About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Sunday, December 29, 2024

  


BILAAVAL, FOURTH MEHL:

Meditate on the cool water of the Name of the Lord, Har, Har. Perfume yourself with the fragrant scent of the Lord, the sandalwood tree. Joining the Society of the Saints, I have obtained the supreme status. I am just a castor-oil tree, made fragrant by their association. || 1 || Meditate on the Lord of the Universe, the Master of the world, the Lord of creation. Those humble beings who seek the Lord’s Sanctuary are saved, like Prahlaad; they are emancipated and merge with the Lord. || 1 || Pause || Of all plants, the sandalwood tree is the most sublime. Everything near the sandalwood tree becomes fragrant like sandalwood. The stubborn, false faithless cynics are dried up; their egotistical pride separates them far from the Lord. || 2 || Only the Creator Lord Himself knows the state and condition of everyone; the Lord Himself makes all the arrangements. One who meets the True Guru is transformed into gold. Whatever is pre-ordained, is not erased by erasing. || 3 || The treasure of jewels is found in the ocean of the Guru’s Teachings. The treasure of devotional worship is opened to me. Focused on the Guru’s Feet, faith wells up within me; chanting the Glorious Praises of the Lord, I hunger for more. || 4 || I am totally detached, continually, continuously meditating on the Lord; chanting the Glorious Praises of the Lord, I express my love for Him. Time and time again, each and every moment and instant, I express it. I cannot find the Lord’s limits; He is the farthest of the far. || 5 || The Shaastras, the Vedas and the Puraanas advise righteous actions, and the performance of the six religious rituals. The hypocritical, self-willed manmukhs are ruined by doubt; in the waves of greed, their boat is heavily loaded, and it sinks. || 6 || So chant the Naam, the Name of the Lord, and through the Naam, find emancipation. The Simritees and Shaastras recommend the Naam. Eradicating egotism, one becomes pure. The Gurmukh is inspired, and obtains the supreme status. || 7 || This world, with its colors and forms, is all Yours, O Lord; as You attach us, so do we do our deeds. O Nanak, we are the instruments upon which He plays; as He wills, so is the path we take. || 8 || 2 || 5 ||

ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥

ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥

ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥

ਅਰਥ: ਹੇ ਭਾਈ! ਜਗਤ ਦੇ ਨਾਥ, ਜਗਤ ਦੇ ਈਸ਼੍ਵਰ, ਧਰਤੀ ਦੇ ਖਸਮ ਪ੍ਰਭੂ ਦਾ ਨਾਮ ਜਪਿਆ ਕਰ। ਜਿਹੜੇ ਮਨੁੱਖ ਪ੍ਰਭੂ ਦੀ ਸਰਨ ਆ ਪੈਂਦੇ ਹਨ, ਉਹ ਮਨੁੱਖ (ਸੰਸਾਰ-ਸਮੁੰਦਰ ਵਿਚੋਂ) ਬਚ ਨਿਕਲਦੇ ਹਨ, ਜਿਵੇਂ ਪ੍ਰਹਿਲਾਦ (ਆਦਿਕ ਭਗਤਾਂਨੂੰ (ਪਰਮਾਤਮਾ ਨੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਕੇ (ਆਪਣੇ ਚਰਨਾਂ ਵਿਚ) ਲੀਨ ਕਰ ਲਿਆ।੧।ਰਹਾਉ।

ਹੇ ਭਾਈ! ਪ੍ਰਭੂ ਦਾ ਨਾਮ ਸਿਮਰਿਆ ਕਰੋ, ਇਹ ਨਾਮ ਠੰਢ ਪਾਣ ਵਾਲਾ ਜਲ ਹੈ, ਇਹ ਨਾਮ ਚੰਦਨ ਦੀ ਸੁਗੰਧੀ ਹੈ ਜਿਹੜੀ (ਸਾਰੀ ਬਨਸਪਤੀ ਨੂੰ) ਸੁਗੰਧਿਤ ਕਰ ਦੇਂਦੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲਈਦਾ ਹੈ। ਜਿਵੇਂ ਅਰਿੰਡ ਤੇ ਪਲਾਹ (ਆਦਿਕ ਨਿਕੰਮੇ ਰੁੱਖ ਚੰਦਨ ਦੀ ਸੰਗਤਿ ਨਾਲ) ਸੁਗੰਧਿਤ ਹੋ ਜਾਂਦੇ ਹਨ, (ਤਿਵੇਂ) ਮੇਰੇ ਵਰਗੇ ਜੀਵ (ਹਰਿ ਨਾਮ ਦੀ ਬਰਕਤਿ ਨਾਲ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ੧।

ਹੇ ਭਾਈ! ਸਾਰੀ ਬਨਸਪਤੀ ਵਿਚ ਚੰਦਨ ਸਭ ਤੋਂ ਸ੍ਰੇਸ਼ਟ (ਰੁੱਖ) ਹੈਚੰਦਨ ਦੇ ਨੇੜੇ (ਉੱਗਾ ਹੋਇਆ) ਹਰੇਕ ਬੂਟਾ ਚੰਦਨ ਬਣ ਜਾਂਦਾ ਹੈ। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਾਇਆ-ਵੇੜ੍ਹੇ ਪ੍ਰਾਣੀ (ਉਹਨਾਂ ਰੁੱਖਾਂ ਵਰਗੇ ਹਨ ਜੋ ਧਰਤੀ ਵਿਚੋਂ ਖ਼ੁਰਾਕ ਮਿਲ ਸਕਣ ਤੇ ਭੀ) ਖਲੋਤੇ ਹੀ ਸੁੱਕ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਅਹੰਕਾਰ ਵੱਸਦਾ ਹੈ, (ਇਸ ਵਾਸਤੇ ਪਰਮਾਤਮਾ ਤੋਂ) ਵਿਛੁੱੜ ਕੇ ਉਹ ਕਿਤੇ ਦੂਰ ਪਏ ਰਹਿੰਦੇ ਹਨ।੨।

ਹੇ ਭਾਈ! ਪਰਮਾਤਮਾ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ-ਇਹ ਗੱਲ ਉਹ ਆਪ ਹੀ ਜਾਣਦਾ ਹੈ। (ਜਗਤ ਦੀ) ਸਾਰੀ ਮਰਯਾਦਾ ਉਸ ਨੇ ਆਪ ਹੀ ਬਣਾਈ ਹੋਈ ਹੈ (ਉਸ ਮਰਯਾਦਾ ਅਨੁਸਾਰਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸੋਨਾ ਬਣ ਜਾਂਦਾ ਹੈ (ਸੁੱਚੇ ਜੀਵਨ ਵਲ ਬਣ ਜਾਂਦਾ ਹੈ। ਹੇ ਭਾਈ! ਧੁਰ ਦਰਗਾਹ ਤੋਂ (ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਜੀਵਾਂ ਦੇ ਮੱਥੇ ਉਤੇ ਜੋ ਲੇਖ) ਲਿਖਿਆ ਜਾਂਦਾ ਹੈ, ਉਹ ਲੇਖ (ਕਿਸੇ ਦੇ ਆਪਣੇ ਉੱਦਮ ਨਾਲ) ਮਿਟਾਇਆਂ ਮਿਟ ਨਹੀਂ ਸਕਦਾ (ਗੁਰੂ ਦੇ ਮਿਲਣ ਨਾਲ ਹੀ ਲੋਹੇ ਤੋਂ ਕੰਚਨ ਬਣਦਾ) ਹੈ।੩।

ਹੇ ਭਾਈ! ਗੁਰੂ ਦੇ ਅੰਦਰ) ਭਗਤੀ ਦੇ ਸਮੁੰਦਰ (ਭਰੇ ਪਏਹਨ, ਭਗਤੀ ਦੇ ਖ਼ਜ਼ਾਨੇ ਖੁਲ੍ਹੇ ਪਏ ਹਨ, ਗੁਰੂ ਦੀ ਮਤਿ ਉਤੇ ਤੁਰ ਕੇ ਹੀ ਮਨੁੱਖ (ਉੱਚੇ ਆਤਮਕ ਗੁਣ-) ਰਤਨ ਪ੍ਰਾਪਤ ਕਰ ਸਕਦਾ ਹੈ। (ਵੇਖੋ) ਗੁਰੂ ਦੀ ਚਰਨੀਂ ਲੱਗ ਕੇ (ਹੀ ਮੇਰੇ ਅੰਦਰ) ਇਕ ਪਰਮਾਤਮਾ ਵਾਸਤੇ ਪਿਆਰ ਪੈਦਾ ਹੋਇਆ ਹੈ (ਹੁਣ) ਪਰਮਾਤਮਾ ਦੇ ਗੁਣ ਗਾਂਦਿਆਂ ਮੇਰਾ ਮਨ ਰੱਜਦਾ ਨਹੀਂ ਹੈ।੪।

ਹੇ ਭਾਈ! ਜਿਹੜਾ ਮਨੁੱਖ ਸਦਾ ਹੀ ਪਰਮਾਤਮਾ ਦਾ ਧਿਆਨ ਧਰਦਾ ਰਹਿੰਦਾ ਹੈ ਉਸਦੇ ਅੰਦਰ ਸਭ ਤੋਂ ਉੱਚੀ ਲਗਨ ਬਣ ਜਾਂਦੀ ਹੈ। ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ ਜਿਹੜਾ ਪਿਆਰ ਮੇਰੇ ਅੰਦਰ ਬਣਿਆ ਹੈ, ਮੈਂ (ਤੁਹਾਨੂੰ ਉਸ ਦਾ ਹਾਲ) ਦੱਸਿਆ ਹੈ। ਸੋ, ਹੇ ਭਾਈ! ਮੁੜ ਮੁੜਹਰੇਕ ਖਿਨ, ਹਰੇਕ ਪਲ, ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ (ਪਰ, ਇਹ ਚੇਤੇ ਰੱਖੋ) ਪਰਮਾਤਮਾ ਪਰੇ ਤੋਂ ਪਰੇ ਹੈ, ਕੋਈ ਜੀਵ ਉਸ (ਦੀ ਹਸਤੀ) ਦਾ ਪਾਰਲਾ ਬੰਨ੍ਹਾ ਲੱਭ ਨਹੀਂ ਸਕਦਾ।੫।

ਹੇ ਭਾਈ! ਵੇਦ ਸ਼ਾਸਤ੍ਰ ਪੁਰਾਣ (ਆਦਿਕ ਧਰਮ ਪੁਸਤਕ ਇਸੇ ਗੱਲ ਉੱਤੇ) ਜ਼ੋਰ ਦੇਂਦੇ ਹਨ (ਕਿ ਖਟ-ਕਰਮੀ) ਧਰਮ ਕਮਾਇਆ ਕਰੋ, ਉਹ ਇਹਨਾਂ ਛੇ ਧਾਰਮਿਕ ਕਰਮਾਂ ਬਾਰੇ ਹੀ ਪਕਿਆਈ ਕਰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਇਸੇ) ਪਾਖੰਡ ਵਿਚ ਭਟਕਣਾ ਵਿਚ (ਪੈ ਕੇ) ਖ਼ੁਆਰ ਹੁੰਦੇ ਹਨ, (ਉਹਨਾਂ ਦੀ ਜ਼ਿੰਦਗੀ ਦੀ) ਬੇੜੀ (ਆਪਣੇ ਹੀ ਪਾਖੰਡ ਦੇ) ਭਾਰ ਨਾਲ ਲੋਭ ਦੀ ਲਹਿਰ ਵਿਚ ਡੁੱਬ ਜਾਂਦੀ ਹੈ।੬।

ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ, ਨਾਮ ਵਿਚ ਜੁੜ ਕੇ ਹੀ ਉੱਚੀ ਆਤਮਕ ਅਵਸਥਾ ਪ੍ਰਾਪਤ ਕਰੋਗੇ। (ਆਪਣੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਪੱਕਾ ਟਿਕਾਈ ਰੱਖੋ, (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਵਾਸਤੇ ਇਹ ਹਰਿ-ਨਾਮ ਹੀ) ਸਿਮ੍ਰਿਤੀਆਂ ਸ਼ਾਸਤ੍ਰਾਂ ਦਾ ਉਪਦੇਸ ਹੈ। (ਹਰਿ-ਨਾਮ ਦੀ ਰਾਹੀਂ ਜਦੋਂ ਮਨੁੱਖ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਮਨੁੱਖ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ। ਗੁਰੂ ਦੀ ਸਰਨ ਪੈ ਕੇ ਜਦੋਂ ਮਨੁੱਖ (ਪਰਮਾਤਮਾ ਦੇ ਨਾਮ ਵਿਚਪਤੀਜਦਾ ਹੈ, ਤਦੋਂ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ।੭।

ਹੇ ਨਾਨਕ! ਆਖ-ਹੇ ਪ੍ਰਭੂ!) ਇਹ ਸਾਰਾ ਜਗਤ ਤੇਰਾ ਹੀ ਰੂਪ ਹੈ ਤੇਰਾ ਹੀ ਰੰਗ ਹੈ। ਜਿਸ ਪਾਸੇ ਤੂੰ (ਜੀਵਾਂ ਨੂੰ) ਲਾਂਦਾ ਹੈਂ, ਉਹੀ ਕਰਮ ਜੀਵ ਕਰਦੇ ਹਨ। ਜੀਵ (ਤੇਰੇ ਵਾਜੇ ਹਨ) ਜਿਵੇਂ ਤੂੰ ਵਜਾਂਦਾ ਹੈਂ, ਤਿਵੇਂ ਵੱਜਦੇ ਹਨ। ਜਿਸ ਰਾਹ ਤੇ ਤੋਰਨਾ ਤੈਨੂੰ ਚੰਗਾ ਲੱਗਦਾ ਹੈ, ਉਸੇ ਰਾਹ ਤੇ ਜੀਵ ਤੁਰਦੇ ਹਨ।੮।੨।

Saturday, December 28, 2024

Dec 29 | 2024 | Hukamnama Sahib ਵਡਹੰਸੁ ਮਹਲਾ ੧ ॥ ਜਿਨਿ ਜਗੁ ਸਿਰਜਿ ਸਮਾਇਆ ਸੋ ...

ਵਡਹੰਸੁ ਮਹਲਾ ੧ ॥ ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥ ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥ ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥ ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥

 

