About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Monday, November 24, 2025

ਬਿਲਾਵਲੁ ਮਹਲਾ ੫ ॥ ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥ ਕਰਿ ਆਸਾ ਆਇਓ ਪ੍ਰਭ ਮਾਗਨਿ ॥ ਤੁਮੑ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥ ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥ ਸਾਧਸੰਗਿ ਇਸੁ ਮਨਹਿ ਉਧਾਰਉ ॥੨॥ ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥ ਤਾ ਮਿਲੀਐ ਜਾ ਲਏ ਮਿਲਾਈ ॥੩॥ ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ ॥ ਕਹੁ ਨਾਨਕ ਸਫਲੁ ਸੋ ਆਇਆ ॥੪॥੪॥੯॥ ਪੰਜਾਬੀ ਵਿਆਖਿਆ ਹੇ ਭਾਈ! ਉਹ ਕੇਹੜੀ ਚੰਗੀ ਸਿੱਖਿਆ ਹੈ ਜਿਸ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ? (ਜੇ ਕੋਈ ਗੁਰਮੁਖਿ ਮੈਨੂੰ ਉਹ ਸੁਮਤਿ ਦੇ ਦੇਵੇ, ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਆਪਣਾ ਧਨ ਸਭ ਕੁਝ ਭੇਟਾ ਕਰਨ ਨੂੰ ਤਿਆਰ ਹਾਂ ।੧। ਹੇ ਪ੍ਰਭੂ! ਆਸਾ ਧਾਰ ਕੇ ਮੈਂ (ਤੇਰੇ ਦਰ ਤੇ ਤੇਰੇ ਨਾਮ ਦੀ ਦਾਤਿ) ਮੰਗਣ ਆਇਆ ਹਾਂ । ਤੇਰਾ ਦਰਸਨ ਕੀਤਿਆਂ ਮੇਰੇ (ਹਿਰਦੇ-) ਵੇਹੜੇ ਵਿਚ ਉਤਸ਼ਾਹ ਪੈਦਾ ਹੋ ਜਾਂਦਾ ਹੈ ।੧।ਰਹਾਉ। ਹੇ ਭਾਈ! ਮੈਂ ਅਨੇਕਾਂ ਢੰਗ (ਆਪਣੇ ਸਾਹਮਣੇ) ਰੱਖ ਕੇ ਬੜਾ ਵਿਚਾਰਦਾ ਹਾਂ (ਕਿ ਕਿਸ ਢੰਗ ਨਾਲ ਇਸ ਨੂੰ ਵਿਕਾਰਾਂ ਤੋਂ ਬਚਾਇਆ ਜਾਏ । ਅਖ਼ੀਰ ਤੇ ਇਹੀ ਸਮਝ ਆਉਂਦੀ ਹੈ ਕਿ) ਗੁਰਮੁਖਾਂ ਦੀ ਸੰਗਤਿ ਵਿਚ (ਹੀ) ਇਸ ਮਨ ਨੂੰ (ਵਿਕਾਰਾਂ ਤੋਂ) ਮੈਂ ਬਚਾ ਸਕਦਾ ਹਾਂ ।੨। ਹੇ ਭਾਈ! ਕਿਸੇ ਮਤਿ, ਕਿਸੇ ਅਕਲ, ਕਿਸੇ ਧਿਆਨ, ਕਿਸੇ ਭੀ ਚਤੁਰਾਈ ਨਾਲ ਪਰਮਾਤਮਾ ਨਹੀਂ ਮਿਲ ਸਕਦਾ । ਜਦੋਂ ਉਹ ਪ੍ਰਭੂ ਆਪ ਹੀ ਜੀਵ ਨੂੰ ਮਿਲਾਂਦਾ ਹੈ ਤਦੋਂ ਹੀ ਉਸ ਨੂੰ ਮਿਲ ਸਕੀਦਾ ਹੈ ।੩। ਹੇ ਨਾਨਕ! ਆਖ—ਉਸ ਮਨੁੱਖ ਦਾ ਜਗਤ ਵਿਚ ਆਉਣਾ ਮੁਬਾਰਿਕ ਹੈ, ਜਿਸ ਨੇ ਪਰਮਾਤਮਾ ਦਾ ਦਰਸਨ ਕਰ ਲਿਆ ਹੈ, ਤੇ (ਦਰਸਨ ਦੀ ਬਰਕਤਿ ਨਾਲ) ਜਿਸ ਦੀਆਂ ਅੱਖਾਂ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਗਈਆਂ ਹਨ ।੪।੪।੯। English Translation BILAAVAL, FIFTH MEHL: Body, mind, wealth and everything, I surrender to my Lord. What is that wisdom, by which I may come to chant the Name of the Lord, Har, Har? || 1 || Nurturing hope, I have come to beg from God. Gazing upon You, the courtyard of my heart is embellished. || 1 || Pause || Trying several methods, I reflect deeply upon the Lord. In the Saadh Sangat, the Company of the Holy, this mind is saved. || 2 || I have neither intelligence, wisdom, common sense nor cleverness. I meet You, only if You lead me to meet You. || 3 || My eyes are content, gazing upon the Blessed Vision of God’s Darshan. Says Nanak, such a life is fruitful and rewarding. || 4 || 4 || 9 ||

