About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Wednesday, July 30, 2025

 ਸੋਰਠਿ ਮਃ ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥

ਅਰਥ: ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ। ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ।ਰਹਾਉ।

ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ।੧।

ਹੇ ਭਾਈ! ਗੁਰੂ ਤੋਂ ਬਿਨਾ (ਮਨੁੱਖ ਦਾ ਪ੍ਰਭੂ ਵਿਚ) ਪਿਆਰ ਪੈਦਾ ਨਹੀਂ ਹੁੰਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਦੇ ਪਿਆਰ ਵਿਚ ਟਿਕਿਆ ਰਹਿੰਦਾ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜੋ ਭੀ ਧਾਰਮਿਕ) ਕੰਮ ਕਰਦੇ ਹਨ ਉਹ (ਮਾਨੋ) ਤੁਹ ਹੀ ਕੁੱਟਦੇ ਹਨ, (ਉਹਨਾਂ ਨੂੰ ਉਹਨਾਂ ਕਰਮਾਂ ਵਿਚੋਂ) ਹਾਸਲ ਕੁਝ ਨਹੀਂ ਹੁੰਦਾ (ਜਿਵੇਂ ਤੁਹਾਂ ਵਿਚੋਂ ਕੁਝ ਨਹੀਂ ਮਿਲਦਾ੨।

ਹੇ ਭਾਈ! ਜੇ ਮਨੁੱਖ ਨੂੰ ਗੁਰੂ ਮਿਲ ਪਏ, ਤਾਂ ਪਰਮਾਤਮਾ ਦਾ ਨਾਮ ਉਸ ਦੇ ਮਨ ਵਿਚ ਸਦਾ ਵੱਸਿਆ ਰਹਿੰਦਾ ਹੈ, ਮਨੁੱਖ ਸਦਾ-ਥਿਰ ਪ੍ਰਭੂ ਦੀ ਪ੍ਰੀਤਿ ਵਿਚ ਪਿਆਰ ਵਿਚ ਮਗਨ ਰਹਿੰਦਾ ਹੈ। ਹੇ ਭਾਈਗੁਰੂ ਦੇ ਬਖ਼ਸ਼ੇ ਅਤੁੱਟ ਪਿਆਰ ਦੀ ਬਰਕਤਿ ਨਾਲ ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ।੩।

ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਵਿਚ ਚਿੱਤ ਜੋੜਦਾ ਹੈ ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ। ਹੇ ਨਾਨਕ! ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ।੪।੮।

SORAT’H, THIRD MEHL, DU-TUKAS:

Meeting the True Guru, one turns away from the world, O Siblings of Destiny; when he remains dead while yet alive, he obtains true understanding. He alone is the Guru, and he alone is a Sikh, O Siblings of Destiny, whose light merges in the Light. || 1 || O my mind, be lovingly attuned to the Name of the Lord, Har, Har. Chanting the Name of the Lord, it seems so sweet to the mind, O Siblings of Destiny; the Gurmukhs obtain a place in the Court of the Lord. || Pause || Without the Guru, love for the Lord does not well up, O Siblings of Destiny; the self-willed manmukhs are engrossed in the love of duality. Actions performed by the manmukh are like the threshing of the chaff — they obtain nothing for their efforts. || 2 || Meeting the Guru, the Naam comes to permeate the mind, O Siblings of Destiny, with true love and affection. He always sings the Glorious Praises of the Lord, O Siblings of Destiny, with infinite love for the Guru. || 3 || How blessed and approved is his coming into the world, O Siblings of Destiny, who focuses his mind on serving the Guru. O Nanak, the Name of the Lord is obtained, O Siblings of Destiny, through the Word of the Guru’s Shabad, and we merge with the Lord. || 4 || 8 |

Monday, July 28, 2025

    ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥

ਅਰਥ: ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ, ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ। ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ। ਇਸ ਮਨੁੱਖਾ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ।੧।

ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ। ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮਤਿ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ੧।

ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪ੍ਰੋਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ। ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੇ ਮਰ ਜਾਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਗੰਦੇ ਗੀਤਾਂ (ਗਾਵਣ ਸੁਣਨ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਵਿਚ ਉਸ ਦੀ ਸੁਰਤਿ ਨਹੀਂ ਲੱਗਦੀ। ਨਾਹ ਉਹ ਪਰਮਾਤਮਾ ਦੇ ਪਿਆਰ ਵਿਚ ਰੰਗੀਜਦਾ ਹੈ, ਨਾਹ ਉਸ ਨੂੰ ਨਾਮ-ਰਸ ਵਿਚ ਖਿੱਚ ਪੈਂਦੀ ਹੈ। ਮਨਮੁਖ ਇਸੇ ਤਰ੍ਹਾਂ ਆਪਣੀ ਇੱਜ਼ਤ ਗਵਾ ਲੈਂਦਾ ਹੈ।੨।

