || One may remain silent and use his hands as begging bowls, and wander naked in the forest. He may make pilgrimages to river banks and sacred shrines all over the world, but his sense of duality will not leave him. || 2 || His mind’s desires may lead him to go and dwell at sacred places of pilgrimage, and offer his head to be sawn off; but this will not cause the filth of his mind to depart, even though he may make thousands of efforts. || 3 || He may give gifts of all sorts — gold, women, horses and elephants. He may make offerings of corn, clothes and land in abundance, but this will not lead him to the Lord’s Door. || 4 || He may remain devoted to worship and adoration, bowing his forehead to the floor, practicing the six religious rituals. He indulges in egotism and pride, and falls into entanglements, but he does not meet the Lord by these devices. || 5 || He practices the eighty-four postures of Yoga, and acquires the supernatural powers of the Siddhas, but he gets tired of practicing these. He lives a long life, but is reincarnated again and again; he has not met with the Lord. || 6 || He may enjoy princely pleasures, and regal pomp and ceremony, and issue unchallenged commands. He may lie on beautiful beds, perfumed with sandalwood oil, but this will led him only to the gates of the most horrible hell. || 7 || Singing the Kirtan of the Lord’s Praises in the Saadh Sangat, the Company of the Holy, is the highest of all actions. Says Nanak, he alone obtains it, who is pre-destined to receive it. || 8 || Your slave is intoxicated with this Love of Yours. The Destroyer of the pains of the poor has become merciful to me, and this mind is imbued with the Praises of the Lord, Har, Har. || Second Pause || 1 || 3|| |
Sunday, November 10, 2024
ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥
ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥
ਅਰਥ: ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ, ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ। ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ। ਇਸ ਮਨੁੱਖਾ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ।੧।
ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ। ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮਤਿ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ) ।੧।
ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪ੍ਰੋਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ। ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੇ ਮਰ ਜਾਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਗੰਦੇ ਗੀਤਾਂ (ਗਾਵਣ ਸੁਣਨ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਵਿਚ ਉਸ ਦੀ ਸੁਰਤਿ ਨਹੀਂ ਲੱਗਦੀ। ਨਾਹ ਉਹ ਪਰਮਾਤਮਾ ਦੇ ਪਿਆਰ ਵਿਚ ਰੰਗੀਜਦਾ ਹੈ, ਨਾਹ ਉਸ ਨੂੰ ਨਾਮ-ਰਸ ਵਿਚ ਖਿੱਚ ਪੈਂਦੀ ਹੈ। ਮਨਮੁਖ ਇਸੇ ਤਰ੍ਹਾਂ ਆਪਣੀ ਇੱਜ਼ਤ ਗਵਾ ਲੈਂਦਾ ਹੈ।੨।
ਸਾਧ ਸੰਗਤਿ ਵਿਚ ਜਾ ਕੇ ਮਨਮੁਖ ਆਤਮਕ ਅਡੋਲਤਾ ਦਾ ਆਨੰਦ ਕਦੇ ਨਹੀਂ ਮਾਣਦਾ, ਉਸ ਦੀ ਜੀਭ ਨੂੰ ਨਾਮ ਜਪਣ ਦਾ ਸੁਆਦ ਕਦੇ ਰਤਾ ਭੀ ਨਹੀਂ ਆਉਂਦਾ। ਮਨਮੁਖ ਆਪਣੇ ਮਨ ਨੂੰ ਤਨ ਨੂੰ ਧਨ ਨੂੰ ਹੀ ਆਪਣਾ ਸਮਝੀ ਬੈਠਦਾ ਹੈ, ਪਰਮਾਤਮਾ ਦੇ ਦਰ ਦੀ ਉਸ ਨੂੰ ਕੋਈ ਖ਼ਬਰ-ਸੂਝ ਨਹੀਂ ਪੈਂਦੀ। ਮਨਮੁਖ ਅੰਨ੍ਹਾ (ਜੀਵਨ ਸਫ਼ਰ ਵਿਚ) ਅੱਖਾਂ ਮੀਟ ਕੇ ਹੀ ਤੁਰਿਆ ਜਾਂਦਾ ਹੈ, ਹੇ ਭਾਈ! ਪਰਮਾਤਮਾ ਦਾ ਘਰ ਪਰਮਾਤਮਾ ਦਾ ਦਰ ਉਸ ਨੂੰ ਕਦੇ ਦਿੱਸਦਾ ਹੀ ਨਹੀਂ। ਆਖ਼ਰ ਆਪਣੇ ਕੀਤੇ ਦਾ ਇਹ ਨਫ਼ਾ ਖੱਟਦਾ ਹੈ ਕਿ ਜਮਰਾਜ ਦੇ ਬੂਹੇ ਤੇ ਬੱਝਾ ਹੋਇਆ (ਚੋਟਾਂ ਖਾਂਦਾ ਹੈ, ਇਸ ਸਜ਼ਾ ਤੋਂ ਬਚਣ ਲਈ) ਉਸ ਨੂੰ ਕੋਈ ਸਹਾਰਾ ਨਹੀਂ ਲੱਭਦਾ।੩।
(ਪਰ ਅਸਾਂ ਜੀਵਾਂ ਦੇ ਕੀਹ ਵੱਸ?) ਜੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰੇ ਤਾਂ ਹੀ ਮੈਂ ਉਸ ਨੂੰ ਅੱਖਾਂ ਨਾਲ ਵੇਖ ਸਕਦਾ ਹਾਂ, ਉਸ ਦੇ ਗੁਣਾਂ ਦਾ ਬਿਆਨ ਨਹੀਂ ਕੀਤਾ ਜਾ ਸਕਦਾ। (ਉਸ ਦੀ ਮੇਹਰ ਹੋਵੇ ਤਾਂ ਹੀ) ਕੰਨਾਂ ਨਾਲ ਉਸ ਦੀ ਸਿਫ਼ਤਿ-ਸਾਲਾਹ ਸੁਣ ਸੁਣ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ ਸਿਫ਼ਤਿ-ਸਾਲਾਹ ਮੈਂ ਕਰ ਸਕਦਾ ਹਾਂ, ਤੇ ਅਟੱਲ ਆਤਮਕ ਜੀਵਨ ਦੇਣ ਵਾਲਾ ਉਸ ਦਾ ਨਾਮ ਹਿਰਦੇ ਵਿਚ ਵਸਾ ਸਕਦਾ ਹਾਂ।
ਹੇ ਨਾਨਕ! ਪ੍ਰਭੂ ਨਿਰਭਉ ਹੈ ਨਿਰ-ਆਕਾਰ ਹੈ ਨਿਰਵੈਰ ਹੈ ਉਸ ਦੀ ਜੋਤਿ ਸਾਰੇ ਜਗਤ ਵਿਚ ਪੂਰਨ ਤੌਰ ਤੇ ਵਿਆਪਕ ਹੈ, ਉਸ ਦੇ ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਟਿਕਿਆਂ ਹੀ ਆਦਰ ਮਿਲਦਾ ਹੈ, ਪਰ ਗੁਰੂ ਦੀ ਸ਼ਰਨ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ (ਤੇ ਭਟਕਣਾ ਦੂਰ ਹੋਣ ਤੋਂ ਬਿਨਾ ਨਾਮ ਵਿਚ ਜੁੜ ਨਹੀਂ ਸਕੀਦਾ) ।੪।੩।
SORAT’H, FIRST MEHL, CHAU-TUKAS: |
