About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Friday, December 20, 2024

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਸਬਦਿ ਉਜਾਰੋ ਦੀਪਾ ॥ ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲ੍ਹ੍ਹੀ ਅਨੂਪਾ ॥੧॥ ਰਹਾਉ ॥

 ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਸਬਦਿ ਉਜਾਰੋ ਦੀਪਾ ॥ ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲ੍ਹ੍ਹੀ ਅਨੂਪਾ ॥੧॥ ਰਹਾਉ ॥ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥ ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥ ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥ ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥ ਏਕੰਕਾਰੁ ਏਕੁ ਪਾਸਾਰਾ ਏਕੈ ਅਪਰ ਅਪਾਰਾ ॥ ਏਕੁ ਬਿਸਥੀਰਨੁ ਏਕੁ ਸੰਪੂਰਨੁ ਏਕੈ ਪ੍ਰਾਨ ਅਧਾਰਾ ॥੩॥ ਨਿਰਮਲ ਨਿਰਮਲ ਸੂਚਾ ਸੂਚੋ ਸੂਚਾ ਸੂਚੋ ਸੂਚਾ ॥ ਅੰਤ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਊਚੋ ਊਚਾ ॥੪॥੧॥੮੭॥

ਅਰਥ: ਹੇ ਭਾਈ! ਜਿਸ ਮਨ-ਮੰਦਰ ਵਿਚ ਗੁਰੂ ਦੇ ਸ਼ਬਦ-ਦੀਵੇ ਦੀ ਰਾਹੀਂ (ਆਤਮਕ ਜੀਵਨ ਦਾ) ਚਾਨਣ ਜਾਂਦਾ ਹੈਉਸ ਮਨ-ਮੰਦਰ ਵਿਚ ਆਤਮਕ ਗੁਣ-ਰਤਨਾਂ ਦੀ ਬੜੀ ਸੁੰਦਰ ਕੋਠੜੀ ਖੁਲ੍ਹ ਜਾਂਦੀ ਹੈ (ਜਿਸ ਦੀ ਬਰਕਤਿ ਨਾਲ ਨੀਵੇਂ ਜੀਵਨ ਵਾਲੇ) ਹਨੇਰੇ ਦਾ ਉਥੋਂ ਨਾਸ ਹੋ ਜਾਂਦਾ ਹੈ।੧।ਰਹਾਉ।

(ਗੁਰੂ ਸ਼ਬਦ-ਦੀਵੇ ਦੇ ਚਾਨਣ ਵਿਚ) ਜਦੋਂ (ਅੰਦਰ-ਵੱਸਦੇ) ਪ੍ਰਭੂ ਦਾ ਦਰਸ਼ਨ ਹੁੰਦਾ ਹੈ ਤਦੋਂ ਮੇਰ-ਤੇਰ ਵਾਲੀਆਂ ਸਭੇ ਸੁੱਧਾਂ ਭੁੱਲ ਜਾਂਦੀਆਂ ਹਨ, ਪਰ ਉਸ ਅਵਸਥਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਜਿਵੇਂ ਤਾਣੇ ਪੇਟੇ ਦੇ ਧਾਗੇ ਆਪੋ ਵਿਚ ਮਿਲੇ ਹੁੰਦੇ ਹਨ, ਤਿਵੇਂ ਉਸ ਪ੍ਰਭੂ ਵਿਚ ਹੀ ਸੁਰਤਿ ਡੁੱਬ ਜਾਂਦੀ ਹੈ, ਉਸ ਪ੍ਰਭੂ ਦੇ ਚਰਨਾਂ ਨਾਲ ਹੀ ਮਸਤ ਹੋ ਜਾਈਦਾ ਹੈ, ਉਸ ਦੇ ਚਰਨਾਂ ਨਾਲ ਹੀ ਚੰਬੜ ਜਾਈਦਾ ਹੈ।੧।

(ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਚਾਨਣ ਹੁੰਦਾ ਹੈ, ਤਦੋਂ ਉਸ ਅਵਸਥਾ ਵਿਚ) ਗ੍ਰਿਹਸਤ ਦੇ ਮੋਹ ਦੇ ਜਾਲ ਅਤੇ ਝੰਬੇਲੇ ਮਹਿਸੂਸ ਹੀ ਨਹੀਂ ਹੁੰਦੇ, ਅੰਦਰ ਕਿਤੇ ਰਤਾ ਭਰ ਭੀ 'ਮੈਂ ਮੈਂਕਰਨ ਵਾਲੀ ਬੁੱਧੀ ਨਹੀਂ ਰਹਿ ਜਾਂਦੀ। ਤਦੋਂ ਮਨ-ਮੰਦਰ ਵਿਚ ਉਹ ਮਹਾਨ ਉੱਚਾ ਪਰਮਾਤਮਾ ਹੀ ਵੱਸਦਾ ਦਿੱਸਦਾ ਹੈ, ਉਸ ਨਾਲੋਂ ਕੋਈ ਪਰਦਾ ਤਣਿਆ ਨਹੀਂ ਰਹਿ ਜਾਂਦਾ। (ਉਸ ਵੇਲੇ ਉਸ ਨੂੰ ਇਉਂ ਹੀ ਆਖੀਦਾ ਹੈ-ਹੇ ਪ੍ਰਭੂ!) ਮੈਂ ਤੇਰਾ (ਦਾਸ) ਹਾਂ, ਤੂੰ ਮੇਰਾ (ਮਾਲਕਹੈਂ।੨।

(ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਆਤਮਕ ਜੀਵਨ ਦਾ ਚਾਨਣ ਹੁੰਦਾ ਹੈ, ਤਦੋਂ ਬਾਹਰ ਜਗਤ ਵਿਚ ਭੀ) ਇਕੋ ਸਰਬ-ਵਿਆਪਕ ਬੇਅੰਤ ਪਰਮਾਤਮਾ ਆਪ ਹੀ ਆਪ ਪਸਰਿਆ ਦਿੱਸਦਾ ਹੈ। ਉਹ ਆਪ ਹੀ ਹਰ ਪਾਸੇ ਖਿਲਰਿਆ ਤੇ ਵਿਆਪਕ ਜਾਪਦਾ ਹੈ, ਉਹੀ ਜੀਵਾਂ ਦੀ ਜ਼ਿੰਦਗੀ ਦਾ ਆਸਰਾ ਦਿੱਸਦਾ ਹੈ।੩।

ਹੇ ਨਾਨਕ! ਆਖ-(ਜਦੋਂ ਮਨ-ਮੰਦਰ ਵਿਚ ਗੁਰ-ਸ਼ਬਦ ਦੇ ਦੀਵੇ ਨਾਲ ਪ੍ਰਕਾਸ਼ ਹੁੰਦਾ ਹੈ, ਤਦੋਂ ਇਹ ਪ੍ਰਤੱਖ ਦਿੱਸ ਪੈਂਦਾ ਹੈ ਕਿ) ਪਰਮਾਤਮਾ ਮਹਾਨ ਪਵਿੱਤਰ ਹੈ, ਮਹਾਨ ਸੁੱਚਾ ਹੈ, ਉਸ ਦਾ ਕਦੇ ਅੰਤ ਨਹੀਂ ਪੈ ਸਕਦਾ, ਉਹ ਸਦਾ ਹੀ ਬੇਅੰਤ ਹੈ, ਅਤੇ ਉੱਚਿਆਂ ਤੋਂ ਉੱਚਾ ਹੈ (ਉਸ ਵਰਗਾ ਉੱਚਾ ਹੋਰ ਕੋਈ ਨਹੀਂ੪।੧।੯੭।

ਨੋਟ: ਇਸ ਸੰਗ੍ਰਹ ਵਿਚ ੩੦ ਸ਼ਬਦ ਹਨ। ਸਿਰਲੇਖ ਦੱਸਦਾ ਹੈ ਕਿ ਇਹ ਚਉਪਦੇ ਅਤੇ ਦੁਪਦੇ ਰਲੇ ਹੋਏ ਹਨ। ਇਹਨਾਂ ਵਿਚੋਂ ਪਹਿਲੇ ੨ ਚਉਪਦੇ ਹਨ (ਚਾਰ ਬੰਦਾਂ ਵਾਲੇ ਸ਼ਬਦ) , ਬਾਕੀ ਦੇ ੨੮ ਦੁਪਦੇ (ਦੋ ਬੰਦਾਂ ਵਾਲੇ ਸ਼ਬਦ) ਹਨ। ਅਗਲਾ ਸ਼ਬਦ ਚਉਪਦੇ ਹੈ। ਅਗਾਂਹ ਦੁਪਦੇ ਸ਼ੁਰੂ ਹੋ ਜਾਣਗੇ।

English Translation: 

RAAG BILAAVAL, FIFTH MEHL, CHAU-PADAS AND DU-PADAS, SEVENTH HOUSE: 

