About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Sunday, May 10, 2026

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ    

ੴ ਸਤਿਗੁਰ ਪ੍ਰਸਾਦਿ ॥ ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥ ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥

ਅਰਥ: ਮੈਂ ਸੰਤਾਂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹਾਂ।੧।ਰਹਾਉ।

ਹੇ ਪ੍ਰਭੂ! ਬ੍ਰਹਮਾ ਦੇ ਪੁੱਤਰਾਂ) ਸਨਕ, ਸਨੰਦ ਅਤੇ ਸ਼ਿਵ ਜੀ ਵਰਗਿਆਂ ਨੇ ਤੇਰਾ ਭੇਦ ਨਹੀਂ ਪਾਇਆ; (ਵਿਸ਼ਨੂ ਦੇ ਭਗਤ) ਸ਼ੇਸ਼ਨਾਗ ਨੇ ਤੇਰੇ (ਦਿਲ ਦਾ) ਰਾਜ਼ ਨਹੀਂ ਸਮਝਿਆ।੧।

(ਸ੍ਰੀ ਰਾਮ ਚੰਦਰ ਜੀ ਦੇ ਸੇਵਕ) ਹਨੂਮਾਨ ਵਰਗੇ ਨੇ, (ਵਿਸ਼ਨੂ ਦੇ ਸੇਵਕ ਤੇ ਪੰਛੀਆਂ ਦੇ ਰਾਜੇ) ਗਰੁੜ ਵਰਗਿਆਂ ਨੇ, ਦੇਵਤਿਆਂ ਦੇ ਰਾਜੇ ਇੰਦਰ ਨੇ, ਵੱਡੇ ਵੱਡੇ ਰਾਜਿਆਂ ਨੇ ਭੀ ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ।੨।

ਚਾਰ ਵੇਦ, (ਅਠਾਰਾਂ) ਸਿਮ੍ਰਿਤੀਆਂ, (ਅਠਾਰਾਂ) ਪੁਰਾਣ-(ਇਹਨਾਂ ਦੇ ਕਰਤਾ ਬ੍ਰਹਮਾ, ਮਨੂ ਤੇ ਹੋਰ ਰਿਸ਼ੀਆਂ) ਨੇ ਤੈਨੂੰ ਨਹੀਂ ਸਮਝਿਆ; ਵਿਸ਼ਨੂ ਤੇ ਲੱਛਮੀ ਨੇ ਭੀ ਤੇਰਾ ਅੰਤ ਨਹੀਂ ਪਾਇਆ।੩।

ਕਬੀਰ ਆਖਦਾ ਹੈ-(ਬਾਕੀ ਸਾਰੀ ਸ੍ਰਿਸ਼ਟੀ ਦੇ ਲੋਕ ਪ੍ਰਭੂ ਨੂੰ ਛੱਡ ਕੇ ਹੋਰ ਹੋਰ ਪਾਸੇ ਭਟਕਦੇ ਰਹੇ) ਇੱਕ ਉਹ ਮਨੁੱਖ ਭਟਕਦਾ ਨਹੀਂ, ਜੋ (ਸੰਤਾਂ ਦੀ) ਚਰਨੀਂ ਲੱਗ ਕੇ ਪਰਮਾਤਮਾ ਦੀ ਸ਼ਰਨ ਵਿਚ ਟਿਕਿਆ ਰਹਿੰਦਾ ਹੈ।੪।੧।


I reside in the company of saints and establish God in my heart.1.Relax.

O Lord! The sons of Brahma (Sansak, Sanand and Shiva) have not understood your secret; (Vishnu's devotee) Sheshnag has not understood the secret of your (heart).1.

The servants of Shri Ram Chandra (Sri Ram Chandra) like Hanuman, the servants of Vishnu and the king of birds (Garuda), the king of gods Indra, even great kings have not found the end of your virtues.2.

The four Vedas, (eighteen) Smritis, (eighteen) Puranas (their creators Brahma, Manu and other sages) have not understood you; Vishnu and Lakshmi have not found the end of you.3.

Kabir says - (The rest of the people of the entire creation keep wandering in different directions, leaving the Lord) Only that man does not wander, who remains in the shelter of God by clinging to the feet (of saints). 4.1.

Friday, May 8, 2026

 ਸੋਰਠਿ ਮਹਲਾ  ਘਰੁ  ਅਸਟਪਦੀਆ    

 ਸਤਿਗੁਰ ਪ੍ਰਸਾਦਿ  ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ  ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿਅਪਣੀ ਵਥੁ  ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ  ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ੧॥ਮੇਰੇ ਮਨ ਜਪੀਐ ਹਰਿ ਭਗਵੰਤਾ  ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ  ਰਹਾਉ  ਜਾ ਕੈ ਘਰਿ ਸਭੁ ਕਿਛੁ ਹੈਭਾਈ ਨਉ ਨਿਧਿ ਭਰੇ ਭੰਡਾਰ  ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ  ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤਕਰਦਾ ਸਾਰ  ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ੨॥ 

ਅਰਥਹੇ ਮੇਰੇ ਮਨਸਦਾਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।

ਹੇ ਭਾਈਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈਜੋ ਸਾਰੇ ਜਗਤ ਦਾ ਮੂਲ ਹੈਜੋ ਸਾਰੀਆਂ ਤਾਕਤਾਂ ਦਾ ਮਾਲਕਹੈਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾਜਿੰਦ ਤੇ ਸਰੀਰ ਪੈਦਾ ਕੀਤਾ ਹੈਉਹ ਕਰਤਾਰ (ਤਾਂਕਿਸੇ ਪਾਸੋਂ ਭੀ ਬਿਆਨ ਨਹੀਂਕੀਤਾ ਜਾ ਸਕਦਾ। ਹੇ ਭਾਈਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏਹੇ ਭਾਈਗੋਬਿੰਦ ਦੇਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।

ਹੇ ਭਾਈਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨਜਿਸ ਦੇਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾਉਹ ਸਭ ਤੋਂ ਉੱਚਾ ਹੈਉਹ ਅਪਹੁੰਚ ਹੈਉਹ ਬੇਅੰਤ ਹੈ। ਹੇ ਭਾਈਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈਉਹ ਸਦਾ ਹੀ (ਸਭ ਜੀਵਾਂ ਦੀਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈਹੇਭਾਈਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।

ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ  ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ  ਮਿਟੈ ਅੰਧੇਰਾਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ  ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ੩॥ ਮੇਰਾ ਤੇਰਾ ਛੋਡੀਐਭਾਈ ਹੋਈਐ ਸਭ ਕੀ ਧੂਰਿ  ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ  ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁਦਿਨਿ ਮਰੀਐ ਝੂਰਿ  ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹਬਿਨਾਸੁ  ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ  ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ੫॥

ਅਰਥਹੇ ਭਾਈਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀਭਟਕਣਾ ਦਾ, (ਹਰੇਕ ਕਿਸਮ ਦੇਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ(ਇਸ ਤਰ੍ਹਾਂਪਰਮਾਤਮਾ ਦੇ ਨਾਮ ਵਿਚ (ਮਨ ਦਾਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲਹੇ ਭਾਈਆਤਮਕਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂਮਿਟ ਜਾਂਦਾ ਹੈ (ਹਿਰਦੇ ਦੇਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩।

ਹੇ ਭਾਈਵਿਤਕਰਾ ਛੱਡ ਦੇਣਾ ਚਾਹੀਦਾ ਹੈਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈਪਰਮਾਤਮਾ ਹਰੇਕ ਸਰੀਰਵਿਚ ਵੱਸ ਰਿਹਾ ਹੈਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰਵੇਖਦਾ ਹੈ (ਸਭਨਾਂ ਦੀਆਂ ਗੱਲਾਂਸੁਣਦਾ ਹੈ। ਹੇ ਭਾਈਜਿਸਦਿਨ ਪਰਮਾਤਮਾ ਭੁੱਲ ਜਾਏਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪।

ਹੇ ਭਾਈਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇਪਿਆਰ ਦਾ ਕੀਮਤੀ ਧਨ ਮੌਜੂਦ ਹੈਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈਉਸ ਪਰਮਾਤਮਾ ਨੂੰ (ਜਦੋਂਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚਮਿਲਾ ਲੈਂਦਾ ਹੈ (ਉਸ ਦੇਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾਕੌਲ-ਫੁੱਲ ਖਿੜ ਪੈਂਦਾ ਹੈਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾਚਾਨਣ ਹੋ ਜਾਂਦਾ ਹੈ। ਹੇ ਭਾਈਗੁਰੂ ਦੀ ਸਰਨ ਪਿਆਂਮਨੁੱਖ ਦੇ ਅੰਦਰਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ  ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾਮਾਲਕ ਹੈਅਤੇ ਪ੍ਰਭੂ ਦੀ ਤਾਕਤ ਨਾਲ ਹੀਧਰਤੀ ਖਿੜੀ ਹੋਈ ਹੈਆਕਾਸ਼ ਖਿੜਿਆ ਹੋਇਆ ਹੈ।੫।

ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ  ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ  ਕਰਨੀ ਸੁਣਿ ਸੁਣਿਜੀਵਿਆ ਭਾਈ ਨਿਹਚਲੁ ਪਾਇਆ ਥਾਉ  ਜਿਸੁ ਪਰਤੀਤਿ  ਆਵਈ ਭਾਈ ਸੋ ਜੀਅੜਾ ਜਲਿ ਜਾਉ ੬॥ ਬਹੁ ਗੁਣ ਮੇਰੇਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ  ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ  ਰਿਜਕੁ ਸੰਬਾਹੇ ਸਾਸਿ ਸਾਸਿਭਾਈ ਗੂੜਾ ਜਾ ਕਾ ਨਾਉ  ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ੭॥ 

ਅਰਥਹੇ ਭਾਈਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰਦਿਨ ਰਾਤ (ਪ੍ਰਭੂ-ਚਰਨਾਂ ਦਾਪਿਆਰਬਣਿਆ ਰਹਿੰਦਾ ਹੈਉਹ ਮਨੁੱਖ ਸਦਾ (ਆਪਣੀਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹਸੁਆਦ (ਇਹਨਿਸ਼ਾਨਾ (ਉਸ ਦੇ ਅੰਦਰਸਦਾ ਕਾਇਮ ਰਹਿੰਦਾ ਹੈ। ਹੇ ਭਾਈਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀਸਿਫ਼ਤਿ-ਸਾਲਾਹਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈਉਹ ਪ੍ਰਭੂ-ਚਰਨਾਂ ਵਿਚਅਟੱਲ ਥਾਂ ਪ੍ਰਾਪਤ ਕਰੀਰੱਖਦਾ ਹੈ।

ਪਰਹੇ ਭਾਈਜਿਸ ਮਨੁੱਖ ਨੂੰ (ਗੁਰੂ ਉਤੇਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀਜਿੰਦ (ਵਿਕਾਰਾਂ ਵਿਚਸੜ ਜਾਂਦੀ ਹੈ(ਆਤਮਕ ਮੌਤ ਸਹੇੜ ਲੈਂਦੀ ਹੈ੬।

ਹੇ ਭਾਈਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ਹੇ ਭਾਈਉਹ ਮਾਲਕ ਗੁਣ-ਹੀਨ ਨੂੰ(ਭੀਪਾਲਦਾ ਹੈਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ। ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈਉਸ ਦਾ ਨਾਮ(ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ। ਹੇ ਭਾਈਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰਪ੍ਰਭੂ ਮਿਲ ਪੈਂਦਾ ਹੈਉਸ ਦੀ ਕਿਸਮਤ ਜਾਗ ਪੈਂਦੀ ਹੈ।੭।

ਤਿਸੁ ਬਿਨੁ ਘੜੀ  ਜੀਵੀਐ ਭਾਈ ਸਰਬ ਕਲਾ ਭਰਪੂਰਿ  ਸਾਸਿ ਗਿਰਾਸਿ  ਵਿਸਰੈ ਭਾਈ ਪੇਖਉ ਸਦਾ ਹਜੂਰਿ  ਸਾਧੂ ਸੰਗਿਮਿਲਾਇਆ ਭਾਈ ਸਰਬ ਰਹਿਆ ਭਰਪੂਰਿ  ਜਿਨਾ ਪ੍ਰੀਤਿ  ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ੮॥ ਅੰਚਲਿ ਲਾਇਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ  ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ  ਮਨੁ ਤਨੁ ਸੀਤਲੁਹੋਇਆ ਭਾਈ ਭੋਜਨੁ ਨਾਮ ਅਧਾਰੁ  ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ੯॥੧॥ 

ਅਰਥਹੇ ਭਾਈਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈਉਸ (ਦੀ ਯਾਦਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ। ਹੇ ਭਾਈਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂਮੈਨੂੰ ਉਹਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ। ਹੇ ਭਾਈਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾਉਸਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ। ਪਰਹੇ ਭਾਈਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂਹੁੰਦਾਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੮।


ਹੇ ਭਾਈਸਰਨ ਪਏ ਮਨੁੱਖ ਨੂੰਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ।ਪਭੂ (ਉਸ ਉਤੇਕਿਰਪਾ ਕਰ ਕੇ (ਉਸ ਨੂੰਮੇਹਰ ਦੀ ਨਿਗਾਹ ਨਾਲ ਵੇਖਦਾ ਹੈਉਸ ਦਾ ਬੇਅੰਤ ਪੱਖ ਕਰਦਾ ਹੈ। ਹੇ ਭਾਈਉਸਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈਸਰੀਰ ਸ਼ਾਂਤ ਹੋ ਜਾਂਦਾ ਹੈਉਹ (ਆਪਣੇ ਆਤਮਕ ਜੀਵਨ ਵਾਸਤੇਨਾਮ ਦੀ ਖ਼ੁਰਾਕ (ਖਾਂਦਾ ਹੈ) , ਨਾਮ ਦਾ ਸਹਾਰਾ ਲੈਂਦਾ ਹੈ। ਹੇ ਨਾਨਕਆਖ-) ਹੇ ਭਾਈਉਸ ਪਰਮਾਤਮਾ ਦੀ ਸਰਨ ਪਵੋਜੋ ਸਾਰੇ ਪਾਪ ਕੱਟ ਸਕਦਾ ਹੈ।੯।੧।

SORAT’H, FIFTH MEHL, FIRST HOUSE, ASHTAPADEES:

  ਟੋਡੀ ਮਹਲਾ ੫ ਘਰੁ ੧ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸੰਤਨ ਅਵਰ ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥ ਊਚ ਸਮਾਨਾ ਠਾਕੁਰ ਤੇਰੋ...