ਸਾਧ ਸੰਗਤਿ ਵਿਚ ਜਾ ਕੇ ਮਨਮੁਖ ਆਤਮਕ ਅਡੋਲਤਾ ਦਾ ਆਨੰਦ ਕਦੇ ਨਹੀਂ ਮਾਣਦਾ, ਉਸ ਦੀ ਜੀਭ ਨੂੰ ਨਾਮ ਜਪਣ ਦਾ ਸੁਆਦ ਕਦੇ ਰਤਾ ਭੀ ਨਹੀਂ ਆਉਂਦਾ। ਮਨਮੁਖ ਆਪਣੇ ਮਨ ਨੂੰ ਤਨ ਨੂੰ ਧਨ ਨੂੰ ਹੀ ਆਪਣਾ ਸਮਝੀ ਬੈਠਦਾ ਹੈ, ਪਰਮਾਤਮਾ ਦੇ ਦਰ ਦੀ ਉਸ ਨੂੰ ਕੋਈ ਖ਼ਬਰ-ਸੂਝ ਨਹੀਂ ਪੈਂਦੀ। ਮਨਮੁਖ ਅੰਨ੍ਹਾ (ਜੀਵਨ ਸਫ਼ਰ ਵਿਚ) ਅੱਖਾਂ ਮੀਟ ਕੇ ਹੀ ਤੁਰਿਆ ਜਾਂਦਾ ਹੈ, ਹੇ ਭਾਈਪਰਮਾਤਮਾ ਦਾ ਘਰ ਪਰਮਾਤਮਾ ਦਾ ਦਰ ਉਸ ਨੂੰ ਕਦੇ ਦਿੱਸਦਾ ਹੀ ਨਹੀਂ। ਆਖ਼ਰ ਆਪਣੇ ਕੀਤੇ ਦਾ ਇਹ ਨਫ਼ਾ ਖੱਟਦਾ ਹੈ ਕਿ ਜਮਰਾਜ ਦੇ ਬੂਹੇ ਤੇ ਬੱਝਾ ਹੋਇਆ (ਚੋਟਾਂ ਖਾਂਦਾ ਹੈ, ਇਸ ਸਜ਼ਾ ਤੋਂ ਬਚਣ ਲਈ) ਉਸ ਨੂੰ ਕੋਈ ਸਹਾਰਾ ਨਹੀਂ ਲੱਭਦਾ।੩।

(ਪਰ ਅਸਾਂ ਜੀਵਾਂ ਦੇ ਕੀਹ ਵੱਸ?) ਜੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰੇ ਤਾਂ ਹੀ ਮੈਂ ਉਸ ਨੂੰ ਅੱਖਾਂ ਨਾਲ ਵੇਖ ਸਕਦਾ ਹਾਂ, ਉਸ ਦੇ ਗੁਣਾਂ ਦਾ ਬਿਆਨ ਨਹੀਂ ਕੀਤਾ ਜਾ ਸਕਦਾ। (ਉਸ ਦੀ ਮੇਹਰ ਹੋਵੇ ਤਾਂ ਹੀ) ਕੰਨਾਂ ਨਾਲ ਉਸ ਦੀ ਸਿਫ਼ਤਿ-ਸਾਲਾਹ ਸੁਣ ਸੁਣ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ ਸਿਫ਼ਤਿ-ਸਾਲਾਹ ਮੈਂ ਕਰ ਸਕਦਾ ਹਾਂ, ਤੇ ਅਟੱਲ ਆਤਮਕ ਜੀਵਨ ਦੇਣ ਵਾਲਾ ਉਸ ਦਾ ਨਾਮ ਹਿਰਦੇ ਵਿਚ ਵਸਾ ਸਕਦਾ ਹਾਂ।

ਹੇ ਨਾਨਕ! ਪ੍ਰਭੂ ਨਿਰਭਉ ਹੈ ਨਿਰ-ਆਕਾਰ ਹੈ ਨਿਰਵੈਰ ਹੈ ਉਸ ਦੀ ਜੋਤਿ ਸਾਰੇ ਜਗਤ ਵਿਚ ਪੂਰਨ ਤੌਰ ਤੇ ਵਿਆਪਕ ਹੈ, ਉਸ ਦੇ ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਟਿਕਿਆਂ ਹੀ ਆਦਰ ਮਿਲਦਾ ਹੈ, ਪਰ ਗੁਰੂ ਦੀ ਸ਼ਰਨ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ (ਤੇ ਭਟਕਣਾ ਦੂਰ ਹੋਣ ਤੋਂ ਬਿਨਾ ਨਾਮ ਵਿਚ ਜੁੜ ਨਹੀਂ ਸਕੀਦਾ੪।੩।

SORAT’H, FIRST MEHL, CHAU-TUKAS:

The son is dear to his mother and father; he is the wise son-in-law to his father-in-law. The father is dear to his son and daughter, and the brother is very dear to his brother. By the Order of the Lord’s Command, he leaves his house and goes outside, and in an instant, everything becomes alien to him. The self-willed manmukh does not remember the Name of the Lord, does not give in charity, and does not cleanse his consciousness; his body rolls in the dust. || 1 || The mind is comforted by the Comforter of the Naam. I fall at the Guru’s feet — I am a sacrifice to Him; He has given me to understand the true understanding. || Pause || The mind is impressed with the false love of the world; he quarrels with the Lord’s humble servant. Infatuated with Maya, night and day, he sees only the worldly path; he does not chant the Naam, and drinking poison, he dies. He is imbued and infatuated with vicious talk; the Word of the Shabad does not come into his consciousness. He is not imbued with the Lord’s Love, and he is not impressed by the taste of the Name; the self-willed manmukh loses his honor. || 2 || He does not enjoy celestial peace in the Company of the Holy, and there is not even a bit of sweetness on his tongue. He calls his mind, body and wealth his own; he has no knowledge of the Court of the Lord. Closing his eyes, he walks in darkness; he cannot see the home of his own being, O Siblings of Destiny. Tied up at Death’s door, he finds no place of rest; he receives the rewards of his own actions. || 3 || When the Lord casts His Glance of Grace, then I see Him with my own eyes; He is indescribable, and cannot be described. With my ears, I continually listen to the Word of the Shabad, and I praise Him; His Ambrosial Name abides within my heart. He is Fearless, Formless and absolutely without vengeance; I am absorbed in His Perfect Light. O Nanak, without the Guru, doubt is not dispelled; through the True Name, glorious greatness is obtained. || 4 || 3 ||