Sunday, November 23, 2025

 

Since I cannot execute an interactive graphical window directly inside this chat interface, the best way to play this immediately is to use HTML5 and JavaScript. This allows the game to run in any web browser without installing Python or external libraries. Here is a complete, single-file Cyberpunk Neon Snake game. Instructions to Play: * Copy the code block below. * Create a new file on your computer named snake.html. * Paste the code into that file and save it. * Double-click snake.html to open it in your web browser. The Cyberpunk Snake Code Neon Cyberpunk Snake

NEON SNAKE

SCORE: 0
Use ARROW KEYS to move
Features Included: * Cyberpunk Aesthetics: Glowing neon green snake, neon magenta food, and a faint grid background. * Score Tracking: Updates dynamically as you eat. * Collision Detection: Detects when you hit the wall or your own tail. * Controls: Standard Arrow Key navigation. Would you like me to modify the speed of the snake or add obstacles to make it harder?

Saturday, November 22, 2025

ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥

ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ।ਰਹਾਉ।ਹੇ ਭਾਈ! ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ।੧।(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ। ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ।੨।ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।੩।ਹੇ ਨਾਨਕ! ਆਖ-ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ, ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ।੪।੧੦।੨੧।SORAT’H, FIFTH MEHL:He infuses the breath into the dead bodies, and he reunited the separated ones. Even beasts, demons and fools become attentive listeners, when He sings the Praises of the Lord’s Name. || 1 || Behold the glorious greatness of the Perfect Guru. His worth cannot be described. || Pause || He has demolished the abode of sorrow and disease, and brought bliss, joy and happiness. He effortlessly awards the fruits of the mind’s desire, and all works are brought to perfection. || 2 || He finds peace in this world, and his face is radiant in the world hereafter; his comings and goings are finished. He becomes fearless, and his heart is filled with the Naam, the Name of the Lord; his mind is pleasing to the True Guru. || 3 || Standing up and sitting down, he sings the Glorious Praises of the Lord; his pain, sorrow and doubt are dispelled. Says Nanak, his karma is perfect; his mind is attached to the Guru’s feet. || 4 || 10 || 21 ||

Friday, November 21, 2025

ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥

  ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ 

ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ।

ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।

ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।

(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩।

ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।l

SORAT’H, FIFTH MEHL:

I met the True Guru, by great good fortune, and my mind has been enlightened. No one else can equal me, because I have the loving support of my Lord and Master. || 1 || I am a sacrifice to my True Guru. I am at peace in this world, and I shall be in celestial peace in the next; my home is filled with bliss. || Pause || He is the Inner-knower, the Searcher of hearts, the Creator, my Lord and Master. I have become fearless, attached to the Guru’s feet; I take the Support of the Name of the One Lord. || 2 || Fruitful is the Blessed Vision of His Darshan; the Form of God is deathless; He is and shall always be. He hugs His humble servants close, and protects and preserves them; their love for Him is sweet to Him. || 3 || Great is His glorious greatness, and wondrous is His magnificence; through Him, all affairs are resolved. Nanak has met with the Perfect Guru; all his sorrows have been dispelled. || 4 || 5 ||


  ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ 

ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ।

ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।

ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।

(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩।

ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।l

SORAT’H, FIFTH MEHL:

I met the True Guru, by great good fortune, and my mind has been enlightened. No one else can equal me, because I have the loving support of my Lord and Master. || 1 || I am a sacrifice to my True Guru. I am at peace in this world, and I shall be in celestial peace in the next; my home is filled with bliss. || Pause || He is the Inner-knower, the Searcher of hearts, the Creator, my Lord and Master. I have become fearless, attached to the Guru’s feet; I take the Support of the Name of the One Lord. || 2 || Fruitful is the Blessed Vision of His Darshan; the Form of God is deathless; He is and shall always be. He hugs His humble servants close, and protects and preserves them; their love for Him is sweet to Him. || 3 || Great is His glorious greatness, and wondrous is His magnificence; through Him, all affairs are resolved. Nanak has met with the Perfect Guru; all his sorrows have been dispelled. || 4 || 5 ||


Thursday, November 20, 2025

  ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥ 

ਅਰਥ: ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ।ਰਹਾਉ।

ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹ ੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।੧।

ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।੨।

ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।੩।

ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਹੇ ਨਾਨਕ! ਆਖ-) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।੪।੧।

My Beloved Lord Himself pervades and permeates all; He Himself is, all by Himself. My Beloved Himself is the trader in this world; He Himself is the true banker. My Beloved Himself is the trade and the trader; He Himself is the true credit. || 1 || O mind, meditate on the Lord, Har, Har, and praise His Name. By Guru’s Grace, the Beloved, Ambrosial, unapproachable and unfathomable Lord is obtained. || Pause || The Beloved Himself sees and hears everything; He Himself speaks through the mouths of all beings. The Beloved Himself leads us into the wilderness, and He Himself shows us the Way. The Beloved Himself is Himself all-in-all; He Himself is carefree. || 2 || The Beloved Himself, all by Himself, created everything; He Himself links all to their tasks. The Beloved Himself creates the Creation, and He Himself destroys it. He Himself is the wharf, and He Himself is the ferryman, who ferries us across. || 3 || The Beloved Himself is the ocean, and the boat; He Himself is the Guru, the boatman who steers it. The Beloved Himself sets sail and crosses over; He, the King, beholds His wondrous play. The Beloved Himself is the Merciful Master; O servant Nanak, He forgives and blends with Himself. || 4 || 1 ||

SORAT’H, FOURTH MEHL, FIRST HOUSE:ONE UNIVERSAL CREATOR GOD. BY THE GRACE OF THE TRUE GURU:

Wednesday, November 19, 2025

 ਸੋਰਠਿ ਮਃ ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥ਅਰਥ: ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ। ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ।ਰਹਾਉ।ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ।੧।ਹੇ ਭਾਈ! ਗੁਰੂ ਤੋਂ ਬਿਨਾ (ਮਨੁੱਖ ਦਾ ਪ੍ਰਭੂ ਵਿਚ) ਪਿਆਰ ਪੈਦਾ ਨਹੀਂ ਹੁੰਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਦੇ ਪਿਆਰ ਵਿਚ ਟਿਕਿਆ ਰਹਿੰਦਾ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜੋ ਭੀ ਧਾਰਮਿਕ) ਕੰਮ ਕਰਦੇ ਹਨ ਉਹ (ਮਾਨੋ) ਤੁਹ ਹੀ ਕੁੱਟਦੇ ਹਨ, (ਉਹਨਾਂ ਨੂੰ ਉਹਨਾਂ ਕਰਮਾਂ ਵਿਚੋਂ) ਹਾਸਲ ਕੁਝ ਨਹੀਂ ਹੁੰਦਾ (ਜਿਵੇਂ ਤੁਹਾਂ ਵਿਚੋਂ ਕੁਝ ਨਹੀਂ ਮਿਲਦਾ) ।੨।ਹੇ ਭਾਈ! ਜੇ ਮਨੁੱਖ ਨੂੰ ਗੁਰੂ ਮਿਲ ਪਏ, ਤਾਂ ਪਰਮਾਤਮਾ ਦਾ ਨਾਮ ਉਸ ਦੇ ਮਨ ਵਿਚ ਸਦਾ ਵੱਸਿਆ ਰਹਿੰਦਾ ਹੈ, ਮਨੁੱਖ ਸਦਾ-ਥਿਰ ਪ੍ਰਭੂ ਦੀ ਪ੍ਰੀਤਿ ਵਿਚ ਪਿਆਰ ਵਿਚ ਮਗਨ ਰਹਿੰਦਾ ਹੈ। ਹੇ ਭਾਈ! ਗੁਰੂ ਦੇ ਬਖ਼ਸ਼ੇ ਅਤੁੱਟ ਪਿਆਰ ਦੀ ਬਰਕਤਿ ਨਾਲ ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ।੩।ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਵਿਚ ਚਿੱਤ ਜੋੜਦਾ ਹੈ ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ। ਹੇ ਨਾਨਕ! ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ।੪।੮।SORAT’H, THIRD MEHL, DU-TUKAS:Meeting the True Guru, one turns away from the world, O Siblings of Destiny; when he remains dead while yet alive, he obtains true understanding. He alone is the Guru, and he alone is a Sikh, O Siblings of Destiny, whose light merges in the Light. || 1 || O my mind, be lovingly attuned to the Name of the Lord, Har, Har. Chanting the Name of the Lord, it seems so sweet to the mind, O Siblings of Destiny; the Gurmukhs obtain a place in the Court of the Lord. || Pause || Without the Guru, love for the Lord does not well up, O Siblings of Destiny; the self-willed manmukhs are engrossed in the love of duality. Actions performed by the manmukh are like the threshing of the chaff — they obtain nothing for their efforts. || 2 || Meeting the Guru, the Naam comes to permeate the mind, O Siblings of Destiny, with true love and affection. He always sings the Glorious Praises of the Lord, O Siblings of Destiny, with infinite love for the Guru. || 3 || How blessed and approved is his coming into the world, O Siblings of Destiny, who focuses his mind on serving the Guru. O Nanak, the Name of the Lord is obtained, O Siblings of Destiny, through the Word of the Guru’s Shabad, and we merge with the Lord. || 4 || 8 |


Sunday, November 16, 2025

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥

 ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥  ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ। ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩। ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ। (ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।l DHANAASAREE, FIRST MEHL, FIRST HOUSE, CHAU-PADAS: ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE: My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 ||


Saturday, November 15, 2025

ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥

 BAARAH MAAHAA ~ THE TWELVE MONTHS: MAAJH, FIFTH MEHL, FOURTH HOUSE:


ONE UNIVERSAL CREATOR GOD. BY THE GRACE OF THE TRUE GURU: 

ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥

ਅਰਥ: ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ। ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ। ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ।

ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤਿ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ। ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈਰੀ ਆ ਕੇ ਘੇਰ ਲੈਂਦੇ ਹਨ, ਤੇ) ਉਹਨਾਂ ਦਾ (ਵਿਕਾਰਾਂ ਤੋਂ ਉਪਜਿਆ) ਦੁੱਖ ਕਦੇ ਲਹਿੰਦਾ ਨਹੀਂ, ਉਹ ਜਮਾਂ ਦੇ ਵੱਸ ਪਈਆਂ ਰਹਿੰਦੀਆਂ ਹਨ।

ਜਿਨ੍ਹਾਂ ਜੀਵ-ਇਸਤ੍ਰੀਆਂ ਨੇ ਪਤੀ-ਪ੍ਰਭੂ ਦਾ ਸਾਥ ਮਾਣਿਆ ਹੈ, ਉਹ (ਵਿਕਾਰਾਂ ਦੇ ਹੱਲੇ ਵਲੋਂ) ਸਦਾ ਸੁਚੇਤ ਦਿੱਸਦੀਆਂ ਹਨ (ਵਿਕਾਰ ਉਹਨਾਂ ਉਤੇ ਚੋਟ ਨਹੀਂ ਕਰ ਸਕਦੇ, ਕਿਉਂਕਿ) ਪਰਮਾਤਮਾ ਦੇ ਗੁਣਾਨੁਵਾਦ ਉਹਨਾਂ ਦੇ ਹਿਰਦੇ ਵਿਚ ਪ੍ਰੋਤੇ ਰਹਿੰਦੇ ਹਨ, ਜਿਵੇਂ ਹੀਰੇ ਜਵਾਹਰ ਤੇ ਲਾਲਾਂ ਦਾ ਗਲ ਵਿਚ ਪਾਇਆ ਹੁੰਦਾ ਹੈ।

ਨਾਨਕ ਉਹਨਾਂ ਸਤਸੰਗੀਆਂ ਦੇ ਚਰਨਾਂ ਦੀ ਧੂੜ ਮੰਗਦਾ ਹੈ ਜੋ ਪ੍ਰਭੂ ਦੇ ਦਰ ਤੇ ਪਏ ਰਹਿੰਦੇ ਹਨ ਜੋ ਪ੍ਰਭੂ ਦੀ ਸਰਨ ਵਿਚ ਰਹਿੰਦੇ ਹਨ। ਮੱਘਰ ਵਿਚ ਪਰਮਾਤਮਾ ਦਾ ਸਿਮਰਨ ਕੀਤਿਆਂ ਮੁੜ ਜਨਮ ਮਰਨ ਦਾ ਗੇੜ ਨਹੀਂ ਵਾਪਰਦਾ।10।


BAARAH MAAHAA ~ THE TWELVE MONTHS: MAAJH, FIFTH MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

In the month of Maghar, those who sit with their Beloved Husband Lord are beautiful. How can their glory be measured? Their Lord and Master blends them with Himself. Their bodies and minds blossom forth in the Lord; they have the companionship of the Holy Saints. Those who lack the Company of the Holy, remain all alone. Their pain never departs, and they fall into the grip of the Messenger of Death. Those who have ravished and enjoyed their God, are seen to be continually exalted and uplifted. They wear the Necklace of the jewels, emeralds and rubies of the Lord’s Name. Nanak seeks the dust of the feet of those who take to the Sanctuary of the Lord’s Door. Those who worship and adore God in Maghar, do not suffer the cycle of reincarnation ever again.|| 10 ||

ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥

ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ। (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ ॥੧॥ ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ॥੧॥ ਰਹਾਉ ॥ ਹੇ ਭਾਈ! (ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ ॥੨॥ ਹੇ ਭਾਈ! (ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ ॥੩॥ ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ)। ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ ॥੪॥੧॥੮॥
Meaning: Soohee, Fourth Mahalaa, Sixth House: One Universal Creator God. By The Grace Of The True Guru: When someone of low social class chants the Lord’s Name, he obtains the state of highest dignity. Go and ask Bidar, the son of a maid; Krishna himself stayed in his house. ||1|| Listen, O humble Siblings of Destiny, to the Unspoken Speech of the Lord; it removes all anxiety, pain and hunger. ||1|| Pause || Ravidaas, the leather-worker, praised the Lord, and sang the Kirtan of His Praises each and every instant. Although he was of low social status, he was exalted and elevated, and people of all four castes came and bowed at his feet. ||2|| Naamdev loved the Lord; the people called him a fabric dyer. The Lord turned His back on the high-class Kh’shaatriyas and Brahmins, and showed His face to Naamdev. ||3|| All of the devotees and servants of the Lord have the tilak, the ceremonial mark, applied to their foreheads at the sixty-eight sacred shrines of pilgrimage. Daas Nanak shall touch their feet night and day, if the Lord, the King, grants His Grace. ||4||1||8||
 Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

  ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਅਰਥ: ਅੰਨ੍...