ਵਡਹੰਸੁ ਮਹਲਾ ੧ ॥ ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥ ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥ ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥ ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥ ਜਿਨਿ ਜਗੁ ਥਾਪਿ ਵਤਾਇਆ  ਜਾਲੋੁ ਸੋ ਸਾਹਿਬੁ ਪਰਵਾਣੋ ॥੧॥ ਬਾਬਾ ਆਇਆ ਹੈ ਉਠਿ ਚਲਣਾ ਅਧ ਪੰਧੈ ਹੈ ਸੰਸਾਰੋਵਾ ॥ ਸਿਰਿ ਸਿਰਿ ਸਚੜੈ ਲਿਖਿਆ ਦੁਖੁ ਸੁਖੁ ਪੁਰਬਿ ਵੀਚਾਰੋਵਾ ॥ ਦੁਖੁ ਸੁਖੁ ਦੀਆ ਜੇਹਾ ਕੀਆ ਸੋ ਨਿਬਹੈ ਜੀਅ ਨਾਲੇ ॥ ਜੇਹੇ ਕਰਮ ਕਰਾਏ ਕਰਤਾ ਦੂਜੀ ਕਾਰ ਨ ਭਾਲੇ ॥ ਆਪਿ ਨਿਰਾਲਮੁ ਧੰਧੈ ਬਾਧੀ ਕਰਿ ਹੁਕਮੁ ਛਡਾਵਣਹਾਰੋ ॥ ਅਜੁ ਕਲਿ ਕਰਦਿਆ ਕਾਲੁ ਬਿਆਪੈ ਦੂਜੈ ਭਾਇ ਵਿਕਾਰੋ ॥੨॥ ਜਮ ਮਾਰਗ ਪੰਥੁ ਨ ਸੁਝਈ ਉਝੜੁ ਅੰਧ ਗੁਬਾਰੋਵਾ ॥ ਨਾ ਜਲੁ ਲੇਫ ਤੁਲਾਈਆ ਨਾ ਭੋਜਨ ਪਰਕਾਰੋਵਾ ॥ ਭੋਜਨ ਭਾਉ ਨ ਠੰਢਾ ਪਾਣੀ ਨਾ ਕਾਪੜੁ ਸੀਗਾਰੋ ॥ ਗਲਿ ਸੰਗਲੁ ਸਿਰਿ ਮਾਰੇ ਊਭੌ ਨਾ ਦੀਸੈ ਘਰ ਬਾਰੋ ॥ ਇਬ ਕੇ ਰਾਹੇ ਜੰਮਨਿ ਨਾਹੀ ਪਛੁਤਾਣੇ ਸਿਰਿ ਭਾਰੋ ॥ ਬਿਨੁ ਸਾਚੇ ਕੋ ਬੇਲੀ ਨਾਹੀ ਸਾਚਾ ਏਹੁ ਬੀਚਾਰੋ ॥੩॥ ਬਾਬਾ ਰੋਵਹਿ ਰਵਹਿ ਸੁ ਜਾਣੀਅਹਿ ਮਿਲਿ ਰੋਵੈ ਗੁਣ ਸਾਰੇਵਾ ॥ ਰੋਵੈ ਮਾਇਆ ਮੁਠੜੀ ਧੰਧੜਾ ਰੋਵਣਹਾਰੇਵਾ ॥ ਧੰਧਾ ਰੋਵੈ ਮੈਲੁ ਨ ਧੋਵੈ ਸੁਪਨੰਤਰੁ ਸੰਸਾਰੋ ॥ ਜਿਉ ਬਾਜੀਗਰੁ ਭਰਮੈ ਭੂਲੈ ਝੂਠਿ ਮੁਠੀ ਅਹੰਕਾਰੋ ॥ ਆਪੇ ਮਾਰਗਿ ਪਾਵਣਹਾਰਾ ਆਪੇ ਕਰਮ ਕਮਾਏ ॥ ਨਾਮਿ ਰਤੇ ਗੁਰਿ ਪੂਰੈ ਰਾਖੇ ਨਾਨਕ ਸਹਜਿ ਸੁਭਾਏ ॥੪॥੪॥

ਅਰਥ: (ਹੇ ਭਾਈ!) ਜਿਸ ਪਰਮਾਤਮਾ ਨੇ ਜਗਤ ਪੈਦਾ ਕਰ ਕੇ ਇਸ ਨੂੰ ਆਪਣੇ ਆਪ ਵਿਚ ਲੀਨ ਕਰਨ ਦੀ ਤਾਕਤ ਭੀ ਆਪਣੇ ਪਾਸ ਰੱਖੀ ਹੋਈ ਹੈ ਉਸ ਮਾਲਕ ਨੂੰ ਇਸ ਕੁਦਰਤਿ ਵਿਚ ਵੱਸਦਾ ਸਮਝ। (ਹੇ ਭਾਈ!) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ (ਰਚੀ ਕੁਦਰਤਿ ਤੋਂ) ਦੂਰ (ਕਿਸੇ ਹੋਰ ਥਾਂ) ਲੱਭਣ ਦਾ ਜਤਨ ਨਹੀਂ ਕਰਨਾ ਚਾਹੀਦਾ। ਹਰੇਕ ਸਰੀਰ ਵਿਚ ਉਸੇ ਦਾ ਹੁਕਮ ਵਰਤਦਾ ਪਛਾਣ। (ਹੇ ਭਾਈ!) ਜਿਸ ਪਰਮਾਤਮਾ ਨੇ ਇਹ ਰਚਨਾ ਰਚੀ ਹੈ ਉਸ ਨੂੰ ਇਸ ਤੋਂ ਦੂਰ (ਕਿਤੇ ਵੱਖਰਾ) ਨਾਹ ਸਮਝੋ, (ਹਰੇਕ ਸਰੀਰ ਵਿਚ) ਉਸ ਦਾ ਅਟੱਲ ਹੁਕਮ ਵਰਤਦਾ ਪਛਾਣੋ।

ਜਦੋਂ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ ਤਦੋਂ ਆਤਮਕ ਆਨੰਦ ਮਾਣਦਾ ਹੈ (ਤੇ ਵਿਕਾਰਾਂ ਦਾ ਜ਼ੋਰ ਭੀ ਇਸ ਉਤੇ ਨਹੀਂ ਪੈ ਸਕਦਾ, ਪਰ) ਪ੍ਰਭੂ ਦੇ ਨਾਮ ਤੋਂ ਬਿਨਾ ਲੁਕਾਈ ਵਿਕਾਰਾਂ ਦੇ ਟਾਕਰੇ ਤੇ ਜਿੱਤਣ ਤੋਂ ਅਸਮਰਥ ਹੋ ਜਾਂਦੀ ਹੈ।

ਜਿਸ ਪਰਮਾਤਮਾ ਨੇ ਰਚਨਾ ਰਚੀ ਹੈ ਉਹੀ ਇਸ ਦੀ ਰੱਖਿਆ ਦੀ ਵਿਧੀ ਭੀ ਜਾਣਦਾ ਹੈ, ਕੋਈ ਜੀਵ (ਉਸ ਦੇ ਉਲਟ) ਕੋਈ (ਹੋਰ) ਉਪਦੇਸ਼ ਨਹੀਂ ਕਰ ਸਕਦਾ। ਜਿਸ ਪ੍ਰਭੂ ਨੇ ਜਗਤ ਪੈਦਾ ਕਰ ਕੇ (ਇਸ ਦੇ ਉਪਰ ਮਾਇਆ ਦੇ ਮੋਹ ਦਾ) ਜਾਲ ਵਿਛਾ ਰੱਖਿਆ ਹੈ ਉਹੀ ਮੰਨਿਆ-ਪ੍ਰਮੰਨਿਆ ਮਾਲਕ ਹੈ (ਤੇ ਉਹੀ ਇਸ ਜਾਲ ਵਿਚੋਂ ਜੀਵਾਂ ਨੂੰ ਬਚਾਣ ਦੇ ਸਮਰੱਥ ਹੈ੧।

ਹੇ ਭਾਈ! ਜੇਹੜਾ ਭੀ ਜੀਵ (ਜਗਤ ਵਿਚ ਜਨਮ ਲੈ ਕੇ) ਆਇਆ ਹੈ ਉਸ ਨੇ ਜ਼ਰੂਰ (ਇਥੋਂ) ਚਲੇ ਜਾਣਾ ਹੈ (ਜੀਵ ਆਇਆ ਹੈ ਇਥੇ ਪ੍ਰਭੂ ਦਾ ਨਾਮ-ਧਨ ਵਿਹਾਝਣ। ਨਾਮ ਤੋਂ ਬਿਨਾ) ਜਗਤ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਹਰੇਕ ਜੀਵ ਦੇ ਸਿਰ ਉਤੇ ਉਸ ਦੇ ਪੂਰਬਲੇ ਸਮੇ ਵਿਚ ਕੀਤੇ ਕਰਮਾਂ ਦੇ ਵਿਚਾਰ ਅਨੁਸਾਰ ਦੁੱਖ ਅਤੇ ਸੁਖ (ਭੋਗਣ) ਦੇ ਲੇਖ ਲਿਖ ਦਿੱਤੇ ਹਨ। ਜਿਹੋ ਜਿਹਾ ਕਰਮ ਜੀਵ ਨੇ ਕੀਤਾ ਉਹੋ ਜਿਹਾ ਦੁੱਖ ਤੇ ਸੁਖ ਪਰਮਾਤਮਾ ਨੇ ਉਸ ਨੂੰ ਦੇ ਦਿੱਤਾ ਹੈ। ਹਰੇਕ ਜੀਵ ਦੇ ਕੀਤੇ ਕਰਮਾਂ ਦਾ ਸਮੂਹ ਉਸ ਦੇ ਨਾਲ ਹੀ ਨਿਭਦਾ ਹੈ।

(ਪਰ ਜੀਵਾਂ ਦੇ ਭੀ ਕੀਹ ਵੱਸ?) ਕਰਤਾਰ ਆਪ ਹੀ ਜਿਹੋ ਜਿਹੇ ਕਰਮ ਜੀਵਾਂ ਪਾਸੋਂ ਕਰਾਂਦਾ ਹੈ (ਉਹੋ ਜਿਹੇ ਕਰਮ ਜੀਵ ਕਰਦੇ ਹਨ) ਕੋਈ ਭੀ ਜੀਵ (ਪ੍ਰਭੂ ਦੀ ਰਜ਼ਾ ਤੋਂ ਲਾਂਭੇ ਜਾ ਕੇ) ਕੋਈ ਹੋਰ ਕੰਮ ਨਹੀਂ ਕਰ ਸਕਦਾ। ਪਰਮਾਤਮਾ ਆਪ ਤਾਂ (ਕਰਮਾਂ ਤੋਂ) ਨਿਰਲੇਪ ਹੈ, ਲੁਕਾਈ (ਆਪੋ ਆਪਣੇ ਕੀਤੇ ਕਰਮਾਂ ਅਨੁਸਾਰ ਮਾਇਆ ਦੇ) ਆਹਰ ਵਿਚ ਬੱਝੀ ਪਈ ਹੈ। (ਮਾਇਆ ਦੇ ਇਹਨਾਂ ਬੰਧਨਾਂ ਤੋਂ ਭੀ) ਪਰਮਾਤਮਾ ਆਪ ਹੀ ਹੁਕਮ ਕਰ ਕੇ ਛੁਡਾਣ ਦੇ ਸਮਰੱਥ ਹੈ। (ਜੀਵ ਮਾਇਆ ਦੇ ਪ੍ਰਭਾਵ ਵਿਚ ਨਾਮ ਸਿਮਰਨ ਵਲੋਂ ਆਲਸ ਕਰਦਾ ਰਹਿੰਦਾ ਹੈ) ਅੱਜ ਸਿਮਰਨ ਕਰਦਾ ਹਾਂਭਲਕੇ ਕਰਾਂਗਾ (ਇਹੀ ਟਾਲ-ਮਟੋਲੇ) ਕਰਦੇ ਨੂੰ ਮੌਤ ਆ ਦਬਾਂਦੀ ਹੈ। (ਪ੍ਰਭੂ ਨੂੰ ਵਿਸਾਰ ਕੇ) ਹੋਰ ਦੇ ਮੋਹ ਵਿਚ ਫਸਿਆ ਵਿਅਰਥ ਕੰਮ ਕਰਦਾ ਰਹਿੰਦਾ ਹੈ।੨।

(ਸਾਰੀ ਉਮਰ ਮਾਇਆ ਦੀ ਦੌੜ-ਭੱਜ ਵਿਚ ਰਹਿ ਕੇ ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਆਖ਼ਰ ਮੌਤ ਆਉਣ ਤੇ) ਜੀਵ ਜਮ ਵਾਲਾ ਰਸਤਾ ਫੜਦਾ ਹੈ (ਜੇਹੜਾ ਇਸ ਦੇ ਭਾ ਦਾ) ਉਜਾੜ ਹੀ ਉਜਾੜ ਹੈ ਜਿਥੇ ਇਸ ਨੂੰ ਘੁੱਪ ਹਨੇਰਾ ਜਾਪਦਾ ਹੈ, ਜੀਵ ਨੂੰ ਕੁਝ ਨਹੀਂ ਸੁੱਝਦਾ (ਕਿ ਇਸ ਬਿਪਤਾ ਵਿਚੋਂ ਕਿਵੇਂ ਨਿਕਲਾਂ। (ਸਾਰੀ ਉਮਰ ਦੁਨੀਆ ਦੇ ਪਦਾਰਥ ਇਕੱਠੇ ਕਰਦਾ ਰਿਹਾ, ਪਰ ਜਮ ਦੇ ਰਸਤੇ ਪਏ ਨੂੰ) ਨਾਹ ਪਾਣੀ, ਨਾਹ ਲੇਫ, ਨਾਹ ਤੁਲਾਈ ਨਾ ਕਿਸੇ ਕਿਸਮ ਦਾ ਭੋਜਨ, ਨਾਹ ਠੰਢਾ ਪਾਣੀ, ਨਾਹ ਕੋਈ ਸੋਹਣਾ ਕੱਪੜਾ (ਇਹ ਸਾਰੇ ਪਦਾਰਥ ਮੌਤ ਨੇ ਖੋਹ ਲਏ, ਦੁਨੀਆ ਵਿਚ ਹੀ ਧਰੇ ਰਹਿ ਗਏ

ਜਮਰਾਜ ਜੀਵ ਦੇ ਗਲ ਵਿਚ (ਮਾਇਆ ਦੇ ਮੋਹ ਦਾ) ਸੰਗਲ ਪਾ ਕੇ ਇਸ ਦੇ ਸਿਰ ਉਤੇ ਖਲੋਤਾ ਚੋਟਾਂ ਮਾਰਦਾ ਹੈ, (ਇਹਨਾਂ ਚੋਟਾਂ ਤੋਂ ਬਚਣ ਲਈ) ਇਸ ਨੂੰ ਕੋਈ ਆਸਰਾ ਨਹੀਂ ਦਿੱਸਦਾ। (ਜਦੋਂ ਜਮਾਂ ਦੀਆਂ ਚੋਟਾਂ ਪੈ ਰਹੀਆਂ ਹੁੰਦੀਆਂ ਹਨ) ਉਸ ਵੇਲੇ ਦੇ ਬੀਜੇ ਹੋਏ (ਸਿਮਰਨ ਸੇਵਾ ਆਦਿਕ ਦੇ ਬੀਜ) ਉੱਗ ਨਹੀਂ ਸਕਦੇ। ਤਦੋਂ ਪਛੁਤਾਂਦਾ ਹੈ, ਕੀਤੇ ਪਾਪਾਂ ਦਾ ਭਾਰ ਸਿਰ ਉਤੇ ਪਿਆ ਹੈ (ਜੋ ਲਹਿ ਨਹੀਂ ਸਕਦਾ

ਹੇ ਭਾਈ! ਇਸ ਅਟੱਲ ਵਿਚਾਰ ਨੂੰ ਚੇਤੇ ਰੱਖੋ ਕਿ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਸਾਥੀ ਨਹੀਂ ਬਣਦਾ।੩।

ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ ਤੇ ਵੈਰਾਗਵਾਨ ਹੁੰਦੇ ਹਨ ਉਹ (ਲੋਕ ਪਰਲੋਕ ਵਿਚਆਦਰ ਪਾਂਦੇ ਹਨ। ਜੇਹੜਾ ਭੀ ਜੀਵ ਸਾਧ ਸੰਗਤਿ ਵਿਚ ਮਿਲ ਕੇ ਪ੍ਰਭੂ ਦੇ ਗੁਣ ਹਿਰਦੇ ਵਿਚ ਵਸਾਂਦਾ ਹੈ ਤੇ ਵੈਰਾਗਵਾਨ ਹੁੰਦਾ ਹੈ (ਉਹ ਆਦਰ ਪਾਂਦਾ ਹੈ

ਪਰ ਜਿਸ ਜੀਵ-ਇਸਤ੍ਰੀ ਨੂੰ ਮਾਇਆ ਦੇ ਮੋਹ ਨੇ ਲੁੱਟ ਲਿਆ ਹੈ ਉਹ ਦੁੱਖੀ ਹੁੰਦੀ ਹੈ। (ਮੋਹ-ਫਾਥੇ ਜੀਵ ਸਾਰੀ ਉਮਰ) ਧੰਧਾ ਹੀ ਪਿੱਟਦੇ ਹਨ ਤੇ ਦੁੱਖੀ ਹੁੰਦੇ ਹਨ।

ਜੇਹੜਾ ਜੀਵ (ਸਾਰੀ ਉਮਰਮਾਇਆ ਦਾ ਆਹਰ ਕਰਦਾ ਹੀ ਦੁੱਖੀ ਰਹਿੰਦਾ ਹੈ, ਤੇ ਕਦੇ (ਆਪਣੇ ਮਨ ਦੀ) ਮਾਇਆ ਦੀ ਮੈਲ ਨਹੀਂ ਧੋਂਦਾ, ਉਸ ਦੇ ਵਾਸਤੇ ਸੰਸਾਰ (ਭਾਵਸਾਰੀ ਹੀ ਉਮਰ) ਇਕ ਸੁਪਨਾ ਹੀ ਬਣਿਆ ਰਿਹਾ (ਭਾਵ, ਉਸ ਨੇ ਇਥੋਂ ਖੱਟਿਆ ਕੁਝ ਵੀ ਨਾਹ, ਜਿਵੇਂ ਮਨੁੱਖ ਸੁਪਨੇ ਵਿਚ ਦੌੜ-ਭੱਜ ਤਾਂ ਕਰਦਾ ਹੈ ਪਰ ਜਾਗ ਆਉਣ ਤੇ ਉਸ ਦੇ ਪੱਲੇ ਕੁਝ ਭੀ ਨਹੀਂ ਹੁੰਦਾ। ਜਿਵੇਂ ਬਾਜ਼ੀਗਰ (ਤਮਾਸ਼ਾ ਵਿਖਾਂਦਾ ਹੈਵੇਖਣ ਵਾਲਾ ਜੀਵ ਉਸ ਦੇ ਤਮਾਸ਼ੇ ਵਿਚ ਰੁੱਝਾ ਰਹਿੰਦਾ ਹੈ, ਤਿਵੇਂ) ਕੂੜੇ ਮੋਹ ਦੀ ਠਗੀ ਹੋਈ ਜੀਵ-ਇਸਤ੍ਰੀ ਭਟਕਣਾ ਵਿਚ ਪੈ ਕੇ ਕੁਰਾਹੇ ਪਈ ਰਹਿੰਦੀ ਹੈ, (ਕੂੜੀ ਮਾਇਆ ਦਾ) ਮਾਣ ਕਰਦੀ ਹੈ।

(ਪਰ ਜੀਵਾਂ ਦੇ ਕੀਹ ਵੱਸ?) ਪਰਮਾਤਮਾ ਆਪ ਹੀ (ਜੀਵਾਂ ਨੂੰ) ਸਹੀ ਰਸਤੇ ਤੇ ਪਾਣ ਵਾਲਾ ਹੈ, ਆਪ ਹੀ (ਜੀਵਾਂ ਵਿਚ ਵਿਆਪਕ ਹੋ ਕੇ) ਕਰਮ ਕਰ ਰਿਹਾ ਹੈ।

ਹੇ ਨਾਨਕ! ਜੇਹੜੇ ਬੰਦੇ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਨੂੰ ਪੂਰੇ ਗੁਰੂ ਨੇ (ਮਾਇਆ ਦੇ ਮੋਹ ਤੋਂ) ਬਚਾ ਲਿਆ ਹੈ, ਉਹ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ, ਉਹ ਪ੍ਰਭੂ ਦੇ ਪ੍ਰੇਮ ਵਿਚ ਜੁੜੇ ਰਹਿੰਦੇ ਹਨ।੪।੪।