Sunday, July 27, 2025

ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥

ਬਿਲਾਵਲੁ ਮਹਲਾ  ਘਰੁ      ਸਤਿਗੁਰ ਪ੍ਰਸਾਦਿ  ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁਅੰਗਿ ਚੜਾਇਆ  ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ  ਪਾਇਆ  ਪਉੜੀ ਛੁੜਕੀ ਫਿਰਿ ਹਾਥਿ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ  ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ  ਤੂ ਦਇਆਲੁ ਦਇਆਪਤਿ ਦਾਤਾ ਕਿਆਏਹਿ ਜੰਤ ਵਿਚਾਰੇ  ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ  ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧਵਿਚਾਰੇ ॥੨॥ ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ  ਤਿਨ ਕੀ ਗਹਣ ਗਤਿ ਕਹੀ  ਜਾਈ ਸਚੈਆਪਿ ਸਵਾਰੇ  ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ  ਪਾਰੇ ॥੩॥ ਜਿਸ ਨੋ ਨਦਰਿ ਕਰੇ ਸੋਈ ਜਨੁਪਾਏ ਗੁਰ ਕਾ ਸਬਦੁ ਸਮ੍ਹ੍ਹਾਲੇ  ਹਰਿ ਜਨ ਮਾਇਆ ਮਾਹਿ ਨਿਸਤਾਰੇ  ਨਾਨਕ ਭਾਗੁ ਹੋਵੈ ਜਿਸੁ ਮਸਤਕਿ ਕਾਲਹਿ ਮਾਰਿਬਿਦਾਰੇ ॥੪॥੧॥ 


ਅਰਥਹੇ ਭਾਈਮਾਇਆ ਦਾ ਮੋਹਜਿਸ ਨੇ (ਜੀਵਾਂ ਨੂੰਪਰਮਾਤਮਾ ਦੇ ਚਰਨ (ਮਨ ਵਿਚ ਵਸਾਣੇਭੁਲਾ ਦਿੱਤੇ ਹਨ, (ਪਰਮਾਤਮਾ ਦੇ ਚਰਨਾਂ ਵਿਚਸੁਰਤਿ ਜੋੜਨ ਨਹੀਂ ਦੇਂਦਾ। ਹੇ ਪ੍ਰਭੂਤੂੰ ਆਪ ਹੀ ਜਗਤ ਨੂੰ ਆਤਮਕ ਜੀਵਨ ਦੇਣ ਵਾਲਾ ਹੈਂ।ਜੇਹੜੇ ਬੰਦੇ ਤੇਰੇ ਸੇਵਕ ਬਣਦੇ ਹਨਉਹਨਾਂ ਦੇ ਤੂੰ (ਮੋਹ ਤੋਂ ਪੈਦਾ ਹੋਣ ਵਾਲੇ ਸਾਰੇਦੁੱਖ ਦੂਰ ਕਰ ਦਿੱਤੇ ਹਨ।੧।ਰਹਾਉ।

ਹੇ ਭਾਈਜੇ ਇਸ ਸਰੀਰ ਦੀ ਰਾਹੀਂ ਇਸ ਜਨਮ ਵਿਚ ਖਸਮ-ਪ੍ਰਭੂ ਦਾ ਮਿਲਾਪ ਹਾਸਲ ਨਹੀਂ ਕੀਤਾਤਾਂ ਇਹ ਸਰੀਰਫਿਟਕਾਰ-ਜੋਗ ਹੈ, (ਨੱਕ ਕੰਨ ਅੱਖਾਂ ਆਦਿਕ ਸਾਰੇਪਰਵਾਰ ਸਮੇਤ ਫਿਟਕਾਰ-ਜੋਗ ਹੈ। (ਮਨੁੱਖ ਦਾ ਸਭ ਕੁਝਖਾਣਾਫਿਟਕਾਰ-ਜੋਗ ਹੈਸੌਣਾ (ਸੁਖ-ਆਰਾਮਫਿਟਕਾਰ-ਜੋਗ ਹੈਸਰੀਰ ਉਤੇ ਕੱਪੜਾ ਪਹਿਨਣਾ ਫਿਟਕਾਰ-ਜੋਗ ਹੈ। (ਹੇਭਾਈਇਹ ਮਨੁੱਖਾ ਸਰੀਰ ਪ੍ਰਭੂ ਦੇ ਦੇਸ ਵਿਚ ਪਹੁੰਚਣ ਲਈ ਪੌੜੀ ਹੈਜੇ ਇਹ ਪੌੜੀ (ਹੱਥੋਂਨਿਕਲ ਜਾਏ ਤਾਂ ਮੁੜ ਹੱਥਵਿਚ ਨਹੀਂ ਆਉਂਦੀ। ਮਨੁੱਖ ਆਪਣਾ ਬੜਾ ਕੀਮਤੀ ਜੀਵਨ ਗਵਾ ਲੈਂਦਾ ਹੈ।੧।

ਹੇ ਪ੍ਰਭੂਤੂੰ (ਆਪ ਹੀਦਇਆ ਦਾ ਘਰ ਹੈਂਦਇਆ ਦਾ ਮਾਲਕ ਹੈਂਤੂੰ ਆਪ ਹੀ (ਆਪਣੇ ਚਰਨਾਂ ਦੀ ਪ੍ਰੀਤਦੇਣ ਵਾਲਾ ਹੈਂ(ਤੇਰੇ ਪੈਦਾ ਕੀਤੇਇਹਨਾਂ ਜੀਵਾਂ ਦੇ ਵੱਸ ਵਿਚ ਕੁਝ ਨਹੀਂ। ਤੇਰੇ ਹੀ ਹੁਕਮ ਵਿਚ ਕਈ ਜੀਵ ਮਾਇਆ ਦੇ ਮੋਹ ਤੋਂ ਆਜ਼ਾਦ ਹੋਜਾਂਦੇ ਹਨਕਈ ਜੀਵ ਮੋਹ ਵਿਚ ਬੱਝੇ ਰਹਿੰਦੇ ਹਨ-ਕੋਈ ਵਿਰਲਾ ਗੁਰਮੁਖਿ ਇਹ ਗੱਲ ਆਖ ਕੇ ਸਮਝਾਂਦਾ ਹੈ। ਜੇਹੜਾਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਮਾਇਆ ਦੇ ਮੋਹ ਤੋਂ ਆਜ਼ਾਦ ਕਿਹਾ ਜਾਂਦਾ ਹੈਪਰ ਆਪਣੇ ਮਨ ਦੇ ਪਿੱਛੇ ਤੁਰਨਵਾਲੇ ਵਿਚਾਰੇ ਮੋਹ ਵਿਚ ਬੱਝੇ ਰਹਿੰਦੇ ਹਨ।੨।

ਜਿਸ ਮਨੁੱਖ ਦੀ ਸੁਰਤਿ ਇਕ ਪ੍ਰਭੂ ਵਿਚ ਜੁੜੀ ਰਹਿੰਦੀ ਹੈ ਉਹ ਮਨੁੱਖ ਮੋਹ ਤੋਂ ਆਜ਼ਾਦ ਹੋ ਜਾਂਦਾ ਹੈਉਹ ਸਦਾ ਪ੍ਰਭੂ-ਚਰਨਾਂਵਿਚ ਜੁੜਿਆ ਰਹਿੰਦਾ ਹੈ। ਇਹੋ ਜਿਹੇ ਬੰਦਿਆਂ ਦੀ ਡੂੰਘੀ ਆਤਮਕ ਅਵਸਥਾ ਬਿਆਨ ਨਹੀਂ ਕੀਤੀ ਜਾ ਸਕਦੀ। ਥਿਰਰਹਿਣ ਵਾਲੇ ਪ੍ਰਭੂ ਨੇ ਆਪ ਹੀ ਉਹਨਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੁੰਦਾ ਹੈ। ਪਰ ਜੇਹੜੇ ਬੰਦੇ ਮਾਇਆ ਦੀ ਭਟਕਣਾਵਿਚ ਪੈ ਕੇ ਜੀਵਨ-ਰਾਹ ਤੋਂ ਖੁੰਝੇ ਰਹਿੰਦੇ ਹਨਉਹ ਬੰਦੇ ਮਨਮੁਖ ਕਹੇ ਜਾਂਦੇ ਹਨ (ਉਹ ਮਾਇਆ ਦੇ ਮੋਹ ਦੇ ਸਮੁੰਦਰ ਵਿਚਡੁੱਬੇ ਰਹਿੰਦੇ ਹਨਉਹ ਨਾਹ ਉਰਲੇ ਪਾਸੇ ਜੋਗੇ ਅਤੇ ਨਾਹ ਪਾਰ ਲੰਘਣ ਜੋਗੇ।੩।

(ਪਰ ਜੀਵ ਦੇ ਕੀਹ ਵੱਸ?) ਜਿਸ ਮਨੁੱਖ ਉਤੇ ਪ੍ਰਭੂ ਮੇਹਰ ਦੀ ਨਿਗਾਹ ਕਰਦਾ ਹੈ ਉਹੀ ਮਨੁੱਖ (ਗੁਰੂ ਦਾ ਸ਼ਬਦਪ੍ਰਾਪਤਕਰਦਾ ਹੈਉਹ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖਦਾ ਹੈ। (ਇਸੇ ਤਰ੍ਹਾਂਪ੍ਰਭੂ ਆਪਣੇ ਸੇਵਕਾਂ ਨੂੰਮਾਇਆ ਵਿਚ (ਰੱਖ ਕੇ ਭੀਮੋਹ ਦੇ ਸਮੁੰਦਰ ਤੋਂਪਾਰ ਲੰਘਾ ਲੈਂਦਾ ਹੈ। ਹੇ ਨਾਨਕਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗਪੈਂਦਾ ਹੈਉਹ (ਆਪਣੇ ਅੰਦਰੋਂਆਤਮਕ ਮੌਤ ਨੂੰ ਮਾਰ ਕੇ ਮੁਕਾ ਦੇਂਦਾ ਹੈ।੪।੧।

ਨੋਟ ਦੇ ਇਸ ਸੰਗ੍ਰਹ ਦਾ ਇਹ ਪਹਿਲਾ ਸ਼ਬਦ ਹੈ। ਵੇਖੋ ਅਖ਼ੀਰਲਾ ਅੰਕ ੧।


O brother! The attachment to Maya makes (the living beings) forget the feet of the Lord (in the mind), does not give attention (to the feet of God). O Lord! You yourself are the giver of spiritual life to the world. For those who become my servants, you remove all the sorrows (born of attachment).

O brother! If the creation of this body makes the union of the Lord with the enemy in this birth, then the body is cursed, (nose, ears, thoughts, etc.) including the family is cursed. (Everything of man) eating is cursed, sleeping (comfort) is cursed, the inner pleasure of the body is cursed. (O brother! This is a phallus for peace in the body of the Lord) if this phallus goes (from hand to hand), it changes hands and hands. It automatically loses its precious life.

O Lord! You are the abode of mercy, the owner of mercy, you yourself are the giver (of the love of your own feet), nothing interferes with the joy of the beings (who create you). By your own command, some beings are freed from the attachment of Maya, some beings are kept in attachment - a lamenting Gurmukh understands this by saying. In whose presence the Guru has escaped from the attachment of Maya, but in the poor who follow their own mind, attachment has been kindled.

From whom that mind works in the one Lord, he distances him from attachment, that Lord is constantly inspired. This deep spiritual state of stopping memories cannot be created. The Lord who remains still Himself makes one's life beautiful. But the Maharaja who is lost in the wanderings of Maya, those people are called Manmukh (they find their ends in the ocean of Maya's attachment) and cannot reach the other side and cannot cross over.

(But what is the condition of the living beings?) He condemns the Lord's mercy, he receives the Guru's word. In this, there is production. (In this way) the Lord's servants, having crossed over the ocean of attachment (even though they are kept in Maya), are at peace. O Nanak! He knows the fate of his decision, (from within himself) he puts an end to the spiritual vision.

