About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Tuesday, January 14, 2025

Jan 15 | 2025 | Hukamnama Sahib | ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ...


 

ਸੋਰਠਿ ਮਹਲਾ   ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ  ਤਿਨ੍ਹ੍ਹਾ ਠਾਕ  ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ  ਵਿਣੁ ਬੋਹਿਥ ਭੈ ਡੁਬੀਐਪਿਆਰੇ ਕੰਧੀ ਪਾਇ ਕਹਾਹ ੧॥ ਰਹਾਉ  ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ  ਕੋਇ  ਮੇਰੇ ਪ੍ਰਭ ਸਾਲਾਹਨਿ ਸੇ ਭਲੇਪਿਆਰੇ ਸਬਦਿ ਰਤੇ ਰੰਗੁ ਹੋਇ  ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ੨॥ ਪਤਿ ਪਰਵਾਨਾ ਸਾਚ ਕਾ ਪਿਆਰੇਨਾਮੁ ਸਚਾ ਨੀਸਾਣੁ  ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ  ਗੁਰ ਬਿਨੁ ਹੁਕਮੁ  ਬੂਝੀਐ ਪਿਆਰੇ ਸਾਚੇਸਾਚਾ ਤਾਣੁ ੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ  ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ  ਹੁਕਮੇਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ  ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ੫॥ ਹੁਕਮੇ ਗਣਤਗਣਾਈਐ ਪਿਆਰੇ ਹੁਕਮੇ ਹਉਮੈ ਦੋਇ  ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ  ਹੁਕਮੁ ਸਿਞਾਪੈ ਸਾਹ ਕਾਪਿਆਰੇ ਸਚੁ ਮਿਲੈ ਵਡਿਆਈ ਹੋਇ ੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ  ਜਿਨ੍ਹ੍ਹੀ ਸੋ ਸਾਲਾਹਿਆਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ  ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ੭॥ ਕਾਇਆ ਕਾਗਦੁ ਜੇ ਥੀਐਪਿਆਰੇ ਮਨੁ ਮਸਵਾਣੀ ਧਾਰਿ  ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ  ਧਨੁ ਲੇਖਾਰੀ ਨਾਨਕਾ ਪਿਆਰੇਸਾਚੁ ਲਿਖੈ ਉਰਿ ਧਾਰਿ ੮॥੩॥ 

ਅਰਥਹੇ ਸੱਜਣ-ਪ੍ਰਭੂਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈਇਸਜਹਾਜ਼ ਤੋਂ ਬਿਨਾ ਭਉ-ਸਾਗਰਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈਹੇ ਸੱਜਣਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀਰੁਕਾਵਟ ਨਹੀਂ ਪੈਂਦੀ। ਹੇ ਸੱਜਣਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।

ਹੇ ਸੱਜਣਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ(ਨਾਮ-ਦੁੱਧ ਨੂੰਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨।

ਹੇ ਭਾਈਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚਰਾਹਦਾਰੀ ਹੈਇਹ ਨਾਮਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇਇਹ ਨਾਮ-ਰੂਪ ਰਾਹਦਾਰੀਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈਜੇਹੜਾ ਮਨੁੱਖਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋਜਾਂਦਾ ਹੈ।੩।

ਹੇ ਭਾਈਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂਮਾਤਾ ਦੇ ਗਰਭ ਵਿਚ ਟਿਕਦਾ ਹੈਤੇ ਮਾਂ ਦੇ ਪੇਟ ਵਿਚ (ਦਸ ਮਹੀਨੇਨਿਵਾਸ ਰੱਖਦਾ ਹੈ ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥਵਾਸਤੇ ਜੀਵ ਜਗਤ ਵਿਚ ਆਉਂਦਾ ਹੈਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪।

ਹੇ ਸੱਜਣਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵਜੋਰੋਜੋਰੀਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ ਪਰਮਾਤਮਾ ਦੀ ਰਜ਼ਾਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰਨਾਲ ਜਾਂਦਾ ਹੈ।੫।

ਹੇ ਭਾਈਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇਮਾਇਆ ਦੀ ਸੋਚ ਸੋਚੀ ਜਾ ਰਹੀ ਹੈਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰਭਟਕ ਰਿਹਾ ਹੈ, (ਕਿਤੇ ਕੋਈਜਨਮ ਮਰਨ ਦੇ ਗੇੜਵਿਚ ਪਾਇਆ ਜਾ ਰਿਹਾ ਹੈਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖਰੋ ਰਹੀ ਹੈ।

ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ  ਜਾਂਦੀ ਹੈਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈਉਸ ਦੀ (ਲੋਕਪਰਲੋਕ ਵਿਚਵਡਿਆਈ ਹੁੰਦੀ ਹੈ।੬।

ਹੇ ਭਾਈਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋਰਿਹਾ ਹੈਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇਨਾਮ ਨਹੀਂ ਸੁਣਦੇ ਹੇਭਾਈਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂਦੀ ਸੰਗਤਿ ਵਿਚਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆਰਹਾਂ।੭।

ਹੇ ਭਾਈਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ-ਸਾਲਾਹਲਿਖਣ ਲਈ ਕਲਮ ਬਣ ਜਾਏਤਾਂਹੇ ਭਾਈਸੁਭਾਗਤਾ ਇਸੇ ਗੱਲ ਵਿਚ ਹੈ ਕਿਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚਲਿਆ ਕੇ (ਆਪਣੇ ਅੰਦਰਉੱਕਰਦੇ ਚੱਲੋ। ਹੇ ਨਾਨਕਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇਵਿਚ ਟਿਕਾ ਕੇ (ਆਪਣੇ ਅੰਦਰਉੱਕਰ ਲੈਂਦਾ ਹੈ।੮।੩।

SORAT’H, FIRST MEHL:

Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 ||


 ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥ 

ਅਰਥ: ਮਾਘ ਵਿਚ (ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰਨਾ ਬੜਾ ਪੁੰਨ ਸਮਝਦੇ ਹਨ, ਪਰ ਤੂੰ ਹੇ ਭਾਈ!) ਗੁਰਮੁਖਾਂ ਦੀ ਸੰਗਤਿ ਵਿਚ (ਬੈਠ, ਇਹੀ ਹੈ ਤੀਰਥਾਂ ਦਾ) ਇਸ਼ਨਾਨ, ਉਹਨਾਂ ਦੀ ਚਰਨ ਧੂੜ ਵਿਚ ਇਸ਼ਨਾਨ ਕਰ (ਨਿਮ੍ਰਤਾ-ਭਾਵ ਨਾਲ ਗੁਰਮੁਖਾਂ ਦੀ ਸੰਗਤਿ ਕਰ, ਉਥੇ) ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ, ਹੋਰ ਸਭਨਾਂ ਨੂੰ ਇਹ ਨਾਮ ਦੀ ਦਾਤਿ ਵੰਡ, (ਇਸ ਤਰ੍ਹਾਂ) ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ (ਤੇਰੇ ਮਨ ਤੋਂ) ਲਹਿ ਜਾਇਗੀ, ਤੇਰੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਇਗਾ।

(ਸਿਮਰਨ ਦੀ ਬਰਕਤਿ ਨਾਲ) ਕਾਮ ਵਿਚ ਕ੍ਰੋਧ ਵਿਚ ਨਹੀਂ ਫਸੀਦਾ, ਲੋਭ-ਕੁੱਤਾ ਭੀ ਮੁੱਕ ਜਾਂਦਾ ਹੈ (ਲੋਭ, ਜਿਸ ਦੇ ਅਸਰ ਹੇਠ ਮਨੁੱਖ ਕੁੱਤੇ ਵਾਂਗ ਦਰ ਦਰ ਤੇ ਭਟਕਦਾ ਹੈ) । ਇਸ ਸੱਚੇ ਰਸਤੇ ਉੱਤੇ ਤੁਰਿਆਂ ਜਗਤ ਦੀ ਸੋਭਾ ਕਰਦਾ ਹੈ। ਅਠਾਹਠ ਤੀਰਥਾਂ ਦਾ ਇਸ਼ਨਾਨ, ਸਾਰੇ ਪੁੰਨ ਕਰਮ, ਜੀਵਾਂ ਉੱਤੇ ਦਇਆ ਕਰਨੀ ਜੋ ਧਾਰਮਿਕ ਕੰਮ ਮੰਨੀ ਗਈ ਹੈ (ਇਹ ਸਭ ਕੁਝ ਸਿਮਰਨ ਦੇ ਵਿਚ ਹੀ ਆ ਜਾਂਦਾ ਹੈ) ।

ਪਰਮਾਤਮਾ ਕਿਰਪਾ ਕਰ ਕੇ ਜਿਸ ਮਨੁੱਖ ਨੂੰ (ਸਿਮਰਨ ਦੀ ਦਾਤਿ) ਦੇਂਦਾ ਹੈ, ਉਹ ਮਨੁੱਖ (ਜ਼ਿੰਦਗੀ ਦੇ ਸਹੀ ਰਸਤੇ ਦੀ ਪਛਾਣ ਵਾਲਾ) ਸਿਆਣਾ ਹੋ ਜਾਂਦਾ ਹੈ।

ਹੇ ਨਾਨਕ! (ਆਖ–) ਜਿਨ੍ਹਾਂ ਨੂੰ ਪਿਆਰਾ ਪ੍ਰਭੂ ਮਿਲ ਪਿਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ। ਮਾਘ ਮਹੀਨੇ ਵਿਚ ਸਿਰਫ਼ ਉਹੀ ਸੁੱਚੇ ਬੰਦੇ ਆਖੇ ਜਾਂਦੇ ਹਨ, ਜਿਨ੍ਹਾਂ ਉੱਤੇ ਪੂਰਾ ਸਤਿਗੁਰੂ ਦਇਆਵਾਨ ਹੁੰਦਾ ਹੈ (ਤੇ ਜਿਨ੍ਹਾਂ ਨੂੰ ਸਿਮਰਨ ਦੀ ਦਾਤਿ ਦੇਂਦਾ ਹੈ) ।12।

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

In the month of Maagh, let your cleansing bath be the dust of the Saadh Sangat, the Company of the Holy. Meditate and listen to the Name of the Lord, and give it to everyone. In this way, the filth of lifetimes of karma shall be removed, and egotistical pride shall vanish from your mind. Sexual desire and anger shall not seduce you, and the dog of greed shall depart. Those who walk on the Path of Truth shall be praised throughout the world. Be kind to all beings—this is more meritorious than bathing at the sixty-eight sacred shrines of pilgrimage and the giving of charity. That person, upon whom the Lord bestows His Mercy, is a wise person. Nanak is a sacrifice to those who have merged with God. In Maagh, they alone are known as true, unto whom the Perfect Guru is Merciful. || 12 ||

Saturday, January 11, 2025

ਰਹਿਰਾਸ ਸਾਹਿਬ | ਹੁਕਮਨਾਮਾ ਸਾਹਿਬ | ਵਿਚਾਰ

ਸੂਹੀ ਮਹਲਾ ੪ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥


ਸੂਹੀ ਮਹਲਾ ੪ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥

ਅਰਥ: ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ।੧।ਰਹਾਉ।

ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ।੧।

ਹੇ ਭਾਈ! ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ।੨।

ਹੇ ਭਾਈ! ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤਿ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ।੩।

ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ) । ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ।੪।੧।੮।

ਨੋਟ: 'ਘਰੁ ੨' ਦੇ ਸ਼ਬਦਾਂ ਦਾ ਸੰਗ੍ਰਹਿ ਖ਼ਤਮ ਹੋ ਗਿਆ ਹੈ। ਅਗਾਂਹ 'ਘਰੁ ੬' ਦੇ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ। ਕੁੱਲ ਜੋੜ ੮ ਹੈ।

SOOHEE, FOURTH MEHL, SIXTH HOUSE:

ONE UNIVERSAL CREATOR GOD. BY THE GRACE OF THE TRUE GURU:

When someone of low social class chants the Lord’s Name, he obtains the state of highest dignity. Go and ask Bidar, the son of a maid; Krishna himself stayed in his house. || 1 || Listen, O humble Siblings of Destiny, to the Unspoken Speech of the Lord; it removes all anxiety, pain and hunger. || 1 || Pause || Ravi Daas, the leather-worker, praised the Lord, and sang the Kirtan of His Praises each and every instant. Although he was of low social status, he was exalted and elevated, and people of all four castes came and bowed at his feet. || 2 || Naam Dayv loved the Lord; the people called him a fabric dyer. The Lord turned His back on the high-class Kh’shaatriyas and Brahmins, and showed His face to Naam Dayv. || 3 || All of the devotees and servants of the Lord have the tilak, the ceremonial mark, applied to their foreheads at the sixty-eight sacred shrines of pilgrimage. Servant Nanak shall touch their feet night and day, if the Lord, the King, grants His Grace. || 4 || 1 || 8 ||

ਸੂਹੀ ਮਹਲਾ ੪ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥

ਅਰਥ: ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ।੧।ਰਹਾਉ।

ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ।੧।

ਹੇ ਭਾਈ! ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ।੨।

ਹੇ ਭਾਈ! ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤਿ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ।੩।

ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ) । ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ।੪।੧।੮।

ਨੋਟ: 'ਘਰੁ ੨' ਦੇ ਸ਼ਬਦਾਂ ਦਾ ਸੰਗ੍ਰਹਿ ਖ਼ਤਮ ਹੋ ਗਿਆ ਹੈ। ਅਗਾਂਹ 'ਘਰੁ ੬' ਦੇ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ। ਕੁੱਲ ਜੋੜ ੮ ਹੈ।

SOOHEE, FOURTH MEHL, SIXTH HOUSE:

ONE UNIVERSAL CREATOR GOD. BY THE GRACE OF THE TRUE GURU:

When someone of low social class chants the Lord’s Name, he obtains the state of highest dignity. Go and ask Bidar, the son of a maid; Krishna himself stayed in his house. || 1 || Listen, O humble Siblings of Destiny, to the Unspoken Speech of the Lord; it removes all anxiety, pain and hunger. || 1 || Pause || Ravi Daas, the leather-worker, praised the Lord, and sang the Kirtan of His Praises each and every instant. Although he was of low social status, he was exalted and elevated, and people of all four castes came and bowed at his feet. || 2 || Naam Dayv loved the Lord; the people called him a fabric dyer. The Lord turned His back on the high-class Kh’shaatriyas and Brahmins, and showed His face to Naam Dayv. || 3 || All of the devotees and servants of the Lord have the tilak, the ceremonial mark, applied to their foreheads at the sixty-eight sacred shrines of pilgrimage. Servant Nanak shall touch their feet night and day, if the Lord, the King, grants His Grace. || 4 || 1 || 8 ||

Friday, January 10, 2025

ਅਜੀਬ ਘਟਨਾ ਤਬਦੀਲੀ #santpremanandji

Shri Hit Premanand Govind Sharan
Premanand Ji in 2023
Personal life
Born
Aniruddha Kumar Pandey

1969 (age 55–56)[1][2]
NationalityIndian
Religious life
ReligionHinduism
SectRadha Vallabha Sampradaya
Religious career
TeacherShri Hit Gaurangi Sharan[3][4]
WebsiteSwami Premanand Govind Sharan Ji Maharaj


Thursday, January 9, 2025

Jan 10 | 2025 | Hukamnama Sahib | ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ...


  The daily Hukamnama Sahib from Sri Darbar Sahib Amritsar including English and Punjabi translation audio  

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥


ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।


ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।


ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।


ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।


ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।


DHANAASAREE, FOURTH MEHL:


O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ll


 Brought to you by @ Gs jhampur ---------------


Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 


T

   ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...