About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Sunday, February 23, 2025

ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨ...

  

ਰਾਗੁ ਧਨਾਸਿਰੀ ਮਹਲਾ  ਘਰੁ      ਸਤਿਗੁਰ ਪ੍ਰਸਾਦਿ  ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ  ਹੋਹੁ ਦੈਆਲਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ  ਕਰਣ ਕਾਰਣ ਸਭਨਾ ਕਾਏਕੋ ਅਵਰੁ  ਦੂਜਾ ਕੋਈ ੧॥ ਰਹਾਉ  ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ  ਹੋਹੁ ਦਇਆਲ ਦਰਸਨੁ ਦੇਹੁਅਪੁਨਾ ਐਸੀ ਬਖਸ ਕਰੀਜੈ ੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ  ਸਾਚੀ ਲਿਵ ਲਾਗੀ ਹੈ ਭੀਤਰਿਸਤਿਗੁਰ ਸਿਉ ਮਨੁ ਮਾਨਿਆ ੩॥੧॥੯॥ 

ਅਰਥਹੇ ਪ੍ਰਭੂਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂਤੂੰ ਹੀ ਸਭ ਜੀਵਾਂ ਦਾ ਪੈਦਾਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾਨਹੀਂ ਹੈ।੧।ਰਹਾਉ।

ਹੇ ਪ੍ਰਭੂਅਸੀ ਜੀਵ ਤੇਰੇ (ਦਰ ਦੇਮੰਗਤੇ ਹਾਂਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂਮੇਰੇ ਉਤੇ ਦਇਆਵਾਨ ਹੋ।ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।

ਹੇ ਪ੍ਰਭੂਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇਅਨੇਕਾਂ ਗੇੜ ਪੈ ਚੁਕੇ ਹਨਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂਮੇਰੇ ਉਤੇਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।

ਹੇ ਭਾਈਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨਉਸ ਦੀ (ਪਰਮਾਤਮਾ ਨਾਲਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈਗੁਰੂ ਨਾਲਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

RAAG DHANAASAREE, THIRD MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

Thursday, February 20, 2025


 ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥

ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ।1। ਰਹਾਉ। 

(ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ।1। 

ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ।2। 

ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ। (ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ।3। 

ਹੇ ਨਾਨਕ! (ਅਰਦਾਸ ਕਰ =) ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ! ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ। ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ।4।2।

O beloved, support of my life! Don't forget me. You are the one whose devotion is always worshiped by the great ancestors, who is worshiped by the wisdom given by the Rishi Muni Guru. Always remember.1. Stay.

(There is a story in the Puranas that the Vedas were composed by Brahma (the learned people) in a sweet tone from the mouth to the throat. Read daily, that Brahma was born from the cowl growing from the breath of Vishnu (on his birth-father To find the end of nature, I went with him, kept coming and going in darkness with him for many ages, but he Couldn't find the end of.1.

That Lord is so big that the sun and the moon are like lamps in his glorious world, all His light is widespread in the world. If a person follows the path shown by his Guru and attains it day and night, he becomes one with a pure life. The man who follows his mind spends the night of his life in the darkness (of ignorance).2.

Great yogis (relying on their own efforts) bring about samadhi and try to conquer the mind (but If a person focuses only on his own efforts, that inner light cannot be seen by his eyes. (The person who faces the Guru) the Guru stops the conflict in his mind, the Guru's presence within him Sweet devotion is felt in the form of words, the light of God awakens within it.3.


Hey Nanak! (Pray =) O destroyer of gods and humans! O infinite! O June-free! And the immense Lord who resides in the stable palace! O life of the world! (Please grant me) may I reside in steadfastness. Cross my boat with an eye of mercy. 4.2.

Monday, February 17, 2025

ਸਲੋਕ ਮਃ ੩ ॥ ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥

ਸਲੋਕ ਮਃ ੩ ॥ ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ ਪਲ੍ਹ੍ਹਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥

 ਸਲੋਕ ਮਃ ੩ ॥ ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ ਪਲ੍ਹ੍ਹਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥ ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ ॥ ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥ ਜਿਸੁ ਕਰਮੁ ਹੋਵੈ ਤਿਸੁ ਸਤਿਗੁਰੁ ਮਿਲੈ ਸੋ ਹਰਿ ਹਰਿ ਨਾਮੁ ਧਿਆਏ ॥ ਨਾਮਿ ਰਤੇ ਜਨ ਸਦਾ ਸੁਖੁ ਪਾਇਨ੍ਹ੍ਹਿ ਜਨ ਨਾਨਕ ਤਿਨ ਬਲਿ ਜਾਏ ॥੧॥

ਅਰਥ: ਜਿਹੜਾ ਮਨੁੱਖ ਮਾਇਆ ਦੇ ਮੋਹ ਵਿਚ (ਆਪਣਾ) ਚਿੱਤ ਜੋੜਦਾ ਹੈ ਉਸ ਦੀ ਇਹ ਮਾਇਆ ਨਾਲ ਪਿਆਰ ਵਧਾਣ ਵਾਲੀ ਆਸ (ਉਸ ਦੇ ਵਾਸਤੇ) ਫਿਟਕਾਰ ਹੀ ਖੱਟਣ ਵਾਲੀ ਹੁੰਦੀ ਹੈ (ਕਿਉਂਕਿ ਉਹ ਮਨੁੱਖ) ਪਰਮਾਤਮਾ ਦੇ ਨਾਮ ਦਾ ਆਨੰਦ ਪਰਾਲੀ ਦੇ ਵੱਟੇ ਤਿਆਗਦਾ ਹੈ, ਪਰਮਾਤਮਾ ਦਾ ਨਾਮ ਭੁਲਾ ਕੇ ਉਹ ਦੁੱਖ (ਹੀ) ਪਾਂਦਾ ਹੈ।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਰਹਿੰਦੇ ਹਨ, ਜੀਵਨ ਦਾ ਸਹੀ ਰਸਤਾ ਉਹਨਾਂ ਨੂੰ ਨਹੀਂ ਦਿੱਸਦਾ (ਇਸ ਵਾਸਤੇ ਉਹ) ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਮਨਮੁਖ ਬੰਦਾ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ। (ਪ੍ਰਭੂ ਨੂੰ ਵਿਸਾਰ ਕੇ ਮਨਮੁਖ ਨੇ ਹੋਰ ਹੋਰ ਕਈ ਧੰਧੇ ਸਹੇੜੇ ਹੁੰਦੇ ਹਨ, ਉਹਨਾਂ) ਕੰਮਾਂ ਵਿਚ (ਉਸ ਨੂੰ) ਕਾਮਯਾਬੀਆਂ ਨਹੀਂ ਹੁੰਦੀਆਂ, ਆਖ਼ਰ ਇਥੋਂ ਹਾਹੁਕੇ ਲੈਂਦਾ ਹੀ ਜਾਂਦਾ ਹੈ।

ਜਿਸ ਮਨੁੱਖ ਉਤੇ ਪ੍ਰਭੂ ਦੀ ਮਿਹਰ ਹੁੰਦੀ ਹੈ ਉਸ ਨੂੰ ਗੁਰੂ ਮਿਲਦਾ ਹੈ, ਉਹ ਸਦਾ ਪ੍ਰਭੂ ਦਾ ਨਾਮ ਸਿਮਰਦਾ ਹੈ। ਨਾਮ ਵਿਚ ਰੰਗੇ ਹੋਏ ਮਨੁੱਖ ਸਦਾ ਆਤਮਕ ਆਨੰਦ ਮਾਣਦੇ ਹਨ। ਹੇ ਦਾਸ ਨਾਨਕ! ਆਖ-) ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ।੧।

ਮਃ ੩ ॥ ਆਸਾ ਮਨਸਾ ਜਗਿ ਮੋਹਣੀ ਜਿਨਿ ਮੋਹਿਆ ਸੰਸਾਰੁ ॥ ਸਭੁ ਕੋ ਜਮ ਕੇ ਚੀਰੇ ਵਿਚਿ ਹੈ ਜੇਤਾ ਸਭੁ ਆਕਾਰੁ ॥ ਹੁਕਮੀ ਹੀ ਜਮੁ ਲਗਦਾ ਸੋ ਉਬਰੈ ਜਿਸੁ ਬਖਸੈ ਕਰਤਾਰੁ ॥ ਨਾਨਕ ਗੁਰ ਪਰਸਾਦੀ ਏਹੁ ਮਨੁ ਤਾਂ ਤਰੈ ਜਾ ਛੋਡੈ ਅਹੰਕਾਰੁ ॥ ਆਸਾ ਮਨਸਾ ਮਾਰੇ ਨਿਰਾਸੁ ਹੋਇ ਗੁਰ ਸਬਦੀ ਵੀਚਾਰੁ ॥੨॥ 

ਅਰਥ: ਹੇ ਭਾਈ! ਹਰ ਵੇਲੇ ਮਾਇਆ ਦੀ) ਆਸ (ਹਰ ਵੇਲੇ ਮਾਇਆ ਦੀ ਹੀ) ਚਿਤਵਨੀ ਜਗਤ ਵਿਚ (ਜੀਵਾਂ ਨੂੰ) ਮੋਹ ਰਹੀ ਹੈ, ਇਸ ਨੇ ਸਾਰੇ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ। ਜਿਤਨਾ ਭੀ ਜਗਤ ਦਿੱਸ ਰਿਹਾ ਹੈ (ਇਸ ਆਸਾ ਮਨਸਾ ਦੇ ਕਾਰਨ ਜਗਤ ਦਾ) ਹਰੇਕ ਜੀਵ ਆਤਮਕ ਮੌਤ ਦੇ ਪੰਜੇ ਵਿਚ ਹੈ। (ਪਰ) ਇਹ ਆਤਮਕ ਮੌਤ (ਪਰਮਾਤਮਾ ਦੇ) ਹੁਕਮ ਵਿਚ ਹੀ ਵਿਆਪਦੀ ਹੈ (ਇਸ ਵਾਸਤੇ ਇਸ ਤੋਂ) ਉਹੀ ਬਚਦਾ ਹੈ ਜਿਸ ਉਤੇ ਕਰਤਾਰ ਮਿਹਰ ਕਰਦਾ ਹੈ (ਤੇ, ਪਰਮਾਤਮਾ ਬਖ਼ਸ਼ਸ਼ ਕਰਦਾ ਹੈ ਗੁਰੂ ਦੀ ਰਾਹੀਂ) ।

ਹੇ ਨਾਨਕ! ਜਦੋਂ ਗੁਰੂ ਦੀ ਕਿਰਪਾ ਨਾਲ ਮਨੁੱਖ (ਆਪਣੇ ਅੰਦਰੋਂ) ਅਹੰਕਾਰ ਦੂਰ ਕਰਦਾ ਹੈ, ਜਦੋਂ ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜਦਾ ਹੈ ਤਦੋਂ ਮਨੁੱਖ ਆਸਾ ਮਨਸਾ ਨੂੰ ਮੁਕਾ ਲੈਂਦਾ ਹੈ (ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ) ਆਸਾਂ ਤੋਂ ਉਤਾਂਹ ਰਹਿੰਦਾ ਹੈ, ਤਦੋਂ ਮਨੁੱਖ ਦਾ ਮਨ (ਆਸਾ ਮਨਸਾ ਦੀ ਘੁੰਮਣ-ਘੇਰੀ ਵਿਚੋਂ) ਪਾਰ ਲੰਘ ਜਾਂਦਾ ਹੈ।੨।

ਪਉੜੀ ॥ ਜਿਥੈ ਜਾਈਐ ਜਗਤ ਮਹਿ ਤਿਥੈ ਹਰਿ ਸਾਈ ॥ ਅਗੈ ਸਭੁ ਆਪੇ ਵਰਤਦਾ ਹਰਿ ਸਚਾ ਨਿਆਈ ॥ ਕੂੜਿਆਰਾ ਕੇ ਮੁਹ ਫਿਟਕੀਅਹਿ ਸਚੁ ਭਗਤਿ ਵਡਿਆਈ ॥ ਸਚੁ ਸਾਹਿਬੁ ਸਚਾ ਨਿਆਉ ਹੈ ਸਿਰਿ ਨਿੰਦਕ ਛਾਈ ॥ ਜਨ ਨਾਨਕ ਸਚੁ ਅਰਾਧਿਆ ਗੁਰਮੁਖਿ ਸੁਖੁ ਪਾਈ ॥੫॥ 

ਅਰਥ: ਹੇ ਭਾਈ! ਸੰਸਾਰ ਵਿਚ ਜਿਸ ਥਾਂ ਭੀ ਜਾਈਏ, ਉਥੇ ਹੀ ਮਾਲਕ-ਪ੍ਰਭੂ ਹਾਜ਼ਰ ਹੈ। ਪਰਲੋਕ ਵਿਚ ਭੀ ਹਰ ਥਾਂ ਸੱਚਾ ਨਿਆਂ ਕਰਨ ਵਾਲਾ ਪਰਮਾਤਮਾ ਆਪ ਹੀ ਕਾਰ ਚਲਾ ਰਿਹਾ ਹੈ। (ਉਸ ਦੀ ਹਜ਼ੂਰੀ ਵਿਚ) ਮਾਇਆ-ਗ੍ਰਸੇ ਜੀਵਾਂ ਨੂੰ ਫਿਟਕਾਰਾਂ ਪੈਂਦੀਆਂ ਹਨ। (ਪਰ ਜਿਨ੍ਹਾਂ ਦੇ ਹਿਰਦੇ ਵਿਚ) ਸਦਾ-ਥਿਰ ਹਰਿ-ਨਾਮ ਵੱਸਦਾ ਹੈ ਪ੍ਰਭੂ ਦੀ ਭਗਤੀ ਟਿਕੀ ਹੋਈ ਹੈ, ਉਹਨਾਂ ਨੂੰ ਆਦਰ ਮਿਲਦਾ ਹੈ।

ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ ਉਸ ਦਾ ਇਨਸਾਫ਼ ਭੀ ਅਟੱਲ ਹੈ। (ਉਸ ਦੇ ਨਿਆਂ ਅਨੁਸਾਰ ਹੀ ਗੁਰਮੁਖਾਂ ਦੀ) ਨਿੰਦਾ ਕਰਨ ਵਾਲੇ ਬੰਦਿਆਂ ਦੇ ਸਿਰ ਸੁਆਹ ਪੈਂਦੀ ਹੈ।

ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸ਼ਰਨ ਪੈ ਕੇ ਸਦਾ-ਥਿਰ ਪ੍ਰਭੂ ਨੂੰ ਸਿਮਰਿਆ ਹੈ ਉਹਨਾਂ ਨੂੰ ਆਤਮਕ ਆਨੰਦ ਮਿਲਿਆ ਹੈ।੫।

SHALOK,  THIRD MEHL: 


Cursed are the hopes in the love of duality; they tie the consciousness to love and attachment to Maya. One who forsakes the peace of the Lord in exchange for straw, and forgets the Naam, suffers in pain. The ignorant self-willed manmukhs are blind. They are born, only to die again, and continue coming and going. Their affairs are not resolved, and in the end, they depart, regretting and repenting. One who is blessed with the Lord’s Grace, meets the True Guru; he alone meditates on the Name of the Lord, Har, Har. Imbued with the Naam, the humble servants of the Lord find a lasting peace; servant Nanak is a sacrifice to them.  || 1 ||   THIRD MEHL:  Hope and desire entice the world; they entice the whole universe. Everyone, and all that has been created, is under the domination of Death. By the Hukam of the Lord’s Command, Death seizes the mortal; he alone is saved, whom the Creator Lord forgives. O Nanak, by Guru’s Grace, this mortal swims across, if he abandons his ego. Conquer hope and desire, and remain unattached; contemplate the Word of the Guru’s Shabad.  || 2 ||   PAUREE:  Wherever I go in this world, I see the Lord there. In the world hereafter as well, the Lord, the True Judge Himself, is pervading and permeating everywhere. The faces of the false are cursed, while the true devotees are blessed with glorious greatness. True is the Lord and Master, and true is His justice. The heads of the slanderers are covered with ashes. Servant Nanak worships the True Lord in adoration; as Gurmukh, he finds peace.  || 5 ||

Sunday, February 16, 2025

   ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥

ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ।

(ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧।

(ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨।

ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩।

ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪।


RAAMKALEE, FIRST MEHL:

Awareness of the Shabad and the Teachings is my horn; the people hear the sound of its vibrations. Honor is my begging-bowl, and the Naam, the Name of the Lord, is the charity I receive. || 1 || O Baba, Gorakh is the Lord of the Universe; He is always awake and aware. He alone is Gorakh, who sustains the earth; He created it in an instant. || 1 || Pause || Binding together water and air, He infused the breath of life into the body, and made the lamps of the sun and the moon. To die and to live, He gave us the earth, but we have forgotten these blessings. || 2 || There are so many Siddhas, seekers, Yogis, wandering pilgrims, spiritual teachers and good people. If I meet them, I chant the Lord’s Praises, and then, my mind serves Him. || 3 || Paper and salt, protected by ghee, remain untouched by water, as the lotus remains unaffected in water. Those who meet with such devotees, O servant Nanak — what can death do to them? || 4 || 4 ||


   ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...