ONE UNIVERSAL CREATOR GOD.  BY THE GRACE OF THE TRUE GURU:

The Shabad, the Word of the True Guru, is the light of the lamp. It dispels the darkness from the body-mansion, and opens the beautiful chamber of jewels.  || 1 ||  Pause  ||   I was wonderstruck and astonished, when I looked inside; I cannot even describe its glory and grandeur. I am intoxicated and enraptured with it, and I am wrapped in it, through and through.  || 1 ||   No worldly entanglements or snares can trap me, and no trace of egotistical pride remains. You are the highest of the high, and no curtain separates us; I am Yours, and You are mine.  || 2 ||   The One Creator Lord created the expanse of the one universe; the One Lord is unlimited and infinite. The One Lord pervades the one universe; the One Lord is totally permeating everywhere; the One Lord is the Support of the breath of life.  || 3 ||   He is the most immaculate of the immaculate, the purest of the pure, so pure, so pure. He has no end or limitation; He is forever unlimited. Says Nanak, He is the highest of the high.  || 4 || 1 || 87 ||

Wednesday, December 18, 2024

Dec 19 | 2024 | Hukamnama Sahib | ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ...

ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥

  ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥


ਅਰਥ: ਹੇ ਨਾਨਕ ਜੀ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ। (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ ॥੧॥ ਹੇ ਨਾਨਕ ਜੀ! ਜੋ ਮ niਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ ॥੨॥ ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ। ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ। ਹੇ ਦਾਸ ਨਾਨਕ ਜੀ! ਜੋ ਮਨੁੱਖ ਨਾਮ ਸਿਮਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਰਹਿ ਕੇ ਸੁਖ ਪਾਂਦਾ ਹੈ ॥੧੫॥

Meaning: O Nanak Ji, the blind, ignorant fools do not remember the Naam, the Name of the Lord; they involve themselves in other activities. They are bound and gagged at the door of the Messenger of Death; they are punished, and in the end, they rot away in manure. ||1|| Third Mahalaa: O Nanak Ji, those humble beings are true and approved, who serve their True Guru. They remain absorbed in the Name of the Lord, and their comings and goings cease. ||2|| Paurree: Gathering the wealth and property of Maya, brings only pain in the end. Homes, mansions and adorned palaces will not go with anyone. He may breed horses of various colors, but these will not be of any use to him. O human, link your consciousness to the Lord’s Name, and in the end, it shall be your companion and helper. Daas Nanak Ji meditates on the Naam, the Name of the Lord; the Gurmukh is blessed with peace. ||15||

Tuesday, December 17, 2024

ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ...

ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥

 ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥

ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ।

(ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧।

ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ।੨।੧੭।

DHANAASAREE, FIFTH MEHL:

I have fallen in love with the Lord. My True Guru is always my help and support; He has torn down the banner of pain. || 1 || Pause || Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. || 1 || The True Lord and Master has become my Saviour; hugging me close in His embrace, He has saved me. Nanak has become fearless, and he enjoys eternal peace, singing the Glorious Praises of the Lord. || 2 || 17 ||

Monday, December 16, 2024

ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤ...

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ...

ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥

  ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥ 

ਅਰਥ: ਹੇ ਭਾਈ! ਅਸੀ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ। ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ।ਰਹਾਉ।

ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ।੧।

ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ। ਹੇ ਭਾਈ! ਗੁਰੂ ਦੇ (ਸ਼ਬਦ-) ਜਹਾਜ਼ ਵਿਚ ਚਾੜ੍ਹ ਕੇ ਉਸ ਪਰਮਾਤਮਾ ਨੇ (ਅਨੇਕਾਂ ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਇਆ ਹੈ।੨।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਾਰਸ-ਗੁਰੂ (ਆਪਣੀ ਸੰਗਤਿ ਵਿਚਮਿਲਾ ਕੇ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ। ਹੇ ਭਾਈ! ਆਪਾ-ਭਾਵ ਤਿਆਗ ਕੇ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਗੁਰੂ ਉਹਨਾਂ ਦੀ ਸੁਰਤਿ ਨੂੰ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ।੩।

