About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Saturday, February 15, 2025

HUKAMNAMA SAHIB

 ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ 

ਅਰਥ: ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸਨ ਕਰਦਾ ਹੈ (ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ, (ਕਿਉਂਕਿ ਵਿਚਾਰ ਕਰਨ ਤੋਂ ਬਿਨਾ) ਅਹੰਕਾਰ (-ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ।

ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥

ਅਰਥ: ਕਈ ਮਨੁੱਖਾਂ ਨੂੰ ਪ੍ਰਭੂ ਨੇ ਆਪ ਹੀ ਮੇਹਰ ਕਰ ਕੇ ਮਿਲਾ ਲਿਆ ਹੈ ਜਿਨ੍ਹਾਂ ਨੇ ਮੇਰ-ਤੇਰ ਤੇ ਵਿਕਾਰ ਛੱਡੇ ਹਨ। ਹੇ ਨਾਨਕ! ਕਈ ਮਨੁੱਖ (ਸਤਿਗੁਰੂ ਦਾ) ਦਰਸ਼ਨ ਕਰ ਕੇ ਸਤਿਗੁਰੂ ਦੇ ਪਿਆਰ ਵਿਚ ਬਿਰਤੀ ਜੋੜ ਕੇ ਮਰ ਕੇ (ਭਾਵ, ਆਪਾ ਗਵਾ ਕੇ) ਹਰੀ ਵਿਚ ਮਿਲ ਗਏ ਹਨ।੧।

ਮਃ ੩ ॥ ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥ 

ਅਰਥ: ਅੰਨ੍ਹੇ ਮੂਰਖ ਗਵਾਰ ਨੇ ਆਪਣੇ ਸਤਿਗੁਰੂ ਦੀ ਸੇਵਾ ਨਹੀਂ ਕੀਤੀ, ਮਾਇਆ ਦੇ ਪਿਆਰ ਵਿਚ ਜਦੋਂ ਬਹੁਤ ਦੁਖੀ ਹੋਇਆ ਤਦੋਂ ਸੜਦਾ ਹੋਇਆ ਹਾੜੇ ਘੱਤਦਾ ਹੈਤੇ ਜਿਨ੍ਹਾਂ ਦੇ ਵਾਸਤੇ ਸਤਿਗੁਰੂ ਨੂੰ ਵਿਸਾਰਿਆ ਹੈ ਉਹ ਆਖ਼ਰੀ ਵੇਲੇ ਨਹੀਂ ਪੁੱਕਰਦੇ।

ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥ {

ਅਰਥ: ਹੇ ਨਾਨਕ! ਗੁਰੂ ਦੀ ਮਤਿ ਲਿਆਂ ਹੀ ਸੁਖ ਮਿਲਦਾ ਹੈ ਤੇ ਬਖ਼ਸ਼ਣ ਵਾਲਾ ਹਰੀ ਬਖ਼ਸ਼ਦਾ ਹੈ।੨।

ਪਉੜੀ ॥ ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥ ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥ 

ਅਰਥ: ਹੇ ਹਰੀ! ਤੂੰ ਆਪ ਹੀ ਆਪ ਹੈਂ ਤੇ ਆਪ ਹੀ ਸਭ ਕੁਝ ਪੈਦਾ ਕਰਦਾ ਹੈਂ, ਕਿਸੇ ਹੋਰ ਦੂਜੇ ਨੂੰ ਪੈਦਾ ਕਰਨ ਵਾਲਾ ਤਾਂ ਹੀ ਆਖੀਏ, ਜੇ ਕੋਈ ਹੋਰ ਹੋਵੇ ਹੀ। ਹਰੀ ਆਪ ਹੀ (ਸਭ ਜੀਵਾਂ ਵਿਚ) ਬੋਲਦਾ ਹੈ, ਆਪ ਹੀ ਸਭ ਨੂੰ ਬੁਲਾਉਂਦਾ ਹੈ ਅਤੇ ਆਪ ਹੀ ਜਲ ਵਿਚ ਥਲ ਵਿਚ ਵਿਆਪ ਰਿਹਾ ਹੈ।

ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥ ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥ 

ਅਰਥ: ਹੇ ਮਨ! ਹਰੀ ਆਪ ਹੀ ਮਾਰਦਾ ਹੈ ਤੇ ਆਪ ਹੀ ਬਖ਼ਸ਼ਦਾ ਹੈ, (ਇਸ ਵਾਸਤੇ) ਹਰੀ ਦੀ ਸ਼ਰਨ ਵਿਚ ਪਿਆ ਰਹੁ। ਹੇ ਮਨ! ਹਰੀ ਤੋਂ ਬਿਨਾ ਕੋਈ ਹੋਰ ਨਾ ਮਾਰ ਸਕਦਾ ਹੈ ਨਾ ਜਿਵਾਲ ਸਕਦਾ ਹੈ (ਇਸ ਵਾਸਤੇ) ਨਿਸਚਿੰਤ ਹੋ ਰਹੁ ਤੇ ਲੰਮੀਆਂ ਤਾਣ ਛੱਡ (ਭਾਵ, ਕਿਸੇ ਹੋਰ ਦੀ ਓਟ ਨਾ ਤੱਕ ਤੇ ਸਭ ਤੋਂ ਵੱਡੇ ਹਰੀ ਦੀ ਆਸ ਰੱਖ

ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ    

ਅਰਥ: ਹੇ ਦਾਸ ਨਾਨਕ! ਜੇ ਉਠਦਿਆਂ ਬਹਿੰਦਿਆਂ ਤੇ ਸੁੱਤਿਆਂ ਹਰ ਵੇਲੇ ਹਰੀ ਦਾ ਨਾਮ ਸਿਮਰੀਏ ਤਾਂ ਸਤਿਗੁਰੂ ਦੇ ਸਨਮੁਖ ਹੋ ਕੇ ਹਰਿ ਮਿਲ ਪੈਂਦਾ ਹੈ।੨੧।੧। ਸੁਧੁ।

SHALOK, THIRD MEHL:

All the living beings of the world behold the True Guru. One is not liberated by merely seeing Him, unless one contemplates the Word of His Shabad. The filth of ego is not removed, and he does not enshrine love for the Naam. The Lord forgives some, and unites them with Himself; they forsake their duality and sinful ways. O Nanak, some behold the Blessed Vision of the True Guru’s Darshan, with love and affection; conquering their ego, they meet with the Lord. || 1 || THIRD MEHL: The foolish, blind clown does not serve the True Guru. In love with duality, he endures terrible suffering, and burning, he cries out in pain. He forgets the Guru, for the sake of mere objects, but they will not come to his rescue in the end. Through the Guru’s Instructions, Nanak has found peace; the Forgiving Lord has forgiven him. || 2 || PAUREE: You Yourself, all by Yourself, are the Creator of all. If there were any other, then I would speak of another. The Lord Himself speaks, and causes us to speak; He Himself is pervading the water and the land. The Lord Himself destroys, and the Lord Himself saves. O mind, seek and remain in the Lord’s Sanctuary. Other than the Lord, no one can kill or rejuvenate. O mind, do not be anxious — remain fearless. While standing, sitting, and sleeping, forever and ever, meditate on the Lord’s Name; O servant Nanak, as Gurmukh, you shall attain the Lord. || 21 || 1 || SUDH ||

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿ...

  ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

Thursday, February 13, 2025


 ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।

ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।

ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।


TILANG, SECOND HOUSE, FIFTH MEHL:

There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||

Tuesday, February 11, 2025

  ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥ ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥ ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥ ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥ ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥ ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥ ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥ ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥ ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥

ਅਰਥ: (ਸਿਆਲੀ ਰੁੱਤ ਦੀ ਕਰੜੀ ਸਰਦੀ ਪਿੱਛੋਂ ਬਹਾਰ ਫਿਰਨ ਤੇ ਫੱਗਣ ਦੇ ਮਹੀਨੇ ਵਿਚ ਲੋਕ ਹੋਲੀਆਂ ਦੇ ਰੰਗ-ਤਮਾਸ਼ਿਆਂ ਦੀ ਰਾਹੀਂ ਖ਼ੁਸ਼ੀਆਂ ਮਨਾਂਦੇ ਹਨ, ਪਰ) ਫੱਗਣ ਵਿਚ (ਉਹਨਾਂ ਜੀਵ-ਇਸਤ੍ਰੀਆਂ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ, ਜਿਨ੍ਹਾਂ ਦੇ ਹਿਰਦੇ ਵਿਚ ਸੱਜਣ-ਹਰੀ ਪਰਤੱਖ ਆ ਵੱਸਦਾ ਹੈ, ਪਰਮਾਤਮਾ ਨਾਲ ਮਿਲਣ ਵਿਚ ਸਹਾਇਤਾ ਕਰਨ ਵਾਲੇ ਸੰਤ ਜਨ ਮਿਹਰ ਕਰ ਕੇ ਉਹਨਾਂ ਨੂੰ ਪ੍ਰਭੂ ਨਾਲ ਜੋੜ ਦੇਂਦੇ ਹਨ, ਉਹਨਾਂ ਦੀ ਹਿਰਦਾ-ਸੇਜ ਸੁੰਦਰ ਬਣ ਜਾਂਦੀ ਹੈ, ਉਹਨਾਂ ਨੂੰ ਸਾਰੇ ਹੀ ਸੁੱਖ ਪ੍ਰਾਪਤ ਹੋ ਜਾਂਦੇ ਹਨ, ਫਿਰ ਦੁੱਖਾਂ ਲਈ (ਉਹਨਾਂ ਦੇ ਹਿਰਦੇ ਵਿਚ) ਕਿਤੇ ਰਤਾ ਥਾਂ ਨਹੀਂ ਰਹਿ ਜਾਂਦੀ। ਉਹਨਾਂ ਵਡ-ਭਾਗਣ ਜੀਵ-ਇਸਤ੍ਰੀਆਂ ਦੀ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ, ਉਹਨਾਂ ਨੂੰ ਹਰੀ-ਪ੍ਰਭੂ ਖਸਮ ਮਿਲ ਪੈਂਦਾ ਹੈ, ਉਹ ਸਤ-ਸੰਗੀ ਸਹੇਲੀਆਂ ਨਾਲ ਰਲ ਕੇ ਗੋਵਿੰਦ ਦੀ ਸਿਫ਼ਤਿ-ਸਾਲਾਹ ਦੇ ਗੀਤ ਅਲਾਪ ਕੇ ਆਤਮਕ ਆਨੰਦ ਪੈਦਾ ਕਰਨ ਵਾਲੀ ਗੁਰਬਾਣੀ ਗਾਂਦੀਆਂ ਹਨ। ਪਰਮਾਤਮਾ ਵਰਗਾ ਕੋਈ ਹੋਰ, ਉਸ ਦੀ ਬਰਾਬਰੀ ਕਰ ਸਕਣ ਵਾਲਾ ਕੋਈ ਦੂਜਾ ਉਹਨਾਂ ਨੂੰ ਕਿਤੇ ਦਿੱਸਦਾ ਹੀ ਨਹੀਂ।

ਉਸ ਪਰਮਾਤਮਾ ਨੇ (ਉਹਨਾਂ ਸਤ-ਸੰਗੀਆਂ ਦਾ) ਲੋਕ ਪਰਲੋਕ ਸਵਾਰ ਦਿੱਤਾ ਹੈ, ਉਹਨਾਂ ਨੂੰ (ਆਪਣੇ ਚਰਨਾਂ ਵਿਚ ਲਿਵ-ਲੀਨਤਾ ਵਾਲੀ) ਐਸੀ ਥਾਂ ਬਖ਼ਸ਼ੀ ਹੈ ਜੋ ਕਦੇ ਡੋਲਦੀ ਹੀ ਨਹੀਂ। ਪ੍ਰਭੂ ਨੇ ਸੰਸਾਰ-ਸਮੁੰਦਰ ਤੋਂ ਉਹਨਾਂ ਨੂੰ (ਹੱਥ ਦੇ ਕੇ) ਰੱਖ ਲਿਆ ਹੈ, ਜਨਮਾਂ ਦੇ ਗੇੜ ਵਿਚ ਮੁੜ ਉਹਨਾਂ ਦੀ ਦੌੜ ਭੱਜ ਨਹੀਂ ਹੁੰਦੀ।

ਹੇ ਨਾਨਕ! (ਆਖ–) ਸਾਡੀ ਇਕ ਜੀਭ ਹੈ, ਪ੍ਰਭੂ ਦੇ ਅਨੇਕਾਂ ਹੀ ਗੁਣ ਹਨ (ਅਸੀਂ ਉਹਨਾਂ ਨੂੰ ਬਿਆਨ ਕਰਨ ਜੋਗੇ ਨਹੀਂ ਹਾਂ, ਪਰ) ਜੇਹੜੇ ਜੀਵ ਉਸ ਦੀ ਚਰਨੀਂ ਪੈਂਦੇ ਹਨ (ਉਸ ਦਾ ਆਸਰਾ ਤੱਕਦੇ ਹਨ) ਉਹ (ਸੰਸਾਰ-ਸਮੁੰਦਰ ਤੋਂ) ਤਰ ਜਾਂਦੇ ਹਨ।

ਫੱਗਣ ਦੇ ਮਹੀਨੇ ਵਿਚ (ਹੋਲੀਆਂ ਆਦਿਕ ਵਿਚੋਂ ਅਨੰਦ ਲੱਭਣ ਦੇ ਥਾਂ) ਸਦਾ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਜਿਸ ਨੂੰ (ਆਪਣੀ ਵਡਿਆਈ ਕਰਾਣ ਦਾ) ਰਤਾ ਭਰ ਭੀ ਲਾਲਚ ਨਹੀਂ ਹੈ (ਇਸ ਵਿਚ ਸਾਡਾ ਹੀ ਭਲਾ ਹੈ) ।13

ਜਿਨਿ ਜਿਨਿ ਨਾਮੁ ਧਿਆਇਆ ਤਿਨ ਕੇ ਕਾਜ ਸਰੇ ॥ ਹਰਿ ਗੁਰੁ ਪੂਰਾ ਆਰਾਧਿਆ ਦਰਗਹ ਸਚਿ ਖਰੇ ॥ ਸਰਬ ਸੁਖਾ ਨਿਧਿ ਚਰਣ ਹਰਿ ਭਉਜਲੁ ਬਿਖਮੁ ਤਰੇ ॥ ਪ੍ਰੇਮ ਭਗਤਿ ਤਿਨ ਪਾਈਆ ਬਿਖਿਆ ਨਾਹਿ ਜਰੇ ॥ ਕੂੜ ਗਏ ਦੁਬਿਧਾ ਨਸੀ ਪੂਰਨ ਸਚਿ ਭਰੇ ॥ ਪਾਰਬ੍ਰਹਮੁ ਪ੍ਰਭੁ ਸੇਵਦੇ ਮਨ ਅੰਦਰਿ ਏਕੁ ਧਰੇ ॥ ਮਾਹ ਦਿਵਸ ਮੂਰਤ ਭਲੇ ਜਿਸ ਕਉ ਨਦਰਿ ਕਰੇ ॥ ਨਾਨਕੁ ਮੰਗੈ ਦਰਸ ਦਾਨੁ ਕਿਰਪਾ ਕਰਹੁ ਹਰੇ ॥੧੪॥੧॥

ਅਰਥ: ਜਿਸ ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਹਨਾਂ ਦੇ ਸਾਰੇ ਕਾਰਜ ਸਫਲ ਹੋ ਜਾਂਦੇ ਹਨ, ਜਿਨ੍ਹਾਂ ਨੇ ਪ੍ਰਭੂ ਨੂੰ ਪੂਰੇ ਗੁਰੂ ਨੂੰ ਆਰਾਧਿਆ ਹੈ, ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ। ਪ੍ਰਭੂ ਦੇ ਚਰਨ ਹੀ ਸਾਰੇ ਸੁੱਖਾਂ ਦਾ ਖ਼ਜ਼ਾਨਾ ਹਨ, (ਜਿਹੜੇ ਜੀਵ ਚਰਨੀਂ ਲੱਗਦੇ ਹਨ, ਉਹ) ਔਖੇ ਸੰਸਾਰ-ਸਮੁੰਦਰ ਵਿਚੋਂ (ਸਹੀ-ਸਲਾਮਤ) ਪਾਰ ਲੰਘ ਜਾਂਦੇ ਹਨ, ਉਹਨਾਂ ਨੂੰ ਪ੍ਰਭੂ ਦਾ ਪਿਆਰ ਪ੍ਰਭੂ ਦੀ ਭਗਤੀ ਪ੍ਰਾਪਤ ਹੁੰਦੀ ਹੈ, ਮਾਇਆ ਦੀ ਤ੍ਰਿਸ਼ਨਾ-ਅੱਗ ਵਿਚ ਉਹ ਨਹੀਂ ਸੜਦੇ। ਉਹਨਾਂ ਦੇ ਵਿਅਰਥ ਝੂਠੇ ਲਾਲਚ ਖ਼ਤਮ ਹੋ ਜਾਂਦੇ ਹਨ, ਉਹਨਾਂ ਦੇ ਮਨ ਦੀ ਭਟਕਣਾ ਦੂਰ ਹੋ ਜਾਂਦੀ ਹੈ, ਉਹ ਮੁਕੰਮਲ ਤੌਰ ਤੇ ਸਦਾ-ਥਿਰ ਹਰੀ ਵਿਚ ਟਿਕੇ ਰਹਿੰਦੇ ਹਨ, ਉਹ ਆਪਣੇ ਮਨ ਵਿਚ ਇਕੋ ਪਰਮ ਜੋਤਿ ਪਰਮਾਤਮਾ ਨੂੰ ਵਸਾ ਕੇ ਸਦਾ ਉਸ ਨੂੰ ਸਿਮਰਦੇ ਹਨ।

ਜਿਨ੍ਹਾਂ ਉੱਤੇ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ (ਆਪਣੇ ਨਾਮ ਦੀ ਦਾਤਿ ਦੇਂਦਾ ਹੈ) ਉਹਨਾਂ ਵਾਸਤੇ ਸਾਰੇ ਮਹੀਨੇ ਸਾਰੇ ਦਿਹਾੜੇ ਸਾਰੇ ਹੀ ਮੁਹੂਰਤ ਸੁਲੱਖਣੇ ਹਨ (ਸੰਗ੍ਰਾਂਦ ਆਦਿਕ ਦੀ ਪਵਿਤ੍ਰਤਾ ਦੇ ਭਰਮ-ਭੁਲੇਖੇ ਉਹਨਾਂ ਨੂੰ ਨਹੀਂ ਪੈਂਦੇ) । ਹੇ ਹਰੀ! (ਮੇਰੇ ਉੱਤੇ) ਮਿਹਰ ਕਰ, ਮੈਂ ਨਾਨਕ (ਤੇਰੇ ਦਰ ਤੋਂ ਤੇਰੇ) ਦੀਦਾਰ ਦੀ ਦਾਤਿ ਮੰਗਦਾ ਹਾਂ।14।

Translation :

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:

In the month of Phalgun, bliss comes to those, unto whom the Lord, the Friend, has been revealed. The Saints, the Lord𠏋 helpers, in their mercy, have united me with Him. My bed is beautiful, and I have all comforts. I feel no sadness at all. My desires have been fulfilled-by great good fortune, I have obtained the Sovereign Lord as my Husband. Join with me, my sisters, and sing the songs of rejoicing and the Hymns of the Lord of the Universe. There is no other like the Lord-there is no equal to Him. He embellishes this world and the world hereafter, and He gives us our permanent home there. He rescues us from the world-ocean; never again do we have to run the cycle of reincarnation. I have only one tongue, but Your Glorious Virtues are beyond counting. Nanak is saved, falling at Your Feet. In Phalgun, praise Him continually; He has not even an iota of greed. || 13 || Those who meditate on the Naam, the Name of the Lord-their affairs are all resolved. Those who meditate on the Perfect Guru, the Lord-Incarnate-they are judged true in the Court of the Lord. The Lord𠏋 Feet are the Treasure of all peace and comfort for them; they cross over the terrifying and treacherous world-ocean. They obtain love and devotion, and they do not burn in corruption. Falsehood has vanished, duality has been erased, and they are totally overflowing with Truth. They serve the Supreme Lord God, and enshrine the One Lord within their minds. The months, the days, and the moments are auspicious, for those upon whom the Lord casts His Glance of Grace. Nanak begs for the blessing of Your Vision, O Lord. Please, shower Your Mercy upon me! || 14 || 1 ||

 ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥

ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ।

(ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ।੧।

ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।

ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤਿ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩।

(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ।੪।੧੫।੭੯।

SORAT�H, FIFTH MEHL:

When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 || The Lord�s feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy � he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||


https://sgpc.net/


ਕਹੁ ਕਬੀਰ ਅਖਰ ਦੁਇ ਭਾਖਿ ॥ ਹੋਇਗਾ ਖਸਮੁ ਤ ਲੇਇਗਾ ਰਾਖਿ ॥੩॥੩੩॥ {ਪੰਨਾ 329}


 ਗਉੜੀ ਕਬੀਰ ਜੀ ॥ ਆਪੇ ਪਾਵਕੁ ਆਪੇ ਪਵਨਾ ॥ ਜਾਰੈ ਖਸਮੁ ਤ ਰਾਖੈ ਕਵਨਾ ॥੧॥ ਰਾਮ ਜਪਤ ਤਨੁ ਜਰਿ ਕੀ ਨ ਜਾਇ ॥ ਰਾਮ ਨਾਮ ਚਿਤੁ ਰਹਿਆ ਸਮਾਇ ॥੧॥ ਰਹਾਉ ॥ ਕਾ ਕੋ ਜਰੈ ਕਾਹਿ ਹੋਇ ਹਾਨਿ ॥ ਨਟ ਵਟ ਖੇਲੈ ਸਾਰਿਗਪਾਨਿ ॥੨॥ ਕਹੁ ਕਬੀਰ ਅਖਰ ਦੁਇ ਭਾਖਿ ॥ ਹੋਇਗਾ ਖਸਮੁ ਤ ਲੇਇਗਾ ਰਾਖਿ ॥੩॥੩੩॥ {ਪੰਨਾ 329}


ਅਰਥ:  ਖਸਮ (ਪ੍ਰਭੂ) ਆਪ ਹੀ ਅੱਗ ਹੈ, ਆਪ ਹੀ ਹਵਾ ਹੈ। ਜੇ ਉਹ ਆਪ ਹੀ (ਜੀਵ ਨੂੰ) ਸਾੜਨ ਲੱਗੇ, ਤਾਂ ਕੌਣ ਬਚਾ ਸਕਦਾ ਹੈ?।1। 

(ਜਿਸ ਮਨੁੱਖ ਦਾ) ਮਨ ਪ੍ਰਭੂ ਦੇ ਨਾਮ ਵਿਚ ਜੁੜ ਰਿਹਾ ਹੈ, ਪ੍ਰਭੂ ਦਾ ਸਿਮਰਨ ਕਰਦਿਆਂ (ਉਸ ਦਾ) ਸਰੀਰ ਭੀ ਭਾਵੇਂ ਸੜ ਜਾਏ (ਉਹ ਰਤਾ ਪਰਵਾਹ ਨਹੀਂ ਕਰਦਾ) ।1। ਰਹਾਉ। 

(ਕਿਉਂਕਿ ਬੰਦਗੀ ਕਰਨ ਵਾਲੇ ਨੂੰ ਇਹ ਨਿਸ਼ਚਾ ਹੁੰਦਾ ਹੈ ਕਿ) ਨਾਹ ਕਿਸੇ ਦਾ ਕੁਝ ਸੜਦਾ ਹੈ, ਤੇ ਨਾਹ ਕਿਸੇ ਦਾ ਕੋਈ ਨੁਕਸਾਨ ਹੁੰਦਾ ਹੈ; ਪ੍ਰਭੂ ਆਪ ਹੀ (ਸਭ ਥਾਈਂ) ਨਟਾਂ ਦੇ ਭੇਸਾਂ ਵਾਂਗ ਖੇਡ ਰਿਹਾ ਹੈ, (ਭਾਵ, ਕਿਤੇ ਆਪ ਹੀ ਨੁਕਸਾਨ ਕਰ ਰਿਹਾ ਹੈ, ਤੇ ਕਿਤੇ ਆਪ ਹੀ ਉਹ ਨੁਕਸਾਨ ਸਹਿ ਰਿਹਾ ਹੈ) ।2। 

(ਇਸ ਵਾਸਤੇ) ਹੇ ਕਬੀਰ! (ਤੂੰ ਤਾਂ) ਇਹ ਨਿੱਕੀ ਜਿਹੀ ਗੱਲ ਚੇਤੇ ਰੱਖ ਕਿ ਜੇ ਖ਼ਸਮ ਨੂੰ ਮਨਜ਼ੂਰ ਹੋਵੇਗਾ ਤਾਂ (ਜਿਥੇ ਕਿਤੇ ਲੋੜ ਪਏਗੀ, ਆਪ ਹੀ) ਬਚਾ ਲਏਗਾ।3। 33। 

ਸ਼ਬਦ ਦਾ ਭਾਵ: ਸਿਮਰਨ ਦੀ ਬਰਕਤਿ ਨਾਲ ਇਹ ਯਕੀਨ ਬਣ ਜਾਂਦਾ ਹੈ ਕਿ ਪ੍ਰਭੂ ਆਪ ਹੀ ਹਰ ਥਾਂ ਰਾਖਾ ਹੈ, ਹੋਰ ਕੋਈ ਕਿਸੇ ਦਾ ਕੁਝ ਵਿਗਾੜ ਨਹੀਂ ਸਕਦਾ; ਉਹ ਆਪ ਹੀ ਜਗਤ ਦੀ ਹਰੇਕ ਖੇਡ, ਖੇਡ ਰਿਹਾ ਹੈ। 33।


Meaning: Khasam (Lord) Himself is fire, He Himself is air. If He Himself starts burning (the living being), then who can save him? 1.

(Whose) mind is attached to the Name of the Lord, even if his body gets burnt while meditating on the Lord (he does not care). 1. Stay.

(Because the one who performs Bandgi has the certainty that) neither anything burns nor does anyone suffer any harm; the Lord Himself is playing (everywhere) like the disguises of a dancer, (that is, sometimes He Himself is causing harm, and sometimes He Himself is suffering that harm). 2.

(Therefore) O Kabeer! (You) remember this small thing that if Khasam is pleased, then He Himself will save (wherever there is a need, He Himself will). 3. 33.

Meaning of the word: With the blessings of meditation, one becomes convinced that the Lord Himself is the protector everywhere, no one else can harm anyone; He Himself is playing every game of the world. 33.

Monday, February 10, 2025

 



ਸਲੋਕ  ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ  ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ  ਚਾਲਤੇ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ  ਅਢੁ  ਲਹੰਦੜੋ ਮੁਲੁ ਨਾਨਕ ਸਾਥਿ  ਜੁਲਈ ਮਾਇਆ ੨॥ ਪਉੜੀ ਚਲਦਿਆ ਨਾਲਿ  ਚਲੈ ਸੋ ਕਿਉ ਸੰਜੀਐ  ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ  ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾਮਨੁ ਰੰਜੀਐ  ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ  ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ੧੦॥ 

ਅਰਥਹੇ ਨਾਨਕਇਹ ਰਾਜ ਰੂਪ ਧਨ ਤੇ (ਉੱਚੀਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ(ਕਈ ਢੰਗਾਂ ਨਾਲਮਾਇਆ ਜੋੜਦੇ ਹਨਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨।

ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕਇਹੀ ਹਾਲ ਮਾਇਆ ਦਾ ਹੈਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇਇਹ ਮਾਇਆ ਜੀਵਦੇ ਨਾਲ ਨਹੀਂ ਜਾਂਦੀ।੨।

ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭਜੋ (ਜਗਤ ਤੋਂ ਤੁਰਨ ਵੇਲੇਨਾਲ ਨਹੀਂ ਜਾਂਦੀਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲਰੱਜੀਦਾ ਭੀ ਨਹੀਂ ਤੇ ਨਾਹ ਹੀ ਮਨਪ੍ਰਸੰਨ ਹੁੰਦਾ ਹੈ। ਹੇ ਪ੍ਰਭੂਕਿਰਪਾ ਕਰਦਇਆ ਕਰਨਾਨਕ ਦਾ ਸਹਿਮ ਦੂਰ ਕਰ ਦੇਹ।੧੦।

SHALOK:

Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. || 1 || Beholding the bitter melon, he is deceived, since it appears so pretty. But it is not worth even a shell, O Nanak; the riches of Maya will not go along with anyone. || 2 || PAUREE: It shall not go along with you when you depart — why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. || 10 ||


   ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...