Note: M: This is the word of the collection of suffering. See the previous figure.

Monday, July 21, 2025

 

ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥ 

ਅਰਥ: ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕਪੀੜਾ ਦੂਰ ਕਰ ਦਿੱਤੀ।ਰਹਾਉ।

ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰ ਕੇ ਆਪ ਹੀ ਉਹ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ।੧।

ਹੇ ਪ੍ਰਭੂ! ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਹੇ ਦਾਸ ਨਾਨਕ! ਆਖ-) ਮੈਂ ਤਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ।੨।੬।੭੦।

SORATH, FIFTH MEHL:

The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. || 1 || The True Guru Himself has eradicated the disease. All the Sikhs and Saints are filled with joy, meditating on the Name of the Lord, Har, Har. || Pause || They obtain that which they ask for. God gives to His Saints. God saved Hargobind. Servant Nanak speaks the Truth. || 2 || 6 || 70 ||

TRIBUNE INTERNATIONAL: Hukamnama Sahib April 17,2021: ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸ...

Saturday, July 19, 2025

 Those whose minds are attached to the lotus feet of the Lord — those humble beings are satisfied and fulfilled. But those, within whose hearts the priceless virtue does not abide — those men remain thirsty and unsatisfied. || 1 || Worshipping the Lord in adoration, one becomes happy, and free of disease. But one who forgets my Dear Lord — know him to be afflicted with tens of thousands of illnesses. || Pause || Those who hold tightly to Your Support, God, are happy in Your Sanctuary. But those humble beings who forget the Primal Lord, the Architect of Destiny, are counted among the most miserable beings. || 2 || One who has faith in the Guru, and who is lovingly attached to God, enjoys the delights of supreme ecstasy. One who forgets God and forsakes the Guru, falls into the most horrible hell. || 3 || As the Lord engages someone, so he is engaged, and so does he perform. Nanak has taken to the Shelter of the Saints; his heart is absorbed in the Lord’s feet. || 4 || 4 || 15 ||

Monday, July 14, 2025

 

ਸੂਹੀ ਮਹਲਾ ੧ ਘਰੁ ੯

ੴ ਸਤਿਗੁਰ ਪ੍ਰਸਾਦਿ ॥

ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥ ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ ॥ ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ ॥ ਅਵਗਣਿ ਮੁਠੀ ਜੇ ਫਿਰਹਿ ਬਧਿਕ ਥਾਇ ਨ ਪਾਹਿ ਜੀਉ ॥ ਗੁਰਿ ਰਾਖੇ ਸੇ ਉਬਰੇ ਸਬਦਿ ਰਤੇ ਮਨ ਮਾਹਿ ਜੀਉ ॥੨॥ ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ ॥ ਤਿਨ ਮੁਖਿ ਨਾਮੁ ਨ ਊਪਜੈ ਦੂਜੈ ਵਿਆਪੇ ਚੋਰ ਜੀਉ ॥ ਮੂਲੁ ਨ ਬੂਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ ॥੩॥ ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ ॥ ਕਰਤਾ ਚਿਤਿ ਨ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ ॥ ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੁਖ ਜੀਉ ॥੪॥ ਬਾਕੀ ਵਾਲਾ ਤਲਬੀਐ ਸਿਰਿ ਮਾਰੇ ਜੰਦਾਰੁ ਜੀਉ ॥ ਲੇਖਾ ਮੰਗੈ ਦੇਵਣਾ ਪੁਛੈ ਕਰਿ ਬੀਚਾਰੁ ਜੀਉ ॥ ਸਚੇ ਕੀ ਲਿਵ ਉਬਰੈ ਬਖਸੇ ਬਖਸਣਹਾਰੁ ਜੀਉ ॥੫॥ ਅਨ ਕੋ ਕੀਜੈ ਮਿਤੜਾ ਖਾਕੁ ਰਲੈ ਮਰਿ ਜਾਇ ਜੀਉ ॥ ਬਹੁ ਰੰਗ ਦੇਖਿ ਭੁਲਾਇਆ ਭੁਲਿ ਭੁਲਿ ਆਵੈ ਜਾਇ ਜੀਉ ॥ ਨਦਰਿ ਪ੍ਰਭੂ ਤੇ ਛੁਟੀਐ ਨਦਰੀ ਮੇਲਿ ਮਿਲਾਇ ਜੀਉ ॥੬॥ ਗਾਫਲ ਗਿਆਨ ਵਿਹੂਣਿਆ ਗੁਰ ਬਿਨੁ ਗਿਆਨੁ ਨ ਭਾਲਿ ਜੀਉ ॥ ਖਿੰਚੋਤਾਣਿ ਵਿਗੁਚੀਐ ਬੁਰਾ ਭਲਾ ਦੁਇ ਨਾਲਿ ਜੀਉ ॥ ਬਿਨੁ ਸਬਦੈ ਭੈ ਰਤਿਆ ਸਭ ਜੋਹੀ ਜਮਕਾਲਿ ਜੀਉ ॥੭॥ ਜਿਨਿ ਕਰਿ ਕਾਰਣੁ ਧਾਰਿਆ ਸਭਸੈ ਦੇਇ ਆਧਾਰੁ ਜੀਉ ॥ ਸੋ ਕਿਉ ਮਨਹੁ ਵਿਸਾਰੀਐ ਸਦਾ ਸਦਾ ਦਾਤਾਰੁ ਜੀਉ ॥ ਨਾਨਕ ਨਾਮੁ ਨ ਵੀਸਰੈ ਨਿਧਾਰਾ ਆਧਾਰੁ ਜੀਉ ॥੮॥੧॥੨॥

ਮੰਗਲਵਾਰ, ੩੧ ਹਾੜ (ਸੰਮਤ ੫੫੭ ਨਾਨਕਸ਼ਾਹੀ)

(ਅੰਗ : ੭੫੧)


