My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great
About Me
- GS Jhampur
- The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.
Saturday, May 3, 2025
Thursday, May 1, 2025
ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜ...
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ।ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨। ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲਉਸ ਦਾ ਮਨ ਪਤੀਜ ਜਾਂਦਾ ਹੈ।੩।੧।੯। RAAG DHANAASAREE, THIRD MEHL, FOURTH HOUSE: |
ONE UNIVERSAL CREATOR GOD. BY THE GRACE OF THE TRUE GURU: |
I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 || |
Tuesday, April 29, 2025
ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥
ਅਰਥ: ਹੇ ਭਾਈ! ਜੋ ਕੁਝ ਦਿਨ ਰਾਤ ਹਰ ਵੇਲੇ ਚੰਗਾ ਮੰਦਾ ਕੰਮ ਤੂੰ ਕੀਤਾ ਹੈ, ਉਹ ਸੰਸਕਾਰ-ਰੂਪ ਬਣ ਕੇ ਤੇਰੇ ਮਨ ਵਿਚ ਉੱਕਰਿਆ ਗਿਆ ਹੈ। ਹੇ ਭਾਈ! ਜਿਸ ਪਾਸੋਂ ਤੂੰ (ਆਪਣੇ ਕੀਤੇ ਕੰਮ) ਲੁਕਾਂਦਾ ਰਿਹਾ ਹੈਂ ਉਹ ਤਾਂ ਤੇਰੇ ਨਾਲ ਹੀ ਬੈਠਾ ਵੇਖਦਾ ਜਾ ਰਿਹਾ ਹੈ।
ਹੇ ਭਾਈ! ਸਿਰਜਣਹਾਰ (ਹਰੇਕ ਜੀਵ ਦੇ) ਨਾਲ (ਬੈਠਾ ਹਰੇਕ ਦੇ ਕੀਤੇ ਕੰਮ) ਵੇਖਦਾ ਰਹਿੰਦਾ ਹੈ। ਸੋ ਕੋਈ ਮੰਦ ਕਰਮ ਨਹੀਂ ਕਰਨਾ ਚਾਹੀਦਾ, (ਸਗੋਂ) ਭਲਾ ਕਰਮ ਕਰਨਾ ਚਾਹੀਦਾ ਹੈ, ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਨਾਮ ਦੀ ਬਰਕਤਿ ਨਾਲ) ਨਰਕ ਵਿਚ ਕਦੇ ਭੀ ਨਹੀਂ ਪਈਦਾ।
ਹੇ ਭਾਈ! ਅੱਠੇ ਪਹਰ ਪਰਮਾਤਮਾ ਦਾ ਨਾਮ ਸਿਮਰਦਾ ਰਹੁ, ਪਰਮਾਤਮਾ ਦਾ ਨਾਮ ਤੇਰੇ ਨਾਲ ਸਾਥ ਕਰੇਗਾ। ਹੇ ਨਾਨਕ! (ਆਖ– ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀ ਬਰਕਤਿ ਨਾਲ ਪਿਛਲੇ) ਕੀਤੇ ਹੋਏ ਵਿਕਾਰ ਮਿਟ ਜਾਂਦੇ ਹਨ।1।
ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵਿਸਾਰੀਐ ॥ ਮਿਲੁ ਸਾਧਸੰਗੇ ਭਜੁ ਨਿਸੰਗੇ ਕੁਲ ਸਮੂਹਾ ਤਾਰੀਐ ॥ ਸਿਧ ਸਾਧਿਕ ਦੇਵ ਮੁਨਿ ਜਨ ਭਗਤ ਨਾਮੁ ਅਧਾਰਾ ॥ ਬਿਨਵੰਤਿ ਨਾਨਕ ਸਦਾ ਭਜੀਐ ਪ੍ਰਭੁ ਏਕੁ ਕਰਣੈਹਾਰਾ ॥੨॥
ਅਰਥ: ਹੇ ਮੂਰਖ! ਹੇ ਗੰਵਾਰ! ਤੂੰ (ਹੋਰਨਾਂ ਨਾਲ) ਵਲ-ਛਲ ਕਰ ਕੇ (ਆਪਣਾ) ਪੇਟ ਭਰਦਾ ਹੈਂ (ਰੋਜ਼ੀ ਕਮਾਂਦਾ ਹੈਂ। ਤੈਨੂੰ ਇਹ ਗੱਲ ਭੁੱਲ ਚੁਕੀ ਹੋਈ ਹੈ ਕਿ) ਹਰੀ ਦਾਤਾਰ (ਸਭਨਾਂ ਜੀਵਾਂ ਨੂੰ) ਹਰੇਕ ਚੀਜ਼ ਦੇ ਰਿਹਾ ਹੈ। ਹੇ ਭਾਈ! ਸਭ ਦਾਤਾਂ ਦੇਣ ਵਾਲਾ ਮਾਲਕ ਸਦਾ ਦਇਆਵਾਨ ਰਹਿੰਦਾ ਹੈ, ਉਸ ਨੂੰ ਕਦੇ ਭੀ ਆਪਣੇ ਮਨ ਤੋਂ ਭੁਲਾਣਾ ਨਹੀਂ ਚਾਹੀਦਾ। ਹੇ ਭਾਈ! ਸਾਧ ਸੰਗਤਿ ਵਿਚ ਮਿਲ (-ਬੈਠ) , ਝਾਕਾ ਲਾਹ ਕੇ ਉਸ ਦਾ ਭਜਨ ਕਰਿਆ ਕਰ, (ਭਜਨ ਦੀ ਬਰਕਤਿ ਨਾਲ ਆਪਣੀਆਂ) ਸਾਰੀਆਂ ਕੁਲਾਂ ਤਾਰ ਲਈਦੀਆਂ ਹਨ। ਜੋਗ-ਸਾਧਨਾਂ ਵਿਚ ਪੁੱਗੇ ਜੋਗੀ, ਜੋਗ-ਸਾਧਨ ਕਰਨ ਵਾਲੇ, ਦੇਵਤੇ, ਸਮਾਧੀਆਂ ਲਾਣ ਵਾਲੇ, ਭਗਤ = ਸਭਨਾਂ ਦੀ ਜ਼ਿੰਦਗੀ ਦਾ ਹਰਿ-ਨਾਮ ਹੀ ਸਹਾਰਾ ਬਣਿਆ ਚਲਿਆ ਆ ਰਿਹਾ ਹੈ।
ਨਾਨਕ ਬੇਨਤੀ ਕਰਦਾ ਹੈ– ਹੇ ਭਾਈ! ਸਦਾ ਉਸ ਪਰਮਾਤਮਾ ਦਾ ਭਜਨ ਕਰਨਾ ਚਾਹੀਦਾ ਹੈ ਜੋ ਆਪ ਹੀ ਸਾਰੇ ਸੰਸਾਰ ਦਾ ਪੈਦਾ ਕਰਨ ਵਾਲਾ ਹੈ।2।
ਖੋਟੁ ਨ ਕੀਚਈ ਪ੍ਰਭੁ ਪਰਖਣਹਾਰਾ ॥ ਕੂੜੁ ਕਪਟੁ ਕਮਾਵਦੜੇ ਜਨਮਹਿ ਸੰਸਾਰਾ ॥ ਸੰਸਾਰੁ ਸਾਗਰੁ ਤਿਨ੍ਹ੍ਹੀ ਤਰਿਆ ਜਿਨ੍ਹ੍ਹੀ ਏਕੁ ਧਿਆਇਆ ॥ ਤਜਿ ਕਾਮੁ ਕ੍ਰੋਧੁ ਅਨਿੰਦ ਨਿੰਦਾ ਪ੍ਰਭ ਸਰਣਾਈ ਆਇਆ ॥ ਜਲਿ ਥਲਿ ਮਹੀਅਲਿ ਰਵਿਆ ਸੁਆਮੀ ਊਚ ਅਗਮ ਅਪਾਰਾ ॥ ਬਿਨਵੰਤਿ ਨਾਨਕ ਟੇਕ ਜਨ ਕੀ ਚਰਣ ਕਮਲ ਅਧਾਰਾ ॥੩॥
ਅਰਥ: (ਹੇ ਭਾਈ! ਕਦੇ ਕਿਸੇ ਨਾਲ) ਧੋਖਾ ਨਹੀਂ ਕਰਨਾ ਚਾਹੀਦਾ, (ਪਰਮਾਤਮਾ ਖਰੇ ਖੋਟੇ ਦੀ) ਪਛਾਣ ਕਰਨ ਦੀ ਸਮਰੱਥਾ ਰੱਖਦਾ ਹੈ। ਜੇਹੜੇ ਮਨੁੱਖ (ਹੋਰਨਾਂ ਨੂੰ ਠੱਗਣ ਵਾਸਤੇ) ਝੂਠ ਬੋਲਦੇ ਹਨ, ਉਹ ਸੰਸਾਰ ਵਿਚ (ਮੁੜ ਮੁੜ) ਜੰਮਦੇ (ਮਰਦੇ) ਰਹਿੰਦੇ ਹਨ।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਇਕ ਪਰਮਾਤਮਾ ਦਾ ਸਿਮਰਨ ਕੀਤਾ ਹੈ, ਜੇਹੜੇ ਕਾਮ ਕ੍ਰੋਧ ਤਿਆਗ ਕੇ ਭਲਿਆਂ ਦੀ ਨਿੰਦਾ ਛੱਡ ਕੇ ਪ੍ਰਭੂ ਦੀ ਸਰਨ ਆ ਗਏ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ ਹਨ।
ਨਾਨਕ ਬੇਨਤੀ ਕਰਦਾ ਹੈ (= ਹੇ ਭਾਈ!) ਜੇਹੜਾ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਮੌਜੂਦ ਹੈ, ਜੋ ਸਭ ਤੋਂ ਉੱਚਾ ਹੈ, ਜੋ ਅਪਹੁੰਚ ਹੈ ਤੇ ਬੇਅੰਤ ਹੈ, ਉਹ ਆਪਣੇ ਸੇਵਕਾਂ (ਦੀ ਜ਼ਿੰਦਗੀ) ਦਾ ਸਹਾਰਾ ਹੈ, ਉਸ ਦੇ ਸੋਹਣੇ ਕੋਮਲ ਚਰਨ ਉਸ ਦੇ ਸੇਵਕਾਂ ਲਈ ਆਸਰਾ ਹਨ।3।
ਪੇਖੁ ਹਰਿਚੰਦਉਰੜੀ ਅਸਥਿਰੁ ਕਿਛੁ ਨਾਹੀ ॥ ਮਾਇਆ ਰੰਗ ਜੇਤੇ ਸੇ ਸੰਗਿ ਨ ਜਾਹੀ ॥ ਹਰਿ ਸੰਗਿ ਸਾਥੀ ਸਦਾ ਤੇਰੈ ਦਿਨਸੁ ਰੈਣਿ ਸਮਾਲੀਐ ॥ ਹਰਿ ਏਕ ਬਿਨੁ ਕਛੁ ਅਵਰੁ ਨਾਹੀ ਭਾਉ ਦੁਤੀਆ ਜਾਲੀਐ ॥ ਮੀਤੁ ਜੋਬਨੁ ਮਾਲੁ ਸਰਬਸੁ ਪ੍ਰਭੁ ਏਕੁ ਕਰਿ ਮਨ ਮਾਹੀ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਐ ਸੂਖਿ ਸਹਜਿ ਸਮਾਹੀ ॥੪॥੪॥੧੩॥
ਅਰਥ: (ਹੇ ਭਾਈ! ਇਹ ਸਾਰਾ ਸੰਸਾਰ ਜੋ ਦਿੱਸ ਰਿਹਾ ਹੈ ਇਸ ਨੂੰ) ਧੂਏਂ ਦਾ ਪਹਾੜ (ਕਰ ਕੇ) ਵੇਖ (ਇਸ ਵਿਚ) ਕੋਈ ਭੀ ਚੀਜ਼ ਸਦਾ ਕਾਇਮ ਰਹਿਣ ਵਾਲੀ ਨਹੀਂ। ਮਾਇਆ ਦੇ ਜਿਤਨੇ ਭੀ ਮੌਜ-ਮੇਲੇ ਹਨ ਉਹ ਸਾਰੇ (ਕਿਸੇ ਦੇ) ਨਾਲ ਨਹੀਂ ਜਾਂਦੇ। ਹੇ ਭਾਈ! ਪਰਮਾਤਮਾ ਹੀ ਸਦਾ ਤੇਰੇ ਨਾਲ ਨਿਭਣ ਵਾਲਾ ਸਾਥੀ ਹੈ, ਦਿਨ ਰਾਤ ਹਰ ਵੇਲੇ ਉਸ ਨੂੰ ਆਪਣੇ ਹਿਰਦੇ ਵਿਚ ਸਾਂਭ ਰੱਖਣਾ ਚਾਹੀਦਾ ਹੈ। ਇਕ ਪਰਮਾਤਮਾ ਤੋਂ ਬਿਨਾ ਹੋਰ ਕੁਝ ਭੀ (ਸਦਾ ਟਿਕੇ ਰਹਿਣ ਵਾਲਾ) ਨਹੀਂ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕੋਈ ਹੋਰ ਪਿਆਰ (ਮਨ ਵਿਚੋਂ) ਸਾੜ ਦੇਣਾ ਚਾਹੀਦਾ ਹੈ।
ਹੇ ਭਾਈ! ਮਿੱਤਰ, ਜਵਾਨੀ, ਧਨ, ਆਪਣਾ ਹੋਰ ਸਭ ਕੁਝ = ਇਹ ਸਭ ਕੁਝ ਇਕ ਪਰਮਾਤਮਾ ਨੂੰ ਹੀ ਆਪਣੇ ਮਨ ਵਿਚ ਸਮਝ। ਨਾਨਕ ਬੇਨਤੀ ਕਰਦਾ ਹੈ (= ਹੇ ਭਾਈ!) ਪਰਮਾਤਮਾ ਵੱਡੀ ਕਿਸਮਤਿ ਨਾਲ ਮਿਲਦਾ ਹੈ (ਜਿਨ੍ਹਾਂ ਨੂੰ ਮਿਲਦਾ ਹੈ ਉਹ ਸਦਾ) ਆਨੰਦ ਵਿਚ ਆਤਮਕ ਅਡੋਲਤਾ ਵਿਚ ਲੀਨ ਰਹਿੰਦੇ ਹਨ।4। 4।13।
O brother! Whatever good or bad deeds you have done day and night, that has become a form of sanskar and has been engraved in your mind. O brother! The one from whom you have been hiding (your deeds) is sitting with you, watching.
O brother! The Creator keeps watching (every living being) with (every living being). Therefore, one should not do any bad deeds, (only) one should do good deeds, one should remember the Name of God (with the blessings of the Name) and one will never fall into hell.
O brother! Keep remembering the Name of God for eight hours, the Name of God will be with you. O Nanak! (Say – O brother!) By staying in the company of saints and chanting the Name of God (with the blessings of the Name), the past sins are erased. 1.
O fool! O peasant! You fill your stomach (earn your livelihood) by cheating (with others). You have forgotten that) the Lord, the Giver, is giving everything (to all beings). O brother! The Lord, the Giver of all gifts, is always merciful, you should never forget Him from your mind. O brother! Meet (-sit) in the company of saints, remove your gaze and worship Him, (with the blessings of worship) all your families are saved. Yogis who have attained the means of yoga, those who practice yoga, gods, those who establish samadhi, devotees = the only support of the life of all is the Name of God.
Nanak prays – O brother! One should always worship that God who is Himself the Creator of the entire world.2.
O brother! One should never cheat anyone, (God has the ability to recognize the true and false). Those who lie (to deceive others), they keep on being born (and dying) in the world.
O brother! Those who have meditated on the one God, who have abandoned lustful anger and slander of the good and have come to the shelter of the Lord, they have crossed the world-ocean.
Nanak prays (= O brother!) That God who is present everywhere in the water, on the earth, in the sky, who is the highest, who is inaccessible and infinite, is the support of (the lives of) His servants, His beautiful and gentle feet are the support for His servants. 3.
(O brother! This entire world that is visible is a mountain of smoke, see (it) that nothing is permanent. No matter how many pleasures of Maya there are, they do not go with (anyone). O brother! God is the companion who always accompanies you, day and night you should keep Him in your heart at all times. Apart from the one God, there is nothing (permanent) (therefore apart from God) no other love (from the mind) should be burnt.
O brother! Friends, youth, wealth, everything else of yours = consider all this as the one God in your mind. Nanak prays (= O brother!) God is met with great fortune (those who meet him remain immersed in eternal) bliss in spiritual equanimity. 4. 4.13.
Monday, April 28, 2025
Saturday, April 26, 2025
ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥
ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ ਸਿਫਤਿ ਸਮਾਇ ॥ ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥
ਅਰਥ: ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਦਾ ਜਨਮ ਮਰਨ ਦਾ ਚੱਕਰ ਮੁੱਕ ਜਾਂਦਾ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਲੈਂਦਾ ਹੈ। ਗੁਰੂ ਦੇ ਸਨਮੁਖ ਮਨੁੱਖ ਖੋਟੇ ਤੇ ਖਰੇ ਕੰਮਾਂ ਦਾ ਭੇਤੀ ਹੋ ਜਾਂਦਾ ਹੈ (ਇਸ ਵਾਸਤੇ ਖੋਟੇ ਕੰਮਾਂ ਵਿਚ ਫਸਦਾ ਨਹੀਂ ਤੇ) ਅਡੋਲਤਾ ਵਿਚ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ। ਗੁਰਮੁਖਿ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਟਿਕਿਆ ਰਹਿੰਦਾ ਹੈ, (ਇਸ ਤਰ੍ਹਾਂ) ਹੇ ਨਾਨਕ! ਗੁਰਮੁਖ (ਦੀ ਜ਼ਿੰਦਗੀ) ਦੇ ਰਾਹ ਵਿਚ (ਵਿਕਾਰਾਂ ਦੀ) ਕੋਈ ਰੋਕ ਨਹੀਂ ਪੈਂਦੀ। 41।
ਗੁਰਮੁਖਿ ਨਾਮੁ ਨਿਰੰਜਨ ਪਾਏ ॥ ਗੁਰਮੁਖਿ ਹਉਮੈ ਸਬਦਿ ਜਲਾਏ ॥ ਗੁਰਮੁਖਿ ਸਾਚੇ ਕੇ ਗੁਣ ਗਾਏ ॥ ਗੁਰਮੁਖਿ ਸਾਚੈ ਰਹੈ ਸਮਾਏ ॥ ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥ ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥੪੨॥
ਅਰਥ: ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ ਨਿਰੰਜਨ ਦਾ ਨਾਮ ਪ੍ਰਾਪਤ ਕਰਦਾ ਹੈ (ਕਿਉਂਕਿ) ਉਹ (ਆਪਣੀ) ਹਉਮੈ ਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਦੇਂਦਾ ਹੈ। ਗੁਰੂ ਦੇ ਸਨਮੁਖ ਹੋ ਕੇ ਮਨੁੱਖ ਸੱਚੇ ਪ੍ਰਭੂ ਦੇ ਗੁਣ ਗਾਉਂਦਾ ਹੈ ਤੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦਾ ਹੈ।
ਸੱਚੇ ਨਾਮ ਵਿਚ ਜੁੜੇ ਰਹਿਣ ਕਰਕੇ ਗੁਰਮੁਖ ਨੂੰ ਉੱਚੀ ਇੱਜ਼ਤ ਮਿਲਦੀ ਹੈ, ਹੇ ਨਾਨਕ! ਗੁਰਮੁਖ ਮਨੁੱਖ ਨੂੰ ਸਾਰੇ ਭਵਨਾਂ ਦੀ ਸੋਝੀ ਹੋ ਜਾਂਦੀ ਹੈ (ਭਾਵ, ਗੁਰਮੁਖ ਨੂੰ ਇਹ ਸਮਝ ਆ ਜਾਂਦੀ ਹੈ ਕਿ ਪ੍ਰਭੂ ਸਾਰੇ ਹੀ ਭਵਨਾਂ ਵਿਚ ਮੌਜੂਦ ਹੈ) । 42||
ਕਵਣ ਮੂਲੁ ਕਵਣ ਮਤਿ ਵੇਲਾ ॥ ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ ॥ ਕਵਣ ਕਥਾ ਲੇ ਰਹਹੁ ਨਿਰਾਲੇ ॥ ਬੋਲੈ ਨਾਨਕੁ ਸੁਣਹੁ ਤੁਮ ਬਾਲੇ ॥ ਏਸੁ ਕਥਾ ਕਾ ਦੇਇ ਬੀਚਾਰੁ ॥ ਭਵਜਲੁ ਸਬਦਿ ਲੰਘਾਵਣਹਾਰੁ ॥੪੩॥
ਅਰਥ: (ਪ੍ਰਸ਼ਨ:) = (ਜੀਵਨ ਦਾ) ਕੀਹ ਮੂਲ ਹੈ? ਕੇਹੜੀ ਸਿੱਖਿਆ ਲੈਣ ਦਾ (ਇਹ ਮਨੁੱਖਾ ਜਨਮ ਦਾ) ਸਮਾ ਹੈ? ਤੂੰ ਕਿਸ ਗੁਰੂ ਦਾ ਚੇਲਾ ਹੈਂ? ਕੇਹੜੀ ਗੱਲ ਨਾਲ ਤੂੰ ਨਿਰਲੇਪ ਰਹਿੰਦਾ ਹੈਂ?
ਨਾਨਕ ਕਹਿੰਦਾ ਹੈ (ਜੋਗੀਆਂ ਨੇ ਕਿਹਾ-) ਹੇ ਬਾਲਕ (ਨਾਨਕ!) ਸੁਣ, (ਅਸਾਨੂੰ) ਇਸ ਗੱਲ ਦੀ ਭੀ ਵਿਚਾਰ ਦੱਸ (ਅਸਾਨੂੰ ਇਹ ਗੱਲ ਭੀ ਸਮਝਾ ਕਿ ਕਿਵੇਂ) ਸ਼ਬਦ ਦੀ ਰਾਹੀਂ (ਗੁਰੂ ਜੀਵ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਕਰਨ ਦੇ ਸਮਰੱਥ ਹੈ। 43।
ਪਵਨ ਅਰੰਭੁ ਸਤਿਗੁਰ ਮਤਿ ਵੇਲਾ ॥ ਸਬਦੁ ਗੁਰੂ ਸੁਰਤਿ ਧੁਨਿ ਚੇਲਾ ॥ ਅਕਥ ਕਥਾ ਲੇ ਰਹਉ ਨਿਰਾਲਾ ॥ ਨਾਨਕ ਜੁਗਿ ਜੁਗਿ ਗੁਰ ਗੋਪਾਲਾ ॥ ਏਕੁ ਸਬਦੁ ਜਿਤੁ ਕਥਾ ਵੀਚਾਰੀ ॥ ਗੁਰਮੁਖਿ ਹਉਮੈ ਅਗਨਿ ਨਿਵਾਰੀ ॥੪੪॥
ਅਰਥ: (ਉੱਤਰ:) ਪ੍ਰਾਣ ਹੀ ਹਸਤੀ ਦਾ ਮੁੱਢ ਹਨ। (ਇਹ ਮਨੁੱਖਾ ਜਨਮ ਦਾ) ਸਮਾ ਸਤਿਗੁਰੂ ਦੀ ਸਿੱਖਿਆ ਲੈਣ ਦਾ ਹੈ। ਸ਼ਬਦ (ਮੇਰਾ) ਗੁਰੂ ਹੈ, ਮੇਰੀ ਸੁਰਤਿ ਦਾ ਟਿਕਾਉ (ਉਸ ਗੁਰੂ ਦਾ) ਸਿੱਖ ਹੈ।
ਮੈਂ ਅਕੱਥ ਪ੍ਰਭੂ ਦੀਆਂ ਗੱਲਾਂ ਕਰ ਕੇ (ਭਾਵ, ਗੁਣ ਗਾ ਕੇ) ਮਾਇਆ ਤੋਂ ਨਿਰਲੇਪ ਰਹਿੰਦਾ ਹਾਂ। ਤੇ, ਹੇ ਨਾਨਕ! ਉਹ ਗੁਰ-ਗੋਪਾਲ ਹਰੇਕ ਜੁਗ ਵਿਚ ਮੌਜੂਦ ਹੈ।
ਕੇਵਲ ਗੁਰ-ਸ਼ਬਦ ਹੀ ਹੈ ਜਿਸ ਦੀ ਰਾਹੀਂ ਪ੍ਰਭੂ ਦੇ ਗੁਣ ਵਿਚਾਰੇ ਜਾ ਸਕਦੇ ਹਨ, (ਇਸ ਸ਼ਬਦ ਦੀ ਰਾਹੀਂ ਹੀ) ਗੁਰਮੁਖ ਮਨੁੱਖ ਨੇ ਹਉਮੈ (ਖ਼ੁਦ-ਗਰਜ਼ੀ ਦੀ) ਅੱਗ (ਆਪਣੇ ਅੰਦਰੋਂ) ਦੂਰ ਕੀਤੀ ਹੈ। 44।
ਮੈਣ ਕੇ ਦੰਤ ਕਿਉ ਖਾਈਐ ਸਾਰੁ ॥ ਜਿਤੁ ਗਰਬੁ ਜਾਇ ਸੁ ਕਵਣੁ ਆਹਾਰੁ ॥ ਹਿਵੈ ਕਾ ਘਰੁ ਮੰਦਰੁ ਅਗਨਿ ਪਿਰਾਹਨੁ ॥ ਕਵਨ ਗੁਫਾ ਜਿਤੁ ਰਹੈ ਅਵਾਹਨੁ ॥ ਇਤ ਉਤ ਕਿਸ ਕਉ ਜਾਣਿ ਸਮਾਵੈ ॥ ਕਵਨ ਧਿਆਨੁ ਮਨੁ ਮਨਹਿ ਸਮਾਵੈ ॥੪੫॥
(ਪ੍ਰਸ਼ਨ:) ਮੋਮ ਦੇ ਦੰਦਾਂ ਨਾਲ ਲੋਹਾ ਕਿਵੇਂ ਖਾਧਾ ਜਾਏ? ਉਹ ਕੇਹੜਾ ਖਾਣਾ ਹੈ ਜਿਸ ਨਾਲ (ਮਨ ਦਾ) ਅਹੰਕਾਰ ਦੂਰ ਹੋ ਜਾਏ? ਜੇ ਬਰਫ਼ ਦਾ ਮੰਦਰ ਹੋਵੇ, ਉਸ ਉਤੇ ਅੱਗ ਦਾ ਚੋਲਾ ਹੋਵੇ, ਤਾਂ ਉਸ ਨੂੰ ਕਿਸ ਗੁਫ਼ਾ ਵਿਚ ਰੱਖੀਏ ਕਿ ਟਿਕਿਆ ਰਹੇ?
ਇਥੇ ਉਥੇ (ਹਰ ਥਾਂ) ਕਿਸ ਨੂੰ ਪਛਾਣ ਕੇ (ਉਸ ਵਿਚ ਇਹ ਮਨ) ਲੀਨ ਰਹੇ? ਉਹ ਕੇਹੜਾ ਟਿਕਵਾਂ ਬੱਝਵਾਂ ਖ਼ਿਆਲ ਹੈ ਜਿਸ ਕਰਕੇ ਮਨ ਆਪਣੇ ਅੰਦਰ ਹੀ ਟਿਕਿਆ ਰਹੇ (ਤੇ ਬਾਹਰ ਨਾਹ ਭਟਕੇ) ?। 45।
Translation
The person who follows the Guru's orders, the cycle of birth and death ends, he gains respect in the presence of the Lord. In the presence of the Guru, a person becomes a witness of right and wrong actions (therefore, he does not get caught in wrong actions and) his mind remains fixed in steadfastness. The Guru-faced person remains in the presence of the Lord through the praise and worship of the Lord, (in this way) O Nanak! There is no obstacle (of vices) in the path of the Guru-faced (life). 41.
A person who walks in the Guru's command attains the name of Niranjan (because) he burns (his) ego through the Guru's word. In the presence of the Guru, a person sings the praises of the True Lord and remains absorbed in the ever-abiding Lord.
By remaining attached to the True Name, the Gurmukh attains high honor, O Nanak! The Gurmukh man becomes aware of all the dwellings (i.e., the Gurmukh understands that the Lord is present in all the dwellings). 42.
(Question:) = What is the origin (of life)? What is the time for learning (this human birth)? Which Guru are you a disciple of? To what matter do you remain detached?
Nanak says (the Yogis said-) O child (Nanak!) Listen, (to us) also explain this matter (also explain to us how) through the word (the Guru) is able to cross the world-ocean. 43.
(Answer:) The soul is the origin of existence. (This is the time of human birth) to take the teachings of the True Guru. The Word is (my) Guru, the support of my mind is (that Guru's) Sikh.
I remain detached from Maya by speaking (i.e., singing the praises of) the Unspeakable Lord. And, O Nanak! That Guru-Gopal is present in every age.
Only the Guru-Shabd is there through which the Lord's qualities can be contemplated, (through this Word only) the Gurmukh man has removed the fire of ego (self-conceit) (from within himself). 44.
(Question:) How can iron be eaten with wax teeth? What is the food that removes the ego (of the mind)? If there is a temple of ice, with a mantle of fire on it, then in which cave should it be kept so that it may remain?
Whom should be recognized here and there (everywhere) and absorbed (in that)? What is that fixed, bound thought due to which the mind remains fixed within itself (and does not wander outside)?. 45.
Friday, April 25, 2025
Thursday, April 24, 2025
ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥ ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ ॥ਜਿਨਿ ਕੀਏ ਰੰਗ ਅਨਿਕ ਪਰਕਾਰ ॥ ਓਪਤਿ ਪਰਲਉ ਨਿਮਖ ਮਝਾਰ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥ ਆਇ ਨ ਜਾਵੈ ਨਿਹਚਲੁ ਧਨੀ ॥ ਬੇਅੰਤ ਗੁਨਾ ਤਾ ਕੇ ਕੇਤਕ ਗਨੀ ॥ ਲਾਲ ਨਾਮ ਜਾ ਕੈ ਭਰੇ ਭੰਡਾਰ ॥ ਸਗਲ ਘਟਾ ਦੇਵੈ ਆਧਾਰ ॥੩॥ ਸਤਿ ਪੁਰਖੁ ਜਾ ਕੋ ਹੈ ਨਾਉ ॥ ਮਿਟਹਿ ਕੋਟਿ ਅਘ ਨਿਮਖ ਜਸੁ ਗਾਉ ॥ ਬਾਲ ਸਖਾਈ ਭਗਤਨ ਕੋ ਮੀਤ ॥ ਪ੍ਰਾਨ ਅਧਾਰ ਨਾਨਕ ਹਿਤ ਚੀਤ ॥੪॥੧॥੩॥ ਹੇ ਭਾਈ! ਮੈਂ ਤਾਂ ਪਰਮਾਤਮਾ ਦੀ ਭਗਤੀ ਵਿਚ ਲੱਗਣਾ ਚਾਹੁੰਦਾ ਹਾਂ। ਗੁਰੂ ਪਾਸੋਂ ਹੀ ਉਸ ਪ੍ਰਕਾਸ਼-ਰੂਪ ਮਾਇਆ-ਰਹਿਤ ਪ੍ਰਭੂ ਦੀ ਭਗਤੀ ਦੀ ਸੂਝ ਪੈ ਸਕਦੀ ਹੈ।੧।ਰਹਾਉ। ਹੇ ਮੂਰਖ! ਜਿਸ ਪ੍ਰਭੂ ਨੇ (ਤੈਨੂੰ) ਪੈਦਾ ਕਰਕੇ ਤੈਨੂੰ ਜਿੰਦ ਦਿੱਤੀ ਤੈਨੂੰ ਪ੍ਰਾਣ ਦਿੱਤੇ, ਜਿਸ ਪ੍ਰਭੂ ਨੇ ਮੇਹਰ ਕਰ ਕੇ ਸਰੀਰ ਵਿਚ (ਆਪਣੀ) ਜੋਤਿ ਰੱਖ ਦਿੱਤੀ ਹੈ, ਵਰਤਣ ਵਾਸਤੇ ਤੈਨੂੰ ਹਰੇਕ ਚੀਜ਼ ਦਿੱਤੀ ਹੈ, ਅਤੇ ਅਨੇਕਾਂ ਕਿਸਮਾਂ ਦੇ ਭੋਜਨ ਤੈਨੂੰ ਖਵਾਂਦਾ ਹੈ, ਉਸ ਪ੍ਰਭੂ ਨੂੰ ਵਿਸਾਰ ਕੇ (ਤੇਰਾ ਮਨ) ਹੋਰ ਕਿੱਥੇ ਭਟਕਦਾ ਰਹਿੰਦਾ ਹੈ?।੧। ਹੇ ਮੇਰੇ ਮਨ! ਸਦਾ ਉਸ ਪ੍ਰਭੂ ਦਾ ਧਿਆਨ ਧਰਿਆ ਕਰ, ਜਿਸ ਨੇ (ਜਗਤ ਵਿਚ) ਅਨੇਕਾਂ ਕਿਸਮਾਂ ਦੇ ਰੰਗ (-ਰੂਪ) ਪੈਦਾ ਕੀਤੇ ਹੋਏ ਹਨ, ਜੇਹੜਾ ਆਪਣੀ ਪੈਦਾ ਕੀਤੀ ਰਚਨਾ ਨੂੰ ਅੱਖ ਦੇ ਫੋਰ ਵਿਚ ਨਾਸ ਕਰ ਸਕਦਾ ਹੈ, ਅਤੇ ਜਿਸ ਦੀ ਬਾਬਤ ਇਹ ਨਹੀਂ ਕਿਹਾ ਜਾ ਸਕਦਾ ਕਿ ਉਹ ਕਿਹੋ ਜਿਹਾ ਹੈ ਅਤੇ ਕੇਡਾ ਵੱਡਾ ਹੈ।੨। ਹੇ ਮਨ! ਉਹ ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਹ ਨਾਹ ਜੰਮਦਾ ਹੈ ਨਾਹ ਮਰਦਾ ਹੈ। ਮੈਂ ਉਸ ਦੇ ਕਿਤਨੇ ਕੁ ਗੁਣ ਗਿਣਾਂ? ਉਹ ਬੇਅੰਤ ਗੁਣਾਂ ਦਾ ਮਾਲਕ ਹੈ। ਉਸ ਦੇ ਘਰ ਵਿਚ ਉਸ ਦੇ ਗੁਣਾਂ-ਰੂਪ ਲਾਲਾਂ ਦੇ ਖ਼ਜ਼ਾਨੇ ਭਰੇ ਪਏ ਹਨ। ਉਹ ਪ੍ਰਭੂ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ।੩। ਹੇ ਮਨ! ਜਿਸ ਪ੍ਰਭੂ ਦਾ ਨਾਮ (ਹੀ ਦੱਸਦਾ ਹੈ ਕਿ ਉਹ) ਸਦਾ ਕਾਇਮ ਰਹਿਣ ਵਾਲਾ ਹੈ ਅਤੇ ਸਰਬ-ਵਿਆਪਕ ਹੈ, ਉਸ ਦਾ ਜਸ ਹਰ ਵੇਲੇ ਗਾਇਆ ਕਰ, (ਉਸ ਦੀ ਸਿਫ਼ਤਿ-ਸਾਲਾਹ ਦੀ ਬਰਕਤ ਨਾਲ) ਕ੍ਰੋੜਾਂ ਪਾਪ ਮਿਟ ਜਾਂਦੇ ਹਨ। ਹੇ ਨਾਨਕ! ਆਪਣੇ ਚਿੱਤ ਵਿਚ ਉਸ ਪ੍ਰਭੂ ਦਾ ਪਿਆਰ ਪੈਦਾ ਕਰ, ਉਹ (ਹਰੇਕ ਜੀਵ ਦਾ) ਮੁੱਢ ਦਾ ਸਾਥੀ ਹੈ, ਭਗਤਾਂ ਦਾ ਮਿੱਤਰ ਹੈ ਅਤੇ (ਹਰੇਕ ਦੀ) ਜਿੰਦ ਦਾ ਆਸਰਾ ਹੈ।੪।੧।੩। RAAG GOND, FIFTH MEHL, CHAU-PADAS, SECOND HOUSE: |
ONE UNIVERSAL CREATOR GOD. BY THE GRACE OF THE TRUE GURU: |
He fashioned the soul and the breath of life, and infused His Light into the dust; He exalted you and gave you everything to use, and food to eat and enjoy — how can you forsake that God, you fool! Where else will you go? || 1 || Commit yourself to the service of the Transcendent Lord. Through the Guru, one understands the Immaculate, Divine Lord. || 1 || Pause || He created plays and dramas of all sorts; He creates and destroys in an instant; His state and condition cannot be described. Meditate forever on that God, O my mind. || 2 || The unchanging Lord does not come or go. His Glorious Virtues are infinite; how many of them can I count? His treasure is overflowing with the rubies of the Name. He gives Support to all hearts. || 3 || The Name is the True Primal Being; millions of sins are washed away in an instant, singing His Praises. The Lord God is your best friend, your playmate from earliest childhood. He is the Support of the breath of life; O Nanak, He is love, He is consciousness. || 4 || |
ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਅਰਥ: ਅੰਨ੍...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ...