About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Saturday, January 11, 2025

ਰਹਿਰਾਸ ਸਾਹਿਬ | ਹੁਕਮਨਾਮਾ ਸਾਹਿਬ | ਵਿਚਾਰ

ਸੂਹੀ ਮਹਲਾ ੪ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥

ਸੂਹੀ ਮਹਲਾ ੪ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥

ਅਰਥ: ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ।੧।ਰਹਾਉ।

ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ।੧।

ਹੇ ਭਾਈ! ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ।੨।

ਹੇ ਭਾਈ! ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤਿ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ।੩।

ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ) । ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ।੪।੧।੮।

ਨੋਟ: 'ਘਰੁ ੨' ਦੇ ਸ਼ਬਦਾਂ ਦਾ ਸੰਗ੍ਰਹਿ ਖ਼ਤਮ ਹੋ ਗਿਆ ਹੈ। ਅਗਾਂਹ 'ਘਰੁ ੬' ਦੇ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ। ਕੁੱਲ ਜੋੜ ੮ ਹੈ।

SOOHEE, FOURTH MEHL, SIXTH HOUSE:

ONE UNIVERSAL CREATOR GOD. BY THE GRACE OF THE TRUE GURU:

When someone of low social class chants the Lord’s Name, he obtains the state of highest dignity. Go and ask Bidar, the son of a maid; Krishna himself stayed in his house. || 1 || Listen, O humble Siblings of Destiny, to the Unspoken Speech of the Lord; it removes all anxiety, pain and hunger. || 1 || Pause || Ravi Daas, the leather-worker, praised the Lord, and sang the Kirtan of His Praises each and every instant. Although he was of low social status, he was exalted and elevated, and people of all four castes came and bowed at his feet. || 2 || Naam Dayv loved the Lord; the people called him a fabric dyer. The Lord turned His back on the high-class Kh’shaatriyas and Brahmins, and showed His face to Naam Dayv. || 3 || All of the devotees and servants of the Lord have the tilak, the ceremonial mark, applied to their foreheads at the sixty-eight sacred shrines of pilgrimage. Servant Nanak shall touch their feet night and day, if the Lord, the King, grants His Grace. || 4 || 1 || 8 ||

Friday, January 10, 2025

ਅਜੀਬ ਘਟਨਾ ਤਬਦੀਲੀ #santpremanandji

Shri Hit Premanand Govind Sharan
Premanand Ji in 2023
Personal life
Born
Aniruddha Kumar Pandey

1969 (age 55–56)[1][2]
NationalityIndian
Religious life
ReligionHinduism
SectRadha Vallabha Sampradaya
Religious career
TeacherShri Hit Gaurangi Sharan[3][4]
WebsiteSwami Premanand Govind Sharan Ji Maharaj

Thursday, January 9, 2025

Jan 10 | 2025 | Hukamnama Sahib | ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ...

  The daily Hukamnama Sahib from Sri Darbar Sahib Amritsar including English and Punjabi translation audio  

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।

ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।

ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।

ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

DHANAASAREE, FOURTH MEHL:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ll

 Brought to you by @ Gs jhampur ---------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

T

Wednesday, January 8, 2025

ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ...

ਜੈਤਸਰੀ ਮਹਲਾ   ਆਏ ਅਨਿਕ ਜਨਮ ਭ੍ਰਮਿ ਸਰਣੀ  ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ੧॥ ਰਹਾਉ ਗਿਆਨੁ ਧਿਆਨੁ ਕਿਛੁ ਕਰਮੁ  ਜਾਨਾ ਨਾਹਿਨ ਨਿਰਮਲ ਕਰਣੀ  ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ  ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗਆਭਰਣੀ ੨॥੮॥੧੨॥ 

ਅਰਥਹੇ ਪ੍ਰਭੂਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇਘੁੱਪ ਹਨੇਰੇਖੂਹ ਤੋਂ ਬਚਾ ਲੈਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ।

ਹੇ ਪ੍ਰਭੂਮੈਨੂੰ ਆਤਮਕ ਜੀਵਨ ਦੀ ਸੂਝ ਨਹੀਂਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂਆਉਂਦਾਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂਮੈਨੂੰ ਸਾਧ ਸੰਗਤਿ ਦੇ ਲੜ ਲਾ ਦੇਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾਸਕੇ।੧।

ਹੇ ਨਾਨਕਦੁਨੀਆ ਦੇ ਸੁਖਧਨਮਾਇਆ ਦੇ ਮਿੱਠੇ ਸੁਆਦ-ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇਮਨ ਵਿਚ ਨਹੀਂਵਸਾਂਦੇ। ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨਦਾਗਹਣਾ ਹੈ।੨।੮।੧੨।

JAITSREE, FIFTH MEHL:

After wandering through so many incarnations, I have come to Your Sanctuary. Save me — lift my body up out of the deep, dark pit of the world, and attach me to Your feet. || 1 || Pause || I do not know anything about spiritual wisdom, meditation or karma, and my way of life is not clean and pure. Please attach me to the hem of the robe of the Saadh Sangat, the Company of the Holy; help me to cross over the terrible river. || 1 || Comforts, riches and the sweet pleasures of Maya — do not implant these within your mind. Slave Nanak is satisfied and satiated by the Blessed Vision of the Lord’s Darshan; his only ornamentation is the love of the Lord’s Name. || 2 || 8 || 12 ||

ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ...

 ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥

ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ।

(ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ।੧।

ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।

ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤਿ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩।

(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ।੪।੧੫।੭੯।

SORAT�H, FIFTH MEHL:

When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 || The Lord�s feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy � he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||

   ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...