ਪੰਜਾਬੀ ਵਿਆਖਿਆ

(ਜੀਵ ਮਾਇਆ ਦੇ ਸੁਹਣੱਪ ਨੂੰ ਵੇਖ ਵੇਖ ਕੇ ਫੁੱਲਦਾ ਹੈ, ਪਰ ਇਹ ਮਾਇਆ ਦਾ ਸਾਥ ਕਸੁੰਭੇ ਦੇ ਰੰਗ ਵਰਗਾ ਹੀ ਹੈ) ਕਸੁੰਭੇ ਦੇ ਫੁੱਲ ਦਾ ਰੰਗ ਕੱਚਾ ਹੁੰਦਾ ਹੈ, ਥੋੜਾ ਚਿਰ ਹੀ ਰਹਿੰਦਾ ਹੈ, ਚਾਰ ਦਿਨ ਹੀ ਟਿਕਦਾ ਹੈ । ਮਾਇਆ ਦੀ ਵਪਾਰਨ ਜੀਵ-ਇਸਤ੍ਰੀ ਪ੍ਰਭੂ-ਨਾਮ ਤੋਂ ਖੁੰਝ ਕੇ (ਮਾਇਆ-ਕਸੁੰਭੇ ਦੇ) ਭੁਲੇਖੇ ਵਿਚ ਕੁਰਾਹੇ ਪੈ ਜਾਂਦੀ ਹੈ, ਠੱਗੀ ਜਾਂਦੀ ਹੈ, ਤੇ ਇਸ ਦਾ ਆਤਮਕ ਜੀਵਨ (ਦਾ ਸਰਮਾਇਆ) ਲੁੱਟਿਆ ਜਾਂਦਾ ਹੈ । ਹੇ ਭਾਈ! ਜੇ ਸਦਾ-ਥਿਰ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੇ ਜਾਈਏ, ਤਾਂ ਮੁੜ ਮੁੜ ਜਨਮ (ਦਾ ਗੇੜ) ਮੁੱਕ ਜਾਂਦਾ ਹੈ ।੧। ਹੇ ਭਾਈ! ਜੇਹੜੇ ਬੰਦੇ ਪਰਮਾਤਮਾ ਦਾ ਪ੍ਰੇਮ-ਰੰਗ ਲਾ ਕੇ ਰੰਗੇ ਜਾਂਦੇ ਹਨ ਉਹਨਾਂ ਦੇ ਰੰਗੇ ਹੋਏ ਮਨ ਨੂੰ ਕਿਸੇ ਹੋਰ ਰੰਗ ਦੀ ਲੋੜ ਨਹੀਂ ਰਹਿ ਜਾਂਦੀ (ਨਾਮ ਵਿਚ ਰੱਤੇ ਨੂੰ) ਕਿਸੇ ਹੋਰ ਕਰਮ-ਸੁਹਜ ਦੀ ਮੁਥਾਜੀ ਨਹੀਂ ਰਹਿੰਦੀ । (ਪਰ ਇਹ ਨਾਮ-ਰੰਗ ਪਰਮਾਤਮਾ ਆਪ ਹੀ ਦੇਂਦਾ ਹੈ, ਸੋ) ਉਸ ਸਦਾ-ਥਿਰ ਰਹਿਣ ਵਾਲੇ ਨੂੰ ਤੇ (ਜੀਵਾਂ ਦੇ ਮਨ ਨੂੰ ਆਪਣੇ ਪ੍ਰੇਮ-ਰੰਗ ਨਾਲ) ਰੰਗਣ ਵਾਲੇ ਪ੍ਰਭੂ ਨੂੰ ਚਿੱਤ ਲਾ ਕੇ ਸਿਮਰਨਾ ਚਾਹੀਦਾ ਹੈ ।੧।ਰਹਾਉ। ਹੇ ਜਿੰਦੇ! ਜੇ ਤੂੰ ਚਾਰੇ ਕੂੰਟਾਂ ਭਾਲਦੀ ਫਿਰੇਂ ਤਾਂ ਭੀ ਚੰਗੇ ਭਾਗਾਂ ਤੋਂ ਬਿਨਾ ਨਾਮ-ਧਨ ਨਹੀਂ ਲੱਭਦਾ । ਜੇ ਔਗੁਣ ਨੇ ਤੇਰੇ ਮਨ ਨੂੰ ਠੱਗ ਲਿਆ ਹੈ, ਤੇ ਜੇ ਇਸ ਆਤਮਕ ਦਸ਼ਾ ਵਿਚ ਤੂੰ (ਤੀਰਥ ਆਦਿਕਾਂ ਤੇ ਭੀ) ਫਿਰੇਂ, ਤਾਂ ਭੀ ਸ਼ਿਕਾਰੀ ਦੇ ਬਾਹਰੋਂ ਲਿਫਣ ਵਾਂਗ ਤੂੰ (ਆਪਣੇ ਇਹਨਾਂ ਉੱਦਮਾਂ ਦੀ ਰਾਹੀਂ) ਕਬੂਲ ਨਹੀਂ ਹੋਵੇਂਗੀ । ਜਿਨ੍ਹਾਂ ਦੀ ਗੁਰੂ ਨੇ ਰਾਖੀ ਕੀਤੀ, ਜੇਹੜੇ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮਨ ਵਿਚ ਪ੍ਰਭੂ-ਨਾਮ ਨਾਲ ਰੰਗੇ ਗਏ ਹਨ, ਉਹੀ (ਮਾਇਆ ਦੇ ਮੋਹ ਤੇ ਵਿਕਾਰਾਂ ਤੋਂ) ਬਚਦੇ ਹਨ ।੨। (ਬਗੁਲੇ ਵੇਖਣ ਨੂੰ ਚਿੱਟੇ ਹਨ, ਤੀਰਥਾਂ ਉਤੇ ਭੀ ਨਿਵਾਸ ਰੱਖਦੇ ਹਨ, ਪਰ ਸਮਾਧੀ ਲਾ ਕੇ ਮੱਛੀਆਂ ਹੀ ਫੜਦੇ ਹਨ, ਤਿਵੇਂ ਹੀ) ਜਿਨ੍ਹਾਂ ਦੇ ਕੱਪੜੇ ਤਾਂ ਚਿੱਟੇ ਹਨ ਪਰ ਮਨ ਮੈਲੇ ਹਨ ਤੇ ਨਿਰਦਈ ਹਨ ਉਹਨਾਂ ਦੇ ਮੂੰਹੋਂ (ਆਖਣ ਨਾਲ ਮਨ ਵਿਚ) ਪ੍ਰਭੂ ਦਾ ਨਾਮ ਪਰਗਟ ਨਹੀਂ ਹੁੰਦਾ ਉਹ (ਬਾਹਰੋਂ ਸਾਧ ਦਿੱਸਦੇ ਹਨ ਅਸਲ ਵਿਚ) ਚੋਰ ਹਨ, ਉਹ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ ।੩। (ਮਾਇਆ-ਵੇੜ੍ਹੇ ਮਨੁੱਖ ਦਾ) ਮਨ ਸਦਾ ਦੁਨੀਆ ਵਾਲੇ ਚਾਉ-ਮਲ੍ਹਾਰ ਹੀ ਕਰਦਾ ਹੈ ਤੇ ਸਦਾ ਸੁਖ ਹੀ ਮੰਗਦਾ ਹੈ, ਪਰ (ਜਿਤਨਾ ਚਿਰ) ਕਰਤਾਰ ਉਸ ਦੇ ਚਿੱਤ ਵਿਚ ਨਹੀਂ ਵੱਸਦਾ, ਉਸ ਨੂੰ ਮੁੜ ਮੁੜ ਦੁੱਖ ਵਿਆਪਦੇ ਰਹਿੰਦੇ ਹਨ । (ਹਾਂ,) ਜਿਸ ਮਨ ਵਿਚ ਸੁਖ ਦੁਖ ਦੇਣ ਵਾਲਾ ਪਰਮਾਤਮਾ ਵੱਸ ਪੈਂਦਾ ਹੈ, ਉਸ ਨੂੰ ਕੋਈ ਤਿ੍ਰਸ਼ਨਾ ਨਹੀਂ ਰਹਿ ਜਾਂਦੀ (ਤੇ ਉਹ ਸੁਖਾਂ ਦੀ ਲਾਲਸਾ ਨਹੀਂ ਕਰਦਾ) ।੪। (ਜੀਵ-ਵਣਜਾਰਾ ਇਥੇ ਨਾਮ ਦਾ ਵਣਜ ਕਰਨ ਆਇਆ ਹੈ, ਪਰ ਜੇਹੜਾ ਜੀਵ ਇਹ ਵਣਜ ਵਿਸਾਰ ਕੇ ਵਿਕਾਰਾਂ ਦਾ ਕਰਜ਼ਾ ਆਪਣੇ ਸਿਰ ਚਾੜ੍ਹਨ ਲੱਗ ਪੈਂਦਾ ਹੈ, ਉਸ) ਕਰਜ਼ਾਈ ਨੂੰ ਸੱਦਾ ਪੈਂਦਾ ਹੈ; ਜਮਰਾਜ ਉਸ ਦੇ ਸਿਰ ਉਤੇ ਚੋਟ ਮਾਰਦਾ ਹੈ, ਉਸ ਦੇ ਸਾਰੇ ਕੀਤੇ ਕਰਮਾਂ ਦਾ ਵਿਚਾਰ ਕਰ ਕੇ ਉਸ ਤੋਂ ਪੁੱਛਦਾ ਹੈ ਤੇ ਉਸ ਤੋਂ ਉਹ ਲੇਖਾ ਮੰਗਦਾ ਹੈ ਜੋ (ਉਸ ਦੇ ਜ਼ਿੰਮੇ) ਦੇਣਾ ਬਣਦਾ ਹੈ । ਜਿਸ ਜੀਵ ਵਣਜਾਰੇ ਦੇ ਅੰਦਰ ਸਦਾ-ਥਿਰ ਪ੍ਰਭੂ ਦੀ ਲਗਨ ਹੋਵੇ, ਉਹ ਜਮਰਾਜ ਦੀ ਮਾਰ ਤੋਂ ਬਚ ਜਾਂਦਾ ਹੈ, ਬਖ਼ਸ਼ਣਹਾਰ ਪ੍ਰਭੂ ਉਸ ਉਤੇ ਮੇਹਰ ਕਰਦਾ ਹੈ ।੫। ਜੇ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨੂੰ ਮਿੱਤਰ ਬਣਾਇਆ ਜਾਏ, ਤਾਂ (ਅਜੇਹੇ ਮਿੱਤਰ ਬਣਾਣ ਵਾਲਾ) ਮਿੱਟੀ ਵਿਚ ਰਲ ਜਾਂਦਾ ਹੈ ਆਤਮਕ ਮੌਤੇ ਮਰ ਜਾਂਦਾ ਹੈ । ਮਾਇਆ ਦੇ ਬਹੁਤੇ ਰੰਗ-ਤਮਾਸ਼ੇ ਵੇਖ ਕੇ ਉਹ ਕੁਰਾਹੇ ਪਾਇਆ ਜਾਂਦਾ ਹੈ, ਸਹੀ ਜੀਵਨ-ਰਾਹ ਤੋਂ ਖੁੰਝ ਖੁੰਝ ਕੇ ਉਹ ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹੈ । (ਇਸ ਗੇੜ ਵਿਚੋਂ) ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਹੀ ਖ਼ਲਾਸੀ ਪਾਈਦੀ ਹੈ, ਉਹ ਪ੍ਰਭੂ ਮੇਹਰ ਦੀ ਨਿਗਾਹ ਨਾਲ (ਗੁਰੂ-ਚਰਨਾਂ ਵਿਚ) ਮਿਲਾ ਕੇ ਆਪਣੇ ਨਾਲ ਮਿਲਾ ਲੈਂਦਾ ਹੈ ।੬। ਹੇ ਅਵੇਸਲੇ ਤੇ ਗਿਆਨ-ਹੀਣ ਜੀਵ! ਗੁਰੂ ਦੀ ਸਰਨ ਪੈਣ ਤੋਂ ਬਿਨਾ ਪਰਮਾਤਮਾ ਨਾਲ ਡੂੰਘੀ ਸਾਂਝ ਦੀ ਆਸ ਵਿਅਰਥ ਹੈ । ਕੀਤੇ ਹੋਏ ਚੰਗੇ ਮੰਦੇ ਕਰਮਾਂ ਦੇ ਸੰਸਕਾਰ ਤਾਂ ਹਰ ਵੇਲੇ ਅੰਦਰ ਮੌਜੂਦ ਹੀ ਹਨ, (ਜੇ ਗੁਰੂ ਦੀ ਸਰਨ ਨਾਹ ਪਈਏ, ਤਾਂ ਉਹ ਅੰਦਰਲੇ ਚੰਗੇ ਮੰਦੇ ਸੰਸਕਾਰ ਚੰਗੇ ਮੰਦੇ ਪਾਸੇ ਖਿੱਚਦੇ ਹਨ) ਤੇ ਇਸ ਖਿੱਚਾ-ਖਿੱਚੀ ਵਿਚ ਖ਼ੁਆਰ ਹੋਵੀਦਾ ਹੈ । ਗੁਰ-ਸ਼ਬਦ ਦਾ ਆਸਰਾ ਲੈਣ ਤੋਂ ਬਿਨਾ ਲੋਕਾਈ (ਦੁਨੀਆ ਵਾਲੇ) ਸਹਿਮ ਵਿਚ ਗ੍ਰਸੀ ਰਹਿੰਦੀ ਹੈ, ਅਜੇਹੀ ਲੋਕਾਈ ਨੂੰ ਆਤਮਕ ਮੌਤ ਨੇ (ਹਰ ਵੇਲੇ) ਆਪਣੀ ਤੱਕ ਵਿਚ ਰੱਖਿਆ ਹੁੰਦਾ ਹੈ ।੨। ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਰਚੀ ਹੈ, ਤੇ ਰਚ ਕੇ ਇਸ ਨੂੰ ਟਿਕਾਇਆ ਹੋਇਆ ਹੈ, ਉਹ ਹਰੇਕ ਜੀਵ ਨੂੰ ਆਸਰਾ ਦੇ ਰਿਹਾ ਹੈ । ਉਸ ਨੂੰ ਕਦੇ ਭੀ ਮਨ ਤੋਂ ਭੁਲਾਣਾ ਨਹੀਂ, ਉਹ ਸਦਾ ਹੀ ਸਭ ਨੂੰ ਦਾਤਾਂ ਦੇਣ ਵਾਲਾ ਹੈ । ਹੇ ਨਾਨਕ! (ਅਰਦਾਸ ਕਰ ਕਿ) ਪਰਮਾਤਮਾ ਦਾ ਨਾਮ ਕਦੇ ਨਾਹ ਭੁੱਲੇ । ਪਰਮਾਤਮਾ ਨਿਆਸਰਿਆਂ ਦਾ ਆਸਰਾ ਹੈ ।੮।੧।੨।