ਹੇ ਭਾਈ! ਮੈਂ ਕੁਰਬਾਨ ਜਾਂਦਾ ਹਾਂ, ਮੈਂ ਕੁਰਬਾਨ ਜਾਂਦਾ ਹਾਂ, ਮੈਂ ਗੁਰੂ ਤੋਂ ਸਦਾ ਹੀ ਕੁਰਬਾਨ ਜਾਂਦਾ ਹਾਂ। ਹੇ ਭਾਈ! ਜਿਸ ਗੁਰੂ ਨੇ (ਮੈਨੂੰ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਦਿੱਤਾ ਹੈ, ਉਸ ਗੁਰੂ ਦੀ ਮਤਿ ਲੈ ਕੇ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹਾਂ।੪।

ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥ ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥ ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥ ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥ ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥ ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥ ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥ ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥੮॥੨॥

ਅਰਥ: ਹੇ ਭਾਈ! ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖਾਂ ਨੂੰ ਜਾ ਕੇ ਪੁੱਛ ਲਵੋ, (ਇਹੀ ਉੱਤਰ ਮਿਲੇਗਾ ਕਿ) ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਦੇ ਅੰਦਰ) ਆਤਮਕ ਅਡੋਲਤਾ ਪੈਦਾ ਨਹੀਂ ਹੋ ਸਕਦੀ। (ਇਸ ਵਾਸਤੇ,) ਹੇ ਭਾਈ! ਤੂੰ ਭੀ (ਆਪਣੇਅੰਦਰੋਂ ਆਪਾ-ਭਾਵ ਦੂਰ ਕਰ ਕੇ ਸਦਾ ਗੁਰੂ ਦੀ ਸੇਵਾ ਕਰਿਆ ਕਰ।੫।

ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ (ਮਨੁੱਖ ਦੇ ਅੰਦਰ ਪਰਮਾਤਮਾ ਵਾਸਤੇ) ਡਰ-ਅਦਬ ਪੈਦਾ ਹੁੰਦਾ ਹੈ। (ਆਪਣੇ ਅੰਦਰ) ਡਰ-ਅਦਬ (ਪੈਦਾ ਕਰਨਾ ਹੀ) ਕਰਨ-ਜੋਗ ਕੰਮ ਹੈ, ਇਹ ਕੰਮ ਸਦਾ-ਥਿਰ ਰਹਿਣ ਵਾਲਾ ਹੈ, ਇਹੀ ਕੰਮ (ਸਭ ਤੋਂ) ਸ੍ਰੇਸ਼ਟ ਹੈ। ਹੇ ਭਾਈ! ਇਸ ਡਰ-ਅਦਬ ਦੀ ਬਰਕਤਿ ਨਾਲ) ਪਰਮਾਤਮਾ ਦੇ ਪਿਆਰ ਦਾ ਕੀਮਤੀ ਧਨ ਲੱਭ ਪੈਂਦਾ ਹੈ, ਪਰਮਾਤਮਾ ਦਾ ਸਦਾ-ਥਿਰ ਨਾਮ (ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ।੬।

ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦਾ ਆਸਰਾ ਲੈਂਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। (ਇਸ ਤਰ੍ਹਾਂ) ਮੈਂ ਆਪਣਾ ਜੀਵਨ ਸੋਹਣਾ ਬਣਾ ਰਿਹਾ ਹਾਂ, ਮੈਂ ਆਪਣੇ ਸਾਰੇ ਖ਼ਾਨਦਾਨ ਵਾਸਤੇ ਭੀ ਪਰਮਾਤਮਾ ਦੀ ਬਖ਼ਸ਼ਸ਼ ਪ੍ਰਾਪਤ ਕਰ ਰਿਹਾ ਹਾਂ।੭।

ਹੇ ਭਾਈ! ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਹਰਿ-ਨਾਮ (ਹਿਰਦੇ ਵਿਚ ਆ ਵੱਸਦਾ) ਹੈ, ਸਿਫ਼ਤਿ-ਸਾਲਾਹ ਦੀ ਬਾਣੀ (ਹਿਰਦੇ ਵਿਚ ਆ ਵੱਸਦੀ) ਹੈ, ਸਿਫ਼ਤਿ-ਸਾਲਾਹ ਦਾ ਸ਼ਬਦ ਪ੍ਰਾਪਤ ਹੋ ਜਾਂਦਾ ਹੈ। ਹੇ ਨਾਨਕ! ਆਖ-) ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਸ ਨੂੰ (ਜੀਵਨ-ਸਫ਼ਰ ਵਿਚ) ਕੋਈ ਔਕੜ ਨਹੀਂ ਵਾਪਰਦੀ।੮।੨।

SORAT’H, THIRD MEHL, DU-TUKAS:

He Himself forgives the worthless, O Siblings of Destiny; He commits them to the service of the True Guru. Service to the True Guru is sublime, O Siblings of Destiny; through it, one’s consciousness is attached to the Lord’s Name. || 1 || The Dear Lord forgives, and unites with Himself. I am a sinner, totally without virtue, O Siblings of Destiny; the Perfect True Guru has blended me. || Pause || So many, so many sinners have been forgiven, O beloved one, by contemplating the True Word of the Shabad. They got on board the boat of the True Guru, who carried them across the terrifying world-ocean, O Siblings of Destiny. || 2 || I have been transformed from rusty iron into gold, O Siblings of Destiny, united in Union with the Guru, the Philosopher’s Stone. Eliminating my self-conceit, the Name has come to dwell within my mind, O Siblings of Destiny; my light has merged in the Light. || 3 || I am a sacrifice, I am a sacrifice, O Siblings of Destiny, I am forever a sacrifice to my True Guru. He has given me the treasure of the Naam; O Siblings of Destiny, through the Guru’s Teachings, I am absorbed in celestial bliss. || 4 || Without the Guru, celestial peace is not produced, O Siblings of Destiny; go and ask the spiritual teachers about this. Serve the True Guru forever, O Siblings of Destiny, and eradicate self-conceit from within. || 5 || Under Guru’s Instruction, the Fear of God is produced, O Siblings of Destiny; true and excellent are the deeds done in the Fear of God. Then, one is blessed with the treasure of the Lord’s Love, O Siblings of Destiny, and the Support of the True Name. || 6 || I fall at the feet of those who serve their True Guru, O Siblings of Destiny. I have fulfilled my life, O Siblings of Destiny, and my family has been saved as well. || 7 || The True Word of the Guru’s Bani, and the True Word of the Shabad, O Siblings of Destiny, are obtained only by Guru’s Grace. O Nanak, with the Name of the Lord abiding in one’s mind, no obstacles stand in one’s way, O Siblings of Destiny. || 8 || 2 ||

Sunday, December 15, 2024

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥

  

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮੧॥

ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।

ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।

ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।

ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।

ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫।

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ।

ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂਬਚ ਜਾਂਦੇ ਹਨ।੭।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।

SORAT’H, THIRD MEHL, FIRST HOUSE, TI-TUKAS:
ONE UNIVERSAL CREATOR GOD. BY THE GRACE OF THE TRUE GURU:

You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt. || 1 || O Dear Lord, this is Your Glory. You preserve the honor of Your devotees, O Lord Master; Your devotees seek Your Sanctuary. || Pause || The Messenger of Death cannot touch Your devotees; death cannot even approach them. The Name of the Lord alone abides in their minds; through the Naam, the Name of the Lord, they find liberation. Wealth and all the spiritual powers of the Siddhis fall at the feet of the Lord’s devotees; they obtain peace and poise from the Guru. || 2 || The self-willed manmukhs have no faith; they are filled with greed and self-interest. They are not Gurmukh — they do not understand the Word of the Shabad in their hearts; they do not love the Naam, the Name of the Lord. Their masks of falsehood and hypocrisy shall fall off; the self-willed manmukhs speak with insipid words. || 3 || You are pervading through Your devotees, O Dear God; through Your devotees, You are known.All the people are enticed by Maya; they are Yours, Lord — You alone are the Architect of Destiny. Overcoming my egotism and quieting the desires within my mind, I have come to realize the Word of the Guru’s Shabad. || 4 || God automatically does the work of those who love the Name of the Lord. By Guru’s Grace, he ever dwells in their minds, and He resolves all their affairs. Whoever challenges them is destroyed; they have the Lord God as their Savior. || 5 || Without serving the True Guru, no one finds the Lord; the self-willed manmukhs die crying out in pain. They come and go, and find no place of rest; in pain and suffering, they perish. But one who becomes Gurmukh drinks in the Ambrosial Nectar, and is easily absorbed in the True Name. || 6 || Without serving the True Guru, one cannot escape reincarnation, even by performing numerous rituals. Those who read the Vedas, and argue and debate without the Lord, lose their honor. True is the True Guru, and True is the Word of His Bani; in the Guru’s Sanctuary, one is saved. || 7 || Those whose minds are filled with the Lord are judged as true in the Court of the Lord; they are hailed as true in the True Court. Their praises echo throughout the ages, and no one can erase them. Nanak is forever a sacrifice to those who enshrine the Lord within their hearts. || 8 || 1 ||

   ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...