The son is dear to his mother and father; he is the wise son-in-law to his father-in-law. The father is dear to his son and daughter, and the brother is very dear to his brother. By the Order of the Lord’s Command, he leaves his house and goes outside, and in an instant, everything becomes alien to him. The self-willed manmukh does not remember the Name of the Lord, does not give in charity, and does not cleanse his consciousness; his body rolls in the dust. || 1 || The mind is comforted by the Comforter of the Naam. I fall at the Guru’s feet — I am a sacrifice to Him; He has given me to understand the true understanding. || Pause || The mind is impressed with the false love of the world; he quarrels with the Lord’s humble servant. Infatuated with Maya, night and day, he sees only the worldly path; he does not chant the Naam, and drinking poison, he dies. He is imbued and infatuated with vicious talk; the Word of the Shabad does not come into his consciousness. He is not imbued with the Lord’s Love, and he is not impressed by the taste of the Name; the self-willed manmukh loses his honor. || 2 || He does not enjoy celestial peace in the Company of the Holy, and there is not even a bit of sweetness on his tongue. He calls his mind, body and wealth his own; he has no knowledge of the Court of the Lord. Closing his eyes, he walks in darkness; he cannot see the home of his own being, O Siblings of Destiny. Tied up at Death’s door, he finds no place of rest; he receives the rewards of his own actions. || 3 || When the Lord casts His Glance of Grace, then I see Him with my own eyes; He is indescribable, and cannot be described. With my ears, I continually listen to the Word of the Shabad, and I praise Him; His Ambrosial Name abides within my heart. He is Fearless, Formless and absolutely without vengeance; I am absorbed in His Perfect Light. O Nanak, without the Guru, doubt is not dispelled; through the True Name, glorious greatness is obtained. || 4 || 3 || |
Saturday, November 9, 2024
ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥
ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥ ਅਰਥ: ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ।ਰਹਾਉ। ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹ ੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।੧। ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।੨। ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।੩। ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਹੇ ਨਾਨਕ! ਆਖ-) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।੪।੧। SORAT’H, FOURTH MEHL, FIRST HOUSE: |
ONE UNIVERSAL CREATOR GOD. BY THE GRACE OF THE TRUE GURU: |
My Beloved Lord Himself pervades and permeates all; He Himself is, all by Himself. My Beloved Himself is the trader in this world; He Himself is the true banker. My Beloved Himself is the trade and the trader; He Himself is the true credit. || 1 || O mind, meditate on the Lord, Har, Har, and praise His Name. By Guru’s Grace, the Beloved, Ambrosial, unapproachable and unfathomable Lord is obtained. || Pause || The Beloved Himself sees and hears everything; He Himself speaks through the mouths of all beings. The Beloved Himself leads us into the wilderness, and He Himself shows us the Way. The Beloved Himself is Himself all-in-all; He Himself is carefree. || 2 || The Beloved Himself, all by Himself, created everything; He Himself links all to their tasks. The Beloved Himself creates the Creation, and He Himself destroys it. He Himself is the wharf, and He Himself is the ferryman, who ferries us across. || 3 || The Beloved Himself is the ocean, and the boat; He Himself is the Guru, the boatman who steers it. The Beloved Himself sets sail and crosses over; He, the King, beholds His wondrous play. The Beloved Himself is the Merciful Master; O servant Nanak, He forgives and blends with Himself. || 4 || 1 || |
Friday, November 8, 2024
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥
ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ।
ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧।
ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨।
ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩।
ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।
SORAT’H, FIFTH MEHL, THIRD HOUSE, CHAU-PADAS: |
ONE UNIVERSAL CREATOR GOD. BY THE GRACE OF THE TRUE GURU: |
Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 || |
ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ...