ਸਲੋਕੁ ਮਃ ੩ ॥ ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥
ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥ ਮਃ ੩ ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥
ਪਉੜੀ ॥ ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥
ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥ ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥
ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥
By the service of the True Guru (man) attains happiness, then there is no more trouble, his birth and death cease, and the cycle of time has no control; his mind remains united with God and he remains absorbed in the Truth.
O Nanak! I am a gift from those who walk in the love of the True Guru. 1.
Without the word of the True Guru (the living woman) cannot be purified, even if she adorns herself with much adornment, (because) she does not know the value of her husband and is absorbed in his Maya. O Nanak! Such a woman is corrupt in heart and has bad characteristics, and among women she is (called) an evil woman. 2.
O Lord! Show me Your grace, I will recite Your Bani (i.e., Your praise), meditate on the Lord's Name, chant the Lord's Name and reap this benefit.
I am a sacrifice to those who chant the Lord's name day and night, I see with my own eyes those who serve the beloved Satguru.
Meaning: I am a sacrifice to my Satguru, who has given me my beloved, gentle Lord as my companion.24.
ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾ; ਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ।
ਹੇ ਨਾਨਕ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ।੧।
ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸ਼ਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ, (ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤਿ ਹੁੰਦੀ ਹੈ। ਹੇ ਨਾਨਕ! ਇਹੋ ਜਹੀ ਇਸਤ੍ਰੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੁੰਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ) ।੨।
ਹੇ ਹਰੀ! ਆਪਣੀ ਮੇਹਰ ਕਰ, ਮੈਂ ਤੇਰੀ ਬਾਣੀ (ਭਾਵ, ਤੇਰਾ ਜੱਸ) ਉਚਾਰਾਂ, ਹਰੀ-ਨਾਮ ਸਿਮਰਾਂ, ਹਰੀ-ਨਾਮ ਦਾ ਉਚਾਰਨ ਕਰਾਂ ਤੇ ਇਹੀ ਲਾਭ ਖੱਟਾਂ।
ਮੈਂ ਉਹਨਾਂ ਤੋਂ ਕੁਰਬਾਨ ਹਾਂ, ਜੋ ਦਿਨ ਰਾਤ ਹਰੀ-ਨਾਮ ਜਪਦੇ ਹਨ, ਉਹਨਾਂ ਨੂੰ ਮੈਂ ਅੱਖੀਂ ਵੇਖਾਂ ਜੋ ਪਿਆਰੇ ਸਤਿਗੁਰੂ ਦੀ ਸੇਵਾ ਕਰਦੇ ਹਨ।
ਅਰਥ: ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ, ਜਿਸ ਨੇ ਮੈਨੂੰ ਪਿਆਰਾ ਸੱਜਣ ਪ੍ਰਭੂ ਸਾਥੀ ਮਿਲਾ ਦਿੱਤਾ ਹੈ।੨੪।