English Translation

SOOHEE,  FIRST MEHL,  NINTH HOUSE:
ONE UNIVERSAL CREATOR GOD.  BY THE GRACE OF THE TRUE GURU:

The color of safflower is transitory; it lasts for only a few days. Without the Name, the false woman is deluded by doubt and plundered by thieves. But those who are attuned to the True Lord, are not reincarnated again.  || 1 ||   How can one who is already dyed in the color of the Lord’s Love, be colored any other color? So serve God the Dyer, and focus your consciousness on the True Lord.  || 1 ||  Pause  ||   You wander around in the four directions, but without the good fortune of destiny, you shall never obtain wealth. If you are plundered by corruption and vice, you shall wander around, but like a fugitive, you shall find no place of rest. Only those who are protected by the Guru are saved; their minds are attuned to the Word of the Shabad.  || 2 ||   Those who wear white clothes, but have filthy and stone-hearted minds, may chant the Lord’s Name with their mouths, but they are engrossed in duality; they are thieves. They do not understand their own roots; they are beasts. They are just animals!  || 3 ||   Constantly, continually, the mortal seeks pleasures. Constantly, continually, he begs for peace. But he does not think of the Creator Lord, and so he is overtaken by pain, again and again. But one, within whose mind the Giver of pleasure and pain dwells — how can his body feel any need?  || 4 ||   One who has a karmic debt to pay off is summoned, and the Messenger of Death smashes his head. When his account is called for, it has to be given. After it is reviewed, payment is demanded. Only love for the True One will save you; the Forgiver forgives.  || 5 ||   If you make any friend other than God, you shall die and mingle with the dust. Gazing upon the many games of love, you are beguiled and bewildered; you come and go in reincarnation. Only by God’s Grace can you be saved. By His Grace, He unites in His Union.  || 6 ||   O careless one, you are totally lacking any wisdom; do not seek wisdom without the Guru. By indecision and inner conflict, you shall come to ruin. Good and bad both pull at you. Without being attuned to the Word of the Shabad and the Fear of God, all come under the gaze of the Messenger of Death.  || 7 ||   He who created the creation and sustains it, gives sustenance to all. How can you forget Him from your mind? He is the Great Giver, forever and ever. Nanak shall never forget the Naam, the Name of the Lord, the Support of the unsupported.  || 8 || 1 || 2 ||

  ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਅਰਥ: ਅੰਨ੍...