ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ(ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵਦੇ ਨਾਲ ਨਹੀਂ ਜਾਂਦੀ।੨। ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ।੧੦। SHALOK: |
Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. || 1 || Beholding the bitter melon, he is deceived, since it appears so pretty. But it is not worth even a shell, O Nanak; the riches of Maya will not go along with anyone. || 2 || PAUREE: It shall not go along with you when you depart — why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. || 10 || |
My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great
About Me
- GS Jhampur
- The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.
Wednesday, February 5, 2025
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥
Tuesday, February 4, 2025
ਸੋਰਿਠ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥
ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ।
ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧।
ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।
SORAT’H, FIFTH MEHL, SECOND HOUSE, DU-PADAS:
ONE UNIVERSAL CREATOR GOD. BY THE GRACE OF THE TRUE GURU:
Fire is contained in all firewood, and butter is contained in all milk. God’s Light is contained in the high and the low; the Lord is in the hearts of all beings. || 1 || O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. || 1 || Pause || Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. || 2 || 1 || 29 ||
Email ThisBlogThis!Share to TwitterShare to FacebookShare to Pinterest---- Brought to you by @ Gs jhampur -------
Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
Monday, February 3, 2025
https://www.youtube.com/@GSJhampur
ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥ ਅਰਥ: ਹੇ ਮਨੁੱਖ! ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ।ਰਹਾਉ। ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ।੧। ਹੇ ਭਾਈ! ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ। ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ।੨। ਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏਹੋਏ ਹਨ। ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰਸਮਾ ਵਿਹਾ ਜਾਣ ਤੇ ਹੱਥ ਮਲੇਂਗਾ।੩। ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾਰਿਹਾ ਕਰ। ਹੇ ਦਾਸ ਨਾਨਕ! ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ।੪।੪। SORAT’H, FIFTH MEHL: |
Children, spouses, men and women in one’s household, are all bound by Maya. At the very last moment, none of them shall stand by you; their love is totally false. || 1 || O man, why do you pamper your body so? It shall disperse like a cloud of smoke; vibrate upon the One, the Beloved Lord. || Pause || There are three ways in which the body can be consumed — it can be thrown into water, given to the dogs, or cremated to ashes. He considers himself to be immortal; he sits in his home, and forgets the Lord, the Cause of causes. || 2 || In various ways, the Lord has fashioned the beads, and strung them on a slender thread. The thread shall break, O wretched man, and then, you shall repent and regret. || 3 || He created you, and after creating you, He adorned you — meditate on Him day and night. God has showered His Mercy upon servant Nanak; I hold tight to the Support of the True Guru. || 4 || 4|| |
Saturday, February 1, 2025
ਧਨਾਸਰੀ ਮਹਲਾ ੩ ॥ ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥
ਧਨਾਸਰੀ ਮਹਲਾ ੩ ॥ ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥ ਸਾਚੈ ਸਬਦਿ ਵਸੈ ਮਨਿ ਆਇ ॥੧॥ ਗੁਰਬਾਣੀ ਸੁਣਿ ਮੈਲੁ ਗਵਾਏ ॥ ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥ ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥ ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥ ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥ ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥ ਨ ਸਬਦੁ ਬੂਝੈ ਨ ਜਾਣੈ ਬਾਣੀ ॥ ਮਨਮੁਖਿ ਅੰਧੇ ਦੁਖਿ ਵਿਹਾਣੀ ॥ ਸਤਿਗੁਰੁ ਭੇਟੇ ਤਾ ਸੁਖੁ ਪਾਏ ॥ ਹਉਮੈ ਵਿਚਹੁ ਠਾਕਿ ਰਹਾਏ ॥੩॥ ਕਿਸ ਨੋ ਕਹੀਐ ਦਾਤਾ ਇਕੁ ਸੋਇ ॥ ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਾ ਭਾਵਾ ॥੪॥੫॥ ਅਰਥ: ਹੇ ਭਾਈ! ਗੁਰੂ ਦੀ ਬਾਣੀ ਸੁਣਿਆ ਕਰ, (ਇਹ ਬਾਣੀ ਮਨ ਵਿਚੋਂ ਵਿਕਾਰਾਂ ਦੀ) ਮੈਲ ਦੂਰ ਕਰ ਦੇਂਦੀ ਹੈ। (ਇਹ ਬਾਣੀ) ਆਤਮਕ ਅਡੋਲਤਾ ਵਿਚ (ਟਿਕਾ ਕੇ) ਪਰਮਾਤਮਾ ਦਾ ਨਾਮ ਮਨ ਵਿਚ ਵਸਾ ਦੇਂਦੀ ਹੈ।੧।ਰਹਾਉ। (ਹੇ ਭਾਈ! ਗੁਰਬਾਣੀ ਦਾ ਆਸਰਾ ਲੈ ਕੇ) ਜੇਹੜੇ ਮਨੁੱਖ ਪਰਮਾਤਮਾ ਦਾ ਸਿਮਰਨ ਕਰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ। ਉਹਨਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਵੱਸਿਆ ਰਹਿੰਦਾ ਹੈ, ਉਹਨਾਂ ਦੇ ਮੂੰਹ ਵਿਚ ਸਦਾ-ਥਿਰ ਹਰਿ-ਨਾਮ ਟਿਕਿਆ ਰਹਿੰਦਾ ਹੈ। ਹੇ ਭਾਈ! ਸਦਾ-ਥਿਰ ਪ੍ਰਭੂ ਨੂੰ ਹੀ (ਹਿਰਦੇ ਵਿਚ) ਸੰਭਾਲ ਕੇ ਰੱਖਿਆ ਕਰੋ (ਇਸ ਦੀ ਬਰਕਤਿ ਨਾਲ ਹਰੇਕ) ਦੁੱਖ ਦੂਰ ਹੋ ਜਾਂਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ (ਹਰਿ-ਨਾਮ) ਮਨ ਵਿਚ ਆ ਵੱਸਦਾ ਹੈ।੧। (ਹੇ ਭਾਈ! ਗੁਰੂ ਦੀ ਬਾਣੀ ਮਨ ਵਿਚੋਂ) ਝੂਠ ਫ਼ਰੇਬ ਮੁਕਾ ਦੇਂਦੀ ਹੈ, ਤ੍ਰਿਸ਼ਨਾ ਦੀ ਅੱਗ ਬੁਝਾ ਦੇਂਦੀ ਹੈ। (ਗੁਰਬਾਣੀ ਦੀ ਬਰਕਤਿ ਨਾਲ) ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਟਿਕ ਜਾਈਦਾ ਹੈ, ਆਤਮਕ ਆਨੰਦ ਪ੍ਰਾਪਤ ਹੁੰਦਾ ਹੈ। (ਜਦੋਂ ਮਨੁੱਖ ਗੁਰਬਾਣੀ ਅਨੁਸਾਰ) ਗੁਰੂ ਦੀ ਰਜ਼ਾ ਵਿਚ ਤੁਰਦਾ ਹੈ, ਤਦੋਂ (ਉਸ ਦੇ ਅੰਦਰੋਂ) ਆਪਾ-ਭਾਵ ਦੂਰ ਹੋ ਜਾਂਦਾ ਹੈ, ਤਦੋਂ ਉਹ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਸਦਾ-ਥਿਰ ਰਹਿਣ ਵਾਲਾ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ (ਪ੍ਰਭੂ ਚਰਨਾਂ ਵਿਚ ਲੀਨ ਰਹਿੰਦਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਨਾਹ ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਨਾਹ ਗੁਰੂ ਦੀ ਬਾਣੀ ਨਾਲ ਡੂੰਘੀ ਸਾਂਝ ਪਾਂਦਾ ਹੈ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋ ਚੁਕੇ, ਤੇ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ (ਉਸ ਮਨੁੱਖ ਦੀ ਉਮਰ) ਦੁੱਖ ਵਿਚ ਹੀ ਗੁਜ਼ਰਦੀ ਹੈ। ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ, ਤਦੋਂ ਉਹ ਆਤਮਕ ਆਨੰਦ ਹਾਸਲ ਕਰਦਾ ਹੈ, ਗੁਰੂ ਉਸ ਦੇ ਮਨ ਵਿਚੋਂ ਹਉਮੈ ਮਾਰ ਮੁਕਾਂਦਾ ਹੈ। ਪਰ, ਹੇ ਭਾਈ! ਪਰਮਾਤਮਾ ਤੋਂ ਬਿਨਾ) ਹੋਰ ਕਿਸੇ ਅੱਗੇ ਅਰਜ਼ੋਈ ਕੀਤੀ ਨਹੀਂ ਜਾ ਸਕਦੀ। ਸਿਰਫ਼ ਪਰਮਾਤਮਾ ਹੀ (ਗੁਰੂ ਦੇ ਮਿਲਾਪ ਦੀ ਦਾਤਿ) ਦੇਣ ਵਾਲਾ ਹੈ। ਜਦੋਂ ਪਰਮਾਤਮਾ (ਇਹ) ਕਿਰਪਾ ਕਰਦਾ ਹੈ, ਤਦੋਂ ਗੁਰੂ ਦੇ ਸ਼ਬਦ ਵਿਚ ਜੁੜਿਆਂ (ਪ੍ਰਭੂ ਨਾਲ) ਮਿਲਾਪ ਹੋ ਜਾਂਦਾ ਹੈ। ਹੇ ਨਾਨਕ! ਆਖ-ਜੇ ਪ੍ਰਭੂ ਦੀ ਮੇਹਰ ਹੋਵੇ, ਤਾਂ) ਮੈਂ ਪ੍ਰੀਤਮ-ਗੁਰੂ ਨੂੰ ਮਿਲ ਕੇ ਸਦਾ-ਥਿਰ ਪ੍ਰਭੂ ਦੇ ਗੀਤ ਗਾ ਸਕਦਾ ਹਾਂ, ਸਦਾ-ਥਿਰ ਪ੍ਰਭੂ ਦਾ ਨਾਮ ਜਪ ਜਪ ਕੇ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗ ਸਕਦਾ ਹਾਂ।੪।੫। DHANAASAREE, THIRD MEHL: |
I am a sacrifice to those who serve the Lord. The Truth is in their hearts, and the True Name is on their lips. Dwelling upon the Truest of the True, their pains are dispelled. Through the True Word of the Shabad, the Lord comes to dwell in their minds. || 1 || Listening to the Word of Gurbani, filth is washed off, and they naturally enshrine the Lord’s Name in their minds. || 1 || Pause || One who conquers fraud, deceit and the fire of desire finds tranquility, peace and pleasure within. If one walks in harmony with the Guru’s Will, he eliminates his self-conceit. He finds the True Mansion of the Lord’s Presence, singing the Glorious Praises of the Lord. || 2 || The blind, self-willed manmukh does not understand the Shabad; he does not know the Word of the Guru’s Bani, and so he passes his life in misery. But if he meets the True Guru, then he finds peace, and the ego within is silenced. || 3 || Who else should I speak to? The One Lord is the Giver of all. When He grants His Grace, then we obtain the Word of the Shabad. Meeting with my Beloved, I sing the Glorious Praises of the True Lord. O Nanak, becoming truthful, I have become pleasing to the True Lord. || 4 || 5 || |
ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ...