WADAHANS, FIRST MEHL:

The One who creates and dissolves the world — that Lord and Master alone knows His creative power. Do not search for the True Lord far away; recognize the Word of His Shabad in each and every heart. Recognize the True Word of the Shabad, and do not think that the Lord is far away; He created this creation. Meditating on the Naam, the Name of the Lord, peace is obtained; without the Naam, it is a losing game. The One who established the Universe — He alone knows the Way; what can anyone say? The One who established the world cast the net over it; accept Him as your Lord and Master. || 1 || O Baba, they have come, and now they must get up and depart; this world is only a way-station. Upon each and every head, the True Lord writes their destiny of pain and pleasure, according to their past actions. He bestows pain and pleasure, according to the deeds done; the record of these actions stays with the soul. They do those deeds which the Creator Lord causes them to do; they attempt no other actions. The Lord Himself is detached, while the world is entangled in conflict; by His Command, He emancipates it. They may put this off today, but tomorrow they are seized by death; in love with duality, they practice corruption. || 2 || The path of death is dark and dismal; the way cannot be seen. There is no water, no quilt or mattress, and no food there. There is no food there, no honor or water, no clothes or decorations. The chain is put around one’s neck, and the Messenger of Death standing over his head strikes him; he cannot see the door of his home. The seeds planted on this path do not sprout; bearing the load of sin on his head, he regrets and repents. Without the True Lord, no one is his friend; reflect upon this as true. || 3 || O Baba, they alone are known to weep and wail, who meet together and weep, chanting the Praises of the Lord. Defrauded by Maya and worldly affairs, the weepers weep. They weep for the sake of worldly affairs, and they do not wash off their own filth; the world is a dream. Like the juggler, deceiving by his tricks, one is deluded by egotism, falsehood and illusion. The Lord Himself reveals the Path; He Himself is the Doer of deeds. Those who are imbued with the Naam are protected by the Perfect Guru. O Nanak, they merge in celestial bliss. || 4 || 4 ||

Friday, December 27, 2024

ਸੋਰਠਿ ਮਹਲਾ ੫ ॥ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥

ਸੋਰਠਿ ਮਹਲਾ ੫ ॥ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋੁਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥

ਸ਼ਨਿਚਰਵਾਰ, ੧੪ ਪੋਹ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੧੫)

ਪੰਜਾਬੀ ਵਿਆਖਿਆ: ਸੋਰਠਿ ਮਹਲਾ ੫ ॥

(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ । (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕੋ੍ਰਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ । (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ । ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ । (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ । ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ । ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ ।੨। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ । (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ ।੩। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ । ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ ।੪।੧੨।੨੩।

English Translation: 

SORAT’H, FIFTH MEHL: 

Sing the Glorious Praises of the Perfect, Imperishable Lord, and the poison of sexual desire and anger shall be burnt away. You shall cross over the awesome, arduous ocean of fire, in the Saadh Sangat, the Company of the Holy. || 1 || The Perfect Guru has dispelled the darkness of doubt. Remember God with love and devotion; He is near at hand. || Pause || Drink in the sublime essence, the treasure of the Name of the Lord, Har, Har, and your mind and body shall remain satisfied. The Transcendent Lord is totally permeating and pervading everywhere; where would He come from, and where would He go? || 2 || One whose mind is filled with the Lord, is a person of meditation, penance, self-restraint and spiritual wisdom, and a knower of reality. The Gurmukh obtains the jewel of the Naam; his efforts come to perfect fruition. || 3 || All his struggles, sufferings and pains are dispelled, and the noose of death is cut away from him. Says Nanak, God has extended His Mercy, and so his mind and body blossom forth. || 4 || 12 || 23 ||

Saturday, 14th Poh (Samvat 556 Nanakshahi)

 ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥  ਅਰਥ: ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।  SHALOK THIRD MEHL:  Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 || 

Wednesday, December 25, 2024

Dec 26 | 2024 | ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥

   ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥ 

ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ।

(ਹੇ ਭਾਈ! ਜਿਵੇਂਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧।

ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨।

ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ।੩।

ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ! ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪਆ ਮਿਲਦਾ ਹੈ।੪।੫।੧੬।

SORAT’H, FIFTH MEHL:

As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. || 1 || This is what befits the Lord’s servant. Beholding the Lord near at hand, he serves the True Guru, and he is satisfied through the Kirtan of the Lord’s Praises. || Pause || The addict is addicted to his drug, and the landlord is in love with his land. As the baby is attached to his milk, so the Saint is in love with God. || 2 || The scholar is absorbed in scholarship, and the eyes are happy to see. As the tongue savors the tastes, so does the humble servant of the Lord sing the Glorious Praises of the Lord. || 3 || As is the hunger, so is the fulfiller; He is the Lord and Master of all hearts. Nanak thirsts for the Blessed Vision of the Lord’s Darshan; he has met God, the Inner-knower, the Searcher of hearts. || 4 || 5 || 16 ||

   ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...